Proverbs 14:19
ਬਦ ਆਦਮੀਆਂ ਨੂੰ ਚੰਗੇ ਆਦਮੀਆਂ ਦੇ ਅੱਗੇ ਝੁਕਣਾ ਪਵੇਗਾ ਅਤੇ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੇ ਬੂਹਿਆਂ ਤੇ ਝੁਕਣਾ ਪਵੇਗਾ, ਜੋ ਧਰਮੀ ਹਨ।
Proverbs 14:19 in Other Translations
King James Version (KJV)
The evil bow before the good; and the wicked at the gates of the righteous.
American Standard Version (ASV)
The evil bow down before the good; And the wicked, at the gates of the righteous.
Bible in Basic English (BBE)
The knees of the evil are bent before the good; and sinners go down in the dust at the doors of the upright.
Darby English Bible (DBY)
The evil bow before the good, and the wicked at the gates of the righteous [man].
World English Bible (WEB)
The evil bow down before the good, And the wicked at the gates of the righteous.
Young's Literal Translation (YLT)
The evil have bowed down before the good, And the wicked at the gates of the righteous.
| The evil | שַׁח֣וּ | šaḥû | sha-HOO |
| bow | רָ֭עִים | rāʿîm | RA-eem |
| before | לִפְנֵ֣י | lipnê | leef-NAY |
| the good; | טוֹבִ֑ים | ṭôbîm | toh-VEEM |
| wicked the and | וּ֝רְשָׁעִ֗ים | ûrĕšāʿîm | OO-reh-sha-EEM |
