Leviticus 13:46
ਜਿੰਨਾ ਚਿਰ ਤੱਕ ਉਸ ਬੰਦੇ ਨੂੰ ਬਿਮਾਰੀ ਲਗੀ ਹੋਈ ਹੈ, ਉਹ ਨਾਪਾਕ ਰਹੇਗਾ ਅਤੇ ਉਸ ਨੂੰ ਇੱਕਲੇ ਨੂੰ ਡੇਰੇ ਤੋਂ ਬਾਹਰ ਰਹਿਣਾ ਚਾਹੀਦਾ ਹੈ।
Leviticus 13:46 in Other Translations
King James Version (KJV)
All the days wherein the plague shall be in him he shall be defiled; he is unclean: he shall dwell alone; without the camp shall his habitation be.
American Standard Version (ASV)
All the days wherein the plague is in him he shall be unclean; he is unclean: he shall dwell alone; without the camp shall his dwelling be.
Bible in Basic English (BBE)
While the disease is on him, he will be unclean. He is unclean: let him keep by himself, living outside the tent-circle.
Darby English Bible (DBY)
All the days that the sore shall be in him he shall be unclean: he is unclean; he shall dwell apart; outside the camp shall his dwelling be.
Webster's Bible (WBT)
All the days in which the plague shall be in him he shall be defiled; he is unclean: he shall dwell alone, without the camp shall his habitation be.
World English Bible (WEB)
All the days in which the plague is in him he shall be unclean. He is unclean. He shall dwell alone. Outside of the camp shall be his dwelling.
Young's Literal Translation (YLT)
all the days that the plague `is' in him he is unclean; he `is' unclean, alone he doth dwell, at the outside of the camp `is' his dwelling.
| All | כָּל | kāl | kahl |
| the days | יְמֵ֞י | yĕmê | yeh-MAY |
| wherein | אֲשֶׁ֨ר | ʾăšer | uh-SHER |
| the plague | הַנֶּ֥גַע | hannegaʿ | ha-NEH-ɡa |
| be shall he him in be shall defiled; | בּ֛וֹ | bô | boh |
| he | יִטְמָ֖א | yiṭmāʾ | yeet-MA |
| is unclean: | טָמֵ֣א | ṭāmēʾ | ta-MAY |
| he shall dwell | ה֑וּא | hûʾ | hoo |
| alone; | בָּדָ֣ד | bādād | ba-DAHD |
| without | יֵשֵׁ֔ב | yēšēb | yay-SHAVE |
| the camp | מִח֥וּץ | miḥûṣ | mee-HOOTS |
| shall his habitation | לַֽמַּחֲנֶ֖ה | lammaḥăne | la-ma-huh-NEH |
| be. | מֽוֹשָׁבֽוֹ׃ | môšābô | MOH-sha-VOH |
Cross Reference
੨ ਸਲਾਤੀਨ 15:5
ਯਹੋਵਾਹ ਨੇ ਅਜ਼ਰਯਾਹ ਪਾਤਸ਼ਾਹ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਕਾਲ ਤੀਕ ਕੋੜ੍ਹੀ ਰਿਹਾ। ਉਹ ਇੱਕ ਅਲੱਗ ਘਰ ਵਿੱਚ ਰਹਿੰਦਾ ਅਤੇ ਪਾਤਸ਼ਾਹ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਲੋਕਾਂ ਦਾ ਨਿਆਉਂ ਕਰਦਾ ਸੀ।
੨ ਸਲਾਤੀਨ 7:3
ਕੋੜ੍ਹੀਆਂ ਨੇ ਅਰਾਮੀਆਂ ਦਾ ਤੰਬੂ ਖਾਲੀ ਡਿੱਠਾ ਸ਼ਹਿਰ ਦੇ ਦਰਵਾਜ਼ੇ ਕੋਲ ਚਾਰ ਮਨੁੱਖ ਕੋੜ੍ਹ ਨਾਲ ਪੀੜਿਤ ਸਨ। ਉਹ ਇੱਕ ਦੂਜੇ ਨੂੰ ਆਖ ਰਹੇ ਸਨ, “ਅਸੀਂ ਭਲਾ ਇੱਥੇ ਬੈਠੇ ਮੌਤ ਦੀ ਉਡੀਕ ਕਿਉਂ ਕਰ ਰਹੇ ਹਾਂ?
