Nehemiah 11:22
ਯਰੂਸ਼ਲਮ ਵਿੱਚ, ਲੇਵੀਆਂ ਉੱਪਰ ਉਜ਼ੀ ਅਧਿਕਾਰੀ ਸੀ। ਉਜ਼ੀ ਬਾਨੀ ਦਾ ਪੁੱਤਰ ਸੀ। (ਬਾਨੀ ਹਸ਼ਬਯਾਹ ਦਾ ਪੁੱਤਰ ਸੀ, ਹਸ਼ਬਯਾਹ ਮੱਤਨਯਾਹ ਦਾ ਪੁੱਤਰ ਸੀ ਅਤੇ ਮੱਤਨਯਾਹ ਮੀਕਾ ਦਾ ਪੁੱਤਰ ਸੀ।) ਉਜ਼ੀ ਆੱਸਾਫ਼ ਦਾ ਉੱਤਰਾਧਿਕਾਰੀ ਸੀ ਅਤੇ ਆਸਾਫ਼ ਦੇ ਉੱਤਰਾਧਿਕਾਰੀ ਗਵਈਏ ਸਨ ਜੋ ਕਿ ਪਰਮੇਸ਼ੁਰ ਦੇ ਮੰਦਰ ਦੀ ਸੇਵਾ ਦਾ ਕਾਰਜ ਸੰਭਾਲਦੇ ਸਨ।
Nehemiah 11:22 in Other Translations
King James Version (KJV)
The overseer also of the Levites at Jerusalem was Uzzi the son of Bani, the son of Hashabiah, the son of Mattaniah, the son of Micha. Of the sons of Asaph, the singers were over the business of the house of God.
American Standard Version (ASV)
The overseer also of the Levites at Jerusalem was Uzzi the son of Bani, the son of Hashabiah, the son of Mattaniah, the son of Mica, of the sons of Asaph, the singers, over the business of the house of God.
Bible in Basic English (BBE)
And the overseer of the Levites at Jerusalem was Uzzi, the son of Bani, the son of Hashabiah, the son of Mattaniah, the son of Mica, of the sons of Asaph, the music-makers, who was over the business of the house of God.
Darby English Bible (DBY)
And the overseer of the Levites at Jerusalem was Uzzi the son of Bani, the son of Hashabiah, the son of Mattaniah, the son of Mica, of the sons of Asaph, the singers, for the work of the house of God.
Webster's Bible (WBT)
The overseer also of the Levites at Jerusalem was Uzzi the son of Bani, the son of Hashabiah, the son of Mattaniah, the son of Micha. Of the sons of Asaph, the singers were over the business of the house of God.
World English Bible (WEB)
