Micah 6:5
ਮੇਰੇ ਲੋਕੋ, ਉਨ੍ਹਾਂ ਬੁਰੀਆਂ ਵਿਉਂਤਾਂ ਨੂੰ ਚੇਤੇ ਕਰੋ, ਜਿਹੜੀਆਂ ਮੋਆਬ ਦੇ ਰਾਜੇ ਬਲਾਕ ਨੇ ਬਣਾਈਆਂ ਸਨ। ਚੇਤੇ ਕਰੋ ਬਉਰ ਦੇ ਪੁੱਤਰ ਬਿਲਆਮ ਨੇ ਬਾਲਾਕ ਨੂੰ ਕੀ ਆਖਿਆ ਸੀ। ਚੇਤੇ ਕਰੋ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੀਕ ਕੀ ਵਾਪਰਿਆ, ਜਦੋਂ ਤੁਸੀਂ ਉਨ੍ਹਾਂ ਗੱਲਾਂ ਨੂੰ ਚੇਤੇ ਕਰੋਂਗੇ, ਤੁਸੀਂ ਜਾਣ ਜਾਵੋਗੇ ਕਿ ਯਹੋਵਾਹ ਸਹੀ ਹੈ।”
Micah 6:5 in Other Translations
King James Version (KJV)
O my people, remember now what Balak king of Moab consulted, and what Balaam the son of Beor answered him from Shittim unto Gilgal; that ye may know the righteousness of the LORD.
American Standard Version (ASV)
O my people, remember now what Balak king of Moab devised, and what Balaam the son of Beor answered him; `remember' from Shittim unto Gilgal, that ye may know the righteous acts of Jehovah.
Bible in Basic English (BBE)
O my people, keep in mind now what was designed by Balak, king of Moab, and the answer which Balaam, son of Beor, gave him; the events, from Shittim to Gilgal, so that you may be certain of the upright acts of the Lord.
Darby English Bible (DBY)
My people, remember now what Balak king of Moab consulted, and what Balaam the son of Beor answered him, from Shittim unto Gilgal, that ye may know the righteousness of Jehovah.
World English Bible (WEB)
My people, remember now what Balak king of Moab devised, And what Balaam the son of Beor answered him from Shittim to Gilgal, That you may know the righteous acts of Yahweh."