੨ ਤਵਾਰੀਖ਼ 26:21
ਉਜ਼ੀਯਾਹ ਪਾਤਸ਼ਾਹ ਸਾਰੀ ਬਾਕੀ ਦੀ ਉਮਰ ਕੋੜ੍ਹੀ ਰਿਹਾ ਉਹ ਬਾਕੀ ਘਰਾਂ ਤੋਂ ਦੂਰ ਅਲੱਗ ਘਰ ਵਿੱਚ ਰਿਹਾ ਅਤੇ ਮੁੜ ਯਹੋਵਾਹ ਦੇ ਮੰਦਰ ਪ੍ਰਵੇਸ਼ ਨਾ ਕਰ ਸੱਕਿਆ। ਉਜ਼ੀਯਾਹ ਦੇ ਪੁੱਤਰ ਯੋਥਾਮ ਨੇ ਰਾਜ ਮਹਿਲ ਤੇ ਸ਼ਾਸਨ ਕੀਤਾ ਅਤੇ ਲੋਕਾਂ ਦਾ ਨਿਆਉਂ ਵੀ।
ਗਿਣਤੀ 12:14
ਯਹੋਵਾਹ ਨੇ ਮੂਸਾ ਨੂੰ ਜਵਾਬ ਦਿੱਤਾ, “ਜੇ ਉਸਦਾ ਪਿਤਾ ਉਸ ਦੇ ਚਿਹਰੇ ਉੱਤੇ ਥੁੱਕੇ, ਕੀ ਉਹ ਸੱਤਾਂ ਦਿਨਾਂ ਤੀਕ ਸ਼ਰਮਿੰਦਾ ਹੀ ਬੈਠੀ ਰਹੇਗੀ। ਇਸ ਲਈ ਉਸ ਨੂੰ ਸੱਤਾਂ ਦਿਨਾਂ ਲਈ ਡੇਰੇ ਤੋਂ ਬਾਹਰ ਜਾਣ ਦਿਉ। ਫ਼ੇਰ ਬਿਮਾਰੀ ਠੀਕ ਹੋ ਜਾਵੇਗੀ ਅਤੇ ਉਹ ਡੇਰੇ ਵਿੱਚ ਵਾਪਸ ਆ ਸੱਕੇਗੀ।”
ਪਰਕਾਸ਼ ਦੀ ਪੋਥੀ 22:15
ਸ਼ਹਿਰ ਤੋਂ ਬਾਹਰ, ਉੱਥੇ ਕੁੱਤੇ ਹਨ, ਉਹ ਜੋ ਜਾਦੂ ਕਰਦੇ ਹਨ, ਜਿਨਸੀ ਪਾਪ ਕਰਦੇ ਹਨ, ਜਿਹੜੇ ਕਤਲ ਕਰਦੇ ਹਨ, ਜਿਹੜੇ ਮੂਰਤੀਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਜਿਹੜੇ ਝੂਠ ਨੂੰ ਪਿਆਰ ਕਰਦੇ ਹਨ ਅਤੇ ਝੂਠ ਬੋਲਦੇ ਹਨ।
ਪਰਕਾਸ਼ ਦੀ ਪੋਥੀ 21:27
ਕੋਈ ਵੀ ਨਾਪਾਕ ਚੀਜ਼ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਜਿਹੜਾ ਸ਼ਰਮਿੰਦਗੀ ਭਰੀਆਂ ਗੱਲਾਂ ਕਰਦਾ ਹੈ ਜਾਂ ਝੂਠ ਬੋਲਦਾ ਹੈ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ। ਸਿਰਫ਼ ਉਹੀ ਲੋਕ ਸ਼ਹਿਰ ਵਿੱਚ ਦਾਖਲ ਹੋਣਗੇ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਸਨ।
ਇਬਰਾਨੀਆਂ 12:15
ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ।
੧ ਤਿਮੋਥਿਉਸ 6:5
ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲ ਬਾਜ਼ੀ ਵੀ ਸਾਹਮਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ।
੨ ਥੱਸਲੁਨੀਕੀਆਂ 3:14
ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ।
੨ ਥੱਸਲੁਨੀਕੀਆਂ 3:6
