Proverbs 14:3
ਇੱਕ ਮੂਰਖ ਬੰਦੇ ਦਾ ਕਬਨ ਉਸ ਦੇ ਘਮੰਡ ਨੂੰ ਸਜ਼ਾ ਦੇਣ ਲਈ ਛੜ ਲਿਆਉਂਦਾ ਹੈ ਪਰ ਸਿਆਣੇ ਲੋਕਾਂ ਦਾ ਉਪਦੇਸ਼ ਉਨ੍ਹਾਂ ਦਾ ਬਚਾਉ ਕਰਦਾ ਹੈ।
Proverbs 14:3 in Other Translations
King James Version (KJV)
In the mouth of the foolish is a rod of pride: but the lips of the wise shall preserve them.
American Standard Version (ASV)
In the mouth of the foolish is a rod for `his' pride; But the lips of the wise shall preserve them.
Bible in Basic English (BBE)
In the mouth of the foolish man is a rod for his back, but the lips of the wise will keep them safe.
Darby English Bible (DBY)
In the fool's mouth is a rod of pride; but the lips of the wise shall preserve them.
World English Bible (WEB)
The fool's talk brings a rod to his back, But the lips of the wise protect them.
Young's Literal Translation (YLT)
In the mouth of a fool `is' a rod of pride, And the lips of the wise preserve them.
| In the mouth | בְּֽפִי | bĕpî | BEH-fee |
| foolish the of | אֱ֭וִיל | ʾĕwîl | A-veel |
| is a rod | חֹ֣טֶר | ḥōṭer | HOH-ter |
| pride: of | גַּאֲוָ֑ה | gaʾăwâ | ɡa-uh-VA |
| but the lips | וְשִׂפְתֵ֥י | wĕśiptê | veh-seef-TAY |
| wise the of | חֲ֝כָמִ֗ים | ḥăkāmîm | HUH-ha-MEEM |
| shall preserve | תִּשְׁמוּרֵֽם׃ | tišmûrēm | teesh-moo-RAME |