Young's Literal Translation (YLT)
O My people, remember, I pray you, What counsel did Balak king of Moab, What answer him did Balaam son of Beor, (From Shittim unto Gilgal,) In order to know the righteous acts of Jehovah.'
| O my people, | עַמִּ֗י | ʿammî | ah-MEE |
| remember | זְכָר | zĕkār | zeh-HAHR |
| now | נָא֙ | nāʾ | na |
| what | מַה | ma | ma |
| Balak | יָּעַ֗ץ | yāʿaṣ | ya-ATS |
| king | בָּלָק֙ | bālāq | ba-LAHK |
| Moab of | מֶ֣לֶךְ | melek | MEH-lek |
| consulted, | מוֹאָ֔ב | môʾāb | moh-AV |
| and what | וּמֶה | ûme | oo-MEH |
| Balaam | עָנָ֥ה | ʿānâ | ah-NA |
| the son | אֹת֖וֹ | ʾōtô | oh-TOH |
| Beor of | בִּלְעָ֣ם | bilʿām | beel-AM |
| answered | בֶּן | ben | ben |
| him from | בְּע֑וֹר | bĕʿôr | beh-ORE |
| Shittim | מִן | min | meen |
| unto | הַשִּׁטִּים֙ | haššiṭṭîm | ha-shee-TEEM |
| Gilgal; | עַד | ʿad | ad |
| that | הַגִּלְגָּ֔ל | haggilgāl | ha-ɡeel-ɡAHL |
| know may ye | לְמַ֕עַן | lĕmaʿan | leh-MA-an |
| the righteousness | דַּ֖עַת | daʿat | DA-at |
| of the Lord. | צִדְק֥וֹת | ṣidqôt | tseed-KOTE |
| יְהוָֽה׃ | yĕhwâ | yeh-VA |
Cross Reference
ਗਿਣਤੀ 25:1
ਪਓਰ ਵਿਖੇ ਇਸਰਾਏਲ ਇਸਰਾਏਲ ਦੇ ਲੋਕਾਂ ਨੇ ਅਕੇਸੀਆ ਦੇ ਲਾਗੇ ਡੇਰਾ ਲਾਇਆ ਹੋਇਆ ਸੀ। ਉਸ ਸਮੇਂ, ਆਦਮੀਆਂ ਨੇ ਮੋਆਬੀ ਔਰਤਾਂ ਨਾਲ ਜਿਸਨੀ ਪਾਪ ਕਰਨੇ ਸ਼ੁਰੂ ਕਰ ਦਿੱਤੇ।
ਕਜ਼ਾૃ 5:11
