Psalm 119:120
ਯਹੋਵਾਹ, ਮੈਂ ਤੁਹਾਡੇ ਕੋਲੋਂ ਡਰਦਾ ਹਾਂ। ਮੈਂ ਡਰਦਾ ਹਾਂ ਅਤੇ ਤੁਹਾਡੇ ਨੇਮਾ ਦਾ ਆਦਰ ਕਰਦਾ ਹਾਂ।
Psalm 119:120 in Other Translations
King James Version (KJV)
My flesh trembleth for fear of thee; and I am afraid of thy judgments.
American Standard Version (ASV)
My flesh trembleth for fear of thee; And I am afraid of thy judgments.
Bible in Basic English (BBE)
My flesh is moved for fear of you; I give honour to your decisions.
Darby English Bible (DBY)
My flesh shuddereth for fear of thee; and I am afraid of thy judgments.
World English Bible (WEB)
My flesh trembles for fear of you. I am afraid of your judgments.
Young's Literal Translation (YLT)
Trembled from Thy fear hath my flesh, And from Thy judgments I have been afraid!
| My flesh | סָמַ֣ר | sāmar | sa-MAHR |
| trembleth | מִפַּחְדְּךָ֣ | mippaḥdĕkā | mee-pahk-deh-HA |
| for fear | בְשָׂרִ֑י | bĕśārî | veh-sa-REE |
| afraid am I and thee; of | וּֽמִמִּשְׁפָּטֶ֥יךָ | ûmimmišpāṭêkā | oo-mee-meesh-pa-TAY-ha |
| of thy judgments. | יָרֵֽאתִי׃ | yārēʾtî | ya-RAY-tee |
Cross Reference
ਹਬਕੋਕ 3:16
ਜਦੋਂ ਮੈਂ ਇਹ ਕਬਾ ਸੁਣੀ, ਮੈਂ ਕੰਬ ਉੱਠਿਆ ਮੈਂ ਉੱਚੀ ਦੀ ਸੀਟੀ ਮਾਰੀ ਅਤੇ ਆਪਣੀਆਂ ਹੱਡੀਆਂ ਵਿੱਚ ਕਮਜੋਰੀ ਮਹਿਸੂਸ ਕੀਤੀ। ਮੈਂ ਓੱਥੇ ਕੰਬਦਾ ਹੋਇਆ ਇੰਝ ਹੀ ਖਲੋ ਗਿਆ। ਇਸ ਲਈ ਮੈਂ ਤਬਾਹੀ ਦੇ ਦਿਨ ਵੀ ਇਤਮਿਨਾਨ ਨਾਲ ਉਡੀਕ ਕਰਾਂਗਾ ਜਦੋਂ ਉਹ ਲੋਕਾਂ ਤੇ ਹਮਲਾ ਕਰਨ ਲਈ ਆਵਣਗੇ।
