Psalm 100:2
ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ ਹੋ। ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁੱਖ ਆ।
Psalm 100:2 in Other Translations
King James Version (KJV)
Serve the LORD with gladness: come before his presence with singing.
American Standard Version (ASV)
Serve Jehovah with gladness: Come before his presence with singing.
Bible in Basic English (BBE)
Give worship to the Lord with joy; come before him with a song.
Darby English Bible (DBY)
Serve Jehovah with joy: come before his presence with exultation.
World English Bible (WEB)
Serve Yahweh with gladness. Come before his presence with singing.
Young's Literal Translation (YLT)
Serve Jehovah with joy, come before him with singing.
| Serve | עִבְד֣וּ | ʿibdû | eev-DOO |
| the | אֶת | ʾet | et |
| Lord | יְהוָ֣ה | yĕhwâ | yeh-VA |
| with gladness: | בְּשִׂמְחָ֑ה | bĕśimḥâ | beh-seem-HA |
| come | בֹּ֥אוּ | bōʾû | BOH-oo |
| before his presence | לְ֝פָנָ֗יו | lĕpānāyw | LEH-fa-NAV |
| with singing. | בִּרְנָנָֽה׃ | birnānâ | beer-na-NA |
Cross Reference
ਜ਼ਬੂਰ 95:2
ਆਉ ਯਹੋਵਾਹ ਦੇ ਧੰਨਵਾਦ ਦੇ ਗੀਤ ਗਾਈਏ ਆਉ ਉਸਦੀ ਉਸਤਤਿ ਦੇ ਪ੍ਰਸੰਨ ਗੀਤ ਗਾਈਏ।
ਫ਼ਿਲਿੱਪੀਆਂ 4:4
ਹਮੇਸ਼ਾ ਪ੍ਰਭੂ ਵਿੱਚ ਅਨੰਦ ਮਾਣੋ। ਮੈਂ ਇਸ ਨੂੰ ਫ਼ਿਰ ਆਖਾਂਗਾ, ਅਨੰਦ ਮਾਣੋ।
ਅਸਤਸਨਾ 28:47
“ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਨੇਕਾਂ ਅਸੀਸਾਂ ਦਿੱਤੀਆਂ, ਪਰ ਤੁਸੀਂ ਆਨੰਦ ਅਤੇ ਖੁਸ਼ਦਿਲੀ ਨਾਲ ਉਸਦੀ ਸੇਵਾ ਨਹੀਂ ਕੀਤੀ।
ਰਸੂਲਾਂ ਦੇ ਕਰਤੱਬ 2:46
ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ।
ਜ਼ਬੂਰ 107:21
ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ। ਜਿਹੜੇ ਉਹ ਲੋਕਾਂ ਲਈ ਕਰਦਾ ਹੈ।
ਜ਼ਬੂਰ 71:23
ਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ।
ਜ਼ਬੂਰ 63:4
ਹਾਂ, ਮੈਂ ਆਪਣੀ ਜ਼ਿੰਦਗੀ ਵਿੱਚ ਤੁਹਾਡੀ ਉਸਤਤਿ ਕਰਾਂਗਾ। ਤੁਹਾਡੇ ਨਾਮ ਤੇ ਹੀ, ਮੈਂ ਪ੍ਰਾਰਥਨਾ ਲਈ ਆਪਣੇ ਹੱਥ ਚੁੱਕਦਾ ਹਾਂ।
ਜ਼ਬੂਰ 42:4
