Proverbs 29:5
ਜਿਹੜਾ ਵਿਅਕਤੀ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਆਪਣੇ ਹੀ ਪੈਰਾਂ ਲਈ ਜਾਲ ਫ਼ੈਲਾਉਂਦਾ ਹੈ।
Proverbs 29:5 in Other Translations
King James Version (KJV)
A man that flattereth his neighbour spreadeth a net for his feet.
American Standard Version (ASV)
A man that flattereth his neighbor Spreadeth a net for his steps.
Bible in Basic English (BBE)
A man who says smooth things to his neighbour is stretching out a net for his steps.
Darby English Bible (DBY)
A man that flattereth his neighbour spreadeth a net for his steps.
World English Bible (WEB)
A man who flatters his neighbor, Spreads a net for his feet.
Young's Literal Translation (YLT)
A man taking a portion above his neighbour, Spreadeth a net for his own steps.
| A man | גֶּ֭בֶר | geber | ɡEH-ver |
| that flattereth | מַחֲלִ֣יק | maḥălîq | ma-huh-LEEK |
| עַל | ʿal | al | |
| neighbour his | רֵעֵ֑הוּ | rēʿēhû | ray-A-hoo |
| spreadeth | רֶ֝֗שֶׁת | rešet | REH-shet |
| a net | פּוֹרֵ֥שׂ | pôrēś | poh-RASE |
| for | עַל | ʿal | al |
| his feet. | פְּעָמָֽיו׃ | pĕʿāmāyw | peh-ah-MAIV |
Cross Reference
ਜ਼ਬੂਰ 5:9
ਉਹ ਲੋਕ ਸੱਚ ਨਹੀਂ ਆਖਦੇ। ਉਹ ਲੋਕ ਝੂਠੇ ਹਨ ਜਿਹੜੇ ਸੱਚ ਨੂੰ ਮਰੋੜਦੇ ਹਨ। ਉਨ੍ਹਾਂ ਦੇ ਮੂੰਹ ਖਾਲੀ ਕਬਰਾਂ ਵਰਗੇ ਹਨ। ਭਾਵੇਂ ਉਹ ਹੋਰਨਾਂ ਨੂੰ ਮਿੱਠੇ ਸ਼ਬਦ ਬੋਲਦੇ ਹਨ, ਉਹ ਸਿਰਫ਼ ਉਨ੍ਹਾਂ ਨੂੰ ਫ਼ਸਾਉਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਹੀ ਵਿਉਂਤਾ ਬਣਾਉਂਦੇ ਹਨ।
ਜ਼ਬੂਰ 12:2
ਲੋਕੀਂ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ, ਉਹ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ ਅਤੇ ਚਾਪਲੂਸੀ ਕਰਦੇ ਹਨ।
੧ ਥੱਸਲੁਨੀਕੀਆਂ 2:5
ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ।
ਰੋਮੀਆਂ 16:18
ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।
ਲੋਕਾ 20:20