The overseer also of the Levites at Jerusalem was Uzzi the son of Bani, the son of Hashabiah, the son of Mattaniah, the son of Mica, of the sons of Asaph, the singers, over the business of the house of God.
Young's Literal Translation (YLT)
And the overseer of the Levites in Jerusalem `is' Uzzi son of Bani, son of Hashabiah, son of Mattaniah, son of Micha: of the sons of Asaph, the singers `are' over-against the work of the house of God,
| The overseer | וּפְקִ֤יד | ûpĕqîd | oo-feh-KEED |
| Levites the of also | הַלְוִיִּם֙ | halwiyyim | hahl-vee-YEEM |
| at Jerusalem | בִּיר֣וּשָׁלִַ֔ם | bîrûšālaim | bee-ROO-sha-la-EEM |
| was Uzzi | עֻזִּ֤י | ʿuzzî | oo-ZEE |
| son the | בֶן | ben | ven |
| of Bani, | בָּנִי֙ | bāniy | ba-NEE |
| the son | בֶּן | ben | ben |
| Hashabiah, of | חֲשַׁבְיָ֔ה | ḥăšabyâ | huh-shahv-YA |
| the son | בֶּן | ben | ben |
| Mattaniah, of | מַתַּנְיָ֖ה | mattanyâ | ma-tahn-YA |
| the son | בֶּן | ben | ben |
| of Micha. | מִיכָ֑א | mîkāʾ | mee-HA |
| sons the Of | מִבְּנֵ֤י | mibbĕnê | mee-beh-NAY |
| of Asaph, | אָסָף֙ | ʾāsāp | ah-SAHF |
| singers the | הַמְשֹׁ֣רְרִ֔ים | hamšōrĕrîm | hahm-SHOH-reh-REEM |
| were over | לְנֶ֖גֶד | lĕneged | leh-NEH-ɡed |
| the business | מְלֶ֥אכֶת | mĕleʾket | meh-LEH-het |
| house the of | בֵּית | bêt | bate |
| of God. | הָֽאֱלֹהִֽים׃ | hāʾĕlōhîm | HA-ay-loh-HEEM |
Cross Reference
ਨਹਮਿਆਹ 12:42
ਅਤੇ ਫ਼ਿਰ ਜਾਜਕ ਮਅਸੇਯਾਹ ਸ਼ਮਆਯਾਹ, ਅਲਆਜ਼ਾਰ, ਉਜ਼ੀ, ਯ੍ਯਹੋਹਾਨਾਨ, ਮਲਕੀਯਾਹ, ਏਲਾਮ ਅਤੇ ਆਜ਼ਰ ਵੀ ਮੰਦਰ ਵਿੱਚ ਆਪੋ-ਆਪਣੀ ਥਾਂ ਤੇ ਜਾ ਖੜੋਤੇ। ਫਿਰ ਯਜ਼ਰਹਯਾਹ ਦੀ ਪ੍ਰਧਾਨਗੀ ਵਿੱਚ ਇਨ੍ਹਾਂ ਦੋਹਾਂ ਟੋਲਿਆਂ ਨੇ ਗਾਉਣਾ ਅਤੇ ਸੰਗੀਤ ਵਜਾਉਣਾ ਸ਼ੁਰੂ ਕਰ ਦਿੱਤਾ।
