Leviticus 13:29
“ਕਿਸੇ ਬੰਦੇ ਦੇ ਸਿਰ ਜਾਂ ਦਾਢ਼ੀ ਉੱਤੇ ਕੋਈ ਛੂਤ ਲੱਗ ਸੱਕਦੀ ਹੈ।
Leviticus 13:29 in Other Translations
King James Version (KJV)
If a man or woman have a plague upon the head or the beard;
American Standard Version (ASV)
And when a man or woman hath a plague upon the head or upon the beard,
Bible in Basic English (BBE)
And when a man or a woman has a disease on the head, or in the hair of the chin,
Darby English Bible (DBY)
And if a man or a woman have a sore on the head or on the beard,
Webster's Bible (WBT)
If a man or woman shall have a plague upon the head or the beard;
World English Bible (WEB)
"When a man or woman has a plague on the head or on the beard,
Young's Literal Translation (YLT)
`And when a man (or a woman) hath in him a plague in the head or in the beard,
| If | וְאִישׁ֙ | wĕʾîš | veh-EESH |
| a man | א֣וֹ | ʾô | oh |
| or | אִשָּׁ֔ה | ʾiššâ | ee-SHA |
| woman | כִּֽי | kî | kee |
| have | יִהְיֶ֥ה | yihye | yee-YEH |
| plague a | ב֖וֹ | bô | voh |
| upon the head | נָ֑גַע | nāgaʿ | NA-ɡa |
| or | בְּרֹ֖אשׁ | bĕrōš | beh-ROHSH |
| the beard; | א֥וֹ | ʾô | oh |
| בְזָקָֽן׃ | bĕzāqān | veh-za-KAHN |
Cross Reference
੧ ਸਲਾਤੀਨ 8:38
ਤਾਂ ਜੋ ਬੇਨਤੀ, ਪ੍ਰਾਰਥਨਾ ਤੇਰੀ ਸਾਰੀ ਪਰਜਾ, ਇਸਰਾਏਲ ਦੇ ਕਿਸੇ ਮਨੁੱਖ ਤੋਂ ਵੀ ਕੀਤੀ ਜਾਵੇ ਜੋ ਆਪਣੇ ਹੀ ਮਨ ਦੀ ਵਿਥਿਆ ਜਾਣੇ ਅਤੇ ਆਪਣੇ ਹੱਥ ਇਸ ਮੰਦਰ ਵੱਲ ਫ਼ੈਲਾਵੇ
੨ ਕੁਰਿੰਥੀਆਂ 4:3
ਉਹ ਖੁਸ਼ਖਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ, ਲੁਕੀ ਹੋਈ ਹੈ। ਪਰ ਇਹ ਸਿਰਫ਼ ਉਨ੍ਹਾਂ ਲੋਕਾਂ ਲਈ ਛੁਪੀ ਹੋਈ ਹੈ ਜਿਹੜੇ ਗੁਆਚੇ ਹੋਏ ਹਨ।
ਰਸੂਲਾਂ ਦੇ ਕਰਤੱਬ 26:9
“ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਾਹੀਦੀਆਂ ਹਨ।
ਰਸੂਲਾਂ ਦੇ ਕਰਤੱਬ 22:3
ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁੱਸ ਵਿੱਚ ਪੈਦਾ ਹੋਇਆ ਸੀ। ਮੈਂ ਇੱਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸ ਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿੱਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬੜਾ ਸ਼ੌਕ ਸੀ ਜਿਵੇਂ ਇੱਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ।
ਯੂਹੰਨਾ 16:2
ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂ, ਵਕਤ ਆ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
ਮੱਤੀ 13:14
ਇਸ ਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ: ‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ ਪਰ ਸਮਝੋਗੇ ਨਹੀਂ। ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ ਪਰ ਦੇਖੋਂਗੇ ਨਹੀਂ।
ਮੱਤੀ 6:23
ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ।
ਮੀਕਾਹ 3:11
ਯਰੂਸ਼ਲਮ ਦੇ ਨਿਆਂਕਾਰ ਵਾਢੀ ਲੈ ਕੇ ਨਿਆਉ ਕਰਦੇ ਹਨ, ਉੱਥੇ ਜਾਜਕ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ ਅਤੇ ਨਬੀ ਪੈਸੇ ਲੈ ਕੇ ਭਵਿੱਖਬਾਣੀ ਕਰਦੇ ਹਨ ਤਾਂ ਵੀ ਉਹ ਇਹ ਆਖਕੇ ਯਹੋਵਾਹ ਉੱਤੇ ਆਸਰਾ ਲੈਂਦੇ ਹਨ, “ਯਹੋਵਾਹ ਇੱਥੇ ਸਾਡੇ ਅੰਗ ਸੰਗ ਹੈ ਤੇ ਸਾਡੇ ਨਾਲ ਕੁਝ ਮਾੜਾ ਨਹੀਂ ਵਾਪਰੇਗਾ।”
ਯਸਈਆਹ 9:15
ਸਿਰ ਦਾ ਅਰਬ ਹੈ ਬਜ਼ੁਰਗ ਅਤੇ ਮਹੱਤਵਪੂਰਣ ਆਗੂ। ਪੂਛ ਦਾ ਅਰਬ ਹੈ ਉਹ ਨਬੀ ਜਿਹੜੇ ਝੂਠ ਬੋਲਦੇ ਹਨ।
ਯਸਈਆਹ 5:20
ਉਨ੍ਹਾਂ ਲੋਕਾਂ ਤੇ ਹਾਏ ਜਿਹੜੇ ਆਖਦੇ ਹਨ ਕਿ ਚੰਗੀਆਂ ਚੀਜ਼ਾਂ ਮੰਦੀਆਂ ਹਨ ਅਤੇ ਮੰਦੀਆਂ ਚੀਜ਼ਾਂ ਚੰਗੀਆਂ ਹਨ। ਉਹ ਲੋਕ ਸਮਝਦੇ ਹਨ ਕਿ ਰੌਸ਼ਨੀ ਹਨੇਰਾ ਹੈ ਅਤੇ ਹਨੇਰਾ ਰੌਸ਼ਨੀ ਹੈ। ਉਹ ਲੋਕ ਸਮਝਦੇ ਹਨ ਕਿ ਖੱਟਾ ਮਿੱਠਾ ਹੈ ਅਤੇ ਮਿੱਠਾ ਖੱਟਾ ਹੈ।
ਯਸਈਆਹ 1:5
ਪਰਮੇਸ਼ੁਰ ਆਖਦਾ ਹੈ, “ਮੈਂ ਕਿਉਂ ਤੁਹਾਨੂੰ ਸਜ਼ਾ ਦਿੰਦਾ ਰਹਾਂ? ਮੈਂ ਤੁਹਾਨੂੰ ਸਜ਼ਾ ਦਿੱਤੀ, ਪਰ ਤੁਸੀਂ ਨਹੀਂ ਬਦਲੇ। ਤੁਸੀਂ ਮੇਰੇ ਖਿਲਾਫ਼ ਬਗਾਵਤ ਜਾਰੀ ਰੱਖੀ ਹੋਈ ਹੈ। ਹੁਣ ਹਰ ਸਿਰ ਅਤੇ ਹਰ ਦਿਲ ਬਿਮਾਰ ਹੈ।
ਜ਼ਬੂਰ 53:4
ਪਰਮੇਸ਼ੁਰ ਆਖਦਾ ਹੈ, “ਅਵੱਸ਼ ਹੀ ਉਹ ਮੰਦੇ ਲੋਕ ਸੱਚ ਜਾਣਦੇ ਹਨ। ਪਰ ਉਹ ਮੇਰੇ ਅੱਗੇ ਪ੍ਰਾਰਥਨਾ ਨਹੀਂ ਕਰਦੇ। ਮੰਦੇ ਲੋਕ ਮੇਰੇ ਲੋਕਾਂ ਨੂੰ ਬਰਬਾਦ ਕਰਨ ਲਈ ਇਸ ਤਰ੍ਹਾਂ ਤਿਆਰ ਹਨ ਜਿਵੇਂ ਉਹ ਭੋਜਨ ਕਰਨ ਲੱਗੇ ਹੋਣ।”
੨ ਤਵਾਰੀਖ਼ 6:29
ਤਦ ਇਸਰਾਏਲ ਦੀ ਪਰਜਾ ਚੋ ਕੋਈ ਵੀ ਤੇਰੇ ਅੱਗੇ ਬੇਨਤੀ ਕਰੇ, ਪ੍ਰਾਰਥਨਾ ਕਰੇ ਜਾਂ ਕੋਈ ਵੀ ਇਸਰਾਏਲ ਦੇ ਮਨੁੱਖ ਜਾਂ ਸਾਰੇ ਜਿਸ ਵਿੱਚ ਹਰ ਕੋਈ ਆਪਣੀ ਦੁੱਖ-ਤਕਲੀਫ਼ ਨੂੰ ਜਾਣਦਾ ਹੋਇਆ ਤੇਰੇ ਅੱਗੇ ਹੱਥ ਫ਼ੈਲਾਏ, ਇਸ ਮੰਦਰ ਵੱਲ ਵੇਖਦਾ ਹੱਥ ਫ਼ੈਲਾਏ।
੧ ਸਲਾਤੀਨ 12:28
ਤਾਂ ਪਾਤਸ਼ਾਹ ਨੇ ਆਪਣੇ ਸਲਾਹਕਾਰਾਂ ਕੋਲੋਂ ਸਲਾਹ ਲਿੱਤੀ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਉਸ ਨੂੰ ਆਪਣੇ ਵਿੱਚਾਰ ਪ੍ਰਗਟ ਕੀਤੇ। ਤਾਂ ਪਾਤਸ਼ਾਹ ਨੇ ਸੋਨੇ ਦੇ ਦੋ ਵੱਛੇ ਬਣਾਏ। ਪਾਤਸ਼ਾਹ ਯਾਰਾਬੁਆਮ ਨੇ ਲੋਕਾਂ ਨੂੰ ਕਿਹਾ, “ਤੁਹਾਨੂੰ ਯਰੂਸ਼ਲਮ ਵਿੱਚ ਉਪਾਸਨਾ ਕਰਨ ਜਾਣ ਦੀ ਲੋੜ ਨਹੀਂ। ਵੇਖੋ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ!”
੨ ਥੱਸਲੁਨੀਕੀਆਂ 2:11
ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹੜੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹੜੀ ਸੱਚ ਨਹੀਂ ਹੈ।