| at | עַֽל | ʿal | al |
| the gates | שַׁעֲרֵ֥י | šaʿărê | sha-uh-RAY |
| of the righteous. | צַדִּֽיק׃ | ṣaddîq | tsa-DEEK |
Cross Reference
ਪੈਦਾਇਸ਼ 42:6
ਉਸ ਸਮੇਂ, ਯੂਸੁਫ਼ ਮਿਸਰ ਦਾ ਰਾਜਪਾਲ ਸੀ ਅਤੇ ਯੂਸੁਫ਼ ਹੀ ਸੀ ਜਿਹੜਾ ਉਨ੍ਹਾਂ ਲੋਕਾਂ ਲਈ ਅਨਾਜ ਦੀ ਵਿਕਰੀ ਕਰਾਉਣ ਦਾ ਅਧਿਕਾਰੀ ਸੀ ਜਿਹੜੇ ਮਿਸਰ ਨੂੰ ਆਉਂਦੇ ਸਨ। ਇਸ ਲਈ ਯੂਸੁਫ਼ ਦੇ ਭਰਾ ਉਸ ਕੋਲ ਆਏ ਅਤੇ ਉਸ ਅੱਗੇ ਝੁਕ ਗਏ।
ਪਰਕਾਸ਼ ਦੀ ਪੋਥੀ 3:9
ਸੁਣੋ। ਇੱਥੇ ਕੁਝ ਲੋਕ ਹਨ ਜੋ ਸ਼ੈਤਾਨ ਦੇ ਪੂਜਾ ਸਥਾਨ ਨਾਲ ਸੰਬੰਧਿਤ ਹਨ। ਉਹ ਆਪਣੇ ਆਪ ਨੂੰ ਯਹੂਦੀ ਆਖਦੇ ਹਨ, ਪਰ ਉਹ ਝੂਠੇ ਹਨ। ਉਹ ਲੋਕ ਸੱਚੇ ਯਹੂਦੀ ਨਹੀਂ ਹਨ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੇ ਸਾਹਮਣੇ ਲਿਆਵਾਂਗਾ ਅਤੇ ਤੁਹਾਡੇ ਕਦਮਾਂ ਤੇ ਝੁਕਾਵਾਂਗਾ। ਉਹ ਜਾਣ ਲੈਣਗੇ ਕਿ ਤੁਸੀਂ ਹੀ ਉਹ ਲੋਕ ਹੋ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।
ਰਸੂਲਾਂ ਦੇ ਕਰਤੱਬ 16:39
ਤਾਂ ਉਹ ਆਪ ਪੌਲੁਸ ਅਤੇ ਸੀਲਾਸ ਕੋਲ ਆਏ ਤੇ ਆਕੇ ਖਿਮਾ ਮੰਗੀ। ਉਨ੍ਹਾਂ ਨੇ ਆਪ ਉਨ੍ਹਾਂ ਨੂੰ ਕੈਦ ਵਿੱਚੋਂ ਕੱਢਿਆ ਅਤੇ ਇਹ ਸ਼ਹਿਰ ਛੱਡ ਜਾਣ ਲਈ ਕਿਹਾ।
ਮਲਾਕੀ 4:3
ਤੁਸੀਂ ਉਨ੍ਹਾਂ ਪਾਪੀਆਂ ਨੂੰ ਮਿਧੋਂਗੇ ਅਤੇ ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਹੇਠਲੀ ਸੁਆਹ ਵਾਂਗ ਹੋਣਗੇ। ਇਹ ਸਭ ਮੈਂ ਨਿਆਂ ਦੇ ਸਮੇਂ ਕਰਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।
ਮੀਕਾਹ 7:16
