Lamentations 3:32
ਯਹੋਵਾਹ ਸਜ਼ਾ ਦਿੰਦਾ ਹੈ,ਜਦੋਂ ਉਸ ਦੇ ਕੋਲ ਰਹਿਮ ਵੀ ਹੁੰਦਾ ਹੈ। ਉਸ ਕੋਲ ਆਪਣੇ ਮਹਾਨ ਪਿਆਰ ਅਤੇ ਉਦਾਰਤਾ ਕਾਰਣ ਕਿਰਪਾ ਹੈ।
Lamentations 3:32 in Other Translations
King James Version (KJV)
But though he cause grief, yet will he have compassion according to the multitude of his mercies.
American Standard Version (ASV)
For though he cause grief, yet will he have compassion according to the multitude of his lovingkindnesses.
Bible in Basic English (BBE)
For though he sends grief, still he will have pity in the full measure of his love.
Darby English Bible (DBY)
but if he have caused grief, he will have compassion according to the multitude of his loving-kindnesses:
World English Bible (WEB)
For though he cause grief, yet will he have compassion according to the multitude of his loving kindnesses.
Young's Literal Translation (YLT)
For though He afflicted, yet He hath pitied, According to the abundance of His kindness.
| But | כִּ֣י | kî | kee |
| though | אִם | ʾim | eem |
| he cause grief, | הוֹגָ֔ה | hôgâ | hoh-ɡA |
| compassion have he will yet | וְרִחַ֖ם | wĕriḥam | veh-ree-HAHM |
| according to the multitude | כְּרֹ֥ב | kĕrōb | keh-ROVE |
| of his mercies. | חֲסָדָֽו׃ | ḥăsādāw | huh-sa-DAHV |
Cross Reference
ਹੋ ਸੀਅ 11:8
ਯਹੋਵਾਹ ਇਸਰਾਏਲ ਨੂੰ ਨਸ਼ਟ ਨਹੀਂ ਕਰਨਾ ਚਾਹੁੰਦਾ “ਹੇ ਅਫ਼ਰਾਈਮ! ਮੈਂ ਤੈਨੂੰ ਛੱਡਣਾ ਨਹੀਂ ਚਾਹੁੰਦਾ? ਹੇ ਇਸਰਾਏਲ, ਮੈਂ ਤੇਰੀ ਰੱਖਿਆ ਕਰਨੀ ਚਾਹੁੰਨਾ। ਮੈਂ ਤੇਰਾ ਹਾਲ ਅਦਮਾਹ ਵਰਗਾ ਨਹੀਂ ਕਰਨਾ ਚਾਹੁੰਦਾ ਨਾ ਹੀ ਤੈਨੂੰ ਸਬੋਈਮ ਵਾਂਗ ਬਨਾਉਣਾ ਚਾਹੁੰਨਾ। ਮੈਂ ਆਪਣਾ ਮਨ ਬਦਲ ਰਿਹਾ ਹਾਂ ਕਿਉਂ ਕਿ ਮੇਰਾ ਤੇਰੇ ਪ੍ਰਤੀ ਪਿਆਰ ਅਤੇ ਦਇਆ ਬਹੁਤ ਗੂਢ਼ੀ ਹੈ।
ਜ਼ਬੂਰ 78:38
ਪਰ ਪਰਮੇਸ਼ੁਰ ਦਯਾਵਾਨ ਸੀ। ਉਸ ਨੇ ਉਨ੍ਹਾਂ ਦੇ ਪਾਪ ਬਖਸ਼ ਦਿੱਤੇ। ਅਤੇ ਉਸ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਗੁੱਸੇ ਨੂੰ ਬਹੁਤ ਵਾਰ ਰੋਕਿਆ। ਉਸ ਨੇ ਆਪਣੇ-ਆਪ ਨੂੰ ਬਹੁਤ ਗੁੱਸੇ ਨਾ ਹੋਣ ਦਿੱਤਾ।
ਜ਼ਬੂਰ 106:43
ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਅਨੇਕਾਂ ਵਾਰੀ ਬਚਾਇਆ। ਪਰ ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ, ਅਤੇ ਮਨ ਭਾਉਂਦੀਆਂ ਗੱਲਾਂ ਕਰਨ ਲੱਗੇ। ਪਰਮੇਸ਼ੁਰ ਦੇ ਲੋਕਾਂ ਨੇ ਬਹੁਤ-ਬਹੁਤ ਸਾਰੀਆਂ ਬਦੀਆਂ ਕੀਤੀਆਂ।
ਲੋਕਾ 15:20
