Proverbs 29:12
ਜੇ ਕੋਈ ਹਾਕਮ ਝੂਠ ਸੁਣਦਾ ਹੈ, ਤਾਂ ਉਸ ਦੇ ਸਾਰੇ ਅਧਿਕਾਰੀ ਬੁਰੇ ਹੋਣਗੇ।
Proverbs 29:12 in Other Translations
King James Version (KJV)
If a ruler hearken to lies, all his servants are wicked.
American Standard Version (ASV)
If a ruler hearkeneth to falsehood, All his servants are wicked.
Bible in Basic English (BBE)
If a ruler gives attention to false words, all his servants are evil-doers.
Darby English Bible (DBY)
If a ruler hearken to lying words, all his servants are wicked.
World English Bible (WEB)
If a ruler listens to lies, All of his officials are wicked.
Young's Literal Translation (YLT)
A ruler who is attending to lying words, All his ministers `are' wicked.
| If a ruler | מֹ֭שֵׁל | mōšēl | MOH-shale |
| hearken | מַקְשִׁ֣יב | maqšîb | mahk-SHEEV |
| to | עַל | ʿal | al |
| lies, | דְּבַר | dĕbar | deh-VAHR |
| שָׁ֑קֶר | šāqer | SHA-ker | |
| all | כָּֽל | kāl | kahl |
| his servants | מְשָׁרְתָ֥יו | mĕšortāyw | meh-shore-TAV |
| are wicked. | רְשָׁעִֽים׃ | rĕšāʿîm | reh-sha-EEM |
Cross Reference
੧ ਸਮੋਈਲ 22:8
ਜੇ ਤੁਸੀਂ ਸਾਰਿਆਂ ਨੇ ਮਿਲਕੇ ਮੇਰੇ ਖਿਲਾਫ਼ ਹੋਣ ਦਾ ਏਕਾ ਕੀਤਾ ਹੈ? ਤੁਸੀਂ ਸਭ ਮਿਲਕੇ ਮੇਰੇ ਵਿਰੁੱਧ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹੋ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਮੇਰੇ ਪੁੱਤਰ ਯੋਨਾਥਾਨ ਦੇ ਬਾਰੇ ਨਹੀਂ ਦੱਸਿਆ। ਤੁਹਾਡੇ ਵਿੱਚੋਂ ਕਿਸੇ ਨੇ ਨਾ ਮੈਨੂੰ ਦੱਸਿਆ ਕਿ ਉਸ ਨੇ ਯੱਸੀ ਦੇ ਪੁੱਤਰ ਦਾਊਦ ਨਾਲ ਚੁੱਪ ਕਰਕੇ ਹੀ ਇੱਕ ਇਕਰਾਰਨਾਮਾ ਬਣਾਇਆ ਹੈ। ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮੇਰੀ ਪਰਵਾਹ ਨਹੀਂ ਹੈ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਇਹ ਨਾ ਦੱਸਿਆ ਕਿ ਮੇਰੇ ਆਪਣੇ ਪੁੱਤਰ ਯੋਨਾਥਾਨ ਨੇ ਹੀ ਦਾਊਦ ਨੂੰ ਉਕਸਾਇਆ ਜਦ ਕਿ ਯੋਨਾਥਾਨ ਨੇ ਮੇਰੇ ਹੀ ਸੇਵਕ ਦਾਊਦ ਨੂੰ ਲੁਕਣ ਅਤੇ ਮੇਰੇ ਉੱਤੇ ਹਮਲਾ ਕਰਨ ਦੀ ਸ਼ੇਹ ਦਿੱਤੀ। ਤਾਂ ਹੀ ਹੁਣ ਉਹ ਇਹ ਕੁਝ ਕਰ ਰਿਹਾ ਹੈ।”
