Psalm 119:106
ਤੁਹਾਡੇ ਨੇਮ ਸ਼ੁਭ ਹਨ। ਮੈਂ ਇਨ੍ਹਾਂ ਨੂੰ ਮੰਨਣ ਦਾ ਵਾਅਦਾ ਕਰਦਾ ਹਾਂ। ਅਤੇ ਮੈਂ ਆਪਣਾ ਵਾਅਦਾ ਨਿਭਾਵਾਂਗਾ।
Psalm 119:106 in Other Translations
King James Version (KJV)
I have sworn, and I will perform it, that I will keep thy righteous judgments.
American Standard Version (ASV)
I have sworn, and have confirmed it, That I will observe thy righteous ordinances.
Bible in Basic English (BBE)
I have made an oath and kept it, to be guided by your upright decisions.
Darby English Bible (DBY)
I have sworn, and I will perform it, that I will keep thy righteous judgments.
World English Bible (WEB)
I have sworn, and have confirmed it, That I will obey your righteous ordinances.
Young's Literal Translation (YLT)
I have sworn, and I confirm `it', To keep the judgments of Thy righteousness.
| I have sworn, | נִשְׁבַּ֥עְתִּי | nišbaʿtî | neesh-BA-tee |
| and I will perform | וָאֲקַיֵּ֑מָה | wāʾăqayyēmâ | va-uh-ka-YAY-ma |
| keep will I that it, | לִ֝שְׁמֹ֗ר | lišmōr | LEESH-MORE |
| thy righteous | מִשְׁפְּטֵ֥י | mišpĕṭê | meesh-peh-TAY |
| judgments. | צִדְקֶֽךָ׃ | ṣidqekā | tseed-KEH-ha |
Cross Reference
੨ ਸਲਾਤੀਨ 23:3
ਫ਼ੇਰ ਪਾਤਸ਼ਾਹ ਥੰਮ ਤੋਂ ਅਗਾਂਹ ਖਲੋ ਗਿਆ ਅਤੇ ਯਹੋਵਾਹ ਦੇ ਪਿੱਛੇ ਲੱਗਣ ਅਤੇ ਉਸ ਦੇ ਅਸੂਲਾਂ, ਹੁਕਮਾਂ, ਇਕਰਾਰਨਾਮੇ ਅਤੇ ਉਸਦੀਆਂ ਬਿਧੀਆਂ ਨੂੰ ਤਹੇ ਦਿਲੋਂ ਮੰਨਣ ਦਾ ਇਕਰਾਰਨਾਮਾ ਕੀਤਾ। ਉਹ ਪੋਥੀ ਵਿੱਚਲੇ ਇਕਰਾਰਨਾਮੇ ਨੂੰ ਵੀ ਤਹੇ ਦਿਲੋਂ ਮੰਨਣ ਲਈ ਤਿਆਰ ਹੋ ਗਿਆ। ਤਾਂ ਸਾਰੇ ਲੋਕਾਂ ਨੇ ਖੜ੍ਹੇ ਹੋਕੇ ਪਾਤਸ਼ਾਹ ਦੇ ਇਕਰਾਰਨਾਮੇ ਨੂੰ ਕਬੂਲਿਆ।
੨ ਤਵਾਰੀਖ਼ 15:13
ਜਿਹੜਾ ਕੋਈ ਵੀ ਯਹੋਵਾਹ ਪਰਮੇਸ਼ੁਰ ਦੀ ਸੇਵਾ ਤੋਂ ਇਨਕਾਰੀ ਹੋਵੇ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ। ਭਾਵੇਂ ਉਹ ਖਾਸ ਆਦਮੀ ਹੋਵੇ ਭਾਵੇਂ ਆਮ, ਭਾਵੇਂ ਮਰਦ ਤੇ ਭਾਵੇਂ ਔਰਤ।
ਜ਼ਬੂਰ 56:12
ਹੇ ਪਰਮੇਸ਼ੁਰ, ਮੈਂ ਤੁਹਾਨੂੰ ਖਾਸ ਵਾਅਦੇ ਦਿੱਤੇ। ਅਤੇ ਮੈਂ ਉਹੀ ਕਰਾਂਗਾ ਜਿਸਦਾ ਮੈਂ ਵਾਅਦਾ ਕੀਤਾ।
ਜ਼ਬੂਰ 66:13
ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ। ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ, ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ।
ਜ਼ਬੂਰ 119:115
ਯਹੋਵਾਹ, ਬੁਰੇ ਬੰਦਿਆਂ ਨੂੰ ਮੇਰੇ ਨੇੜੇ ਨਾ ਆਉਣ ਦਿਉ। ਅਤੇ ਮੈਂ ਪਰਮੇਸ਼ੁਰ ਦਾ ਆਦੇਸ਼ ਮੰਨਾਗਾ।
ਵਾਈਜ਼ 5:4
ਜੇ ਤੁਸੀਂ ਪਰਮੇਸ਼ੁਰ ਨਾਲ ਕੋਈ ਇਕਰਾਰ ਕਰੋ। ਤਾਂ ਆਪਣੇ ਕੀਤੇ ਹੋਏ ਇਕਰਾਰ ਨੂੰ ਕਰਨ ਵਿੱਚ ਢਿੱਲ ਨਾ ਲਾਉ। ਪਰਮੇਸ਼ੁਰ ਮੂਰੱਖਾਂ ਨਾਲ ਪ੍ਰਸੰਨ ਨਹੀਂ ਹੁੰਦਾ। ਪਰਮੇਸ਼ੁਰ ਨੂੰ ਉਹੀ ਦਿਓ ਜਿਸ ਨੂੰ ਦੇਣ ਦਾ ਤੁਸੀਂ ਇਕਰਾਰ ਕੀਤਾ ਸੀ।
ਮੱਤੀ 5:33
ਯਿਸੂ ਦਾ ਵਾਅਦੇ ਕਰਨ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਾਅਦਾ ਕਰੋਂ ਤਾਂ ਇਸ ਨੂੰ ਨਾ ਤੋੜੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ।
੨ ਕੁਰਿੰਥੀਆਂ 8:5
ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦਿੱਤਾ ਜਿਸਦੀ ਸਾਨੂੰ ਆਸ ਤੱਕ ਨਹੀਂ ਸੀ। ਉਨ੍ਹਾਂ ਨੇ ਆਪਣਾ ਧਨ ਦੇਣ ਤੋਂ ਵੀ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਸਾਡੇ ਨਮਿੱਤ ਸਮਰਪਿੱਤ ਕਰ ਦਿੱਤਾ। ਇਹੀ ਗੱਲ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।