Micah 1:14
ਇਸ ਲਈ ਗਬ ਵਿੱਚ ਮੋਰਸਬ ਨੂੰ ਵਿਦਾਈ ਦੇ ਤੋਹਫ਼ੇ ਦੇਹ, ਅਕਜ਼ੀਬ ਦਾ ਪਰਿਵਾਰ ਇਸਰਾਏਲ ਦੇ ਰਾਜਿਆਂ ਨਾਲ ਚਲਾਕੀ ਖੇਡੇਗਾ।
Micah 1:14 in Other Translations
King James Version (KJV)
Therefore shalt thou give presents to Moreshethgath: the houses of Achzib shall be a lie to the kings of Israel.
American Standard Version (ASV)
Therefore shalt thou give a parting gift to Moresheth-gath: the houses of Achzib shall be a deceitful thing unto the kings of Israel.
Bible in Basic English (BBE)
For this cause give a parting offering to Moresheth-gath: the daughter of Achzib will be a deceit to the king of Israel.
Darby English Bible (DBY)
Therefore shalt thou give parting-gifts to Moresheth-Gath: the houses of Achzib shall be a lie to the kings of Israel.
World English Bible (WEB)
Therefore you will give a parting gift to Moresheth-gath. The houses of Achzib will be a deceitful thing to the kings of Israel.
Young's Literal Translation (YLT)
Therefore thou givest presents to Moresheth-Gath, The houses of Achzib become a lying thing to the kings of Israel.
| Therefore | לָכֵן֙ | lākēn | la-HANE |
| shalt thou give | תִּתְּנִ֣י | tittĕnî | tee-teh-NEE |
| presents | שִׁלּוּחִ֔ים | šillûḥîm | shee-loo-HEEM |
| to | עַ֖ל | ʿal | al |
