Proverbs 10:28
ਧਰਮੀ ਬੰਦੇ ਦੀ ਆਸ ਖੁਸ਼ੀ ਲਿਆਉਂਦੀ ਹੈ। ਪਰ ਦੁਸ਼ਟ ਲੋਕਾਂ ਦੀਆਂ ਆਸਾਂ ਬਰਬਾਦ ਕੀਤੀਆਂ ਜਾਣਗੀਆਂ।
Proverbs 10:28 in Other Translations
King James Version (KJV)
The hope of the righteous shall be gladness: but the expectation of the wicked shall perish.
American Standard Version (ASV)
The hope of the righteous `shall be' gladness; But the expectation of the wicked shall perish.
Bible in Basic English (BBE)
The hope of the upright man will give joy, but the waiting of the evil-doer will have its end in sorrow.
Darby English Bible (DBY)
The hope of the righteous is joy; but the expectation of the wicked shall perish.
World English Bible (WEB)
The prospect of the righteous is joy, But the hope of the wicked will perish.
Young's Literal Translation (YLT)
The hope of the righteous `is' joyful, And the expectation of the wicked perisheth.
| The hope | תּוֹחֶ֣לֶת | tôḥelet | toh-HEH-let |
| of the righteous | צַדִּיקִ֣ים | ṣaddîqîm | tsa-dee-KEEM |
| shall be gladness: | שִׂמְחָ֑ה | śimḥâ | seem-HA |
| expectation the but | וְתִקְוַ֖ת | wĕtiqwat | veh-teek-VAHT |
| of the wicked | רְשָׁעִ֣ים | rĕšāʿîm | reh-sha-EEM |
| shall perish. | תֹּאבֵֽד׃ | tōʾbēd | toh-VADE |
Cross Reference
ਅੱਯੂਬ 8:13
ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਜਾਂਦੇ ਨੇ ਉਹ ਉਨ੍ਹਾਂ ਸਰਕੰਢਿਆਂ ਵਰਗੇ ਹੁੰਦੇ ਨੇ। ਬਿਨ ਪਰਮੇਸ਼ੁਰ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ।
ਅਮਸਾਲ 11:7
ਜਦੋਂ ਕੋਈ ਦੁਸ਼ਟ ਆਦਮੀ ਮਰਦਾ ਹੈ, ਉਸ ਨੂੰ ਕੋਈ ਉਮੀਦ ਨਹੀਂ ਹੁੰਦੀ, ਜੋ ਉਮੀਦਾਂ ਉਸ ਨੂੰ ਆਪਣੀ ਸ਼ਕਤੀ ਉੱਤੇ ਸਨ ਬੇਕਾਰ ਹਨ।
ਅੱਯੂਬ 11:20
