Lamentations 3:22
ਯਹੋਵਾਹ ਦੀ ਪ੍ਰੀਤ ਅਤੇ ਮਿਹਰ ਕਦੇ ਵੀ ਨਹੀਂ ਖਤਮ ਹੁੰਦੀ। ਉਸ ਦੀ ਦਇਆ ਕਦੇ ਨਹੀਂ ਮੁੱਕਦੀ।
Lamentations 3:22 in Other Translations
King James Version (KJV)
It is of the LORD's mercies that we are not consumed, because his compassions fail not.
American Standard Version (ASV)
`It is of' Jehovah's lovingkindnesses that we are not consumed, because his compassions fail not.
Bible in Basic English (BBE)
It is through the Lord's love that we have not come to destruction, because his mercies have no limit.
Darby English Bible (DBY)
It is of Jehovah's loving-kindness we are not consumed, because his compassions fail not;
World English Bible (WEB)
[It is of] Yahweh's loving kindnesses that we are not consumed, because his compassion doesn't fail.
Young's Literal Translation (YLT)
The kindnesses of Jehovah! For we have not been consumed, For not ended have His mercies.
| It is of the Lord's | חַֽסְדֵ֤י | ḥasdê | hahs-DAY |
| mercies | יְהוָה֙ | yĕhwāh | yeh-VA |
| that | כִּ֣י | kî | kee |
| not are we | לֹא | lōʾ | loh |
| consumed, | תָ֔מְנוּ | tāmĕnû | TA-meh-noo |
| because | כִּ֥י | kî | kee |
| his compassions | לֹא | lōʾ | loh |
| fail | כָל֖וּ | kālû | ha-LOO |
| not. | רַחֲמָֽיו׃ | raḥămāyw | ra-huh-MAIV |
Cross Reference
ਜ਼ਬੂਰ 86:15
ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ। ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ।
