Proverbs 14:10
ਹਰ ਵਿਅਕਤੀ ਆਪਣੇ ਦੁੱਖਾਂ ਬਾਰੇ ਜਾਣਦਾ ਹੈ, ਅਤੇ ਇਸੇ ਤਰ੍ਹਾਂ ਹੀ ਕੋਈ ਅਜਨਬੀ ਕਿਸੇ ਹੋਰ ਦੇ ਆਨੰਦ ਨੂੰ ਸਾਂਝਾ ਨਹੀਂ ਕਰ ਸੱਕਦਾ।
Proverbs 14:10 in Other Translations
King James Version (KJV)
The heart knoweth his own bitterness; and a stranger doth not intermeddle with his joy.
American Standard Version (ASV)
The heart knoweth its own bitterness; And a stranger doth not intermeddle with its joy.
Bible in Basic English (BBE)
No one has knowledge of a man's grief but himself; and a strange person has no part in his joy.
Darby English Bible (DBY)
The heart knoweth its own bitterness, and a stranger doth not intermeddle with its joy.
World English Bible (WEB)
The heart knows its own bitterness and joy; He will not share these with a stranger.
Young's Literal Translation (YLT)
The heart knoweth its own bitterness, And with its joy a stranger doth not intermeddle.
| The heart | לֵ֗ב | lēb | lave |
| knoweth | י֭וֹדֵעַ | yôdēaʿ | YOH-day-ah |
| his own | מָרַּ֣ת | morrat | moh-RAHT |
| bitterness; | נַפְשׁ֑וֹ | napšô | nahf-SHOH |
| stranger a and | וּ֝בְשִׂמְחָת֗וֹ | ûbĕśimḥātô | OO-veh-seem-ha-TOH |
| doth not | לֹא | lōʾ | loh |
| intermeddle | יִתְעָ֥רַב | yitʿārab | yeet-AH-rahv |
| with his joy. | זָֽר׃ | zār | zahr |
Cross Reference
੧ ਸਮੋਈਲ 1:10
ਹੰਨਾਹ ਬੜੀ ਉਦਾਸ ਸੀ। ਜਦੋਂ ਉਹ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਉਹ ਹਟਕੋਰੇ ਭਰ-ਭਰ ਰੋ ਰਹੀ ਸੀ।
ਪਰਕਾਸ਼ ਦੀ ਪੋਥੀ 2:17