Cross Reference
ਅਮਸਾਲ 12:6
ਦੁਸ਼ਟ ਦੇ ਸ਼ਬਦ ਲੋਕਾਂ ਨੂੰ ਮਾਰਨ ਦੇ ਮੌਕੇ ਦਾ ਇੰਤਜ਼ਾਰ ਕਰਦੇ ਹਨ। ਪਰ ਇੱਕ ਇਮਾਨਦਾਰ ਵਿਅਕਤੀ ਦਾ ਉਪਦੇਸ਼ ਹਮੇਸ਼ਾ ਉਨ੍ਹਾਂ ਨੂੰ ਬਚਾਉਂਦਾ ਹੈ।
ਪਰਕਾਸ਼ ਦੀ ਪੋਥੀ 15:5
ਇਸ ਤੋਂ ਮਗਰੋਂ ਮੈਂ ਸਵਰਗ ਵਿੱਚ ਮੰਦਰ ਪਰਮੇਸ਼ੁਰ ਦੀ ਹਜ਼ੂਰੀ ਦਾ ਪਵਿੱਤਰ ਸਥਾਨ ਦੇਖਿਆ। ਮੰਦਰ ਖੁੱਲ੍ਹਾ ਸੀ।
ਪਰਕਾਸ਼ ਦੀ ਪੋਥੀ 12:11
ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ।
ਪਰਕਾਸ਼ ਦੀ ਪੋਥੀ 3:10
ਤੁਸੀਂ ਸਭ ਕੁਝ ਸਬਰ ਨਾਲ ਸਹਿਨ ਕਰਨ ਲਈ ਮੇਰੇ ਹੁਕਮ ਦੀ ਪਾਲਣਾ ਕੀਤੀ। ਇਸੇ ਲਈ ਮੈਂ ਪਰੱਖ ਦੇ ਸਮੇਂ ਤੋਂ ਤੁਹਾਡੀ ਰੱਖਿਆ ਕਰਾਂਗਾ ਜਿਹੜਾ ਸਾਰੀ ਦੁਨੀਆਂ ਉੱਤੇ ਆਵੇਗਾ। ਪਰੱਖ ਦਾ ਇਹ ਸਮਾਂ ਧਰਤੀ ਤੇ ਹਰੇਕ ਨੂੰ ਪਰੱਖਣ ਲਈ ਹੈ।
੨ ਪਤਰਸ 2:18
ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।
ਯਾਕੂਬ 3:5
ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ।
ਰੋਮੀਆਂ 10:9
ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ।
ਦਾਨੀ ਐਲ 7:20
ਅਤੇ ਮੈਂ ਜਾਨਣਾ ਚਾਹੁੰਦਾ ਸੀ ਕਿ ਚੌਬੇ ਜਾਨਵਰ ਦੇ ਸਿਰ ਉਤ੍ਤਲੇ ਦਸ ਸਿੰਗ ਕੀ ਸਨ। ਅਤੇ ਮੈਂ ਉਸ ਛੋਟੇ ਸਿੰਗ ਬਾਰੇ ਵੀ ਜਾਨਣਾ ਚਾਹੁੰਦਾ ਸਾਂ, ਜਿਹੜਾ ਉੱਥੇ ਉਗਿਆ ਹੋਇਆ ਸੀ। ਉਸ ਛੋਟੇ ਸਿੰਗ ਨੇ ਦਸਾਂ ਸਿੰਗਾਂ ਵਿੱਚੋਂ ਤਿੰਨਾਂ ਨੂੰ ਪੁੱਟ ਦਿੱਤਾ ਸੀ। ਉਹ ਛੋਟਾ ਸਿੰਗ ਬਾਕੀ ਸਿੰਗਾਂ ਨਾਲੋਂ ਵੱਧੇਰੇ ਕਮੀਨਾ ਨਜ਼ਰ ਆਉਂਦਾ ਸੀ। ਅਤੇ ਉਹ ਛੋਟਾ ਸਿੰਗ ਲਗਾਤਾਰ ਮਹਾਨ ਗੱਲਾਂ ਬੋਲ ਰਿਹਾ ਸੀ।
ਅਮਸਾਲ 28:25
ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।
ਅਮਸਾਲ 22:8
ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।
ਅਮਸਾਲ 21:24
