Psalm 107:12
ਪਰਮੇਸ਼ੁਰ ਨੇ ਉਨ੍ਹਾਂ ਦੇ ਅਮਲਾਂ ਬਦਲੇ ਉਨ੍ਹਾਂ ਲਈ ਜ਼ਿੰਦਗੀ ਬਹੁਤ ਦੁਸ਼ਵਾਰ ਬਣਾ ਦਿੱਤੀ। ਉਹ ਥਿੜਕ ਗਏ ਅਤੇ ਡਿੱਗ ਪਏ। ਅਤੇ ਉਹ ਉੱਥੇ ਕੋਈ ਵੀ ਉਨ੍ਹਾਂ ਦਾ ਮਦਦਗਾਰ ਨਹੀਂ ਸੀ।
Psalm 107:12 in Other Translations
King James Version (KJV)
Therefore he brought down their heart with labour; they fell down, and there was none to help.
American Standard Version (ASV)
Therefore he brought down their heart with labor; They fell down, and there was none to help.
Bible in Basic English (BBE)
So that he made their hearts weighted down with grief; they were falling, and had no helper.
Darby English Bible (DBY)
And he bowed down their heart with labour; they stumbled, and there was none to help:
World English Bible (WEB)
Therefore he brought down their heart with labor. They fell down, and there was none to help.
Young's Literal Translation (YLT)
And He humbleth with labour their heart, They have been feeble, and there is no helper.
| Therefore he brought down | וַיַּכְנַ֣ע | wayyaknaʿ | va-yahk-NA |
| their heart | בֶּעָמָ֣ל | beʿāmāl | beh-ah-MAHL |
| with labour; | לִבָּ֑ם | libbām | lee-BAHM |
| down, fell they | כָּ֝שְׁל֗וּ | kāšĕlû | KA-sheh-LOO |
| and there was none | וְאֵ֣ין | wĕʾên | veh-ANE |
