Jonah 3:5
ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਆਪਣੇ ਪਾਪਾਂ ਲਈ ਅਫ਼ਸੋਸ ਦਰਸਾਉਣ ਲਈ ਵਰਤ ਰੱਖਣ ਦਾ ਨਿਆਂ ਕੀਤਾ। ਉਨ੍ਹਾਂ ਨੇ ਪਸ਼ਚਾਤਾਪ ਦਰਸਾਉਣ ਲਈ ਸੋਗ ਦੇ ਬਸਤਰ ਪਹਿਨ ਲੇ। ਸ਼ਹਿਰ ਦੇ ਸਾਰੇ ਲੋਕਾਂ ਦਰਮਿਆਨ ਅੱਤ ਮਹੱਤਵਪੂਰਣ ਤੋਂ ਲੈਕੇ ਘੱਟ ਤੋਂ ਘੱਟ ਮਹੱਤਵਪੂਰਣ ਤਾਈਂ ਅਜਿਹਾ ਕੀਤਾ।
Jonah 3:5 in Other Translations
King James Version (KJV)
So the people of Nineveh believed God, and proclaimed a fast, and put on sackcloth, from the greatest of them even to the least of them.
American Standard Version (ASV)
And the people of Nineveh believed God; and they proclaimed a fast, and put on sackcloth, from the greatest of them even to the least of them.
Bible in Basic English (BBE)
And the people of Nineveh had belief in God; and a time was fixed for going without food, and they put on haircloth, from the greatest to the least.
Darby English Bible (DBY)
And the men of Nineveh believed God, and proclaimed a fast, and put on sackcloth, from the greatest of them even to the least of them.
World English Bible (WEB)
The people of Nineveh believed God; and they proclaimed a fast, and put on sackcloth, from the greatest of them even to the least of them.
Young's Literal Translation (YLT)
And the men of Nineveh believe in God, and proclaim a fast, and put on sackcloth, from their greatest even unto their least,
| So the people | וַֽיַּאֲמִ֛ינוּ | wayyaʾămînû | va-ya-uh-MEE-noo |
| of Nineveh | אַנְשֵׁ֥י | ʾanšê | an-SHAY |
| believed | נִֽינְוֵ֖ה | nînĕwē | nee-neh-VAY |
| God, | בֵּֽאלֹהִ֑ים | bēʾlōhîm | bay-loh-HEEM |
| and proclaimed | וַיִּקְרְאוּ | wayyiqrĕʾû | va-yeek-reh-OO |
| a fast, | צוֹם֙ | ṣôm | tsome |
| on put and | וַיִּלְבְּשׁ֣וּ | wayyilbĕšû | va-yeel-beh-SHOO |
| sackcloth, | שַׂקִּ֔ים | śaqqîm | sa-KEEM |
| from the greatest | מִגְּדוֹלָ֖ם | miggĕdôlām | mee-ɡeh-doh-LAHM |
| to even them of | וְעַד | wĕʿad | veh-AD |
| the least | קְטַנָּֽם׃ | qĕṭannām | keh-ta-NAHM |
Cross Reference
ਲੋਕਾ 11:32
“ਨਿਆਂ ਦੇ ਦਿਨ ਨੀਨਵਾਹ ਦੇ ਲੋਕ ਖੜ੍ਹੇ ਹੋਣਗੇ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲਣਗੇ। ਕਿਉਂ? ਕਿਉਂਕਿ ਜਦੋਂ ਉਨ੍ਹਾਂ ਨੇ ਯੂਨਾਹ ਦੇ ਪ੍ਰਚਾਰ ਸੁਣੇ ਤਾਂ ਉਨ੍ਹਾਂ ਨੇ ਆਪਣੇ ਹਿਰਦੇ ਬਦਲ ਲਏ ਸਨ। ਅਤੇ ਹੁਣ ਵੇਖੋ ਯੂਨਾਹ ਨਾਲੋਂ ਵੀ ਵੱਧੇਰੇ ਮਹਾਨ ਕੋਈ ਇੱਥੇ ਹੈ।
ਮੱਤੀ 12:41
ਨੀਨਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਆਂ ਦੇ ਦਿਨ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇੱਥੇ ਹੈ।
ਯਵਾਐਲ 2:12
ਯਹੋਵਾਹ ਦਾ ਲੋਕਾਂ ਨੂੰ ਬਦਲਣ ਲਈ ਸਮਝਾਉਣਾ ਯਹੋਵਾਹ ਦਾ ਇਹ ਸੰਦੇਸ਼ ਹੈ: “ਹੁਣ ਪੂਰੇ ਦਿਲ ਨਾਲ ਤੁਸੀਂ ਮੇਰੇ ਵੱਲ ਪਰਤੋਂ। ਤੁਸੀਂ ਪਾਪ ਕੀਤੇ ਇਸ ਲਈ ਰੋਵੋ, ਖੂਬ ਰੋਵੋ ਅਤੇ ਅੰਨ ਵੀ ਨਾ ਛਕੋ!