ਇੱਕ ਵਿਅਕਤੀ ਜਿਹੜਾ ਹੰਕਾਰੀ ਅਤੇ ਮਗਰੂਰ ਹੈ, ਅਜਿਹਾ ਆਦਮੀ ਜੋ ਮਖੌਲੀ ਕਹਿਲਾਉਂਦਾ ਹੈ, ਅਤਿਆਧਿੱਕ ਮਗਰੂਰਤਾ ਦਾ ਵਿਖਾਵਾ ਕਰਦਾ ਹੈ।
ਅਮਸਾਲ 18:6
ਇੱਕ ਮੂਰਖ ਬੰਦੇ ਦਾ ਮੂੰਹ ਜੇ ਦਲੀਲਬਾਜ਼ੀ ਵਿੱਚ ਪੈ ਜਾਂਦਾ, ਉਸਦਾ ਮੂੰਹ ਕੁੱਟ ਦੀ ਮੰਗ ਕਰ ਰਿਹਾ ਹੈ।
ਜ਼ਬੂਰ 57:4
ਮੇਰੀ ਜ਼ਿੰਦਗੀ ਖਤਰੇ ਵਿੱਚ ਹੈ। ਮੈਂ ਮੇਰੇ ਵੈਰੀਆਂ ਦੁਆਰਾ ਘਿਰਿਆ ਹੋਇਆ ਹਾਂ। ਉਹ ਆਦਮ ਖੋਰ ਸ਼ੇਰਾਂ ਵਰਗੇ ਹਨ, ਉਨ੍ਹਾਂ ਦੇ ਦੰਦ ਤੀਰਾਂ ਅਤੇ ਨੇਜਿਆਂ ਨਾਲੋਂ ਵੀ ਤਿੱਖੇ ਹਨ, ਉਨ੍ਹਾਂ ਦੀਆਂ ਜੀਭਾਂ ਇੱਕ ਤਲਵਾਰ ਜਿੰਨੀਆਂ ਤਿੱਖੀਆਂ ਹਨ।
ਜ਼ਬੂਰ 52:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ ਜਦੋਂ ਦੋਏਗ ਅਦੋਮੀ ਸ਼ਾਊਲ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਦਾਊਦ ਅਹੀਮਲਕ ਦੇ ਘਰ ਵਿੱਚ ਹੈ।” ਹੇ ਵੱਡੇ ਆਦਮੀ, ਤੂੰ ਆਪਣੀਆਂ ਕੀਤੀਆਂ ਦੁਸ਼ਟ ਗੱਲਾਂ ਬਾਰੇ ਸ਼ੇਖੀ ਕਿਉਂ ਮਾਰਦਾ ਹੈਂ? ਤੂੰ ਪਰਮੇਸ਼ੁਰ ਲਈ ਇੱਕ ਨਿਰਾਦਰ ਹੈਂ। ਤੂੰ ਸਾਰਾ ਦਿਨ ਦੁਸ਼ਟ ਗੱਲਾਂ ਕਰਨ ਦੀ ਯੋਜਨਾ ਬਣਾਉਂਦਾ ਹੈਂ।
ਜ਼ਬੂਰ 31:18
ਉਹ ਮੰਦੇ ਲੋਕ ਬਹੁਤ ਗੁਮਾਨੀ ਹਨ। ਉਹ ਆਪਣੇ ਬਾਰੇ ਸ੍ਵੈਂ-ਪ੍ਰਸ਼ੰਸਾ ਕਰਦੇ ਹਨ ਅਤੇ ਚੰਗੇ ਲੋਕਾਂ ਬਾਰੇ ਝੂਠ ਦੱਸਦੇ ਹਨ। ਪਰ ਉਨ੍ਹਾਂ ਦੇ ਝੂਠ ਬੋਲਣ ਵਾਲੇ ਬੁਲ੍ਹ ਖਾਮੋਸ਼ ਹੋ ਜਾਣਗੇ।
ਜ਼ਬੂਰ 12:3
ਯਹੋਵਾਹ, ਉਨ੍ਹਾਂ ਚਾਪਲੂਸੀ ਭਰੇ ਬੁਲ੍ਹਾਂ ਅਤੇ ਸ਼ੇਖੀ ਮਾਰਦੀਆਂ ਜੀਭਾਂ ਵਾਲੇ ਲੋਕਾਂ ਨੂੰ ਤੜੀਪਾਰ ਕਰ ਦੇਵੇ।
ਅੱਯੂਬ 5:21
ਲੋਕੀਂ ਆਪਣੀਆਂ ਕਾਲੀਆਂ ਜੀਭਾਂ ਨਾਲ ਤੇਰੇ ਬਾਰੇ ਮੰਦੀਆਂ ਗੱਲਾਂ ਕਰਨ ਲੱਗ ਪਏ। ਪਰ ਪਰਮੇਸ਼ੁਰ ਤੈਨੂੰ ਬਚਾਵੇਗਾ। ਤੈਨੂੰ ਡਰਨ ਦੀ ਲੋੜ ਨਹੀਂ। ਜਦੋਂ ਮਾੜਾ ਸਮਾਂ ਆਵੇ।
੧ ਸਮੋਈਲ 2:3
ਏਡੇ ਹੰਕਾਰ ਦੀਆਂ ਗੱਲਾਂ ਨਾ ਆਖ! ਏਡੇ ਆਕੜ ਦੀ ਗੱਲ ਮੂੰਹੋਂ ਨਾ ਕੱਢ! ਕਿਉਂਕਿ ਯਹੋਵਾਹ ਪਰਮੇਸ਼ੁਰ ਜਾਨੀ-ਜਾਨ ਹੈ। ਉਹ ਸਭ ਕਰਤਾ ਅਤੇ ਚਾਲਕ ਸਭ ਦਾ ਨਿਆਂ ਕਰਦਾ ਹੈ।