ਪਾਣੀ ਦੀਆਂ ਥਾਵਾਂ ਉੱਤੇ ਅਸੀਂ ਖੜਤਾਲਾਂ ਦੀ ਅਵਾਜ਼ ਸੁਣਦੇ ਹਾਂ। ਲੋਕ ਯਹੋਵਾਹ ਦੀਆਂ ਜਿੱਤਾਂ ਬਾਰੇ ਅਤੇ ਉਸ ਦੇ ਇਸਰਾਏਲ ਦੇ ਸਿਪਾਹੀਆਂ ਦੀਆਂ ਜਿੱਤਾਂ ਬਾਰੇ ਗਾਉਂਦੇ ਹਨ ਜਦੋਂ ਯਹੋਵਾਹ ਦੇ ਲੋਕ ਸ਼ਹਿਰ ਦਿਆਂ ਦਰਵਾਜ਼ਿਆਂ ਉੱਤੇ ਲੜੇ ਸਨ ਅਤੇ ਜਿੱਤ ਗਏ ਸਨ।
ਯਸ਼ਵਾ 5:9
ਕਨਾਨ ਵਿੱਚ ਪਹਿਲਾ ਪਸਾਹ ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੁਸੀਂ ਮਿਸਰ ਵਿੱਚ ਗੁਲਾਮ ਸੀ। ਅਤੇ ਇਸ ਨਾਲ ਤੁਹਾਨੂੰ ਸ਼ਰਮਸਾਰੀ ਹੁੰਦੀ ਸੀ। ਪਰ ਅੱਜ ਮੈਂ ਉਸ ਸ਼ਰਮਸਾਰੀ ਨੂੰ ਦੂਰ ਕਰ ਦਿੱਤਾ ਹੈ।” ਇਸ ਲਈ ਯਹੋਸ਼ੁਆ ਨੇ ਉਸ ਥਾਂ ਦਾ ਨਾਮ ਗਿਲਗਾਲ ਰੱਖ ਦਿੱਤਾ। ਅਤੇ ਅੱਜ ਵੀ ਉਸ ਥਾਂ ਦਾ ਨਾਮ ਗਿਲਗਾਲ ਹੀ ਹੈ।
ਯਸ਼ਵਾ 4:19
ਲੋਕਾਂ ਨੇ ਯਰਦਨ ਨਦੀ ਨੂੰ ਪਹਿਲੇ ਮਹੀਨੇ ਦੇ ਦਸਵੇਂ ਦਿਨ ਪਾਰ ਕੀਤਾ। ਲੋਕਾਂ ਨੇ ਯਰੀਹੋ ਦੇ ਪੂਰਬ ਵੱਲ ਗਿਲਗਾਲ ਵਿਖੇ ਡੇਰਾ ਲਾ ਲਿਆ।
ਜ਼ਬੂਰ 71:19
ਹੇ ਪਰਮੇਸ਼ੁਰ, ਤੁਹਾਡੀ ਮਹਾਨਤਾ ਅਕਾਸ਼ਾਂ ਤੱਕ ਪਹੁੰਚਦੀ ਹੈ। ਹੇ ਪਰਮੇਸ਼ੁਰ ਕੋਈ ਵੀ ਦੇਵਤਾ ਤੇਰੇ ਵਰਗਾ ਨਹੀਂ ਹੈ। ਤੁਸਾਂ ਮਹਾਨ ਅਤੇ ਅਦਭੁਤ ਗੱਲਾਂ ਕੀਤੀਆਂ ਹਨ।
ਜ਼ਬੂਰ 103:1
ਦਾਊਦ ਦਾ ਇੱਕ ਗੀਤ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
ਜ਼ਬੂਰ 111:4
ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ। ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
ਜ਼ਬੂਰ 143:11
ਯਹੋਵਾਹ, ਮੈਨੂੰ ਜਿਉਣ ਦਿਉ। ਤਾਂ ਜੋ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਸ਼ੁਭ ਹੋ ਅਤੇ ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।
ਰੋਮੀਆਂ 3:25
ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸ ਨੇ ਅਜਿਹਾ ਇਹ ਵਿਖਾਉਣ ਲਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ।
ਅਫ਼ਸੀਆਂ 2:11
ਮਸੀਹ ਵਿੱਚ ਇੱਕਮਿਕ ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹੜੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹੜੀ ਉਹ ਖੁਦ ਆਪਣੇ ਸਰੀਰਾਂ ਉੱਪਰ ਕਰਦੇ ਹਨ।
੨ ਪਤਰਸ 2:15
ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡ ਕੇ ਗਲਤ ਰਾਹ ਫ਼ੜ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ੜਿਆ ਹੈ ਜਿਹੜਾ ਬਿਲਆਮ ਨੇ ਫ਼ੜਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ।
੧ ਯੂਹੰਨਾ 1:9
ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਰਾਰ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸੱਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।
ਯਹੂ ਦਾਹ 1:11
ਇਹ ਇਨ੍ਹਾਂ ਲਈ ਬੁਰਾ ਹੋਵੇਗਾ। ਇਨ੍ਹਾਂ ਲੋਕਾਂ ਨੇ ਉਹੀ ਰਾਹ ਚੁਣਿਆ ਹੈ ਜਿਸ ਉੱਤੇ ਕਇਨ ਚੱਲਿਆ ਸੀ। ਪੈਸਾ ਕਮਾਉਣ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਉਸੇ ਰਾਹ ਪਾ ਲਿਆ ਹੈ ਜਿਸ ਰਾਹ ਬਿਲਆਮ ਪਿਆ ਸੀ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਕੋਰਾਹ ਵਾਂਗ ਲੜੇ ਹਨ ਅਤੇ ਕੋਰਾਹ ਵਾਂਗ ਤਬਾਹ ਹੋ ਜਾਣਗੇ।
ਪਰਕਾਸ਼ ਦੀ ਪੋਥੀ 2:14
“ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹੜੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿੱਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ।
ਜ਼ਬੂਰ 71:15
ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਕਿੰਨੇ ਚੰਗੇ ਹੋ। ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਮੈਨੂੰ ਕਿੰਨੀ ਵਾਰੀ ਬਚਾਇਆ। ਇਹ ਅਣਗਿਣਤ ਵਾਰੀ ਵਾਪਰਿਆ।
ਜ਼ਬੂਰ 36:10
ਯਹੋਵਾਹ, ਉਨ੍ਹਾਂ ਲੋਕਾਂ ਨੂੰ ਪਿਆਰ ਕਰੀ ਜਾਉ। ਜਿਹੜੇ ਸੱਚਮੁੱਚ ਤੁਹਾਨੂੰ ਜਾਣਦੇ ਹਨ। ਅਤੇ ਉਨ੍ਹਾਂ ਲੋਕਾਂ ਲਈ ਸ਼ੁਭ ਗੱਲਾਂ ਕਰੋ ਜਿਹੜੇ ਤੁਹਾਡੇ ਵੱਲ ਸੱਚੇ ਹਨ।
੧ ਸਮੋਈਲ 12:7
ਹੁਣ ਤੁਸੀਂ ਚੁੱਪ ਕਰਕੇ ਖੜ੍ਹੇ ਹੋ ਜਾਉ ਤਾਂ ਜੋ ਮੈਂ ਉਹ ਸਭ ਗੱਲਾਂ ਤੁਹਾਨੂੰ ਦੱਸ ਸੱਕਾਂ ਜੋ ਯਹੋਵਾਹ ਨੇ ਤੁਹਾਡੇ ਲਈ ਅਤੇ ਤੁਹਾਡੇ ਪੁਰਖਿਆਂ ਲਈ ਕੀਤੀਆਂ।
ਗਿਣਤੀ 22:41