| Moresheth-gath: | מוֹרֶ֣שֶׁת | môrešet | moh-REH-shet |
| the houses | גַּ֑ת | gat | ɡaht |
| Achzib of | בָּתֵּ֤י | bottê | boh-TAY |
| shall be a lie | אַכְזִיב֙ | ʾakzîb | ak-ZEEV |
| kings the to | לְאַכְזָ֔ב | lĕʾakzāb | leh-ak-ZAHV |
| of Israel. | לְמַלְכֵ֖י | lĕmalkê | leh-mahl-HAY |
| יִשְׂרָאֵֽל׃ | yiśrāʾēl | yees-ra-ALE |
Cross Reference
ਯਸ਼ਵਾ 15:44
ਕਈਲਾਹ, ਅਕਜ਼ੀਬ ਅਤੇ ਮਾਰੇਸ਼ਾਹ। ਕੁੱਲ ਮਿਲਾ ਕੇ ਇਹ ਨੌ ਕਸਬੇ ਸਨ ਅਤੇ ਉਨ੍ਹਾਂ ਦੇ ਇਰਦ-ਗਿਰਦ ਖੇਤ ਸਨ।
੨ ਸਲਾਤੀਨ 16:8
ਆਹਾਜ਼ ਨੇ ਉਹ ਸਾਰਾ ਚਾਂਦੀ ਅਤੇ ਸੋਨਾ ਜੋ ਯਹੋਵਾਹ ਦੇ ਮੰਦਰ ਵਿੱਚ ਅਤੇ ਜੋ ਪਾਤਸ਼ਾਹ ਦੇ ਖਜ਼ਾਨੇ ਵਿੱਚ ਸੀ ਕੱਢਿਆ ਅਤੇ ਅੱਸ਼ੂਰ ਦੇ ਪਾਤਸ਼ਾਹ ਲਈ ਭੇਜਿਆ।
ਯਰਮਿਆਹ 15:18
ਮੈਂ ਸਮਝ ਨਹੀਂ ਸੱਕਦਾ ਕਿ ਮੈਂ ਫ਼ੇਰ ਵੀ ਕਿਉਂ ਦੁੱਖੀ ਹਾਂ। ਮੈਂ ਨਹੀਂ ਸਮਝਦਾ ਕਿ ਮੇਰਾ ਜ਼ਖਮ ਰਾਜ਼ੀ ਕਿਉਂ ਨਹੀਂ ਹੁੰਦਾ ਅਤੇ ਠੀਕ ਨਹੀਂ ਹੋ ਸੱਕਦਾ। ਯਹੋਵਾਹ ਜੀ, ਮੈਂ ਸੋਚਦਾ ਹਾਂ ਕਿ ਤੁਸੀਂ ਬਦਲ ਗਏ ਹੋ। ਤੁਸੀਂ ਪਾਣੀ ਦੇ ਉਸ ਸੋਮੇ ਵਰਗੇ ਹੋ, ਜਿਹੜਾ ਸੁੱਕ ਗਿਆ ਹੈ। ਤੁਸੀਂ ਪਾਣੀ ਦੇ ਉਸ ਚਸ਼ਮੇ ਵਰਗੇ ਹੋ, ਜਿਸਦਾ ਪਾਣੀ ਵਗਣ ਤੋਂ ਰੁਕ ਗਿਆ ਹੈ।
ਯਸਈਆਹ 30:6
ਪਰਮੇਸ਼ੁਰ ਦਾ ਯਹੂਦਾਹ ਨੂੰ ਸੰਦੇਸ਼ ਨਿਜੀਵ ਦੇ ਜਾਨਵਰਾਂ ਬਾਰੇ ਉਦਾਸ ਸੰਦੇਸ਼: ਨਿਜੀਵ ਇੱਕ ਖਤਰਨਾਕ ਜਗ੍ਹਾ ਹੈ। ਇਹ ਸ਼ੇਰਾਂ, ਜ਼ਹਿਰੀਲੇ ਸੱਪਾਂ ਅਤੇ ਫ਼ਨੀਅਰ ਸੱਪਾਂ ਨਾਲ ਭਰੀ ਹੋਈ ਹੈ। ਪਰ ਕੁਝ ਲੋਕ ਨਿਜੀਵ ਵਿੱਚੋਂ ਹੋ ਕੇ ਯਾਤਰਾ ਕਰ ਰਹੇ ਹਨ ਉਹ ਇੱਕ ਅਜਿਹੀ ਕੌਮ ਵੱਲ ਜਾ ਰਹੇ ਹਨ ਜੋ ਉਨ੍ਹਾਂ ਦੀ ਮਦਦ ਨਹੀਂ ਕਰ ਸੱਕਦੀ। ਉਨ੍ਹਾਂ ਲੋਕਾਂ ਨੇ ਆਪਣਾ ਖਜ਼ਾਨਾ ਊਠਾਂ ਦੀਆਂ ਪਿੱਠਾ ਉੱਤੇ ਲਦਿਆ ਹੋਇਆ ਹੈ। ਇਸਦਾ ਅਰਬ ਇਹ ਹੈ ਕਿ ਲੋਕ ਉਸ ਕੌਮ ਉੱਤੇ ਨਿਰਭਰ ਕਰ ਰਹੇ ਹਨ ਜਿਹੜੀ ਸਹਾਇਤਾ ਨਹੀਂ ਕਰ ਸੱਕਦੀ।