ਭਾਵੇਂ ਬੁਰੇ ਆਦਮੀ ਵੀ ਸਹਾਇਤਾ ਲਈ ਤੱਕਦੇ ਹੋਣ ਪਰ ਉਹ ਆਪਣੀਆਂ ਮੁਸੀਬਤਾਂ ਤੋਂ ਬਚ ਨਹੀਂ ਸੱਕਦੇ। ਉਨ੍ਹਾਂ ਦੀ ਉਮੀਦ ਸਿਰਫ਼ ਮੌਤ ਵੱਲ ਲੈ ਜਾਂਦੀ ਹੈ।”
੨ ਥੱਸਲੁਨੀਕੀਆਂ 2:16
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਯਿਸੂ ਮਸੀਹ ਖੁਦ ਅਤੇ ਪਰਮੇਸ਼ੁਰ ਸਾਡਾ ਪਿਤਾ ਤੁਹਾਡੇ ਦਿਲਾਂ ਨੂੰ ਸੁੱਖ ਦੇਵੇਗਾ ਅਤੇ ਤੁਹਾਨੂੰ ਹਰ ਚੰਗੀ ਗੱਲ ਵਿੱਚ ਜੋ, ਤੁਸੀਂ ਕਰਦੇ ਅਤੇ ਆਖਦੇ ਹੋ, ਬਲ ਬਖਸ਼ੇ ਸਨ। ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ। ਆਪਣੀ ਕਿਰਪਾ ਰਾਹੀਂ ਉਸ ਨੇ ਸਾਨੂੰ ਚੰਗੀ ਆਸ ਅਤੇ ਆਰਾਮ ਦਿੱਤਾ ਹੈ ਜਿਹੜਾ ਅਮਰ ਹੈ।
ਰੋਮੀਆਂ 15:13
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰੱਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁੱਲ੍ਹੇ।
ਰੋਮੀਆਂ 12:12
ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰੱਖੋ। ਹਰ ਵਕਤ ਪ੍ਰਾਰਥਨਾ ਕਰੋ।
ਰੋਮੀਆਂ 5:2
ਵਿਸ਼ਵਾਸ ਰਾਹੀਂ, ਮਸੀਹ ਨੂੰ ਸਾਡੇ ਅੰਦਰ ਇਸ ਕਿਰਪਾ ਰਾਹੀਂ ਲਿਆਂਦਾ ਗਿਆ ਹੈ। ਜਿਸ ਵਿੱਚ ਅਸੀਂ ਦ੍ਰਿੜਤਾ ਨਾਲ ਖਲੋਤੇ ਹਾਂ। ਅਸੀਂ ਆਪਣੀ ਆਸ ਵਿੱਚ ਵੀ ਖੁਸ਼ ਹੁੰਦੇ ਹਾਂ, ਕਿਉਂਕਿ ਅਸੀਂ ਵੀ ਪਰਮੇਸ਼ੁਰ ਦੀ ਮਹਿਮਾ ਵਿੱਚ ਸ਼ਰੀਕ ਹਾਂ।
ਲੋਕਾ 16:23
ਉਸ ਨੇ ਪਤਾਲ ਵਿੱਚੋਂ ਜਿੱਥੇ ਉਹ ਦੁੱਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।
ਅਮਸਾਲ 14:32
ਇੱਕ ਦੁਸ਼ਟ ਆਦਮੀ ਭਟਕ ਜਾਂਦਾ ਹੈ ਜਦੋਂ ਮੁਸੀਬਤ ਉਸ ਨਾਲ ਵਾਪਰਦੀ ਹੈ, ਪਰ ਇੱਕ ਧਰਮੀ ਆਦਮੀ ਉਦੋਂ ਵੀ ਹੌਂਸਲੇਮੰਦ ਹੁੰਦਾ ਹੈ, ਜਦੋਂ ਉਹ ਮਰਦਾ ਹੈ।
ਜ਼ਬੂਰ 112:10
ਬਦਚਲਣ ਬੰਦੇ ਇਸ ਨੂੰ ਦੇਖਦੇ ਹਨ ਅਤੇ ਕ੍ਰੋਧਵਾਨ ਹੋ ਜਾਂਦੇ ਹਨ। ਉਹ ਗੁੱਸੇ ਨਾਲ ਆਪਣੇ ਦੰਦ ਕਰੀਚਣਗੇ, ਪਰ ਫ਼ੇਰ ਉਹ ਅਲੋਪ ਹੋ ਜਾਣਗੇ। ਬਦਚਲਣ ਲੋਕਾਂ ਨੂੰ ਕਦੀ ਵੀ ਉਹ ਨਹੀਂ ਮਿਲੇਗਾ ਜਿਸਦੀ ਇੱਛਾ ਉਹ ਬੁਰੀ ਤਰ੍ਹਾਂ ਕਰਦੇ ਹਨ।
ਜ਼ਬੂਰ 73:24
ਹੇ ਪਰਮੇਸ਼ੁਰ ਤੁਸੀਂ ਮੇਰੀ ਅਗਵਾਈ ਕਰਦੇ ਹੋਂ ਅਤੇ ਨੇਕ ਸਲਾਹ ਦਿੰਦੇ ਹੋ। ਅਤੇ ਬਾਅਦ ਵਿੱਚ ਤੁਸੀਂ ਮੈਨੂੰ ਮਹਿਮਾ ਵੱਲ ਲੈ ਜਾਵੋਂਗੇ।
ਜ਼ਬੂਰ 16:9
ਇਸੇ ਲਈ ਮੇਰੀ ਰੂਹ ਤੇ ਮੇਰਾ ਮਨ ਆਨੰਦ ਮਈ ਹੋਵਣਗੇ। ਅਤੇ ਮੇਰਾ ਸ਼ਰੀਰ ਵੀ ਸੁਰੱਖਿਅਤ ਰਹੇਗਾ।