ਅਮਸਾਲ 20:8
ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।
ਜ਼ਬੂਰ 101:5
ਜੇ ਕੋਈ ਪਿੱਠ ਪਿੱਛੇ ਆਪਣੇ ਗੁਆਂਢੀ ਬਾਰੇ ਮੰਦਾ ਬੋਲਦਾ ਹੈ। ਮੈਂ ਉਸ ਆਦਮੀ ਨੂੰ ਇਜਾਜ਼ਤ ਨਹੀਂ ਦਿਆਂਗਾ। ਮੈਂ ਘਮੰਡੀਆਂ ਨੂੰ ਕਬੂਲ ਨਹੀਂ ਕਰ ਸੱਕਦਾ ਜਿਹੜੇ ਸੋਚਦੇ ਹਨ ਕਿ ਉਹ ਦੂਸਰਿਆਂ ਨਾਲੋਂ ਬਿਹਤਰ ਹਨ।
ਜ਼ਬੂਰ 52:2
ਤਸੀਂ ਮੂਰੱਖਤਾ ਭਰੀਆਂ ਵਿਉਂਤਾ ਬਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ। ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ। ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।
੨ ਸਲਾਤੀਨ 10:6
ਸਾਮਰਿਯਾ ਦੇ ਆਗੂਆਂ ਵੱਲੋਂ ਅਹਾਬ ਦੇ ਬੱਚਿਆਂ ਦੀ ਹੱਤਿਆ ਤਦ ਯੇਹੂ ਨੇ ਦੂਜੀ ਚਿੱਠੀ ਵਿੱਚ ਉਨ੍ਹਾਂ ਨੂੰ ਇਹ ਲਿਖਿਆ, “ਜੇਕਰ ਤੁਸੀਂ ਮੇਰੀ ਆਗਿਆ ਮੰਨਦੇ ਹੋ ਅਤੇ ਮੇਰਾ ਸਾਥ ਦਿੰਦੇ ਹੋ ਤਾਂ ਤੁਸੀਂ ਆਪਣੇ ਸੁਆਮੀ ਅਹਾਬ ਦੇ ਪੁੱਤਰਾਂ ਦੇ ਸਿਰ ਵੱਢ ਸੁੱਟੋ। ਅਤੇ ਕੱਲ ਇਸੇ ਕੁ ਵੇਲੇ ਯਿਜ਼ਰਏਲ ਵਿੱਚ ਵੱਢ ਕੇ ਮੇਰੇ ਕੋਲ ਲੈ ਆਵੋ।” ਅਹਾਬ ਦੇ 70 ਪੁੱਤਰ ਸਨ ਅਤੇ ਉਹ ਉਨ੍ਹਾਂ ਦੇ ਨਾਲ ਸਨ ਜਿਹੜੇ ਕਿ ਸ਼ਹਿਰ ਦੇ ਵਿੱਚ ਉਨ੍ਹਾਂ ਦੀ ਪਾਲਣਾ ਕਰ ਰਹੇ ਸਨ।
੧ ਸਲਾਤੀਨ 21:11
ਫ਼ੇਰ ਈਜ਼ਬਲ ਦੇ ਬਜ਼ੁਰਗਾਂ ਅਤੇ ਸੱਜਣਾਂ ਨੇ ਉਹੀ ਕੀਤਾ ਜੋ ਕਰਨ ਲਈ ਈਜ਼ਬਲ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ।
੨ ਸਮੋਈਲ 4:5
ਰਿੰਮੋਨ, ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਾਆਨਾਹ ਦੁਪਿਹਰ ਵੇਲੇ ਈਸ਼ਬੋਸ਼ਥ ਦੇ ਘਰ ਵੜੇ। ਕਿਉਂ ਕਿ ਗਰਮੀ ਬਹੁਤ ਸੀ ਇਸ ਲਈ ਈਸ਼ਬੋਸ਼ਥ ਅਰਾਮ ਕਰ ਰਿਹਾ ਸੀ।
੨ ਸਮੋਈਲ 3:7
ਸ਼ਾਊਲ ਦੀ ਇੱਕ ਦਾਸੀ ਸੀ ਰਿਜ਼ਪਾਹ ਜੋ ਕਿ ਅੱਯਾਹ ਦੀ ਧੀ ਸੀ। ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, “ਤੂੰ ਮੇਰੇ ਪਿਉ ਦੀ ਨੌਕਰਾਣੀ ਨਾਲ ਸੰਭੋਗ ਕਿਉਂ ਕੀਤਾ?”
੧ ਸਮੋਈਲ 23:19
ਜ਼ੀਫ਼ ਦੇ ਲੋਕਾਂ ਨੇ ਦਾਊਦ ਬਾਰੇ ਸ਼ਾਊਲ ਨੂੰ ਦੱਸਿਆ ਤਦ ਜ਼ੀਫ਼ ਦੇ ਲੋਕ ਗਿਬਆਹ ਵਿੱਚ ਸ਼ਾਊਲ ਕੋਲ ਆਏ ਅਤੇ ਆਕੇ ਉਸ ਨੂੰ ਕਹਿਣ ਲੱਗੇ, “ਦਾਊਦ ਸਾਡੇ ਹੀ ਇਲਾਕੇ ਵਿੱਚ ਲੁਕਦਾ ਫ਼ਿਰਦਾ ਹੈ। ਇਸ ਵਕਤ ਉਹ ਹੋਰੇਸ਼ ਦੀਆਂ ਪੱਕੀਆਂ ਥਾਵਾਂ ਵਿੱਚ ਹਨੀਲਾਹ ਦੇ ਪਹਾੜ ਉੱਪਰ ਜੋ ਯਸੀਮੋਨ ਦੀ ਦੱਖਣ ਵੱਲ ਹੈ, ਉੱਥੇ ਲੁਕਿਆ ਹੋਇਆ ਹੈ।
ਅਮਸਾਲ 25:23
ਉੱਤਰ ਵੱਲੋਂ ਆਉਂਦੀ ਹਵਾ ਮੀਂਹ ਲੈ ਕੇ ਆਉਂਦੀ ਹੈ। ਇਸੇ ਤਰ੍ਹਾਂ ਨਿੰਦਿਆ ਚੁਗਲੀ ਗੁੱਸਾ ਲੈ ਕੇ ਆਉਂਦੀ ਹੈ।