ਜ਼ਬੂਰ 146:3
ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।
ਜ਼ਬੂਰ 118:8
ਲੋਕਾਂ ਵਿੱਚ ਯਕੀਨ ਰੱਖਣ ਨਾਲੋਂ ਯਹੋਵਾਹ ਵਿੱਚ ਯਕੀਨ ਰੱਖਣਾ ਬਿਹਤਰ ਹੈ।
ਜ਼ਬੂਰ 62:9
ਸੱਚਮੁੱਚ ਸਹਾਇਤਾ ਨਹੀਂ ਕਰ ਸੱਕਦੇ। ਸੱਚਮੁੱਚ ਤੁਸੀਂ ਉਨ੍ਹਾਂ ਉੱਤੇ ਸਹਾਇਤਾ ਲਈ ਵਿਸ਼ਵਾਸ ਨਹੀਂ ਕਰ ਸੱਕਦੇ। ਪਰਮੇਸ਼ੁਰ ਦੇ ਮੁਕਾਬਲੇ ਉਹ ਨਿਗੂਣੇ ਹਨ, ਜਿਵੇਂ ਹਵਾ ਦਾ ਹਲਕਾ ਜਿਹਾ ਬੁੱਲਾ ਹੋਵੇ।
੨ ਤਵਾਰੀਖ਼ 16:1
ਆਸਾ ਦੇ ਅੰਤਿਮ ਵਰ੍ਹੇ ਆਸਾ ਦੇ ਰਾਜ ਦੇ 36 ਵਰ੍ਹੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਕਿਲਾ ਬਣਾਇਆ। ਬਆਸ਼ਾ ਨੇ ਰਾਮਾਹ ਸ਼ਹਿਰ ਨੂੰ ਕਿਲਾ ਇਸ ਲਈ ਬਣਾਇਆ ਤਾਂ ਜੋ ਲੋਕ ਯਹੂਦਾਹ ਪਾਤਸ਼ਾਹ ਜੋ ਯਹੂਦਾਹ ਦਾ ਸੀ ਕੋਲ ਨਾ ਆ ਜਾ ਸੱਕਣ।
੨ ਸਲਾਤੀਨ 18:14
ਤਦ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਅਤੇ ਆਖਿਆ, “ਮੇਰੇ ਕੋਲ ਭੁੱਲ ਹੋ ਗਈ। ਤੂੰ ਮੇਰੇ ਕੋਲੋਂ ਵਾਪਸ ਮੁੜ ਜਾ। ਜੋ ਕੁਝ ਤੂੰ ਮੇਰੇ ਤੋਂ ਚਾਹੇ ਮੈਂ ਭਰਨ ਨੂੰ ਤਿਆਰ ਹਾਂ।” ਤਦ ਅੱਸ਼ੂਰ ਦੇ ਪਾਤਸ਼ਾਹ ਨੇ 10,200 ਕਿੱਲੋ ਚਾਂਦੀ ਅਤੇ 10,20 ਕਿੱਲੋ ਸੋਨਾ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਦੇਣ ਲਈ ਕਿਹਾ।
੨ ਸਮੋਈਲ 8:2
ਦਾਊਦ ਨੇ ਮੋਆਬ ਦੇ ਲੋਕਾਂ ਨੂੰ ਵੀ ਹਰਾਇਆ। ਉਸ ਨੇ ਉਨ੍ਹਾਂ ਨੂੰ ਧਰਤੀ ਉੱਤੇ ਜਬਰਦਸਤੀ ਲੰਮੇ ਪਾ ਦਿੱਤਾ ਅਤੇ, ਫ਼ਿਰ ਉਨ੍ਹਾਂ ਨੂੰ ਅਲੱਗ ਅਲੱਗ ਪੰਗਤਾਂ ਵਿੱਚ ਵੱਖਰੇ ਕਰਨ ਲਈ ਰੱਸੇ ਦੀ ਵਰਤੋਂ ਕੀਤੀ। ਲੋਕਾਂ ਦੀਆਂ ਦੋ ਪੰਗਤਾਂ ਮਾਰੀਆਂ ਗਈਆਂ ਸਨ ਪਰ ਉਸ ਨੇ ਲੋਕਾਂ ਦੀ ਤੀਜੀ ਪੰਗਤ ਨੂੰ ਜਿਉਂਦਿਆਂ ਰਹਿਣ ਦਿੱਤਾ। ਇੰਝ ਮੋਆਬ ਦੇ ਲੋਕ ਦਾਊਦ ਦੇ ਦਾਸ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ।