Proverbs 19:27
ਜੇ ਤੁਸੀਂ ਨਿਰਦੇਸ਼ਾਂ ਨੂੰ ਸੁਣਨਾ ਛੱਡ ਦਿਓਗੇ ਤਾਂ ਤੁਸੀਂ ਮੂਰੱਖਤਾ ਭਰੀਆਂ ਗ਼ਲਤੀਆਂ ਕਰਦੇ ਰਹੋਂਗੇ।
Proverbs 19:27 in Other Translations
King James Version (KJV)
Cease, my son, to hear the instruction that causeth to err from the words of knowledge.
American Standard Version (ASV)
Cease, my son, to hear instruction `Only' to err from the words of knowledge.
Bible in Basic English (BBE)
A son who no longer gives attention to teaching is turned away from the words of knowledge.
Darby English Bible (DBY)
Cease, my son, to hear the instruction which causeth to stray from the words of knowledge.
World English Bible (WEB)
If you stop listening to instruction, my son, You will stray from the words of knowledge.
Young's Literal Translation (YLT)
Cease, my son, to hear instruction -- To err from sayings of knowledge.
| Cease, | חַֽדַל | ḥadal | HA-dahl |
| my son, | בְּ֭נִי | bĕnî | BEH-nee |
| to hear | לִשְׁמֹ֣עַ | lišmōaʿ | leesh-MOH-ah |
| the instruction | מוּסָ֑ר | mûsār | moo-SAHR |
| err to causeth that | לִ֝שְׁג֗וֹת | lišgôt | LEESH-ɡOTE |
| from the words | מֵֽאִמְרֵי | mēʾimrê | MAY-eem-ray |
| of knowledge. | דָֽעַת׃ | dāʿat | DA-at |
Cross Reference
ਅਸਤਸਨਾ 13:1
ਝੂਠੇ ਨਬੀ “ਹੋ ਸੱਕਦਾ ਹੈ ਕਿ ਕੋਈ ਅਜਿਹਾ ਨਬੀ ਜਾਂ ਬੰਦਾ ਤੁਹਾਡੇ ਕੋਲ ਆਵੇ ਜਿਹੜਾ ਤੁਹਾਡੇ ਸੁਪਨਿਆਂ ਦੀ ਵਿਆਖਿਆ ਕਰੇ। ਹੋ ਸੱਕਦਾ ਹੈ ਕਿ ਉਹ ਤੁਹਾਨੂੰ ਇਹ ਆਖੇ ਕਿ ਉਹ ਤੁਹਾਨੂੰ ਕੋਈ ਸੰਕੇਤ ਜਾਂ ਚਮਤਕਾਰ ਦਿਖਾਵੇਗਾ।
੨ ਯੂਹੰਨਾ 1:10
ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸ ਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ
੧ ਯੂਹੰਨਾ 4:1
ਝੂਠੇ ਪ੍ਰਚਾਰਕਾਂ ਤੋਂ ਸਾਵੱਧਾਨ ਰਹੋ ਮੇਰੇ ਪਿਆਰੇ ਮਿੱਤਰੋ, ਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ।
੨ ਪਤਰਸ 2:1
ਨਕਲੀ ਉਪਦੇਸ਼ ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।
੧ ਤਿਮੋਥਿਉਸ 6:3
ਝੂਠੇ ਉਪਦੇਸ਼ ਅਤੇ ਸੱਚੀ ਦੌਲਤ ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹੜੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ।