ਕੌਮਾਂ ਇਹ ਚਮਤਕਾਰ ਵੇਖਣਗੀਆਂ ਅਤੇ ਸ਼ਰਮਸਾਰ ਹੋਣਗੀਆਂ। ਉਹ ਵੇਖਣਗੀਆਂ ਕਿ ਉਨ੍ਹਾਂ ਦੀ ਸ਼ਕਤੀ ਮੇਰੇ ਅੱਗੇ ਤੁੱਛ ਹੈ। ਉਹ ਹੈਰਾਨ ਹੋ ਕੇ ਆਪਣੇ ਹੱਥ ਮੂੰਹਾਂ ਤੇ ਰੱਖਣਗੇ। ਉਹ ਸੁਣਨ ਤੋਂ ਇਨਕਾਰੀ ਹੋਕੇ ਆਪਣੇ ਕੰਨਾਂ ਹੱਥਾਂ ਨਾਲ ਢੱਕੱ ਲੈਣਗੇ।
ਮੀਕਾਹ 7:9
ਯਹੋਵਾਹ ਦਾ ਖਿਮਾ ਕਰਨਾ ਮੈਂ ਯਹੋਵਾਹ ਨਾਲ ਧਰੋਹ ਕਮਾਇਆ ਇਸ ਲਈ ਉਸ ਮੇਰੇ ਤੇ ਕਰੋਧ ਕੀਤਾ। ਪਰ ਉਹ ਮੇਰਾ ਮੁਕੱਦਮਾ ਅਦਾਲਤ ਵਿੱਚ ਮੇਰੇ ਲਈ ਲੜੇਗਾ ਅਤੇ ਜੋ ਮੇਰੇ ਲਈ ਠੀਕ ਹੋਵੇਗਾ, ਉਹੀ ਕਰੇਗਾ। ਫ਼ਿਰ ਉਹ ਮੈਨੂੰ ਹਨੇਰੇ ਚੋ ਕੱਢ ਲਵੇਗਾ ਅਤੇ ਮੈਂ ਮੁੜ ਰੋਸ਼ਨੀ ਵੇਖ ਸੱਕਾਂਗਾ।
ਯਸਈਆਹ 60:14
ਅਤੀਤ ਵਿੱਚ, ਲੋਕਾਂ ਨੇ ਤੁਹਾਨੂੰ ਦੁੱਖ ਦਿੱਤਾ ਸੀ। ਉਹ ਲੋਕ ਤੁਹਾਡੇ ਸਾਹਮਣੇ ਝੁਕਣਗੇ। ਅਤੀਤ ਵਿੱਚ, ਲੋਕਾਂ ਨੇ ਤੁਹਾਡੇ ਨਾਲ ਨਫ਼ਰਤ ਕੀਤੀ, ਉਹ ਲੋਕ ਤੁਹਾਡੇ ਪੈਰਾਂ ਉੱਤੇ ਝੁਕਣਗੇ। ਉਹ ਲੋਕ ਤੁਹਾਨੂੰ ‘ਯਹੋਵਾਹ ਦਾ ਸ਼ਹਿਰ’ ‘ਇਸਰਾਏਲ ਦੇ ਪਵਿੱਤਰ ਪੁਰੱਖ ਦਾ ਸੀਯੋਨ ਬੁਲਾਉਣਗੇ।’”
ਅਮਸਾਲ 11:29
ਜਿਹੜਾ ਬੰਦਾ ਆਪਣੇ ਪਰਿਵਾਰ ਤੇ ਬੇਇੱਜ਼ਤੀ ਲਿਆਉਂਦਾ ਹੈ ਵਿਰਸੇ ਵਿੱਚ ਕੁਝ ਨਹੀਂ ਹਾਸਿਲ ਕਰਦਾ। ਅਤੇ ਅਖੀਰ ਵਿੱਚ, ਮੂਰਖ ਬੰਦਾ ਸਿਆਣੇ ਦਾ ਗੁਲਾਮ ਬਣ ਜਾਵੇਗਾ।
ਜ਼ਬੂਰ 49:14
ਉਹ ਲੋਕ ਬਸ ਭੇਡਾਂ ਵਰਗੇ ਹਨ। ਕਬਰਿਸਤਾਨ ਹੀ ਉਨ੍ਹਾਂ ਦਾ ਬਾੜਾ ਹੋਵੇਗੀ ਮੌਤ ਉਨ੍ਹਾਂ ਦੀ ਆਜੜੀ ਹੋਵੇਗੀ, ਫ਼ੇਰ ਉਸ ਸਵੇਰ ਨੂੰ ਚੰਗੇ ਲੋਕ ਹੀ ਜੇਤੂ ਹੋਣਗੇ। ਕਿਉਂਕਿ ਉਨ੍ਹਾਂ ਗੁਮਾਨੀ ਲੋਕਾਂ ਦੇ ਸ਼ਰੀਰ ਆਪਣੇ ਮਹਿਲਾਂ ਤੋਂ ਦੂਰ ਹੌਲੀ-ਹੌਲੀ ਕਬਰ ਵਿੱਚ ਸੜ ਜਾਣਗੇ।
ਆ ਸਤਰ 7:7
ਪਾਤਸ਼ਾਹ ਨੂੰ ਬੜਾ ਕਰੋਧ ਆਇਆ। ਉਹ ਆਪਣੀ ਮੈਅ ਉੱਥੇ ਹੀ ਛੱਡ ਕੇ ਉੱਠ ਖਲੋਤਾ ਅਤੇ ਆਪਣੇ ਬਾਗ਼ ਵੱਲ ਚੱਲਾ ਗਿਆ। ਪਰ ਹਾਮਾਨ ਰਾਣੀ ਕੋਲ ਰਹਿ ਕੇ ਆਪਣੀ ਜਾਨ ਬਖਸ਼ਾਉਣ ਲਈ ਫ਼ਰਿਆਦ ਕਰਦਾ ਰਿਹਾ, ਕਿਉਂ ਕਿ ਉਹ ਜਾਣਦਾ ਸੀ ਕਿ ਰਾਜੇ ਨੇ ਉਸ ਨੂੰ ਮਰਵਾਉਣ ਦਾ ਨਿਆਂ ਕਰ ਲਿਆ ਸੀ।