“ਹਰ ਕੋਈ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ। “ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁੱਕਵਾਂ ਮੰਨ ਦਿਆਂਗਾ। ਇਸ ਪੱਥਰ ਉੱਤੇ ਇੱਕ ਨਵਾਂ ਨਾਮ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹੜਾ ਇਸ ਪੱਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ।
ਫ਼ਿਲਿੱਪੀਆਂ 4:7
ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇੱਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰੱਖਵਾਲੀ ਕਰੇਗੀ।
ਯੂਹੰਨਾ 14:18
“ਮੈਂ ਤੂਹਾਨੂੰ ਅਨਾਥ ਬਾਲਕਾਂ ਵਾਂਗ ਇੱਕਲਾ ਛੱਡ ਕੇ ਨਹੀਂ ਜਾਵਾਂਗਾ। ਮੈਂ ਵਾਪਸ ਤੁਹਾਡੇ ਕੋਲ ਮੁੜਾਂਗਾ।
ਮਰਕੁਸ 14:33
ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬੜਾ ਦੁੱਖੀ ਅਤੇ ਦਿਲਗੀਰ ਸੀ।
ਅਮਸਾਲ 18:14
ਆਦਮੀ ਦਾ ਦਿਲ ਬੀਮਾਰੀ ਦੌਰਾਨ ਉਸਦੀ ਦੇਖ-ਭਾਲ ਕਰਦਾ ਹੈ, ਪਰ ਕੌਣ ਆਦਮੀ ਟੁੱਟੇ ਹੋਏ ਆਤਮੇ ਨੂੰ ਉੱਠਾ ਸੱਕਦਾ ਹੈ।
ਅੱਯੂਬ 10:1
“ਮੈਂ ਆਪਣੇ ਜੀਵਨ ਨੂੰ ਨਫਰਤ ਕਰਦਾ ਹਾਂ। ਇਸ ਲਈ ਮੈਂ ਖੁਲ੍ਹ ਕੇ ਸ਼ਿਕਾਇਤ ਕਰਾਗਾਂ। ਮੇਰੀ ਰੂਹ ਵਿੱਚ ਬਹੁਤ ਕੁੜਤ੍ਤਨ ਹੈ, ਇਸ ਲਈ ਮੈਂ ਹੁਣ ਬੋਲ਼ਾਂਗਾ।
੧ ਪਤਰਸ 1:8
ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸ ਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸ ਨੂੰ ਦੇਖ ਨਹੀਂ ਸੱਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹੜੀ ਬਿਆਨ ਨਹੀਂ ਕੀਤੀ ਜਾ ਸੱਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।
ਯੂਹੰਨਾ 14:23
ਯਿਸੂ ਨੇ ਆਖਿਆ, “ਜੇਕਰ ਕੋਈ ਵਿਅਕਤੀ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਉਪਦੇਸ਼ ਦਾ ਵੀ ਅਨੁਸਰਣ ਕਰੇਗਾ ਤੇ ਮੇਰਾ ਪਿਤਾ ਉਸ ਵਿਅਕਤੀ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਨਾਲ ਰਹਾਂਗੇ।
ਯੂਹੰਨਾ 12:27
ਯਿਸੂ ਦਾ ਆਪਣੀ ਮੌਤ ਬਾਰੇ ਜ਼ਾਹਰ ਕਰਨਾ “ਹੁਣ ਮੇਰਾ ਦਿਲ ਬਿਪਤਾ ਮਈ ਹੈ। ਮੈਨੂੰ ਕੀ ਕਹਿਣਾ ਚਾਹੀਦਾ ਹੈ? ਕੀ ਮੈਂ ਇਹ ਕਹਾਂ, ‘ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?’ ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
ਹਿਜ਼ ਕੀ ਐਲ 3:14
ਹਵਾ ਨੇ ਮੈਨੂੰ ਚੁੱਕਿਆ ਤ੍ਤੇ ਮੈਨੂੰ ਦੂਰ ਲੈ ਗਈ। ਮੈਂ ਉਸ ਥਾਂ ਨੂੰ ਛੱਡ ਦਿੱਤਾ, ਮੈਂ ਬਹੁਤ ਗ਼ਮਗੀਨ ਸਾਂ ਅਤੇ ਮੇਰੇ ਆਤਮੇ ਵਿੱਚ ਬਹੁਤ ਤੜਪ ਸੀ। ਪਰ ਮੈਂ ਯਹੋਵਾਹ ਦੀ ਸ਼ਕਤੀ ਨੂੰ ਆਪਣੇ ਉੱਪਰ ਬੜੀ ਮਜ਼ਬੂਤੀ ਨਾਲ ਪਾਇਆ।
ਅਮਸਾਲ 15:13
ਜੇ ਕੋਈ ਵਿਅਕਤੀ ਪ੍ਰਸੰਨ ਹੈ, ਤਾਂ ਉਸਦਾ ਚਿਹਰਾ ਪ੍ਰਸੰਨ ਨਜ਼ਰ ਆਵੇਗਾ। ਪਰ ਜੇ ਕੋਈ ਬੰਦਾ ਉਦਾਸ ਹੈ ਤਾਂ ਉਸਦਾ ਆਤਮਾ ਉਸ ਉਦਾਸੀ ਨੂੰ ਪ੍ਰਗਟ ਕਰ ਦੇਵੇਗਾ।
ਜ਼ਬੂਰ 25:14
ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
ਅੱਯੂਬ 9:18
ਪਰਮੇਸ਼ੁਰ ਮੈਨੂੰ ਸੁੱਖ ਦਾ ਸਾਹ ਨਹੀਂ ਲੈਣ ਦੇਵੇਗਾ। ਉਹ ਮੈਨੂੰ ਹੋਰ ਵੀ ਕਸ਼ਟ ਦੇਵੇਗਾ।
ਅੱਯੂਬ 7:11
“ਇਸ ਲਈ ਮੈਂ ਚੁੱਪ ਨਹੀਂ ਹੋਵਾਂਗਾ! ਮੈਂ ਬੋਲਾਂਗਾ! ਮੇਰਾ ਆਤਮਾ ਦੁੱਖੀ ਹੈ! ਮੈਂ ਸ਼ਿਕਵਾ ਕਰਾਂਗਾ ਕਿਉਂਕਿ ਮੇਰੀ ਰੂਹ ਵਿੱਚ ਕੁੜਿਤਨ ਹੈ।
ਅੱਯੂਬ 6:2
“ਜੇ ਮੇਰੇ ਦੁੱਖ ਨੂੰ ਤੋਂਲਿਆ ਜਾ ਸੱਕੇ ਅਤੇ ਜੇਕਰ ਮੇਰੀਆਂ ਸਾਰੀਆਂ ਮੁਸੀਬਤਾਂ ਧਰਮ ਕੰਡੇ ਉੱਤੇ ਪਾਈਆਂ ਜਾ ਸੱਕਣ।
੨ ਸਲਾਤੀਨ 4:27
ਪਰ ਜਦੋਂ ਉਹ ਪਰਮੇਸ਼ੁਰ ਦੇ ਮਨੁੱਖ ਕੋਲ ਪਰਬਤ ਉੱਤੇ ਆਈ ਤਾਂ ਉਸ ਨੇ ਉਸ ਦੇ ਪੈਰ ਫ਼ੜ ਲਏ ਅਤੇ ਗੇਹਾਜੀ ਉਸ ਨੂੰ ਪਰੇ ਹਟਾਉਣ ਲਈ ਨੇੜੇ ਆਇਆ, ਪਰ ਪਰਮੇਸ਼ੁਰ ਦੇ ਮਨੁੱਖ ਨੇ ਆਖਿਆ, “ਉਸ ਨੂੰ ਰਹਿਣ ਦੇ, ਮਨ੍ਹਾ ਨਾ ਕਰ ਕਿਉਂ ਜੋ ਉਸਦਾ ਮਨ ਭਰਿਆ ਹੋਇਆ ਹੈ ਅਤੇ ਯਹੋਵਾਹ ਨੇ ਮੇਰੇ ਤੋਂ ਇਹ ਖਬਰ ਛੁਪਾਈ ਹੈ ਤੇ ਮੈਨੂੰ ਦੱਸਿਆ ਨਹੀਂ।”
ਪੈਦਾਇਸ਼ 42:21
ਉਨ੍ਹਾਂ ਨੇ ਇੱਕ-ਦੂਜੇ ਨੂੰ ਆਖਿਆ, “ਸਾਨੂੰ ਸਾਡੇ ਉਸ ਮੰਦੇ ਕਾਰੇ ਦੀ ਸਜ਼ਾ ਮਿਲ ਰਹੀ ਹੈ ਜਿਹੜਾ ਅਸੀਂ ਆਪਣੇ ਛੋਟੇ ਭਰਾ ਯੂਸੁਫ਼ ਨਾਲ ਕੀਤਾ ਸੀ। ਅਸੀਂ ਉਸ ਨੂੰ ਮੁਸੀਬਤ ਵਿੱਚ ਦੇਖਿਆ। ਉਸ ਨੇ ਸਾਡੇ ਕੋਲੋਂ ਆਪਣੀ ਜਾਨ ਦੀ ਭਿਖਿਆ ਮੰਗੀ। ਪਰ ਅਸੀਂ ਉਸਦੀ ਗੱਲ ਨਹੀਂ ਸੁਣੀ। ਇਸ ਲਈ ਹੁਣ ਅਸੀਂ ਮੁਸੀਬਤ ਵਿੱਚ ਹਾਂ।”