ਨਹਮਿਆਹ 11:14
ਅਤੇ ਇੰਮੇਰ ਦੇ 128 ਭਰਾ। (ਇਹ ਸਾਰੇ ਬਹਾਦੁਰ ਸਿਪਾਹੀ ਸਨ ਅਤੇ ਹਗ੍ਗਦੋਲੀਮ ਦਾ ਪੁੱਤਰ ਜ਼ਬਦੀਏਲ ਉਨ੍ਹਾਂ ਦਾ ਸਰਦਾਰ ਸੀ।)
ਨਹਮਿਆਹ 11:9
ਜ਼ਿਕਰੀ ਦਾ ਪੁੱਤਰ ਯੋਏਲ ਇਨ੍ਹਾਂ ਸਾਰਿਆਂ ਲੋਕਾਂ ਦਾ ਸਰਦਾਰ ਸੀ ਅਤੇ ਯਹੂਦਾਹ ਜੋ ਕਿ ਹਸਨੂਆਹ ਦਾ ਪੁੱਤਰ ਸੀ ਸ਼ਹਿਰ ਦੇ ਦੂਜੇ ਜਿਲ੍ਹੇ ਦਾ ਸਰਦਾਰ ਸੀ।
ਰਸੂਲਾਂ ਦੇ ਕਰਤੱਬ 20:28
ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
ਨਹਮਿਆਹ 13:13
ਮੈਂ ਸ਼ਲਮਯਾਹ ਜਾਜਕ, ਸਾਦੋਕ ਲਿਖਾਰੀ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਖਜ਼ਾਨਿਆਂ ਉੱਪਰ ਖਜਾਨਚੀ ਬਣਾਇਆ ਅਤੇ ਇਨ੍ਹਾਂ ਦੇ ਹੇਠ ਮੱਤਨਯਾਹ ਦੇ ਪੋਤਰੇ, ਜ਼ਕੂਰ ਦੇ ਪੁੱਤਰ ਹਾਨਾਨ ਨੂੰ ਰੱਖਿਆ ਕਿਉਂ ਕਿ ਉਹ ਇਮਾਨਦਾਰ ਹੋਣ ਵਜੋਂ ਮਂਨੇ ਜਾਂਦੇ ਸੀ ਅਤੇ ਆਪਣੇ ਸੰਬੰਧੀਆਂ ਵਿੱਚ ਵੰਡਣ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਸੀ।
ਨਹਮਿਆਹ 12:46
ਕਿਉਂ ਕਿ ਬਹੁਤ ਸਮਾਂ ਪਹਿਲਾਂ ਦਾਊਦ ਅਤੇ ਆਸਾਫ਼ ਦੇ ਦਿਨੀਁ, ਓੱਥੇ ਗਵਈਆਂ ਦਾ ਨਿਰਦੇਸ਼ਕ ਸੀ ਅਤੇ ਉਸਤਤਿ ਦੇ ਗੀਤ ਸਨ ਅਤੇ ਪਰਮੇਸ਼ੁਰ ਨੂੰ ਧੰਨਵਾਦ ਸਨ।
ਨਹਮਿਆਹ 12:35
ਅਤੇ ਜਾਜਕਾਂ ਦੇ ਘਰਾਣੇ ਵਿੱਚੋਂ ਤੁਰ੍ਹੀਆਂ ਦੇ ਨਾਲ ਜ਼ਕਰਯਾਹ, ਵੀ ਉਨ੍ਹਾਂ ਦੇ ਪਿੱਛੇ ਗਿਆ (ਜ਼ਕਰਯਾਹ ਯੋਨਾਥਾਨ ਦਾ ਪੁੱਤਰ ਸੀ, ਯੋਨਾਥਾਨ ਸ਼ਮਅਯਾਹ ਦਾ ਪੁੱਤਰ ਸੀ, ਸ਼ਮਅਯਾਹ ਮੱਤਨਯਾਹ ਦਾ ਪੁੱਤਰ ਸੀ, ਮੱਤਨਯਾਹ ਮੀਕਾਯਾਹ ਦਾ ਪੁੱਤਰ ਸੀ, ਮੀਕਾਯਾਹ ਜ਼ਕੂਰ ਦਾ ਪੁੱਤਰ ਸੀ ਅਤੇ ਜ਼ਕੂਰ ਆਸਾਫ਼ ਦਾ ਪੁੱਤਰ ਸੀ।)
ਨਹਮਿਆਹ 12:24
ਅਤੇ ਲੇਵੀਆਂ ਦੇ ਆਗੂ-ਹਸ਼ਬਯਾਹ, ਸ਼ੇਰੇਬਯਾਹ, ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ, ਪਰਮੇਸ਼ੁਰ ਦੇ ਮਨੁੱਖ ਦਾਊਦ ਦੇ ਹੁਕਮ ਮੁਤਾਬਕ, ਉਹ ਉਸਤਤ ਦੇ ਗੀਤ ਸ਼ੁਰੂ ਕਰਨ ਲਈ ਇੱਕ-ਦੂਜੇ ਦੇ ਆਮ੍ਹੋ-ਸਾਹਮਣੇ ਖਲੋ ਗਏ, ਇੱਕ ਟੋਲਾ ਦੂਸਰੇ ਟੋਲੇ ਨੂੰ ਜਵਾਬ ਦਿੰਦਿਆਂ ਹੋਇਆਂ।
ਨਹਮਿਆਹ 11:16
ਸ਼ਬਬਈ ਅਤੇ ਯੋਜ਼ਾਬਾਦ (ਇਹ ਦੋਵੇਂ ਲੇਵੀਆਂ ਦੇ ਆਗੂ ਅਤੇ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਬਾਹਰਲੇ ਹਿੱਸੇ ਦੇ ਕੰਮ ਦੇ ਆਗੂ ਸਨ।)
ਨਹਮਿਆਹ 11:11