ਸੋ ਪੁੱਤਰ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। ਪੁੱਤਰ ਦੀ ਵਾਪਸੀ “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸ ਦੇ ਪਿਤਾ ਨੇ ਉਸ ਨੂੰ ਆਉਂਦਿਆਂ ਵੇਖਿਆ ਅਤੇ ਉਸ ਉਪਰ ਤਰਸ ਆਇਆ ਅਤੇ ਉਹ ਉਸ ਵੱਲ ਭੱਜਿਆ ਅਤੇ ਉਸ ਨੂੰ ਗਲ ਨਾਲ ਲਾਇਆ ਅਤੇ ਉਸ ਨੂੰ ਚੁੰਮਿਆ।
ਨੂਹ 3:22
ਯਹੋਵਾਹ ਦੀ ਪ੍ਰੀਤ ਅਤੇ ਮਿਹਰ ਕਦੇ ਵੀ ਨਹੀਂ ਖਤਮ ਹੁੰਦੀ। ਉਸ ਦੀ ਦਇਆ ਕਦੇ ਨਹੀਂ ਮੁੱਕਦੀ।
ਯਰਮਿਆਹ 31:20
ਪਰਮੇਸ਼ੁਰ ਆਖਦਾ ਹੈ, “ਤੁਸੀਂ ਜਾਣਦੇ ਹੋ ਕਿ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ। ਮੈਂ ਉਸ ਬੱਚੇ ਨੂੰ ਪਿਆਰ ਕਰਦਾ ਹਾਂ। ਹਾਂ, ਮੈਂ ਉਸ ਨੂੰ ਬੜੀ ਵਾਰੀ ਨਿੰਦਿਆ ਪਰ ਹਾਲੇ ਵੀ ਮੈਨੂੰ ਉਸਦਾ ਖਿਆਲ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ। ਅਤੇ ਸੱਚਮੁੱਚ ਮੈਂ ਉਸ ਨੂੰ ਤਸੱਲੀ ਦੇਣਾ ਚਾਹੁੰਦਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਜ਼ਬੂਰ 103:11
ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
ਜ਼ਬੂਰ 30:5
ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾ “ਮੌਤ” ਸੀ। ਪਰ ਉਸ ਨੇ ਆਪਣਾ ਪਿਆਰ ਦਰਸਾਇਆ, ਅਤੇ ਉਸ ਨੇ ਮੈਨੂੰ “ਜੀਵਨ ਦੀ ਅਸੀਸ” ਦਿੱਤੀ। ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ। ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ।
੨ ਸਲਾਤੀਨ 13:23
ਪਰ ਯਹੋਵਾਹ ਇਸਰਾਏਲੀਆਂ ਉੱਪਰ ਮਿਹਰਬਾਨ ਸੀ ਅਤੇ ਉਨ੍ਹਾਂ ਤੇ ਤਰਸ ਮਹਿਸੂਸ ਕੀਤਾ। ਅੱਜ ਦਿਨ ਤੀਕ, ਯਹੋਵਾਹ ਨੇ ਆਪਣੇ ਅਬਰਾਹਾਮ, ਇਸਹਾਕ, ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਕਾਰਣ ਨਾ ਤਾਂ ਇਸਰਾਏਲੀਆਂ ਨੂੰ ਤਬਾਹ ਕੀਤਾ ਤੇ ਨਾ ਹੀ ਆਪਣੀ ਹਾਜਰੀ ਵਿੱਚੋਂ ਫਨਾਹ ਕੀਤਾ ਹੈ।
ਕਜ਼ਾૃ 10:16
ਫ਼ੇਰ ਇਸਰਾਏਲ ਦੇ ਲੋਕਾਂ ਨੇ ਵਿਦੇਸ਼ੀ ਦੇਵਤਿਆਂ ਨੂੰ ਪਰ੍ਹਾਂ ਸੁੱਟ ਦਿੱਤਾ ਅਤੇ ਇੱਕ ਵਾਰੇ ਫ਼ੇਰ ਯਹੋਵਾਹ ਦੀ ਉਪਾਸਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਹੋਰ ਵੱਧੇਰੇ ਇਸਰਾਏਲ ਦੇ ਦੁੱਖਾਂ ਨੂੰ ਵੇਖਕੇ ਨਾ ਸਹਾਰ ਸੱਕਿਆ।
ਖ਼ਰੋਜ 3:7
ਤਾਂ ਯਹੋਵਾਹ ਨੇ ਆਖਿਆ, “ਮੈਂ ਆਪਣੇ ਲੋਕਾਂ ਦੀਆਂ ਉਹ ਮੁਸੀਬਤਾਂ ਦੇਖੀਆਂ ਹਨ ਜੋ ਉਨ੍ਹਾਂ ਨੇ ਮਿਸਰ ਵਿੱਚ ਝੱਲੀਆਂ ਹਨ। ਅਤੇ ਜਦੋਂ ਮਿਸਰੀਆਂ ਨੇ ਉਨ੍ਹਾਂ ਨੂੰ ਦੁੱਖ ਦਿੱਤੇ ਮੈਂ ਉਨ੍ਹਾਂ ਦੀ ਪੁਕਾਰ ਸੁਣ ਲਈ ਹੈ। ਮੈਨੂੰ ਉਨ੍ਹਾਂ ਦੇ ਦੁੱਖ ਦਾ ਪਤਾ ਹੈ।
ਖ਼ਰੋਜ 2:23
ਪਰਮੇਸ਼ੁਰ ਇਸਰਾਏਲ ਦੀ ਸਹਾਇਤਾ ਕਰਨ ਦਾ ਨਿਆਂ ਕਰਦਾ ਹੈ ਬਹੁਤ ਸਮਾਂ ਬੀਤ ਗਿਆ ਅਤੇ ਮਿਸਰ ਦਾ ਰਾਜਾ ਮਰ ਗਿਆ। ਪਰ ਇਸਰਾਏਲ ਦੇ ਲੋਕਾਂ ਨੂੰ ਹਾਲੇ ਵੀ ਸਖਤ ਮਿਹਨਤ ਦਾ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਨ੍ਹਾਂ ਨੇ ਸਹਾਇਤਾ ਲਈ ਪੁਕਾਰ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਪੁਕਾਰ ਸੁਣ ਲਈ।