Psalm 119:165
ਉਹ ਲੋਕ ਜਿਹੜੇ ਤੁਹਾਡੇ ਉਪਦੇਸ਼ਾ ਨੂੰ ਪਿਆਰ ਕਰਦੇ ਹਨ ਅਸਲੀ ਸ਼ਾਂਤੀ ਪ੍ਰਾਪਤ ਕਰਨਗੇ। ਅਤੇ ਉਨ੍ਹਾਂ ਨੂੰ ਕੁਝ ਵੀ ਨਹੀਂ ਡੇਗ ਸੱਕੇਗਾ।
Psalm 119:165 in Other Translations
King James Version (KJV)
Great peace have they which love thy law: and nothing shall offend them.
American Standard Version (ASV)
Great peace have they that love thy law; And they have no occasion of stumbling.
Bible in Basic English (BBE)
Great peace have lovers of your law; they have no cause for falling.
Darby English Bible (DBY)
Great peace have they that love thy law, and nothing doth stumble them.
World English Bible (WEB)
Those who love your law have great peace. Nothing causes them to stumble.
Young's Literal Translation (YLT)
Abundant peace have those loving Thy law, And they have no stumbling-block.
| Great | שָׁל֣וֹם | šālôm | sha-LOME |
| peace | רָ֭ב | rāb | rahv |
| have they which love | לְאֹהֲבֵ֣י | lĕʾōhăbê | leh-oh-huh-VAY |
| law: thy | תוֹרָתֶ֑ךָ | tôrātekā | toh-ra-TEH-ha |
| and nothing | וְאֵֽין | wĕʾên | veh-ANE |
| shall offend | לָ֥מוֹ | lāmô | LA-moh |
| them. | מִכְשֽׁוֹל׃ | mikšôl | meek-SHOLE |
Cross Reference
ਯਸਈਆਹ 32:17
ਚਂਗਿਆਈ ਸਦਾ ਲਈ ਸ਼ਾਂਤੀ ਅਤੇ ਸੁਰੱਖਿਆ ਲਿਆਵ੍ਵੇਗੀ।
੧ ਯੂਹੰਨਾ 2:10
ਜਿਹੜਾ ਵਿਅਕਤੀ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿ ਰਿਹਾ ਹੈ ਅਤੇ ਕੋਈ ਵੀ ਅਜਿਹੀ ਚੀਜ਼ ਨਹੀਂ ਜਿਹੜੀ ਉਸ ਪਾਸੋਂ ਗਲਤ ਕੰਮ ਕਰਾ ਸੱਕੇਗੀ।
੧ ਪਤਰਸ 2:6
ਪੋਥੀ ਆਖਦੀ ਹੈ, “ਦੇਖੋ, ਮੈਂ ਇੱਕ ਅਨਮੋਲ ਖੂੰਜੇ ਦਾ ਪੱਥਰ ਚੁਣਿਆ ਹੈ। ਅਤੇ ਮੈਂ ਉਸ ਪੱਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ ਜਿਹੜਾ ਵਿਅਕਤੀ ਉਸ ਵਿੱਚ ਭਰੋਸਾ ਰੱਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।”
ਫ਼ਿਲਿੱਪੀਆਂ 4:7
ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇੱਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰੱਖਵਾਲੀ ਕਰੇਗੀ।
ਗਲਾਤੀਆਂ 6:15
ਇਹ ਗੱਲ ਕੋਈ ਮਹੱਤਵ ਨਹੀਂ ਰੱਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ।
ਗਲਾਤੀਆਂ 5:22
ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ,
ਯੂਹੰਨਾ 14:27
“ਮੈਂ ਤੂਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁੱਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।
ਮੱਤੀ 24:24
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ।
ਮੱਤੀ 13:21
ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।
ਯਸਈਆਹ 57:21
ਮੇਰਾ ਪਰਮੇਸ਼ੁਰ ਆਖਦਾ ਹੈ, “ਮੰਦੇ ਲੋਕਾਂ ਲਈ ਅਮਨ ਨਹੀਂ ਹੈ।”
ਯਸਈਆਹ 57:14
ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ ਰਸਤਾ ਸਾਫ਼ ਕਰ ਦਿਓ! ਰਸਤਾ ਸਾਫ਼ ਕਰ ਦਿਓ! ਮੇਰੇ ਬੰਦਿਆਂ ਲਈ ਰਸਤਾ ਸਾਫ਼ ਕਰ ਦਿਓ!
ਯਸਈਆਹ 28:13
ਇਸ ਲਈ ਪਰਮੇਸ਼ੁਰ ਦੇ ਸ਼ਬਦ ਸਾਧਾਰਣ ਹੋਣੇ ਚਾਹੀਦੇ ਹਨ: “ਇੱਥੇ ਆਦੇਸ਼, ਓੱਥੇ ਆਦੇਸ਼। ਇੱਥੇ ਨੇਮ, ਓੱਥੇ ਨੇਮ। ਇੱਥੇ ਸਬਕ, ਓੱਥੇ ਸਬਕ।” ਲੋਕਾਂ ਨੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਉਹ ਕਰਨਾ ਚਾਹੁੰਦੇ ਸਨ। ਇਸ ਲਈ ਲੋਕ ਪਿੱਛਾਂਹ ਡਿੱਗ ਪਏ ਅਤੇ ਫ਼ਸ ਗਏ। ਲੋਕਾਂ ਨੂੰ ਫ਼ਾਹ ਲਿਆ ਗਿਆ ਅਤੇ ਫ਼ੜ ਲਿਆ ਗਿਆ।
ਯਸਈਆਹ 26:3
ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ।
ਯਸਈਆਹ 8:13
ਸਰਬ ਸ਼ਕਤੀਮਾਨ ਯਹੋਵਾਹ ਹੀ ਉਹ ਹਸਤੀ ਹੈ ਜਿਸ ਪਾਸੋਂ ਤੁਹਾਨੂੰ ਡਰਨਾ ਚਾਹੀਦਾ ਹੈ।
ਅਮਸਾਲ 3:23
ਫ਼ੇਰ ਤੁਸੀਂ ਸੁਰੱਖਿਅਤ ਹੋਕੇ ਆਪਣੇ ਰਾਹਾਂ ਤੇ ਬਿਨਾ ਲੜਖੜ੍ਹਾਏ ਚੱਲੋਂਗੇ।
ਅਮਸਾਲ 3:17
ਉਸਦਾ ਰਾਹ ਬੜਾ ਪ੍ਰਸੰਸਾਮਈ ਹੈ ਅਤੇ ਉਸ ਦੇ ਸਾਰੇ ਰਾਹ ਸ਼ਾਂਤੀ ਵੱਲ ਅਗਵਾਈ ਕਰਦੇ ਹਨ।
ਅਮਸਾਲ 3:1
ਧਰਮੀ ਜੀਵਨ ਤੁਹਾਡੀ ਜ਼ਿੰਦਗੀ ਵਿੱਚ ਵਾਧਾ ਕਰੇਗਾ ਮੇਰੇ ਬੇਟੇ, ਮੇਰੀ ਸਿੱਖਿਆ ਨੂੰ ਭੁੱਲੀਂ ਨਾ, ਪਰ ਮੇਰੇ ਹੁਕਮਾਂ ਨੂੰ ਆਪਣੇ ਦਿਲ ਅੰਦਰ ਰੱਖੀਂ।