੨ ਸਲਾਤੀਨ 3:12
ਤਦ ਯਹੋਸ਼ਾਫ਼ਾਟ ਨੇ ਆਖਿਆ, “ਯਹੋਵਾਹ ਦਾ ਬਚਨ ਉਸ ਦੇ ਨਾਲ ਹੈ।” ਸੋ ਇਸਰਾਏਲ ਦਾ ਪਾਤਸ਼ਾਹ, ਯਹੋਸ਼ਾਫ਼ਾਟ ਅਤੇ ਅਦੋਮ ਦਾ ਰਾਜਾ ਉਸ ਨੂੰ ਮਿਲਣ ਲਈ ਗਏ।
੧ ਸਮੋਈਲ 2:36
ਫ਼ੇਰ ਜਿੰਨੇ ਵੀ ਤੇਰੇ ਪਰਿਵਾਰ ਦੇ ਜੀਅ ਬਚੇ ਰਹਿਣਗੇ ਉਹ ਇਸ ਜਾਜਕ ਦੇ ਅੱਗੇ ਸਿਰ ਝੁਕਾਕੇ ਇਸ ਕੋਲੋਂ ਭਿੱਖਿਆ ਮੰਗਣਗੇ ਅਤੇ ਇੱਕ ਗਰਾਹੀ ਲਈ ਹੱਥ ਅੱਡਕੇ ਆਖਣਗੇ, “ਜਾਜਕ ਦਾ ਕੋਈ ਕੰਮ ਕਿਰਪਾ ਕਰਕੇ ਮੈਨੂੰ ਦੇ ਤਾਂ ਜੋ ਮੈਂ ਵੀ ਕੁਝ ਭੋਜਨ ਖਾ ਸੱਕਾਂ।”’”
ਖ਼ਰੋਜ 11:8
ਤੇਰੇ ਇਹ ਸਾਰੇ ਗੁਲਾਮ (ਮਿਸਰੀ), ਥੱਲੇ ਝੁਕ ਕੇ ਮੇਰੀ ਉਪਾਸਨਾ ਕਰਨਗੇ। ਉਹ ਆਖਣਗੇ, ‘ਜਾ, ਅਤੇ ਆਪਣੇ ਸਾਰੇ ਲੋਕਾਂ ਨੂੰ ਆਪਣੇ ਨਾਲ ਲੈ ਜਾ।’ ਇਸਤੋਂ ਮਗਰੋਂ ਮੈਂ ਬਾਹਰ ਜਾਵਾਂਗਾ।” ਫ਼ੇਰ ਮੂਸਾ ਬਹੁਤ ਜ਼ਿਆਦਾ ਗੁੱਸੇ ਵਿੱਚ ਫ਼ਿਰਊਨ ਕੋਲੋਂ ਚੱਲਿਆ ਗਿਆ।
ਖ਼ਰੋਜ 9:27
ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਵਾਰੀ ਮੈਂ ਪਾਪ ਕੀਤਾ ਹੈ। ਯਹੋਵਾਹ ਠੀਕ ਹੈ, ਅਤੇ ਮੈਂ ਤੇ ਮੇਰੇ ਲੋਕ ਗਲਤ ਹਨ।
ਖ਼ਰੋਜ 8:8
ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ ਤੇ ਆਖਿਆ, “ਯਹੋਵਾਹ ਨੂੰ ਆਖੋ ਕਿ ਮੇਰੇ ਅਤੇ ਮੇਰੇ ਲੋਕਾਂ ਤੋਂ ਡੱਡੂਆਂ ਨੂੰ ਹਟਾ ਦੇਵੇ। ਮੈਂ ਲੋਕਾਂ ਨੂੰ ਜਾਣ ਦੇਵਾਂਗਾ ਅਤੇ ਯਹੋਵਾਹ ਨੂੰ ਬਲੀਆਂ ਚੜ੍ਹਾਉਣ ਦੇਵਾਂਗਾ।”
ਪੈਦਾਇਸ਼ 43:28
ਭਰਾਵਾਂ ਨੇ ਜਵਾਬ ਦਿੱਤਾ, “ਹਾਂ, ਸਾਡਾ ਪਿਤਾ ਹਾਲੇ ਜੀਵਿਤ ਹੈ।” ਉਹ ਇੱਕ ਵਾਰੀ ਫ਼ੇਰ ਯੂਸੁਫ਼ ਦੇ ਅੱਗੇ ਝੁਕ ਗਏ।