ਯਹੂਦੀ ਆਗੂਆਂ ਨੇ ਯਿਸੂ ਨਾਲ ਚਾਲ ਖੇਡੀ ਇਸ ਲਈ ਨੇਮ ਦੇ ਉਪਦੇਸ਼ਕ ਅਤੇ ਜਾਜਕ ਯਿਸੂ ਨੂੰ ਫ਼ੜਨ ਦੀ ਸਹੀ ਤਾਕ ਵਿੱਚ ਰਹੇ ਅਤੇ ਉਨ੍ਹਾਂ ਨੇ ਉਸ ਕੋਲ ਕੁਝ ਜਸੂਸ ਭੇਜੇ ਜਿਨ੍ਹਾਂ ਨੇ ਚੰਗੇ ਮਨੁੱਖ ਹੋਣ ਦਾ ਨਾਟਕ ਕੀਤਾ। ਉਹ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣਾ ਚਾਹੁੰਦੇ ਸਨ ਤਾਂ ਜੋ ਉਹ ਯਿਸੂ ਨੂੰ ਰਾਜਪਾਲ ਦੇ ਹੱਥੀ ਸੌਂਪ ਸੱਕਣ, ਜਿਸ ਕੋਲ ਯਿਸੂ ਉੱਤੇ ਸ਼ਕਤੀ ਅਤੇ ਅਧਿਕਾਰ ਸੀ।
ਹੋ ਸੀਅ 5:1
ਆਗੂ ਇਸਰਾਏਲ ਅਤੇ ਯਹੂਦਾਹ ਤੋਂ ਪਾਪ ਕਰਵਾਉਂਦੇ ਹਨ “ਹੇ ਜਾਜਕੋ, ਇਸਰਾਏਲ ਦੇ ਲੋਕੋ ਅਤੇ ਪਾਤਸ਼ਾਹ ਦੇ ਘਰਾਣੇ ਦੇ ਲੋਕੋ! ਮੇਰੀ ਗੱਲ ਧਿਆਨ ਨਾਲ ਸੁਣੋ! ਤੁਸੀਂ ਦੋਸ਼ੀ ਠਹਿਰਾਏ ਗਏ ਹੋ। “ਤੁਸੀਂ ਮਿਸਪਾਹ ਵਿਖੇ ਇੱਕ ਫ਼ਂਦੇ ਵਾਂਗ ਸੀ ਅਤੇ ਤਾਬੋਰ ਵਿਖੇ ਧਰਤੀ ਤੇ ਵਿਛੇ ਹੋਏ ਜਾਲ ਵਾਂਗ ਸੀ।
ਨੂਹ 1:13
ਯਹੋਵਾਹ ਨੇ ਉੱਪਰੋਂ ਅੱਗ ਭੇਜੀ। ਉਹ ਅੱਗ ਮੇਰੇ ਹੱਡਾਂ ਅੰਦਰ ਵੜ ਗਈ। ਉਸ ਨੇ ਮੈਨੂੰ ਫ਼ਸਾਉਣ ਲਈ ਜਾਲ ਵਿਛਾਇਆ ਉਸ ਨੇ ਮੈਨੂੰ ਪਿੱਛੇ ਭੁਆ ਦਿੱਤਾ। ਉਸ ਨੇ ਮੈਨੂੰ ਬੇਕਾਰ ਜ਼ਮੀਨ ਵਿੱਚ ਬਦਲ ਦਿੱਤਾ। ਦਿਨ ਭਰ ਰਹਿੰਦੀ ਹਾਂ ਬਿਮਾਰ ਮੈਂ।
ਅਮਸਾਲ 26:28
ਜਿਹੜਾ ਬੰਦਾ ਝੂਠ ਬੋਲਦਾ, ਉਨ੍ਹਾਂ ਨੂੰ ਨਫ਼ਰਤ ਕਰਦਾ ਹੈ ਜਿਨ੍ਹਾਂ ਦਾ ਉਹ ਨੁਕਸਾਨ ਕਰਦਾ ਹੈ ਅਤੇ ਜਿਹੜਾ ਵਿਅਕਤੀ ਚਾਪਲੂਸੀ ਕਰੇ ਉਹ ਤਬਾਹੀ ਦਾ ਕਾਰਣ ਬਣਦਾ ਹੈ।
ਅਮਸਾਲ 26:24
ਇੱਕ ਦੁਸ਼ਮਣ ਮਿੱਠੀਆਂ ਗੱਲਾਂ ਨਾਲ ਆਪਣੀ ਬਦੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਹ ਆਪਣੇ ਦਿਲ ਵਿੱਚ ਘ੍ਰਿਣਾ ਨਾਲ ਭਰਿਆ ਹੋਇਆ ਹੈ।
ਅਮਸਾਲ 20:19
ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।
ਅਮਸਾਲ 7:21
ਔਰਤ ਨੇ ਉਸ ਨੌਜਵਾਨ ਨੂੰ ਆਪਣੀ ਚੰਚਲਤਾ ਨਾਲ ਭਰਮਾਇਆ, ਉਸ ਨੇ ਉਸ ਨੂੰ ਆਪਣੇ ਕੂਲੇ ਸ਼ਬਦਾਂ ਨਾਲ ਬਹਿਕਾਇਆ।
ਅਮਸਾਲ 7:5
ਉਹ ਤੁਹਾਨੂੰ ਇੱਕ ਅਜਨਬੀ ਔਰਤ, ਇੱਕ ਪਰਾਈ ਔਰਤ ਤੋਂ ਬਚਾਵੇਗੀ ਜੋ ਮਿੱਠੀਆਂ ਗੱਲਾਂ ਕਰਦੀ ਹੈ।
ਅਮਸਾਲ 1:17
ਲੋਕੀਂ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਹਨ। ਪਰ ਜਦੋਂ ਪੰਛੀ ਦੇਖ ਰਹੇ ਹੋਣ ਤਾਂ ਜਾਲ ਵਿਛਾਉਣਾ ਬੇਕਾਰ ਹੁੰਦਾ ਹੈ।
ਅੱਯੂਬ 17:5
ਤੁਸੀਂ ਜਾਣਦੇ ਹੋ ਲੋਕ ਕੀ ਆਖਦੇ ਨੇ, ‘ਇੱਕ ਬੰਦਾ ਆਪਣੇ ਦੋਸਤਾਂ ਦੀ ਸਹਾਇਤਾ ਕਰਨ ਲਈ ਆਪਣੇ ਹੀ ਬੱਚਿਆਂ ੱਬਾਰੇ ਅਣਗਹਿਲੀ ਕਰਦਾ ਹੈ।’ ਪਰ ਮੇਰੇ ਮਿੱਤਰ ਮੇਰੇ ਖਿਲਾਫ਼ ਹੋ ਗਏ ਨੇ।
੨ ਸਮੋਈਲ 14:17
ਮੈਨੂੰ ਪਤਾ ਹੈ ਕਿ ਮੇਰੇ ਮਹਾਰਾਜ ਪਾਤਸ਼ਾਹ ਦੇ ਸ਼ਬਦ ਸੁੱਖ-ਸ਼ਾਂਤੀ ਦੇਣਗੇ ਕਿਉਂ ਕਿ ਤੂੰ ਪਰਮੇਸ਼ੁਰ ਦੇ ਦੂਤ ਵਰਗਾ ਹੈਂ। ਤੂੰ ਚੰਗੇ ਬੁਰੇ ਦੀ ਪਛਾਣ ਰੱਖਦਾ ਹੈਂ ਅਤੇ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੈ।”