Psalm 109:22
ਮੈਂ ਇੱਕ ਗਰੀਬ ਨਿਤਾਣਾ ਆਦਮੀ ਹਾਂ, ਮੈਂ ਸੱਚਮੁੱਚ ਉਦਾਸ ਹਾਂ, ਮੇਰਾ ਦਿਲ ਟੁੱਟਿਆ ਹੋਇਆ ਹੈ।
Psalm 109:22 in Other Translations
King James Version (KJV)
For I am poor and needy, and my heart is wounded within me.
American Standard Version (ASV)
For I am poor and needy, And my heart is wounded within me.
Bible in Basic English (BBE)
For I am poor and in need, and my heart is wounded in me.
Darby English Bible (DBY)
For I am afflicted and needy, and my heart is wounded within me.
World English Bible (WEB)
For I am poor and needy. My heart is wounded within me.
Young's Literal Translation (YLT)
For I `am' poor and needy, And my heart hath been pierced in my midst.
| For | כִּֽי | kî | kee |
| I | עָנִ֣י | ʿānî | ah-NEE |
| am poor | וְאֶבְי֣וֹן | wĕʾebyôn | veh-ev-YONE |
| and needy, | אָנֹ֑כִי | ʾānōkî | ah-NOH-hee |
| heart my and | וְ֝לִבִּ֗י | wĕlibbî | VEH-lee-BEE |
| is wounded | חָלַ֥ל | ḥālal | ha-LAHL |
| within | בְּקִרְבִּֽי׃ | bĕqirbî | beh-keer-BEE |
Cross Reference
ਜ਼ਬੂਰ 86:1
ਦਾਊਦ ਦੀ ਇੱਕ ਪ੍ਰਾਰਥਨਾ। ਮੈਂ ਇੱਕ ਗਰੀਬ ਬੇਸਹਾਰਾ ਆਦਮੀ ਹਾਂ। ਯਹੋਵਾਹ, ਕਿਰਪਾ ਕਰਕੇ ਮੈਨੂੰ ਸੁਣੋ ਅਤੇ ਮੈਨੂੰ ਮੇਰੀ ਪ੍ਰਾਰਥਨਾ ਦਾ ਉੱਤਰ ਦਿਉ।
ਜ਼ਬੂਰ 40:17
ਮਾਲਕ, ਮੈਂ ਸਿਰਫ਼ ਇੱਕ ਕੰਗਾਲ ਅਤੇ ਬੇਸਹਾਰਾ ਬੰਦਾ ਹਾਂ। ਮੇਰੀ ਸਹਾਇਤਾ ਕਰੋ। ਮੈਨੂੰ ਬਚਾਉ। ਮੇਰੇ ਪਰਮੇਸ਼ੁਰ ਬਹੁਤ ਦੇਰੀ ਨਾ ਲਾਵੋ।
੨ ਕੁਰਿੰਥੀਆਂ 8:9
ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਬਾਰੇ ਤਾਂ ਪਤਾ ਹੀ ਹੈ। ਤੁਸੀਂ ਜਾਣਦੇ ਹੋ ਕਿ ਮਸੀਹ ਅਮੀਰ ਸੀ, ਪਰ ਤੁਹਾਡੇ ਲਈ ਉਹ ਗਰੀਬ ਬਣ ਗਿਆ। ਮਸੀਹ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਉਸ ਦੇ ਗਰੀਬ ਬਣ ਜਾਣ ਤੇ ਅਮੀਰ ਬਣ ਸੱਕਦੇ ਹੋ।
ਯੂਹੰਨਾ 12:27
ਯਿਸੂ ਦਾ ਆਪਣੀ ਮੌਤ ਬਾਰੇ ਜ਼ਾਹਰ ਕਰਨਾ “ਹੁਣ ਮੇਰਾ ਦਿਲ ਬਿਪਤਾ ਮਈ ਹੈ। ਮੈਨੂੰ ਕੀ ਕਹਿਣਾ ਚਾਹੀਦਾ ਹੈ? ਕੀ ਮੈਂ ਇਹ ਕਹਾਂ, ‘ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?’ ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