ਪਰਕਾਸ਼ ਦੀ ਪੋਥੀ 1:17
ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
ਇਬਰਾਨੀਆਂ 12:28
ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।
ਇਬਰਾਨੀਆਂ 12:21
ਜਿਹੜੀਆਂ ਗੱਲਾਂ ਉਨ੍ਹਾਂ ਲੋਕਾਂ ਨੇ ਦੇਖੀਆਂ ਇੰਨੀਆਂ ਭਿਆਨਕ ਸਨ ਕਿ ਮੂਸਾ ਨੇ ਆਖਿਆ ਸੀ, “ਮੈਂ ਡਰ ਨਾਲ ਕੰਬ ਰਿਹਾ ਹਾਂ।”
ਫ਼ਿਲਿੱਪੀਆਂ 2:12
ਜਿਹੋ ਜਿਹਾ ਪਰਮੇਸ਼ੁਰ ਚਾਹੁੰਦਾ ਹੈ ਉਹੋ ਜਿਹੇ ਬਣੋ ਮੇਰੇ ਪਿਆਰੇ ਲੋਕੋ ਹੁਣ ਮੇਰਾ ਆਦੇਸ਼ ਚੰਗੀ ਤਰ੍ਹਾਂ ਮੰਨੋ। ਜਦੋਂ ਮੈਂ ਤੁਹਾਡੇ ਨਾਲ ਨਹੀਂ ਹਾਂ, ਫ਼ਿਰ ਜਦੋਂ ਮੈਂ ਤੁਹਾਡੇ ਨਾਲ ਹੋਵਾਂਗਾ। ਪਰਮੇਸ਼ੁਰ ਲਈ ਮਹਾਨ ਇੱਜ਼ਤ ਅਤੇ ਡਰ ਨਾਲ ਆਪਣੀ ਮੁਕਤੀ ਸੰਪੂਰਣ ਕਰਨ ਲਈ ਕੰਮ ਕਰਨਾ ਜਾਰੀ ਰੱਖੋ।
ਦਾਨੀ ਐਲ 10:8
ਇਸ ਲਈ ਮੈਂ ਇੱਕਲਾ ਰਹਿ ਗਿਆ। ਮੈਂ ਇਸ ਦਰਸ਼ਨ ਨੂੰ ਦੇਖ ਰਿਹਾ ਸਾਂ-ਅਤੇ ਇਸਨੇ ਮੈਨੂੰ ਭੈਭੀਤ ਕਰ ਦਿੱਤਾ। ਮੇਰੀ ਤਾਕਤ ਖਤਮ ਹੋ ਗਈ। ਮੇਰਾ ਚਿਹਰਾ ਮੁਰਦਾ ਬੰਦੇ ਦੇ ਚਿਹਰੇ ਵਾਂਗ ਬਗ੍ਗਾ ਹੋ ਗਿਆ, ਅਤੇ ਮੈਂ ਬੇਸਹਾਰਾ ਸਾਂ।
ਯਸਈਆਹ 66:2
ਮੈਂ ਖੁਦ ਸਭ ਚੀਜ਼ਾਂ ਬਣਾਈਆਂ। ਇੱਥੇ ਸਾਰੀਆਂ ਚੀਜ਼ਾਂ ਨੇ ਕਿਉਂ ਕਿ ਇਹ ਮੈਂ ਸਾਜੀਆਂ ਨੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ। “ਮੈਨੂੰ ਦੱਸੋ, ਮੈਂ ਕਿਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ? ਮੈਂ ਗਰੀਬ ਲੋਕਾਂ ਦੀ ਪਾਲਣਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਬਹੁਤ ਉਦਾਸ ਹਨ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਮੇਰੇ ਸ਼ਬਦਾਂ ਨੂੰ ਮੰਨਦੇ ਨੇ।
ਜ਼ਬੂਰ 119:53
ਮੈਂ ਕ੍ਰੋਧਵਾਨ ਹੋਇਆ ਜਦੋਂ ਮੈਂ ਬੁਰਿਆਂ ਬੰਦਿਆਂ ਨੂੰ ਤੁਹਾਡੀਆਂ ਸਿੱਖਿਆਵਾਂ ਤੋਂ ਅਮਲ ਕਰਨੋਂ ਹਟਦਿਆ ਵੇਖਿਆ।
੨ ਤਵਾਰੀਖ਼ 34:27