ਯਵਾਐਲ 1:14
ਟਿੱਡੀਦਲ ਦਾ ਭਿਆਨਕ ਨਾਸ ਲੋਕਾਂ ਨੂੰ ਜਾਕੇ ਦੱਸੋ ਕਿ ਅੰਨ ਨਾ ਖਾਣ ਦਾ ਖਾਸ ਸਮਾਂ ਆਵੇਗਾ। ਲੋਕਾਂ ਨੂੰ ਵਿਸ਼ੇਸ਼ ਸਭਾ ਲਈ ਇੱਕਤਰ ਕਰੋ। ਜਿਹੜੇ ਵੀ ਆਗੂ ਅਤੇ ਮਨੁੱਖ ਇਸ ਧਰਤੀ ਤੇ ਰਹਿੰਦੇ ਹਨ, ਉਨ੍ਹਾਂ ਨੂੰ ਇਕੱਠਿਆਂ ਕਰੋ। ਉਨ੍ਹਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰੋ।
ਦਾਨੀ ਐਲ 9:3
ਫ਼ੇਰ ਮੈਂ ਪਰਮੇਸ਼ੁਰ, ਆਪਣੇ ਪ੍ਰਭੂ ਵੱਲ ਪਰਤਿਆ। ਮੈਂ ਉਸ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਪਾਸੋਂ ਸਹਾਇਤਾ ਮੰਗੀ। ਮੈਂ ਕੋਈ ਭੋਜਨ ਨਹੀਂ ਕੀਤਾ, ਅਤੇ ਮੈਂ ਸੋਗ ਦੇ ਵਸਤਰ ਪਹਿਨ ਲੇ। ਅਤੇ ਮੈਂ ਆਪਣੇ ਸਿਰ ਵਿੱਚ ਘਟ੍ਟਾ ਪਾ ਲਿਆ।
੨ ਤਵਾਰੀਖ਼ 20:3
ਤਾਂ ਯਹੋਸ਼ਾਫ਼ਾਟ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਅਤੇ ਉਸ ਨੇ ਯਹੂਦਾਹ ਵਿੱਚ ਸਾਰਿਆਂ ਲਈ ਇਹ ਸਮਾਂ ਵਰਤ ਰੱਖਣ ਦੀ ਡੌਁਡੀ ਪਿਟਵਾਈ।
ਇਬਰਾਨੀਆਂ 11:7
ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।
ਇਬਰਾਨੀਆਂ 11:1
ਨਿਹਚਾ ਨਿਹਚਾ ਦਾ ਅਰਥ ਉਨ੍ਹਾਂ ਚੀਜ਼ਾਂ ਬਾਰੇ ਨਿਸ਼ਚਿਤ ਹੋਣਾ ਹੈ ਜਿਨ੍ਹਾਂ ਦੀ ਅਸੀਂ ਉਮੀਦ ਰੱਖਦੇ ਹਾਂ ਅਤੇ ਉਨ੍ਹਾਂ ਗੱਲਾਂ ਤੇ ਨਿਹਚਾ ਕਰਨੀ ਹੈ ਜਿਹੜੀਆਂ ਅਸੀਂ ਨਹੀਂ ਵੇਖ ਸੱਕਦੇ ਕਿ ਉਹ ਸੱਚ ਹਨ।
ਰਸੂਲਾਂ ਦੇ ਕਰਤੱਬ 27:25
ਸੋ, ਹੇ ਪੁਰੱਖੋ। ਹੌਸਲਾ ਰੱਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ।
ਰਸੂਲਾਂ ਦੇ ਕਰਤੱਬ 8:10
ਉੱਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈ ਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸ ਨੂੰ ‘ਮਹਾਂ ਸ਼ਕਤੀ’ ਆਖਦੇ ਹਨ।”
ਯਰਮਿਆਹ 42:8
ਯਹੋਵਾਹ ਦਾ ਸੰਦੇਸ਼ ਮਿਲਿਆ। ਫ਼ੇਰ ਯਿਰਮਿਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਉਸ ਦੇ ਨਾਲ ਦੇ ਫ਼ੌਜੀ ਅਧਿਕਾਰੀਆਂ ਨੂੰ ਇਕੱਠਿਆਂ ਬੁਲਾਇਆ। ਯਿਰਮਿਯਾਹ ਨੇ ਛੋਟੇ ਤੋਂ ਲੈ ਕੇ ਵੱਡੇ ਤੀਕ ਹੋਰਨਾਂ ਸਭ ਲੋਕਾਂ ਨੂੰ ਇਕੱਠੇ ਹੋਕੇ ਆਉਣ ਲਈ ਆਖਿਆ।