ਅਗਲੀ ਸਵੇਰ ਬਾਲਾਕ ਬਿਲਆਮ ਨੂੰ ਬਮੋਥ ਬਆਲ ਦੇ ਕਸਬੇ ਅੰਦਰ ਲੈ ਗਿਆ। ਉੱਥੋਂ ਉਹ ਇਸਰਾਏਲੀ ਡੇਰੇ ਦਾ ਕੁਝ ਹਿੱਸਾ ਦੇਖ ਸੱਕਦੇ ਸਨ।
ਗਿਣਤੀ 23:13
ਫ਼ੇਰ ਬਾਲਾਕ ਨੇ ਉਸ ਨੂੰ ਆਖਿਆ, “ਇਸ ਲਈ ਮੇਰੇ ਨਾਲ ਕਿਸੇ ਹੋਰ ਥਾਂ ਉੱਤੇ ਆ। ਇਸ ਥਾਂ ਤੋਂ ਤੂੰ ਉਨ੍ਹਾਂ ਸਾਰਿਆਂ ਨੂੰ ਨਹੀਂ ਵੇਖ ਸੱਕਦਾ, ਤੂੰ ਸਿਰਫ਼ ਉਨ੍ਹਾਂ ਲੋਕਾਂ ਦੇ ਇੱਕ ਹਿੱਸੇ ਨੂੰ ਹੀ ਦੇਖ ਸੱਕਦਾ ਹੈ। ਹੋ ਸੱਕਦਾ ਹੈ ਕਿ ਉਸ ਥਾਂ ਤੋਂ ਤੂੰ ਮੇਰੇ ਲਈ ਉਨ੍ਹਾਂ ਦੇ ਵਿਰੁੱਧ ਬੋਲ ਸੱਕੇਂ।”
ਗਿਣਤੀ 23:27
ਫ਼ੇਰ ਬਾਲਾਕ ਨੇ ਬਿਲਆਮ ਨੂੰ ਆਖਿਆ, “ਤਾਂ ਮੇਰੇ ਨਾਲ ਕਿਸੇ ਹੋਰ ਥਾਂ ਆ। ਸ਼ਾਇਦ ਪਰਮੇਸ਼ੁਰ ਪ੍ਰਸੰਨ ਹੋ ਜਾਵੇ ਅਤੇ ਤੇਰੇ ਕੋਲੋਂ ਉਨ੍ਹਾਂ ਨੂੰ ਉਸ ਥਾਂ ਤੋਂ ਸਰਾਪ ਦੇ ਦੇਵੇ।”
ਗਿਣਤੀ 31:8
ਉਨ੍ਹਾਂ ਲੋਕਾਂ ਵਿੱਚੋਂ, ਜਿਨ੍ਹਾਂ ਨੂੰ ਉਨ੍ਹਾਂ ਨੇ ਮਾਰਿਆ ਸੀ, ਅਵ੍ਵੀ, ਰਕਮ, ਸੂਰ, ਹੂਰ ਅਤੇ ਰਬਾ ਪੰਜ ਮਿਦਯਾਨੀ ਰਾਜੇ ਸਨ। ਉਨ੍ਹਾਂ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਵੀ ਤਲਵਾਰ ਨਾਲ ਮਾਰ ਦਿੱਤਾ।
ਗਿਣਤੀ 31:16
ਇਹੀ ਉਹ ਔਰਤਾਂ ਸਨ ਜਿਨ੍ਹਾਂ ਨੇ ਇਸਰਾਏਲ ਦੇ ਆਦਮੀਆਂ ਨੂੰ ਪਓਰ ਵਿਖੇ ਬਿਲਆਮ ਦੀ ਘਟਨਾ ਤੋਂ ਬਾਦ ਯਹੋਵਾਹ ਤੋਂ ਮੂੰਹ ਮੋੜਨ ਲਈ ਪ੍ਰੇਰਿਆ ਸੀ। ਅਤੇ ਉੱਥੇ ਇਸਰਾਏਲੀਆਂ ਦਰਮਿਆਨ ਬਿਮਾਰੀ ਫ਼ੈਲ ਗਈ ਸੀ।
ਗਿਣਤੀ 33:49
ਉਨ੍ਹਾਂ ਨੇ ਮੋਆਬ ਵਿਖੇ ਯਰਦਨ ਵਾਦੀ ਵਿੱਚ ਯਰਦਨ ਨਦੀ ਕੰਢੇ ਡੇਰਾ ਲਾਇਆ। ਉਨ੍ਹਾਂ ਦਾ ਡੇਰਾ ਬੈਤ ਯਸ਼ਿਮੋਥ ਤੋਂ ਲੈ ਕੇ ਅਕਾਸੀਆ ਖੈਰ ਤੱਕ ਫ਼ੈਲਿਆ ਹੋਇਆ ਸੀ।
ਅਸਤਸਨਾ 8:2
ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ।
ਅਸਤਸਨਾ 8:18
ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਯਾਦ ਰੱਖੋ। ਯਾਦ ਰੱਖੋ ਕਿ ਉਹੀ ਹੈ ਜਿਹੜਾ ਤੁਹਾਨੂੰ ਅਜਿਹੀਆਂ ਗੱਲਾਂ ਕਰਨ ਦੀ ਸ਼ਕਤੀ ਦਿੰਦਾ ਹੈ। ਯਹੋਵਾਹ ਅਜਿਹਾ ਕਿਉਂ ਕਰਦਾ ਹੈ? ਕਿਉਂਕਿ ਉਹ ਉਸ ਇਕਰਾਰਨਾਮੇ ਦਾ ਪਾਲਣ ਕਰਨਾ ਚਾਹੁੰਦਾ ਹੈ। ਜਿਹੜਾ ਉਸ ਨੇ ਪੁਰਖਿਆਂ ਨਾਲ ਕੀਤਾ ਸੀ, ਉਵੇਂ ਜਿਵੇਂ ਉਹ ਅੱਜ ਕਰ ਰਿਹਾ ਹੈ!
ਅਸਤਸਨਾ 9:7
