Psalm 119:11
ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।
Psalm 119:11 in Other Translations
King James Version (KJV)
Thy word have I hid in mine heart, that I might not sin against thee.
American Standard Version (ASV)
Thy word have I laid up in my heart, That I might not sin against thee.
Bible in Basic English (BBE)
I have kept your sayings secretly in my heart, so that I might do no sin against you.
Darby English Bible (DBY)
Thy ùword have I hid in my heart, that I might not sin against thee.
World English Bible (WEB)
I have hidden your word in my heart, That I might not sin against you.
Young's Literal Translation (YLT)
In my heart I have hid Thy saying, That I sin not before Thee.
| Thy word | בְּ֭לִבִּי | bĕlibbî | BEH-lee-bee |
| have I hid | צָפַ֣נְתִּי | ṣāpantî | tsa-FAHN-tee |
| heart, mine in | אִמְרָתֶ֑ךָ | ʾimrātekā | eem-ra-TEH-ha |
| that | לְ֝מַ֗עַן | lĕmaʿan | LEH-MA-an |
| I might not | לֹ֣א | lōʾ | loh |
| sin | אֶֽחֱטָא | ʾeḥĕṭāʾ | EH-hay-ta |
| against thee. | לָֽךְ׃ | lāk | lahk |
Cross Reference
ਜ਼ਬੂਰ 37:31
ਉਸ ਨੇ ਯਹੋਵਾਹ ਦੇ ਉਪਦੇਸ਼ਾਂ ਨੂੰ ਸਿਖ ਲਿਆ ਹੈ, ਅਤੇ ਉਹ ਜ਼ਿੰਦਗੀ ਦੇ ਸਹੀ ਢੰਗ ਤੋਂ ਵੱਖਰਾ ਨਹੀਂ ਹੋਵੇਗਾ।
ਜ਼ਬੂਰ 40:8
ਮੇਰੇ ਪਰਮੇਸ਼ੁਰ ਮੈਂ ਉਹੀ ਕਰਨਾ ਚਾਹੁੰਦਾ ਹਾਂ ਜੋ ਤੁਸੀਂ ਚਾਹੁੰਦੇ ਹੋ। ਮੈਂ ਤੁਹਾਡੀਆਂ ਸਿੱਖਿਆਵਾਂ ਤੋਂ ਵਾਕਿਫ਼ ਹਾਂ।”
ਯਰਮਿਆਹ 15:16
ਤੁਹਾਡਾ ਸੰਦੇਸ਼ ਮੇਰੇ ਵੱਲ ਆਇਆ ਅਤੇ ਮੈਂ ਤੁਹਾਡੇ ਸ਼ਬਦ ਖਾ ਗਿਆ। ਤੁਹਾਡੇ ਸੰਦੇਸ਼ ਨੇ ਮੈਨੂੰ ਬਹੁਤ ਪ੍ਰਸੰਨ ਬਣਾਇਆ। ਮੈਂ ਤੁਹਾਡੇ ਨਾਮ ਉੱਤੇ ਸੱਦੇ ਜਾਣ ਲਈ ਬਹੁਤ ਖੁਸ਼ ਸਾਂ, ਤੁਹਾਡਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
ਕੁਲੁੱਸੀਆਂ 3:16
ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।
ਜ਼ਬੂਰ 119:97
ਮੀਮ ਆਹਾ, ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਪਿਆਰ ਕਰਦਾ ਹਾਂ, ਯਹੋਵਾਹ। ਮੈਂ ਹਰ ਵੇਲੇ ਉਨ੍ਹਾਂ ਦੀਆਂ ਗੱਲਾਂ ਕਰਦਾ ਹਾਂ।
ਜ਼ਬੂਰ 1:2
ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ, ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ।
ਯਸਈਆਹ 51:7
ਤੁਸੀਂ ਲੋਕ, ਜਿਹੜੇ ਨੇਕੀ ਨੂੰ ਸਮਝਦੇ ਹੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਹੈ। ਤੁਸੀਂ ਲੋਕ ਜਿਹੜੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ। ਬੁਰੇ ਬੰਦਿਆਂ ਕੋਲੋਂ ਭੈਭੀਤ ਨਾ ਹੋਵੋ। ਉਨ੍ਹਾਂ ਮੰਦੀਆਂ ਗੱਲਾਂ ਤੋਂ ਭੈਭੀਤ ਨਾ ਹੋਵੋ ਜਿਹੜੀਆਂ ਉਹ ਤੁਹਾਨੂੰ ਆਖਦੇ ਨੇ।
ਅਮਸਾਲ 2:10
ਕਿਉਂ ਕਿ ਤੁਹਾਡੇ ਦਿਲ ਵਿੱਚ ਸਿਆਣਪ ਆ ਵੱਸੇਗੀ, ਅਤੇ ਗਿਆਨ ਤੁਹਾਨੂੰ ਖੁਸ਼ ਕਰੇਗਾ।
ਅੱਯੂਬ 22:22
ਇਸ ਸਿੱਖਿਆ ਨੂੰ ਪ੍ਰਵਾਨ ਕਰ। ਉਸ ਵੱਲ ਧਿਆਨ ਦੇ ਜੋ ਉਹ ਆਖਦਾ ਹੈ।
ਲੋਕਾ 2:51
ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।
ਲੋਕਾ 2:19
ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ।
ਅਮਸਾਲ 2:1
ਸਿਆਣਪ ਦੀ ਗੱਲ ਸੁਣੋ ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।
ਜ਼ਬੂਰ 19:13
ਮੇਰੇ ਪਾਸੋਂ ਉਹ ਪਾਪ ਨਾ ਕਰਾਉ ਜਿਨ੍ਹਾਂ ਨੂੰ ਮੇਰਾ ਮਨ ਕਰਨਾ ਲੋਚਦਾ। ਉਨ੍ਹਾਂ ਪਾਪਾਂ ਨੂੰ ਮੇਰੇ ਉੱਤੇ ਹਾਵੀ ਨਾ ਹੋਣ ਦਿਉ। ਜੇ ਤੁਸੀਂ ਮੇਰੇ ਸਹਾਈ ਹੋਵੋਂ ਫ਼ੇਰ ਮੈਂ ਪਵਿੱਤਰ ਅਤੇ ਆਪਣੇ ਪਾਪਾਂ ਤੋਂ ਮੁਕਤ ਹੋ ਸੱਕਦਾ ਹਾਂ।