ਯੋਸੀਯਾਹ ਤੂੰ ਪਰਾਸਚਿਤ ਕਰਕੇ ਆਪਣੇ-ਆਪ ਨੂੰ ਨਿਮ੍ਰ ਬਣਾਇਆ ਅਤੇ ਆਪਣੇ ਵਸਤਰ ਵੀ ਪਾੜ ਲਏ ਲਏ ਆਪਣੀ ਸ਼ਰਮਸਾਰੀ ਕਾਰਣ ਤੂੰ ਮੇਰੇ ਅੱਗੇ ਮਿੰਨਤ ਅਤੇ ਬੇਨਤੀ ਕੀਤੀ। ਤੂੰ ਮੇਰੇ ਅੱਗੇ ਰੋਇਆ ਅਤੇ ਮੈਂ ਤੇਰੇ ਸ਼ਬਦਾਂ ਨੂੰ ਵੀ ਸੁਣਿਆ ਹੈ, ਯਹੋਵਾਹ ਆਖਦਾ ਹੈ।
੨ ਤਵਾਰੀਖ਼ 34:21
ਪਾਤਸ਼ਾਹ ਨੇ ਆਖਿਆ, “ਜਾਓ ਅਤੇ ਮੇਰੇ ਵੱਲੋਂ ਅਤੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ, ਇਸ ਪੋਥੀ ਦੀਆਂ ਗੱਲਾਂ ਦੇ ਬਾਰੇ, ਜੋ ਲੱਭੀ ਹੈ, ਯਹੋਵਾਹ ਤੋਂ ਪੁੱਛ ਗਿੱਛ ਕਰੋ ਕਿਉਂ ਕਿ ਯਹੋਵਾਹ ਦੀ ਭਾਰੀ ਕਰੋਪੀ ਸਾਡੇ ਉੱਪਰ ਹੋਈ ਹੈ ਕਿਉਂ ਜੋ ਸਾਡੇ ਵੱਡੇਰਿਆਂ ਨੇ ਯਹੋਵਾਹ ਦੇ ਬਚਨਾਂ ਦਾ ਪਾਲਨ ਨਹੀਂ ਕੀਤਾ। ਸਾਡੇ ਪੁਰਖਿਆਂ ਨੇ, ਜਿਵੇਂ ਇਸ ਪੋਥੀ ਵਿੱਚ ਹੁਕਮ ਸੀ ਕਰਨ ਦਾ ਉਵੇਂ ਨਹੀਂ ਕੀਤਾ।”
੧ ਤਵਾਰੀਖ਼ 24:30
ਮੂਸ਼ੀ ਦੇ ਪੁੱਤਰ ਮਹਲੀ, ਏਦਰ ਅਤੇ ਯਿਰੀਮੋਥ ਸਨ। ਇਹ ਲੇਵੀ ਆਗੂ ਉਨ੍ਹਾਂ ਦੇ ਪਰਿਵਾਰਾਂ ਮੁਤਾਬਕ ਦਰਜ ਕੀਤੇ ਗਏ ਸਨ।
੧ ਤਵਾਰੀਖ਼ 24:16
ਉਨ੍ਹੀਵਾਂ ਸਮੂਹ ਪਥਹਯਾਹ, 20ਵਾਂ ਯਹਜ਼ਕੇਲ ਦਾ ਸੀ।
੨ ਸਮੋਈਲ 6:8
ਦਾਊਦ ਉਦਾਸ ਹੋ ਗਿਆ ਕਿਉਂ ਕਿ ਯਹੋਵਾਹ ਨੇ ਊਜ਼ਾਹ ਨੂੰ ਮਾਰ ਸੁੱਟਿਆ ਸੀ। ਉਸ ਨੇ ਉਸ ਥਾਂ ਦਾ ਨਾਂ “ਪਰਸ-ਊਜ਼ਾਹ” ਰੱਖਿਆ।
੧ ਸਮੋਈਲ 6:20
ਤਾਂ ਬੈਤਸ਼ਮਸ਼ ਦੇ ਲੋਕਾਂ ਨੇ ਕਿਹਾ, “ਭਲਾ ਕਿਸੇ ਦੀ ਕੀ ਮਜ਼ਾਲ ਹੈ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਅੱਗੇ ਖੜ੍ਹਾ ਹੋ ਸੱਕੇਗਾ, ਕੌਣ ਜਾਜਕ ਹੈ ਜੋ ਇਸ ਪਵਿੱਤਰ ਸੰਦੂਕ ਦੀ ਸੰਭਾਲ ਕਰ ਸੱਕੇ। ਇੱਥੇ ਇਹ ਸੰਦੂਕ ਕਿਸ ਕੋਲ ਜਾਵੇ?”
ਅਹਬਾਰ 10:1
ਪਰਮੇਸ਼ੁਰ ਨਾਦਾਬ ਅਤੇ ਅਬੀਹੂ ਨੂੰ ਤਬਾਹ ਕਰਦਾ ਫ਼ੇਰ ਹਾਰੂਨ ਦੇ ਪੁੱਤਰਾਂ, ਨਾਦਾਬ ਅਤੇ ਅਬੀਹੂ ਨੇ ਪਾਪ ਕੀਤਾ। ਹਰੇਕ ਪੁੱਤਰ ਨੇ ਆਪੋ-ਆਪਣਾ ਧੂਪਦਾਨ ਲਿਆ, ਅਤੇ ਇਨ੍ਹਾਂ ਵਿੱਚ ਅੱਗ ਪਾਕੇ ਇਸ ਵਿੱਚ ਧੂਪ ਪਾਈ। ਉਨ੍ਹਾਂ ਨੇ ਯਹੋਵਾਹ ਅੱਗੇ ਅਜੀਬ ਤਰ੍ਹਾਂ ਦੀ ਅੱਗ ਭੇਟ ਕੀਤੀ। ਉਨ੍ਹਾਂ ਨੇ ਉਸ ਅੱਗ ਦੀ ਵਰਤੋਂ ਨਹੀਂ ਕੀਤੀ ਜਿਸਦੀ ਵਰਤੋਂ ਕਰਨ ਲਈ ਉਨ੍ਹਾਂ ਨੂੰ ਯਹੋਵਾਹ ਨੇ ਕਿਹਾ ਸੀ।