ਕੰਮ ਦਾ ਫ਼ਰਜ਼ ਭਰਾਵੋ ਅਤੇ ਭੈਣੋ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਅਧਿਕਾਰ ਰਾਹੀਂ ਤੁਹਾਨੂੰ ਇਹ ਆਦੇਸ਼ ਦਿੰਦੇ ਹਾਂ ਕਿ ਉਸ ਸ਼ਰਧਾਲੂ ਤੋਂ ਦੂਰ ਰਹੋ ਜਿਹੜਾ ਕੰਮ ਕਰਨ ਤੋਂ ਇਨਕਾਰ ਕਰਦਾ ਹੈ, ਉਹ ਲੋਕ ਜਿਹੜੇ ਕੰਮ ਕਰਨ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਉਪਦੇਸ਼ਾਂ ਤੇ ਅਮਲ ਨਹੀਂ ਕਰ ਰਹੇ, ਜਿਹੜੇ ਅਸੀਂ ਉਨ੍ਹਾਂ ਨੂੰ ਦਿੱਤੇ ਸਨ।
੧ ਕੁਰਿੰਥੀਆਂ 5:9
ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਨੂੰ ਉਨ੍ਹਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜਿਹੜੇ ਜਿਨਸੀ ਪਾਪ ਕਰਦੇ ਹਨ।
੧ ਕੁਰਿੰਥੀਆਂ 5:5
ਤਾਂ ਇਸ ਵਿਅਕਤੀ ਨੂੰ ਸ਼ੈਤਾਨ ਦੇ ਹਵਾਲੇ ਕਰ ਦਿਉ ਤਾਂ ਜੋ ਇਸ ਦਾ ਪਾਪੀ ਆਪਾ ਨਸ਼ਟ ਕੀਤਾ ਜਾ ਸੱਕੇ। ਫ਼ੇਰ ਨਿਆਂ ਦੇ ਦਿਨ ਉਸ ਦਾ ਆਤਮਾ ਬਚਾਇਆ ਜਾਵੇਗਾ।
ਲੋਕਾ 17:12
ਜਦੋਂ ਉਹ ਇੱਕ ਪਿੰਡ ਵਿੱਚ ਵੜ ਰਿਹਾ ਸੀ, ਉੱਥੇ ਉਸ ਨੂੰ ਦਸ ਕੋੜ੍ਹੀ ਮਿਲੇ। ਉਹ ਉਸ ਤੋਂ ਥੋੜੀ ਦੂਰੀ ਤੇ ਖੜ੍ਹੇ ਹੋ ਗਏ।
ਨੂਹ 1:8
ਯਰੂਸ਼ਲਮ ਨੇ ਬੁਰੀ ਤਰ੍ਹਾਂ ਪਾਪ ਕੀਤਾ। ਇਸ ਲਈ ਉਹ ਨਾਪਾਕ ਔਰਤ ਵਾਂਗ ਬਣ ਗਈ ਹੈ। ਅਤੀਤ ਵਿੱਚ, ਲੋਕ ਉਸਦੀ ਇੱਜ਼ਤ ਕਰਦੇ ਸਨ, ਹੁਣ ਉਹ ਉਸ ਨਾਲ ਵਿਅਰਬ ਵਾਂਗ ਵਿਹਾਰ ਕਰਦੇ ਸਨ ਕਿਉਂ ਕਿ ਉਨ੍ਹਾਂ ਨੇ ਉਸਦਾ ਨੰਗੇਜ਼ ਵੇਖ ਲਿਆ ਹੈ। ਉਹ ਖੁਦ ਕਰਾਹੁਉਂਦੀ ਹੈ ਅਤੇ ਚਲੀ ਜਾਂਦੀ ਹੈ।
ਨੂਹ 1:1
ਯਰੂਸ਼ਲਮ ਦਾ ਆਪਣੀ ਤਬਾਹੀ ਉੱਤੇ ਰੁਦਨ ਇੱਕ ਵੇਲੇ, ਯਰੂਸ਼ਲਮ ਲੋਕਾਂ ਨਾਲ ਭਰਿਆ ਸ਼ਹਿਰ ਸੀ। ਪਰ ਹੁਣ ਇਹ ਸ਼ਹਿਰ ਕਿੰਨਾ ਸੱਖਣਾ ਤੇ ਉਜਾੜ ਹੈ! ਯਰੂਸ਼ਲਮ ਦੁਨੀਆਂ ਦੇ ਮਹਾਨਤਮ ਸ਼ਹਿਰਾਂ ਵਿੱਚੋਂ ਇੱਕ ਸੀ। ਪਰ ਹੁਣ ਇਹ ਇੱਕ ਵਿਧਵਾ ਵਰਗਾ ਬਣ ਗਿਆ ਹੈ। ਇੱਕ ਵੇਲੇ ਇਹ ਸ਼ਹਿਰਾਂ ਦੀ ਸ਼ਹਿਜ਼ਾਦੀ ਸੀ। ਪਰ ਹੁਣ ਇਸ ਨੂੰ ਇੱਕ ਗੁਲਾਮ ਬਣਾ ਦਿੱਤਾ ਗਿਆ ਹੈ।
ਅਮਸਾਲ 30:12
ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।
ਗਿਣਤੀ 5:1
ਸਫ਼ਾਈ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,