ਅਤੇ ਸਰਾਯਾਹ ਹਿਲਕੀਯਾਹ ਦਾ ਪੁੱਤਰ (ਹਿਲਕੀਯਾਹ ਮੱਸ਼ੁਲਾਮ ਦਾ ਪੁੱਤਰ, ਮੱਸ਼ੁਲਾਮ ਸਦੋਕ ਦਾ ਪੁੱਤਰ ਅਤੇ ਸਦੋਕ ਮਰਾਯੋਬ ਦਾ ਪੁੱਤਰ ਤੇ ਉਹ ਅਹੀਟੂਬ ਦਾ ਪੁੱਤਰ ਸੀ ਜੋ ਕਿ ਪਰਮੇਸ਼ੁਰ ਦੇ ਮੰਦਰ ਦਾ ਪ੍ਰਧਾਨ ਸੀ।)
ਨਹਮਿਆਹ 10:13
ਹੋਦੀਯਾਹ, ਬਾਨੀ ਅਤੇ ਬਨੀਨੂ।
ਨਹਮਿਆਹ 10:11
ਮੀਕਾ, ਰਹੋਬ ਅਤੇ ਹਸ਼ਬਯਾਹ,
ਨਹਮਿਆਹ 9:4
ਫ਼ੇਰ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁਂਨੀ, ਸ਼ੇਰੇਬਯਾਹ, ਬਾਨੀ, ਅਤੇ ਕਨਾਨੀ ਲੇਵੀਆਂ ਦੀਆਂ ਪੌੜੀਆਂ ਤੇ ਖਲੋ ਗਏ। ਇਹ ਸਾਰੇ ਉੱਚੀ ਆਵਾਜ਼ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਰੋਏ।
ਨਹਮਿਆਹ 8:7
ਯੇਸ਼ੂਅ, ਬਾਨੀ, ਸੇਰੇਬਯਾਹ, ਯਾਮੀਨ, ਅੱਕੂਬ, ਸ਼ਬਬਈ, ਹੋਦੀਯਾਹ, ਮਅਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ, ਹਨਾਨ ਅਤੇ ਪਲਾਯਾਹ ਲੇਵੀ ਸਨ ਜਿਨ੍ਹਾਂ ਲੋਕਾਂ ਨੇ ਬਿਵਸਬਾ ਦੀ ਵਿਆਖਿਆ ਕੀਤੀ ਜਦੋਂ ਕਿ ਉਹ ਆਪਣੇ ਬਾਈਁ ਖਲੋਤੇ ਹੋਏ ਸਨ।
ਨਹਮਿਆਹ 3:17
ਉਸਤੋਂ ਮਗਰੋਂ ਲੇਵੀਆਂ ਦੇ ਪਰਿਵਾਰਾਂ ਦੇ ਲੋਕਾਂ ਨੇ ਮੁਰੰਮਤ ਕੀਤੀ। ਇਨ੍ਹਾਂ ਵਿੱਚੋਂ ਇੱਕ ਲੇਵੀ ਬਾਨੀ ਦਾ ਪੁੱਤਰ ਰਹੂਮ ਸੀ। ਅਤੇ ਉਸਤੋਂ ਅਗਾਂਹ, ਹਸ਼ਬਯਾਹ ਇੱਕ ਹੋਰ ਲੇਵੀ ਜਿਸਨੇ ਆਪਣੇ ਜਿਲ੍ਹੇ ਲਈ ਮੁਰੰਮਤ ਕੀਤੀ। ਹਸ਼ਬਯਾਹ ਕਈਲਾਹ ਦੇ ਅੱਧੇ ਜਿਲ੍ਹੇ ਦਾ ਸਰਦਾਰ ਸੀ।
ਅਜ਼ਰਾ 8:19
ਮਮਰੀ ਦੇ ਉੱਤਰਾਧਿਕਾਰੀਆਂ ਵਿੱਚੋਂ ਯਸ਼ਾਯਾਹ ਅਤੇ ਹਸ਼ਬਯਾਹ ਉਨ੍ਹਾਂ ਨੇ ਆਪਣੇ ਭਰਾਵਾਂ ਅਤੇ ਪੁੱਤਰਾਂ ਨੂੰ ਵੀ ਭੇਜਿਆ। ਉਸ ਘਰਾਣੇ ਵਿੱਚੋਂ ਉਹ ਕੁੱਲ 20 ਆਦਮੀ ਸਨ।
੧ ਤਵਾਰੀਖ਼ 25:1
ਸੰਗੀਤ ਦੇ ਸਮੂਹ ਦਾਊਦ ਅਤੇ ਫ਼ੌਜ ਦੇ ਸੈਨਾਪਤੀਆਂ ਨੇ ਆਸਾਫ਼ ਦੇ ਪੁੱਤਰਾਂ ਨੂੰ ਖਾਸ ਸੇਵਾ ਲਈ ਵੱਖ ਕਰ ਦਿੱਤਾ। ਆਸਾਫ਼ ਦੇ ਪੁੱਤਰ ਹੇਮਾਨ ਅਤੇ ਯਦੂਥੂਨ ਸਨ। ਉਨ੍ਹਾਂ ਦਾ ਖਾਸ ਕੰਮ ਪਰਮੇਸ਼ੁਰ ਦੀ ਅਗੰਮੀ ਵਾਣੀ ਨੂੰ, ਉਸ ਦੇ ਸੰਦੇਸ਼ਾਂ ਨੂੰ ਬਰਬਤਾਂ, ਦਿਲਰੁਬਾ, ਛੈਣਿਆਂ ਆਦਿ ਸਾਜ਼ਾਂ ਨਾਲ ਲੋਕਾਂ ਤੀਕ ਪਹੁੰਚਾਣਾ ਸੀ। ਜਿਨ੍ਹਾਂ ਮਨੁੱਖਾਂ ਨੇ ਇਸ ਤਰੀਕੇ ਨਾਲ ਸੇਵਾ ਵਿੱਚ ਹਿੱਸਾ ਲਿਆ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ:
੧ ਤਵਾਰੀਖ਼ 9:15
ਹੋਰ ਯਰੂਸ਼ਲਮ ਵਿੱਚ ਰਹਿਣ ਵਾਲਿਆਂ ਵਿੱਚੋਂ ਬਕਬਕਰ, ਹਰਸ਼, ਗਾਲਲ ਅਤੇ ਮੱਤਨਯਾਹ ਸਨ। ਮੱਤਨਯਾਹ ਮੀਕਾ ਦਾ ਪੁੱਤਰ ਸੀ ਤੇ ਮੀਕਾ ਜ਼ਿਕਰੀ ਦਾ ਤੇ ਜ਼ਿਕਰੀ ਆਸਫ਼ ਦਾ ਪੁੱਤਰ।