ਇਸ ਲਈ ਮੈਂ ਉਦੋਂ ਇਹ ਗੱਲਾਂ ਯਾਦ ਕਰਦਾ ਹਾਂ ਜਦੋਂ ਮੈਂ ਆਪਣੀ ਰੂਹ ਬਾਹਰ ਡੋਲ੍ਹ ਰਿਹਾ ਹੁੰਦਾ। ਮੈਂ ਭੀੜਾਂ ਵਿੱਚੋਂ ਲੰਘਦਾ ਹੋਇਆ ਯਾਦ ਕਰਦਾ ਹਾਂ ਜਦੋਂ ਮੈਂ ਉਨ੍ਹਾਂ ਦੀ ਅਗਵਾਈ ਪਰਮੇਸ਼ੁਰ ਦੇ ਮੰਦਰ ਵੱਲ ਕਰਦਾ ਹਾਂ ਮੈਂ ਉਸਤਤਿ ਦੇ ਖੁਸ਼ੀ ਭਰੇ ਗੀਤ ਯਾਦ ਕਰਦਾ ਹਾਂ ਭੀੜਾਂ ਨੇ ਉਤਸਵਾਂ ਦੇ ਜਸ਼ਨ ਮਨਾਏ।
੨ ਤਵਾਰੀਖ਼ 31:2
ਜਾਜਕਾਂ ਅਤੇ ਲੇਵੀਆਂ ਨੂੰ ਦਲਾਂ ਵਿੱਚ ਵੰਡਿਆਂ ਗਿਆ ਅਤੇ ਹਰ ਦਲ ਦਾ ਆਪੋ-ਆਪਣਾ ਕੰਮ ਸੀ ਜਿਹੜਾ ਉਨ੍ਹਾਂ ਨੂੰ ਸੌਂਪਿਆ ਗਿਆ। ਤਾਂ ਪਾਤਸ਼ਾਹ ਨੇ ਇਨ੍ਹਾਂ ਦਲਾਂ ਨੂੰ ਮੁੜ ਤੋਂ ਆਪੋ-ਆਪਣਾ ਕਾਰਜ ਸ਼ੁਰੂ ਕਰਨ ਨੂੰ ਕਿਹਾ। ਤਾਂ ਜਾਜਕਾਂ ਅਤੇ ਲੇਵੀਆਂ ਨੇ ਮੁੜ ਤੋਂ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਕਾਰਜ ਸ਼ੁਰੂ ਕੀਤਾ। ਅਤੇ ਲੇਵੀਆਂ ਨੇ ਮੰਦਰ ਵਿੱਚਲੀ ਸੇਵਾ, ਗਾਉਣ-ਵਜਾਉਣ ਅਤੇ ਪਰਮੇਸ਼ੁਰ ਦੇ ਜਸ ਦਾ ਗਾਨ ਯਹੋਵਾਹ ਦੇ ਭਵਨ ਤੋਂ ਫਾਟਕਾਂ ਤੀਕ ਦਾ ਕਾਰਜ ਸ਼ੁਰੂ ਕੀਤਾ।
੨ ਤਵਾਰੀਖ਼ 20:27
ਤਦ ਯਹੋਸ਼ਾਫ਼ਾਟ ਦੇ ਪਿੱਛੇ-ਪਿੱਛੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਆਪੋ-ਆਪਣੇ ਘਰਾਂ ਨੂੰ ਪਰਤੇ। ਯਰੂਸ਼ਲਮ ਵੱਲ ਨੂੰ ਪਰਤਦਿਆਂ ਯਹੋਵਾਹ ਨੇ ਦੁਸ਼ਮਣਾਂ ਨੂੰ ਹਾਰ ਦੇਣ ਕਾਰਣ ਆਪਣੇ ਲੋਕਾਂ ਵਿੱਚ ਜਸ਼ਨ ਮਨਾਇਆ।
੧ ਸਲਾਤੀਨ 8:66
ਅਗਲੇ ਦਿਨ ਸੁਲੇਮਾਨ ਨੇ ਸਭ ਨੂੰ ਘਰੀਂ ਪਰਤਨ ਲਈ ਆਖਿਆ ਤਾਂ ਸਾਰੇ ਲੋਕਾਂ ਨੇ ਪਾਤਸ਼ਾਹ ਦਾ ਧੰਨਵਾਦ ਕੀਤਾ ਅਤੇ ਅਲਵਿਦਾ ਆਖਕੇ ਆਪਣੇ ਘਰਾਂ ਨੂੰ ਪਰਤ ਗਏ। ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਾਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੀ ਪਰਜਾ ਇਸਰਾਏਲ ਦੇ ਨਾਲ ਕੀਤੀ ਸੀ ਉਹ ਖੁਸ਼ੀ ਤੇ ਮਨ ਦੀ ਅਨੰਦਤਾ ਨਾਲ ਚੱਲੇ ਗਏ।
ਅਸਤਸਨਾ 16:14
ਸਾਰੇ ਮਿਲਕੇ ਇਸ ਤਿਉਹਾਰ ਦਾ ਆਨੰਦ ਮਾਣੋ-ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਸਾਰੇ ਨੌਕਰ ਅਤੇ ਲੇਵੀ, ਵਿਦੇਸ਼ੀ, ਯਤੀਮ ਅਤੇ ਵਿਧਵਾਵਾਂ ਜਿਹੜੇ ਵੀ ਤੁਹਾਡੇ ਕਸਬੇ ਵਿੱਚ ਰਹਿੰਦੇ ਹਨ।
ਅਸਤਸਨਾ 16:11
ਉਸ ਸਥਾਨ ਉੱਤੇ ਜਾਉ ਜਿਸ ਨੂੰ ਯਹੋਵਾਹ ਆਪਣੇ ਨਾਮ ਦੀ ਰਿਹਾਇਸ਼ ਦੇ ਸਥਾਨ ਵਜੋਂ ਚੁਣੇਗਾ। ਤੈਨੂੰ ਅਤੇ ਤੁਹਾਡੇ ਲੋਕਾਂ ਨੂੰ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਹਮਣੇ ਆਨੰਦ ਮਾਨਣਾ ਚਾਹੀਦਾ। ਆਪਣੇ ਨਾਲ, ਆਪਣੇ ਪੁੱਤਰਾਂ, ਧੀਆਂ, ਆਪਣੇ ਸਾਰੇ ਨੌਕਰਾਂ, ਲੇਵੀਆਂ, ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਨੂੰ ਲੈ ਜਾਉ ਜਿਹੜੀਆਂ ਤੁਹਾਡੇ ਨਗਰਾਂ ਵਿੱਚ ਰਹਿੰਦੀਆਂ ਹਨ।
ਅਸਤਸਨਾ 12:12
ਉਸ ਥਾਂ ਆਪਣੇ ਸਮੂਹ ਲੋਕਾਂ ਨਾਲ ਆਉਣਾ-ਆਪਣੇ ਬੱਚਿਆਂ, ਆਪਣੇ ਸਾਰੇ ਨੌਕਰਾਂ ਅਤੇ ਆਪਣੇ ਕਸਬੇ ਵਿੱਚ ਰਹਿੰਦੇ ਲੇਵੀਆਂ ਨਾਲ। (ਇਨ੍ਹਾਂ ਲੇਵੀਆਂ ਕੋਲ ਧਰਤੀ ਦਾ ਆਪਣਾ ਕੋਈ ਹਿੱਸਾ ਨਹੀਂ ਹੋਵੇਗਾ।) ਇੱਥੇ ਇਕੱਠੇ ਹੋਕੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਆਨੰਦ ਮਾਨਣਾ।