| to help. | עֹזֵֽר׃ | ʿōzēr | oh-ZARE |
Cross Reference
ਜ਼ਬੂਰ 22:11
ਇਸ ਲਈ ਹੇ ਪਰਮੇਸ਼ੁਰ, ਮੈਨੂੰ ਛੱਡ ਕੇ ਨਾ ਜਾਵੋ। ਸੰਕਟ ਨੇੜੇ ਹੈ। ਅਤੇ ਇੱਥੇ ਕੋਈ ਮੇਰੀ ਮਦਦ ਕਰਨ ਵਾਲਾ ਨਹੀਂ ਹੈ।
ਲੋਕਾ 15:14
ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸ ਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ।
ਨੂਹ 5:5
ਅਸੀਂ ਆਪਣੀਆਂ ਗਰਦਨਾਂ ਤੇ ਜੂਲਾ ਪਾਉਣ ਲਈ ਮਜਬੂਰ ਹਾਂ। ਬਕੱ ਗਏ ਹਾਂ ਅਸੀਂ, ਅਤੇ ਆਰਾਮ ਨਹੀਂ ਮਿਲਦਾ ਅਸਾਂ ਨੂੰ।
ਯਸਈਆਹ 63:5
ਮੈਂ ਚਾਰ-ਚੁਫ਼ੇਰੇ ਦੇਖਿਆ, ਪਰ ਮੈਨੂੰ ਮੇਰੀ ਸਹਾਇਤਾ ਕਰਨ ਵਾਲਾ ਕੋਈ ਵੀ ਵਿਅਕਤੀ ਨਹੀਂ ਦਿਸਿਆ। ਮੈਂ ਹੈਰਾਨ ਸਾਂ ਕਿ ਕਿਸੇ ਨੇ ਵੀ ਮੇਰਾ ਪੱਖ ਨਹੀਂ ਲਿਆ ਸੀ। ਇਸ ਲਈ ਮੈਂ ਆਪਣੇ ਬੰਦਿਆਂ ਨੂੰ ਬਚਾਉਣ ਲਈ ਆਪਣੀ ਸ਼ਕਤੀ ਵਰਤੀ। ਮੇਰੇ ਆਪਣੇ ਰੋਹ ਨੇ ਮੈਨੂੰ ਆਸਰਾ ਦਿੱਤਾ।
ਯਸਈਆਹ 52:5
ਹੁਣ ਦੇਖੋ ਕੀ ਵਾਪਰਿਆ ਹੈ! ਇੱਕ ਹੋਰ ਕੌਮ ਨੇ ਮੇਰੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਉਸ ਦੇਸ਼ ਨੂੰ ਮੇਰੇ ਲੋਕਾਂ ਨੂੰ ਗੁਲਾਮ ਬਨਾਉਣ ਲਈ ਪੈਸਾ ਨਹੀਂ ਅਦਾ ਕਰਨਾ ਪਿਆ। ਇਹ ਕੌਮ ਮੇਰੇ ਲੋਕਾਂ ਉੱਤੇ ਹਕੂਮਤ ਕਰਦੀ ਹੈ ਅਤੇ ਉਨ੍ਹਾਂ ਉੱਤੇ ਹੱਸਦੀ ਹੈ। ਉਹ ਲੋਕ ਹਮੇਸ਼ਾ ਮੇਰੇ ਬਾਰੇ ਬੁਰਾ ਭਲਾ ਆਖਦੇ ਹਨ।”
ਯਸਈਆਹ 51:23
ਹੁਣ ਮੈਂ ਆਪਣੇ ਗੁੱਸੇ ਦੀ ਵਰਤੋਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਕਰਾਂਗਾ ਜਿਨ੍ਹਾਂ ਨੇ ਤੈਨੂੰ ਦੁੱਖ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਤੈਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਤੈਨੂੰ ਆਖਿਆ ਸੀ, ‘ਸਾਡੇ ਅੱਗੇ ਝੁਕੋ, ਅਤੇ ਅਸੀਂ ਤੈਨੂੰ ਕੁਚਲ ਦਿਆਂਗੇ!’ ਉਨ੍ਹਾਂ ਨੇ ਤੈਨੂੰ ਉਨ੍ਹਾਂ ਅੱਗੇ ਝੁਕਣ ਲਈ ਮਜ਼ਬੂਰ ਕੀਤਾ। ਅਤੇ ਫ਼ੇਰ ਉਹ ਤੇਰੀ ਪਿੱਠ ਨੂੰ ਮਿੱਟੀ ਵਾਂਗ ਲਿਤਾੜਨ ਲੱਗੇ। ਤੂੰ ਉਨ੍ਹਾਂ ਲਈ ਚੱਲਣ ਵਾਲਾ ਇੱਕ ਰਸਤਾ ਸੀ।”