ਯਹੋਵਾਹ ਦੇ ਗੁੱਸੇ ਨੂੰ ਚੇਤੇ ਰੱਖੋ “ਇਹ ਨਾ ਭੁੱਲੋ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਾਰੂਥਲ ਅੰਦਰ ਗੁੱਸੇ ਕਰ ਲਿਆ ਸੀ। ਤੁਸੀਂ ਉਸ ਦਿਨ ਤੋਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ ਜਿਸ ਦਿਨ ਤੁਸੀਂ ਮਿਸਰ ਦੀ ਧਰਤੀ ਤੋਂ ਬਾਹਰ ਆਏ ਅਤੇ ਇਸ ਥਾਂ ਪਹੁੰਚੇ।
ਅਸਤਸਨਾ 16:3
ਇਸ ਬਲੀ ਦੇ ਨਾਲ ਉਹ ਰੋਟੀ ਨਾ ਖਾਉ ਜਿਹੜੀ ਖਮੀਰੀ ਰੋਟੀ ਹੋਵੇ। ਤੁਹਾਨੂੰ ਸੱਤ ਦਿਨ ਤੱਕ ਪਤੀਰੀ ਰੋਟੀ ਖਾਣੀ ਚਾਹੀਦੀ ਹੈ। ਇਸ ਰੋਟੀ ਨੂੰ ‘ਮੁਸੀਬਤ ਦੀ ਰੋਟੀ’ ਆਖਦੇ ਹਨ। ਇਹ ਤੁਹਾਨੂੰ ਉਨ੍ਹਾਂ ਮੁਸੀਬਤਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗੀ। ਜਿਹੜੀਆਂ ਤੁਸੀਂ ਮਿਸਰ ਵਿੱਚ ਝੱਲੀਆਂ ਸਨ। ਯਾਦ ਕਰੋ ਕਿੰਨੀ ਕਾਹਲੀ ਵਿੱਚ ਤੁਹਾਨੂੰ ਉਹ ਦੇਸ਼ ਛੱਡਣ ਪਿਆ ਸੀ। ਜਦੋਂ ਤੱਕ ਤੁਸੀਂ ਜਿਉਂਦੇ ਹੋ ਤੁਹਾਨੂੰ ਉਹ ਦਿਨ ਯਾਦ ਰੱਖਣਾ ਚਾਹੀਦਾ ਹੈ।
ਅਸਤਸਨਾ 23:4
ਕਿਉਂਕਿ ਅੰਮੋਨੀਆਂ ਅਤੇ ਮੋਆਬੀਆਂ ਨੇ ਤੁਹਾਡੀ ਉਸ ਯਾਤਰਾ ਵੇਲੇ ਜਦੋਂ ਤੁਸੀਂ ਮਿਸਰ ਤੋਂ ਆਏ ਸੀ ਤੁਹਾਨੂੰ ਰੋਟੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਬਿਲਆਮ ਨੂੰ ਪੈਸੇ ਦੇਕੇ ਤੁਹਾਨੂੰ ਸਰਾਪ ਦੇਣ ਦੀ ਕੋਸ਼ਿਸ਼ ਕੀਤੀ ਸੀ। (ਬਿਲਆਮ ਮਸੋਪੋਤਾਮੀਆਂ ਦੇ ਫ਼ਤੋਂਰ ਸ਼ਹਿਰ ਤੋਂ ਬਓਰ ਦਾ ਪੁੱਤਰ ਸੀ।)
ਯਸ਼ਵਾ 10:42
ਯਹੋਸ਼ੁਆ ਨੇ ਉਨ੍ਹਾਂ ਸ਼ਹਿਰਾ ਅਤੇ ਉਨ੍ਹਾਂ ਦੇ ਰਾਜਿਆਂ ਨੂੰ ਇੱਕੋ ਹੱਲੇ ਵਿੱਚ ਕਬਜ਼ੇ ਹੇਠ ਲੈ ਲਿਆ। ਯਹੋਸ਼ੁਆ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਸਰਾਏਲ ਲਈ ਲੜ ਰਿਹਾ ਸੀ।
ਯਸ਼ਵਾ 24:9
“‘ਫ਼ੇਰ ਮੋਆਬ ਦੇ ਰਾਜੇ, ਸਿਫ਼ੋਹ ਦੇ ਪੁੱਤਰ, ਬਾਲਾਕ ਨੇ ਇਸਰਾਏਲ ਦੇ ਲੋਕਾਂ ਨਾਲ ਲੜਨ ਦੀ ਤਿਆਰੀ ਕੀਤੀ। ਰਾਜੇ ਨੇ ਬਓਰ ਦੇ ਪੁੱਤਰ, ਬਿਲਆਮ, ਨੂੰ ਸੱਦਿਆ। ਉਸ ਨੇ ਬਿਲਆਮ ਨੂੰ ਆਖਿਆ ਕਿ ਤੁਹਾਨੂੰ ਸਰਾਪ ਦੇਵੇ।
ਗਿਣਤੀ 22:1
ਬਿਲਆਮ ਅਤੇ ਮੋਆਬ ਦਾ ਰਾਜਾ ਫ਼ੇਰ ਇਸਰਾਏਲ ਦੇ ਲੋਕ ਮੋਆਬ ਵਿੱਚਲੀ ਯਰਦਨ ਵਾਦੀ ਵੱਲ ਚੱਲੇ ਗਏ। ਉਨ੍ਹਾਂ ਨੇ ਯਰੀਹੋ ਦੇ ਸਾਹਮਣੇ ਯਰਦਨ ਨਦੀ ਨੇੜੇ ਡੇਰਾ ਲਾਇਆ।