ਯਰਮਿਆਹ 42:1
ਹਾਲੇ ਜਦੋਂ ਉਹ ਗੇਰੁਬ ਕਿਮਹਾਮ ਵਿੱਚ ਹੀ ਸਨ ਤਾਂ ਯੋਹਾਨਾਨ ਅਤੇ ਹੋਸ਼ਅਯਾਹ ਦਾ ਇੱਕ ਪੁੱਤਰ ਜਿਸਦਾ ਨਾਂ ਯਜ਼ਨਯਾਹ ਸੀ, ਨਬੀ ਯਿਰਮਿਯਾਹ ਵੱਲ ਗਏ। ਸਾਰੇ ਫ਼ੌਜੀ ਅਧਿਕਾਰੀ ਯੋਹਾਨਾਨ ਅਤੇ ਯਜ਼ਨਯਾਹ ਦੇ ਨਾਲ ਗਏ। ਸਾਰੇ ਬੰਦੇ ਛੋਟੇ ਤੋਂ ਲੈ ਕੇ ਵੱਡੇ ਤੱਕ, ਯਿਰਮਿਯਾਹ ਵੱਲ ਗਏ।
ਯਰਮਿਆਹ 36:9
ਯਹੋਯਾਕੀਮ ਦੇ ਰਾਜਕਾਲ ਦੇ ਪੰਦਰ੍ਹਵੇਂ ਵਰ੍ਹੇ ਦਾ ਨੌਵਾਂ ਮਹੀਨਾ ਸੀ ਜਦੋਂ ਇੱਕ ਰੋਜ਼ੇ ਦਾ ਐਲਾਨ ਹੋਇਆ। ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਹਰ ਕੋਈ ਜਿਹੜਾ ਯਹੂਦਾਹ ਦੇ ਕਸਬਿਆਂ ਵਿੱਚੋਂ ਯਰੂਸ਼ਲਮ ਆਇਆ ਸੀ ਸਾਰਿਆਂ ਨੂੰ ਯਹੋਵਾਹ ਅੱਗੇ ਵਰਤ ਰੱਖਣਾ ਚਾਹੀਦਾ ਸੀ।
ਯਰਮਿਆਹ 31:34
ਯਹੋਵਾਹ ਨੂੰ ਜਾਣਨ ਲਈ ਲੋਕਾਂ ਨੂੰ ਆਪਣੀ ਗਵਾਂਢੀਆਂ ਅਤੇ ਰਿਸ਼ਤੇਦਾਰਾਂ ਨੂੰ ਸਿੱਖਿਆ ਨਹੀਂ ਦੇਣੀ ਪਵੇਗੀ। ਕਿਉਂ? ਕਿਉਂ ਕਿ ਛੋਟੇ ਤੋਂ ਛੋਟੇ ਤੋਂ ਲੈ ਕੇ ਵੱਡੇ ਤੋਂ ਵੱਡੇ ਤੀਕ ਸਾਰੇ ਲੋਕ ਮੈਨੂੰ ਜਾਣ ਲੈਣਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਮਾਫ਼ੀ ਦੇ ਦਿਆਂਗਾ। ਮੈਂ ਉਨ੍ਹਾਂ ਦੇ ਪਾਪ ਚੇਤੇ ਨਹੀਂ ਰੱਖਾਂਗਾ।”
ਅਜ਼ਰਾ 8:21
ਉੱਥੇ ਅਹਵਾ ਨਦੀ ਦੇ ਨੇੜੇ, ਮੈਂ (ਅਜ਼ਰਾ) ਨੇ ਐਲਾਨ ਕਰਵਾਇਆ ਕਿ ਸਾਨੂੰ ਸਭਨਾ ਨੂੰ ਵਰਤ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਪਰਮੇਸ਼ੁਰ ਦੇ ਸਾਹਮਣੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਪੇਸ਼ ਹੋ ਸੱਕੀਏ, ਅਸੀਂ ਪਰਮੇਸ਼ੁਰ ਨੂੰ ਆਪਣੇ ਲਈ, ਆਪਣੇ ਬੱਚਿਆਂ ਅਤੇ ਮਾਲ ਅਸਬਾਬ ਨਾਲ ਸੁਰੱਖਿਅਤ ਸਫ਼ਰ ਲਈ ਪ੍ਰਾਰਥਨਾ ਕਰੀਏ।
ਖ਼ਰੋਜ 9:18
ਇਸ ਲਈ ਕਲ ਇਸੇ ਵੇਲੇ, ਮੈਂ ਭਿਆਨਕ ਗੜ੍ਹੇਮਾਰ ਕਰਾਂਗਾ। ਇਸ ਤਰ੍ਹਾਂ ਦੀ ਗੜ੍ਹੇਮਾਰ ਮਿਸਰ ਵਿੱਚ ਕਦੇ ਵੀ ਨਹੀਂ ਹੋਈ, ਉਦੋਂ ਤੋਂ ਲੈ ਕੇ ਵੀ ਨਹੀਂ ਜਦੋਂ ਦਾ ਮਿਸਰ ਇੱਕ ਕੌਮ ਬਣਿਆ ਹੈ।