ਯਸਈਆਹ 51:19
ਯਰੂਸ਼ਲਮ ਲਈ ਮੁਸੀਬਤਾਂ ਦੋ ਸਮੂਹਾਂ ਵਿੱਚ ਆਈਆਂ। ਚੋਰੀ ਅਤੇ ਭੋਜਨ ਦੀ ਰਾਸ਼ਨਿਂਗ, ਵੱਡੀ ਭੁੱਖਮਰੀ ਅਤੇ ਜੰਗ। ਜਦੋਂ ਤੂੰ ਦੁੱਖ ਭੋਗ ਰਹੀ ਸੀ ਤਾਂ ਕਿਸੇ ਨੇ ਵੀ ਤੇਰੀ ਸਹਾਇਤਾ ਨਹੀਂ ਕੀਤੀ। ਕਿਸੇ ਬੰਦੇ ਨੇ ਤੇਰੇ ਉੱਤੇ ਦਇਆ ਨਹੀਂ ਕੀਤੀ।
ਜ਼ਬੂਰ 142:4
ਮੈਂ ਚਾਰ-ਚੁਫ਼ੇਰੇ ਵੇਖਦਾ ਹਾਂ ਅਤੇ ਮੈਨੂੰ ਕੋਈ ਵੀ ਦੋਸਤ ਨਜ਼ਰ ਨਹੀਂ ਆਉਂਦਾ। ਮੇਰੇ ਲਈ ਭੱਜਣ ਲਈ ਕੋਈ ਵੀ ਥਾਂ ਨਹੀਂ ਹੈ। ਕੋਈ ਵੀ ਬੰਦਾ ਮੈਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ।
ਜ਼ਬੂਰ 18:40
ਤੁਸੀਂ ਮੈਨੂੰ ਮੇਰੇ ਦੁਸ਼ਮਣ ਦੀ ਗਿੱਚੀ ਤੇ ਵਾਰ ਕਰਨ ਦਾ ਇੱਕ ਮੌਕਾ ਦਿੱਤਾ, ਅਤੇ ਮੈਂ ਆਪਣੇ ਵੈਰੀਆਂ ਨੂੰ ਥੱਲੇ ਵੱਢ ਸੁੱਟਿਆ।
ਅੱਯੂਬ 9:13
ਪਰਮੇਸ਼ੁਰ ਆਪਣੇ ਕ੍ਰੋਧ ਨੂੰ ਦਬਾਉਂਦਾ ਨਹੀਂ। ਰਹਾਬ ਦੇ ਸਹਾਇਕ ਵੀ ਪਰਮੇਸ਼ੁਰ ਅੱਗੇ ਝੁਕਦੇ ਹਨ।
ਨਹਮਿਆਹ 9:37
ਇਸ ਧਰਤੀ ਦੀ ਮਿੱਟੀ ਬੜੀ ਉਪਜਾਉ ਹੈ ਪਰ ਅਸੀਂ ਪਾਪ ਕੀਤੇ ਹਨ। ਅਤੇ ਜਿਹੜੇ ਰਾਜੇ ਤੂੰ ਸਾਡੇ ਉੱਪਰ ਨਿਯੁਕਤ ਕੀਤੇ ਇਹ ਫ਼ਸ਼ਲ ਉਨ੍ਹਾਂ ਨੂੰ ਚਲੀ ਗਈ। ਉਹੀ ਪਾਤਸ਼ਾਹ ਸਾਡੇ ਸਰੀਰਾਂ ਅਤੇ ਸਾਡੇ ਪਸ਼ੂਆਂ ਤੇ ਸ਼ਾਸਨ ਕਰਦੇ ਹਨ। ਉਹ ਆਪਣੀ ਮਨ ਮਰਜ਼ੀ ਕਰਦੇ ਹਨ ਤੇ ਹੁਣ ਅਸੀਂ ਬੜੀ ਮੁਸੀਬਤ ਵਿੱਚ ਹਾਂ।
੨ ਸਲਾਤੀਨ 6:33
ਜਦੋਂ ਅਲੀਸ਼ਾ ਅਜੇ ਆਗੂ ਬਜ਼ੁਰਗਾਂ ਨਾਲ ਗੱਲ ਕਰ ਹੀ ਰਿਹਾ ਸੀ ਤਾਂ ਸੰਦੇਸ਼ਵਾਹਕ ਉਸ ਕੋਲ ਆਇਆ ਅਤੇ ਆਖਿਆ, “ਵੇਖੋ! ਇਹ ਮੁਸੀਬਤ ਯਹੋਵਾਹ ਵੱਲੋਂ ਹੈ ਤਾਂ ਫ਼ਿਰ ਹੁਣ ਮੈਂ ਭਲਾ ਯਹੋਵਾਹ ਦੇ ਹੁਕਮ ਦੀ ਹੋਰ ਉਡੀਕ ਕਿਉਂ ਕਰਾਂ?”