ਲੋਕਾ 22:44
ਯਿਸੂ ਵੱਡੀ ਮਾਨਸਿਕ ਪੀੜਾ ਵਿੱਚ ਸੀ, ਤਾਂ ਉਹ ਹੋਰ ਵੀ ਗੰਭੀਰਤਾ ਪੂਰਵਕ ਪ੍ਰਾਰਥਨਾ ਕਰਨ ਲੱਗਾ। ਉਸਦਾ ਮੁੜਕਾ ਲਹੂ ਦੀਆਂ ਬੂਦਾਂ ਵਾਂਗ ਧਰਤੀ ਉੱਤੇ ਡਿੱਗ ਰਿਹਾ ਸੀ।
ਮੱਤੀ 8:20
ਤਾਂ ਯਿਸੂ ਨੇ ਉਸ ਨੂੰ ਆਖਿਆ, “ਲੂੰਬੜੀਆਂ ਦੇ ਘੁਰਨੇ ਹਨ ਅਤੇ ਪੰਛੀਆਂ ਲਈ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਨੂੰ ਸਿਰ ਰੱਖ ਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ ਹੈ।”
ਯਸਈਆਹ 53:3
ਲੋਕਾਂ ਨੇ ਉਸਦਾ ਮਜ਼ਾਕ ਉਡਾਇਆ, ਅਤੇ ਉਸ ਦੇ ਦੋਸਤ ਉਸ ਨੂੰ ਛੱਡ ਗਏ। ਉਹ ਅਜਿਹਾ ਆਦਮੀ ਸੀ ਜਿਸ ਨੂੰ ਵੱਧੇਰੇ ਦਰਦ ਸੀ। ਉਹ ਉਦਾਸੀ ਨੂੰ ਚੰਗੀ ਤਰ੍ਹਾਂ ਜਾਣਦਾ ਸੀ। ਲੋਕ ਉਸ ਨੂੰ ਇੰਨਾ ਆਦਰ ਵੀ ਨਹੀਂ ਸਨ ਦਿੰਦੇ ਕਿ ਉਸ ਵੱਲ ਧਿਆਨ ਨਾਲ ਦੇਖ ਸੱਕਣ। ਅਸੀਂ ਉਸ ਵੱਲ ਧਿਆਨ ਨਹੀਂ ਸੀ ਦਿੱਤਾ।
ਜ਼ਬੂਰ 109:16
ਕਿਉਂ? ਕਿਉਂ ਕਿ ਉਸ ਬਦਕਾਰ ਬੰਦੇ ਨੇ ਕਦੀ ਵੀ ਕੋਈ ਸ਼ੁਭ ਕੰਮ ਨਹੀਂ ਕੀਤਾ। ਉਸ ਨੇ ਕਦੇ ਵੀ ਕਿਸੇ ਨੂੰ ਪਿਆਰ ਨਹੀਂ ਕੀਤਾ। ਉਸ ਨੇ ਗਰੀਬ ਨਿਮਾਣੇ ਲੋਕਾਂ ਲਈ ਮੁਸੀਬਤਾਂ ਖੜੀਆਂ ਕੀਤੀਆਂ।
ਜ਼ਬੂਰ 102:17
ਪਰਮੇਸੁਰ ਉਨ੍ਹਾਂ ਲੋਕਾਂ ਦੀਆਂ ਪ੍ਰਾਰਥਨਾ ਸੁਣੇਗਾ ਜਿਨ੍ਹਾਂ ਨੂੰ ਉਸ ਨੇ ਜਿਉਂਦਿਆਂ ਛੱਡ ਦਿੱਤਾ।
ਜ਼ਬੂਰ 102:4
ਮੇਰੀ ਸ਼ਕਤੀ ਜਾਂਦੀ ਰਹੀ ਹੈ। ਮੈਂ ਸੁੱਕੇ ਮਰ ਰਹੇ ਘਾਹ ਵਰਗਾ ਹਾਂ। ਮੈਂ ਆਪਣਾ ਭੋਜਨ ਕਰਨਾ ਵੀ ਭੁੱਲ ਜਾਦਾਂ ਹਾਂ।
ਜ਼ਬੂਰ 88:15
ਆਪਣੀ ਨੌਜਵਾਨੀ ਵੇਲੇ ਤੋਂ ਹੀ ਮੈਂ ਕਮਜ਼ੋਰ ਅਤੇ ਬਿਮਾਰ ਸਾਂ ਅਤੇ ਮੈਂ ਤੁਹਾਡਾ ਗੁੱਸਾ ਝੱਲਿਆ ਹੈ। ਮੈਂ ਬੇਸਹਾਰਾ ਹਾਂ।
ਜ਼ਬੂਰ 22:6
ਇਸ ਲਈ, ਕੀ ਮੈਂ ਨਿਰਾ ਕੀੜਾ ਹੀ ਹਾਂ ਅਤੇ ਇੱਕ ਬੰਦਾ ਨਹੀਂ? ਲੋਕੀਂ ਮੇਰੇ ਉੱਤੇ ਸ਼ਰਮਸਾਰ ਹਨ। ਲੋਕੀਂ ਮੈਨੂੰ ਨਫ਼ਰਤ ਕਰਦੇ ਹਨ।
ਅੱਯੂਬ 6:4
ਮੈਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਤੀਰ ਚੁਭੇ ਨੇ ਮੇਰਾ ਆਤਮਾ ਉਨ੍ਹਾਂ ਤੀਰਾਂ ਦੀ ਜ਼ਹਿਰ ਮਹਿਸੂਸ ਕਰਦਾ ਹੈ। ਪਰਮੇਸ਼ੁਰ ਦੇ ਖੌਫਨਾਕ ਹਬਿਆਰ ਮੇਰੇ ਖਿਲਾਫ ਕਤਾਰ ਬੰਨ੍ਹੀ ਖਲੋਤੇ ਨੇ।
੨ ਸਲਾਤੀਨ 4:27
ਪਰ ਜਦੋਂ ਉਹ ਪਰਮੇਸ਼ੁਰ ਦੇ ਮਨੁੱਖ ਕੋਲ ਪਰਬਤ ਉੱਤੇ ਆਈ ਤਾਂ ਉਸ ਨੇ ਉਸ ਦੇ ਪੈਰ ਫ਼ੜ ਲਏ ਅਤੇ ਗੇਹਾਜੀ ਉਸ ਨੂੰ ਪਰੇ ਹਟਾਉਣ ਲਈ ਨੇੜੇ ਆਇਆ, ਪਰ ਪਰਮੇਸ਼ੁਰ ਦੇ ਮਨੁੱਖ ਨੇ ਆਖਿਆ, “ਉਸ ਨੂੰ ਰਹਿਣ ਦੇ, ਮਨ੍ਹਾ ਨਾ ਕਰ ਕਿਉਂ ਜੋ ਉਸਦਾ ਮਨ ਭਰਿਆ ਹੋਇਆ ਹੈ ਅਤੇ ਯਹੋਵਾਹ ਨੇ ਮੇਰੇ ਤੋਂ ਇਹ ਖਬਰ ਛੁਪਾਈ ਹੈ ਤੇ ਮੈਨੂੰ ਦੱਸਿਆ ਨਹੀਂ।”