ਜ਼ਬੂਰ 78:38
ਪਰ ਪਰਮੇਸ਼ੁਰ ਦਯਾਵਾਨ ਸੀ। ਉਸ ਨੇ ਉਨ੍ਹਾਂ ਦੇ ਪਾਪ ਬਖਸ਼ ਦਿੱਤੇ। ਅਤੇ ਉਸ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਗੁੱਸੇ ਨੂੰ ਬਹੁਤ ਵਾਰ ਰੋਕਿਆ। ਉਸ ਨੇ ਆਪਣੇ-ਆਪ ਨੂੰ ਬਹੁਤ ਗੁੱਸੇ ਨਾ ਹੋਣ ਦਿੱਤਾ।
ਲੋਕਾ 1:50
ਜਿਹੜੇ ਲੋਕ ਉਸਤੋਂ ਡਰਦੇ ਹਨ ਉਹ ਉਨ੍ਹਾਂ ਤੇ, ਅਤੇ ਉਨ੍ਹਾਂ ਦੀਆਂ ਉਲਾਦਾਂ ਤੇ ਮਿਹਰਬਾਨ ਹੁੰਦਾ ਹੈ।
ਮਲਾਕੀ 3:6
ਪਰਮੇਸ਼ੁਰ ਕੋਲੋਂ ਚੋਰੀ “ਮੈਂ ਯਹੋਵਾਹ ਹਾਂ, ਮੈਂ ਬਦਲਿਆ ਨਹੀਂ ਹਾਂ। ਤੁਸੀਂ ਯਾਕੂਬ ਦੀ ਔਲਾਦ ਹੋ, ਅਤੇ ਤੁਸੀਂ ਪੂਰੀ ਤਰ੍ਹਾਂ ਖਤਮ ਨਹੀਂ ਕੀਤੇ ਗਏ।
ਜ਼ਬੂਰ 106:45
ਪਰਮੇਸ਼ੁਰ ਨੇ ਆਪਣਾ ਕਰਾਰ ਹਮੇਸ਼ਾ ਚੇਤੇ ਰੱਖਿਆ। ਅਤੇ ਉਸ ਦੇ ਮਹਾਨ ਪਿਆਰ ਵਿੱਚੋਂ ਉਨ੍ਹਾਂ ਨੂੰ ਸਕੂਨ ਪਹੁੰਚਾਇਆ।
ਨਹਮਿਆਹ 9:31
“ਪਰ ਫ਼ਿਰ ਵੀ ਤੂੰ ਇੰਨਾ ਕਿਰਪਾਲੂ ਹੈਂ ਕਿ ਤੂੰ ਉਨ੍ਹਾਂ ਨੂੰ ਜੜੋਂ ਖਤਮ ਨਾ ਕੀਤਾ ਤੂੰ ਉਨ੍ਹਾਂ ਨੂੰ ਛੱਡਿਆ ਨਾ ਕਿਉਂ ਕਿ ਹੈਂ ਪਰਮੇਸ਼ੁਰ ਤੂੰ ਬਹੁਤ ਕਿਰਪਲੂ ਅਤੇ ਦਿਆਲੂ ਹੈ।
ਮੀਕਾਹ 7:18
ਯਹੋਵਾਹ ਦੀ ਉਸਤਤ ਤੇਰੇ ਜਿਹਾ ਹੋਰ ਕੋਈ ਪਰਮੇਸ਼ੁਰ ਨਹੀਂ ਜੋ ਸਭ ਦੇ ਦੋਖ ਬਖਸ਼ ਦੇਵੇ। ਪਰਮੇਸ਼ੁਰ ਆਪਣੇ ਬਚੇ ਲੋਕਾਂ ਦੀ ਬਦੀ ਖਿਮਾ ਕਰਦਾ ਹੈ ਬਹੁਤੀ ਦੇਰ ਉਹ ਕਰੋਧ ਨੂੰ ਚਿਤ੍ਤ ’ਚ ਨਹੀਂ ਧਰਦਾ। ਕਿਉਂ ਕਿ ਉਸਦਾ ਸੁਭਾਅ ਕਿਰਪਾਲੂ ਹੈ।
ਹਿਜ਼ ਕੀ ਐਲ 20:8
ਪਰ ਉਹ ਮੇਰੇ ਵਿਰੁੱਧ ਹੋ ਗਏ ਅਤੇ ਮੈਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤਾਂ ਨੂੰ ਨਹੀਂ ਸੁੱਟਿਆ। ਉੱਨ੍ਹਾਂ ਨੇ ਆਪਣੀਆਂ ਮੂਰਤੀਆਂ ਨੂੰ ਮਿਸਰ ਵਿੱਚ ਨਹੀਂ ਛੱਡਿਆ। ਇਸ ਲਈ ਮੈਂ (ਪਰਮੇਸ਼ੁਰ ਨੇ) ਉਨ੍ਹਾਂ ਨੂੰ ਮਿਸਰ ਵਿੱਚ ਤਬਾਹ ਕਰਨ ਦਾ ਨਿਆਂ ਕੀਤਾ-ਮੈਂ ਉਨ੍ਹਾਂ ਨੂੰ ਆਪਣੇ ਕਹਿਰ ਦੀ ਪੂਰੀ ਤਾਕਤ ਮਹਿਸੂਸ ਕਰਨ ਦਿੱਤੀ।
ਅਜ਼ਰਾ 9:13