੨ ਸਲਾਤੀਨ 6:26
ਇੱਕ ਦਿਨ ਜਦ ਇਸਰਾਏਲ ਦਾ ਪਾਤਸ਼ਾਹ ਸ਼ਹਿਰ ਦੀ ਕੰਧ ਉੱਪਰ ਤੁਰਿਆ ਜਾਂਦਾ ਸੀ ਤਾਂ ਇੱਕ ਔਰਤ ਨੇ ਇਹ ਕਹਿ ਕੇ ਉਸ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਪਾਤਸ਼ਾਹ! ਕਿਰਪਾ ਕਰਕੇ ਮੇਰੀ ਮਦਦ ਕਰ।
ਕਜ਼ਾૃ 16:30
ਸਮਸੂਨ ਨੇ ਆਖਿਆ, “ਮੈਨੂੰ ਇਨ੍ਹਾਂ ਫ਼ਲਿਸਤੀਆਂ ਦੇ ਨਾਲ ਹੀ ਮਰਨ ਦਿਉ!” ਫ਼ੇਰ ਉਸ ਨੇ ਆਪਣੀ ਪੂਰੀ ਤਾਕਤ ਨਾਲ ਧੱਕਾ ਲਾਇਆ। ਅਤੇ ਮੰਦਰ ਹਾਕਮਾਂ ਅਤੇ ਇਸ ਵਿੱਚਲੇ ਸਾਰੇ ਲੋਕਾਂ ਉੱਪਰ ਡਿੱਗ ਪਿਆ। ਇਸ ਤਰ੍ਹਾਂ ਨਾਲ, ਸਮਸੂਨ ਨੇ ਆਪਣੇ ਜਿਉਂਦੇ ਸਮੇਂ ਨਾਲੋਂ ਆਪਣੀ ਮੌਤ ਦੇ ਸਮੇਂ ਵੱਧੇਰੇ ਫ਼ਲਿਸਤੀ ਲੋਕਾਂ ਨੂੰ ਮਾਰਿਆ।
ਕਜ਼ਾૃ 16:21
ਫ਼ਲਿਸਤੀ ਆਦਮੀਆਂ ਨੇ ਸਮਸੂਨ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ ਅਤੇ ਉਸ ਨੂੰ ਅੱਜ਼ਾਹ ਸ਼ਹਿਰ ਵਿੱਚ ਲੈ ਗਏ। ਫ਼ੇਰ ਉਨ੍ਹਾਂ ਨੇ ਉਸ ਨੂੰ ਜੰਜ਼ੀਰਾਂ ਨਾਲ ਬੰਨ੍ਹ ਦਿੱਤਾ ਤਾਂ ਜੋ ਭੱਜ ਨਾ ਸੱਕੇ। ਉਨ੍ਹਾਂ ਨੇ ਸਮਸੂਨ ਨੂੰ ਕੈਦ ਵਿੱਚ ਡੱਕ ਦਿੱਤਾ ਅਤੇ ਉਸ ਨੂੰ ਅਨਾਜ ਪੀਸਣ ਦਾ ਕੰਮ ਦੇ ਦਿੱਤਾ।
ਕਜ਼ਾૃ 10:16
ਫ਼ੇਰ ਇਸਰਾਏਲ ਦੇ ਲੋਕਾਂ ਨੇ ਵਿਦੇਸ਼ੀ ਦੇਵਤਿਆਂ ਨੂੰ ਪਰ੍ਹਾਂ ਸੁੱਟ ਦਿੱਤਾ ਅਤੇ ਇੱਕ ਵਾਰੇ ਫ਼ੇਰ ਯਹੋਵਾਹ ਦੀ ਉਪਾਸਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਹੋਰ ਵੱਧੇਰੇ ਇਸਰਾਏਲ ਦੇ ਦੁੱਖਾਂ ਨੂੰ ਵੇਖਕੇ ਨਾ ਸਹਾਰ ਸੱਕਿਆ।
ਖ਼ਰੋਜ 5:18
ਹੁਣ ਕੰਮ ਤੇ ਵਾਪਸ ਜਾਓ। ਅਸੀਂ ਤੁਹਾਨੂੰ ਕੋਈ ਤੂੜੀ ਨਹੀਂ ਦਿਆਂਗੇ। ਅਤੇ ਤੁਹਾਨੂੰ ਪਹਿਲਾਂ ਜਿੰਨੀਆਂ ਹੀ ਇੱਟਾਂ ਬਨਾਉਣੀਆਂ ਪੈਣਗੀਆਂ।”
ਖ਼ਰੋਜ 2:23
ਪਰਮੇਸ਼ੁਰ ਇਸਰਾਏਲ ਦੀ ਸਹਾਇਤਾ ਕਰਨ ਦਾ ਨਿਆਂ ਕਰਦਾ ਹੈ ਬਹੁਤ ਸਮਾਂ ਬੀਤ ਗਿਆ ਅਤੇ ਮਿਸਰ ਦਾ ਰਾਜਾ ਮਰ ਗਿਆ। ਪਰ ਇਸਰਾਏਲ ਦੇ ਲੋਕਾਂ ਨੂੰ ਹਾਲੇ ਵੀ ਸਖਤ ਮਿਹਨਤ ਦਾ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਸੀ। ਉਨ੍ਹਾਂ ਨੇ ਸਹਾਇਤਾ ਲਈ ਪੁਕਾਰ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਪੁਕਾਰ ਸੁਣ ਲਈ।