੧ ਤਿਮੋਥਿਉਸ 4:7
ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ।
ਅਫ਼ਸੀਆਂ 4:14
ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।
੨ ਕੁਰਿੰਥੀਆਂ 11:13
ਇਹ ਲੋਕੀ ਸੱਚੇ ਰਸੂਲ ਨਹੀਂ ਹਨ। ਉਹ ਅਜਿਹੇ ਕਰਿੰਦੇ ਹਨ ਜੋ ਝੂਠ ਬੋਲਦੇ ਹਨ। ਉਹ ਮਸੀਹ ਦੇ ਰਸੂਲਾਂ ਵਾਂਗ ਦਿਖਣ ਲਈ ਭੇਸ ਬਦਲ ਲੈਂਦੇ ਹਨ।
ਯੂਹੰਨਾ 10:5
ਪਰ ਉਹ ਪਰਾਏ ਮਨੁੱਖ ਦੇ ਮਗਰ ਕਦੇ ਨਹੀਂ ਜਾਣਗੀਆਂ ਸਗੋਂ ਉਹ ਉਸਤੋਂ ਨਠ ਜਾਣਗੀਆਂ ਕਿਉਂਕਿ ਉਹ ਪਰਾਇਆਂ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
ਮਰਕੁਸ 7:6
ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ, ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
ਮਰਕੁਸ 4:24
ਉਸ ਨੇ ਉਨ੍ਹਾਂ ਨੂੰ ਇਹ ਵੀ ਆਖਿਆ, ‘ਜੋ ਕੁਝ ਵੀ ਤੁਸੀਂ ਸੁਣੋ, ਉਸ ਬਾਰੇ ਧਿਆਨ ਨਾਲ ਸੋਚੋ। ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਨਾਪਿਆ ਜਾਵੇਗਾ ਪਰ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧੀਕ ਦੇਵੇਗਾ ਜਿੰਨਾ ਤੁਸੀਂ ਦਿੱਤਾ ਹੈ।
ਮੱਤੀ 16:12
ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵੱਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।
ਮੱਤੀ 16:6
ਇਸ ਲਈ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਚੇਤ ਰਹੋ! ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਆਪਣੇ-ਆਪ ਨੂੰ ਬਚਾਓ।”
ਮੱਤੀ 7:15
ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ।
ਅਮਸਾਲ 14:7
ਮੂਰਖ ਬੰਦੇ ਨਾਲ ਦੋਸਤੀ ਕਦੇ ਨਾ ਕਰੋ। ਉਹ ਤੁਹਾਨੂੰ ਕੁਝ ਵੀ ਨਹੀਂ ਸਿੱਖਾ ਸੱਕਦਾ।
੧ ਸਲਾਤੀਨ 22:22
ਯਹੋਵਾਹ ਨੇ ਫ਼ੁਰਮਾਇਆ, ‘ਭਲਾ, ਤੂੰ ਅਹਾਬ ਨੂੰ ਕਿਵੇਂ ਭਰਮਾਏਂਗਾ?’ ਦੂਤ ਨੇ ਆਖਿਆ, ‘ਮੈਂ ਜਾਵਾਂਗਾ ਅਤੇ ਉਸ ਦੇ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠ ਬੋਲਦਾ ਆਤਮਾ ਹੋਵਾਂਗਾ।’ ਤਾਂ ਯਹੋਵਾਹ ਨੇ ਫ਼ੁਰਮਾਇਆ, ‘ਚੰਗੀ ਗੱਲ ਹੈ, ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਭਰਮਾ, ਤੂੰ ਉਸ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ।’”
ਪਰਕਾਸ਼ ਦੀ ਪੋਥੀ 2:2
“ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਤੁਸੀਂ ਬਹੁਤ ਸਖਤ ਕੰਮ ਕਰਦੇ ਹੋ ਅਤੇ ਕਦੇ ਹਾਰਦੇ ਨਹੀਂ। ਮੈਂ ਜਾਣਦਾ ਹਾਂ ਕਿ ਤੁਸੀਂ ਮੰਦੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਦੇ। ਤੁਸੀਂ ਉਨ੍ਹਾਂ ਲੋਕਾਂ ਨੂੰ ਪਰੱਖ ਲਿਆ ਹੈ ਜਿਹੜੇ ਇਹ ਆਖਦੇ ਹਨ ਕਿ ਅਸੀਂ ਰਸੂਲ ਹਾਂ ਪਰ ਉਹ ਨਹੀਂ ਹਨ। ਤੁਸੀਂ ਦੇਖਿਆ ਕਿ ਉਹ ਝੂਠੇ ਹਨ।