“ਜੋ ਬਦਕਿਸਮਤੀ ਸਾਨੂੰ ਭੋਗਣੀ ਪਈ ਹੈ ਉਹ ਸਾਡੀਆਂ ਆਪਣੀਆਂ ਗਲਤੀਆਂ ਕਾਰਣ ਹੈ। ਅਸੀਂ ਬਹੁਤ ਭੈੜੇ ਕੰਮ ਕੀਤੇ ਇਸ ਲਈ ਅਸੀਂ ਦੋਸ਼ੀ ਹਾਂ ਪਰ ਪਰਮੇਸ਼ੁਰ, ਤੂੰ ਸਾਨੂੰ ਉਸ ਨਾਲੋਂ ਬਹੁਤ ਘੱਟ ਸਜ਼ਾ ਦਿੱਤੀ ਹੈ ਜਿਸਦੇ ਕਿ ਅਸੀਂ ਅਧਿਕਾਰੀ ਹਾਂ ਉਨ੍ਹਾਂ ਭਿਆਨਕ ਕੰਮਾਂ ਲਈ ਜੋ ਅਸੀਂ ਕੀਤੇ ਸਨ। ਅਤੇ ਤੂੰ ਸਾਡੇ ਕੁਝ ਲੋਕਾਂ ਨੂੰ ਕੈਦ ਤੋਂ ਪਰਤਨ ਦਿੱਤਾ।
ਹਿਜ਼ ਕੀ ਐਲ 20:13
“‘ਪਰ ਇਸਰਾਏਲ ਦਾ ਪਰਿਵਾਰ ਮਾਰੂਬਲ ਵਿੱਚ ਮੇਰੇ ਵਿਰੁੱਧ ਹੋ ਗਿਆ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਜੇ ਕੋਈ ਬੰਦਾ ਉਨ੍ਹਾਂ ਕਨੂੰਨ ਨੂੰ ਮਂਨੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਉਨ੍ਹਾਂ ਦਿਨਾਂ ਵਿੱਚ ਕਈ ਵਾਰੀ ਕੰਮ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਵਿੱਚ ਬਰਬਾਦ ਕਰਨ ਦਾ ਨਿਆਂ ਕੀਤਾ-ਆਪਣੇ ਕਹਿਰ ਦੀ ਪੂਰੀ ਤਾਕਤ ਉਨ੍ਹਾਂ ਨੂੰ ਮਹਿਸੂਸ ਕਰਨ ਦਿੱਤੀ।
ਜ਼ਬੂਰ 77:8
ਕੀ ਪਰਮੇਸ਼ੁਰ ਦਾ ਪਿਆਰ ਸਦਾ ਲਈ ਮੁੱਕ ਗਿਆ ਹੈ? ਕੀ ਫ਼ੇਰ ਕਦੀ ਵੀ ਉਹ ਸਾਡੇ ਨਾਲ ਨਹੀਂ ਬੋਲੇਗਾ?
ਅਜ਼ਰਾ 9:8
“ਪਰ ਹੁਣ ਕੁਝ ਸਮੇਂ ਲਈ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਤੇ ਮਿਹਰਬਾਨ ਹੋਇਆ ਹੈ। ਉਸ ਨੇ ਸਾਡੇ ਚੋ ਕੁਝ ਇੱਕ ਨੂੰ ਕੈਦ ਤੋਂ ਪਰਤਨ ਦਿੱਤਾ ਅਤੇ ਆਪਣੇ ਪਵਿੱਤਰ ਸ਼ਹਿਰ ਵਿੱਚ ਸਾਨੂੰ ਆਪਣਾ ਤੰਬੂ ਗੱਡਣ ਲਈ ਜਗ੍ਹਾ ਦਿੱਤੀ ਹੈ। ਸਾਡੇ ਯਹੋਵਾਹ ਨੇ ਸਾਨੂੰ ਸਾਡੀ ਗੁਲਾਮੀ ਤੋਂ ਸੁੱਖ ਦਾ ਸਾਹ ਦਿੱਤਾ ਹੈ।
ਹਿਜ਼ ਕੀ ਐਲ 20:21
“‘ਪਰ ਉਹ ਬੱਚੇ ਵੀ ਮੇਰੇ ਵਿਰੁੱਧ ਹੋ ਗਏ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਉਹ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਮੈਂ ਉਨ੍ਹਾਂ ਨੂੰ ਆਖੀਆਂ ਸਨ। ਅਤੇ ਉਹ ਚੰਗੇ ਕਨੂੰਨ ਹਨ। ਜੇ ਕੋਈ ਬੰਦਾ ਉਨ੍ਹਾਂ ਦੀ ਪਾਲਣਾ ਕਰੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਦਿਨਾਂ ਨਾਲ ਅਜਿਹਾ ਵਿਹਾਰ ਕੀਤਾ ਜਿਵੇਂ ਉਹ ਮਹੱਤਵਪੂਰਣ ਨਹੀਂ ਸਨ। ਇਸ ਲਈ ਮੈਂ ਉਨ੍ਹਾਂ ਨੂੰ ਮਾਰੂਬਲ ਅੰਦਰ ਪੂਰੀ ਤਰ੍ਹਾਂ ਤਬਾਹ ਕਰਨ ਦਾ ਨਿਆਂ ਕੀਤਾ ਅਤੇ ਆਪਣੇ ਕਹਿਰ ਨੂੰ ਪੂਰੀ ਤਰ੍ਹਾਂ ਮਹਿਸੂਸ ਕਰਵਾਇਆ।