Psalm 119:26
ਮੈਂ ਤੁਹਾਡੇ ਆਪਣੇ ਜੀਵਨ ਬਾਰੇ ਦੱਸਿਆ ਹੈ। ਅਤੇ ਤੁਸਾਂ ਨੇ ਉੱਤਰ ਦਿੱਤਾ ਹੈ। ਹੁਣ, ਮੈਨੂੰ ਆਪਣੇ ਨੇਮ ਸਿੱਖਾਉ।
Psalm 119:26 in Other Translations
King James Version (KJV)
I have declared my ways, and thou heardest me: teach me thy statutes.
American Standard Version (ASV)
I declared my ways, and thou answeredst me: Teach me thy statutes.
Bible in Basic English (BBE)
I put the record of my ways before you, and you gave me an answer: O give me knowledge of your rules.
Darby English Bible (DBY)
I have declared my ways, and thou hast answered me: teach me thy statutes.
World English Bible (WEB)
I declared my ways, and you answered me. Teach me your statutes.
Young's Literal Translation (YLT)
My ways I have recounted, And Thou answerest me, teach me Thy statutes,
| I have declared | דְּרָכַ֣י | dĕrākay | deh-ra-HAI |
| my ways, | סִ֭פַּרְתִּי | sippartî | SEE-pahr-tee |
| heardest thou and | וַֽתַּעֲנֵ֗נִי | wattaʿănēnî | va-ta-uh-NAY-nee |
| me: teach | לַמְּדֵ֥נִי | lammĕdēnî | la-meh-DAY-nee |
| me thy statutes. | חֻקֶּֽיךָ׃ | ḥuqqêkā | hoo-KAY-ha |
Cross Reference
ਜ਼ਬੂਰ 86:11
ਯਹੋਵਾਹ, ਮੈਨੂੰ ਆਪਣੇ ਰਾਹਾਂ ਦੀ ਸਿੱਖਿਆ ਦੇਵੋ, ਮੈਂ ਜੀਵਾਂਗਾ ਅਤੇ ਤੁਹਾਡੀ ਸਚਿਆਈ ਨੂੰ ਮੰਨਾਂਗਾ। ਮੇਰੀ ਸਹਾਇਤਾ ਕਰੋ ਕਿ ਮੈਂ ਤੁਹਾਡੇ ਨਾਮ ਦੀ ਉਪਾਸਨਾ ਨੂੰ ਆਪਣੇ ਜੀਵਨ ਦੀ ਸਭ ਤੋਂ ਮਹੱਤਵਪੂਰਣ ਚੀਜ਼ ਬਣਾ ਸੱਕਾਂ।
ਜ਼ਬੂਰ 25:4
ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
ਜ਼ਬੂਰ 27:11
ਹੇ ਯਹੋਵਾਹ, ਲੋਕ ਵੇਖ ਰਹੇ ਹਨ ਕਿ ਮੈਂ ਕੋਈ ਗਲਤੀ ਕਰਾਂ। ਇਸ ਲਈ ਮੈਨੂੰ ਸਹੀ ਗੱਲਾਂ ਕਰਨੀਆਂ ਸਿੱਖਾ।
ਅਮਸਾਲ 28:13
ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।
ਜ਼ਬੂਰ 143:8
ਹੇ ਪਰਮੇਸ਼ੁਰ, ਤੜਕੇ, ਮੈਨੂੰ ਆਪਣਾ ਸੱਚਾ ਪਿਆਰ ਦਰਸਾ। ਮੈਂ ਤੇਰੇ ਵਿੱਚ ਯਕੀਨ ਰੱਖਾਂਗਾ। ਮੈਨੂੰ ਉਹ ਗੱਲਾਂ ਦਰਸਾ ਜੋ ਮੈਨੂੰ ਕਰਨੀਆਂ ਚਾਹੀਦੀਆਂ ਹਨ। ਮੈਂ ਆਪਣੀ ਜ਼ਿੰਦਗੀ ਤੁਹਾਡੇ ਹੱਥਾਂ ਵਿੱਚ ਸੌਂਪਦਾ ਹਾਂ।
ਜ਼ਬੂਰ 119:12
ਹੇ ਯਹੋਵਾਹ, ਤੂੰ ਧੰਨ ਹੈਂ, ਮੈਨੂੰ ਆਪਣੇ ਨੇਮ ਸਿੱਖਾ।
ਜ਼ਬੂਰ 32:5
ਪਰ ਫ਼ੇਰ ਮੈਂ ਆਪਣੇ ਸਾਰੇ ਗੁਨਾਹਾਂ ਦਾ ਯਹੋਵਾਹ ਸਾਹਮਣੇ ਇਕਰਾਰ ਕਰਨ ਦਾ ਫ਼ੈਸਲਾ ਕੀਤਾ। ਯਹੋਵਾਹ, ਮੈਂ ਤੁਹਾਨੂੰ ਆਪਣੇ ਗੁਨਾਹਾਂ ਬਾਰੇ ਦੱਸਿਆ। ਮੈਂ ਤੁਹਾਡੇ ਕੋਲੋਂ ਕੋਈ ਵੀ ਦੋਸ਼ ਨਹੀਂ ਛੁਪਾਇਆ। ਅਤੇ ਤੁਸੀਂ ਮੈਨੂੰ ਮੇਰੇ ਸਾਰੇ ਗੁਨਾਹਾਂ ਲਈ ਮੁਆਫ਼ ਕਰ ਦਿੱਤਾ।
ਜ਼ਬੂਰ 25:8
ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
੧ ਸਲਾਤੀਨ 8:36
ਇਸ ਲਈ ਕਿਰਪਾ ਕਰਕੇ ਅਕਾਸ਼ ਵਿੱਚ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੀ ਅਤੇ ਉਨ੍ਹਾਂ ਦੇ ਪਾਪਾਂ ਨੂੰ ਖਿਮਾ ਕਰ ਦੇਵੀਂ। ਉਨ੍ਹਾਂ ਨੂੰ ਜਿਉਣ ਦਾ ਸਹੀ ਢੰਗ ਸਿੱਖਾ। ਹੇ ਯਹੋਵਾਹ, ਕਿਰਪਾ ਕਰਕੇ ਇਸ ਧਰਤੀ ਤੇ ਮੀਂਹ ਪਾਵੀ, ਜਿਹੜੀ ਧਰਤੀ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰਸੇ ਵਜੋਂ ਦਿੱਤੀ ਸੀ।
ਜ਼ਬੂਰ 119:106
ਤੁਹਾਡੇ ਨੇਮ ਸ਼ੁਭ ਹਨ। ਮੈਂ ਇਨ੍ਹਾਂ ਨੂੰ ਮੰਨਣ ਦਾ ਵਾਅਦਾ ਕਰਦਾ ਹਾਂ। ਅਤੇ ਮੈਂ ਆਪਣਾ ਵਾਅਦਾ ਨਿਭਾਵਾਂਗਾ।
ਜ਼ਬੂਰ 51:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਇਹ ਗੀਤ ਉਸ ਸਮੇਂ ਬਾਰੇ ਹੈ ਜਦੋਂ ਨਾਥਾਨ ਨੱਬੀ ਦਾਊਦ ਦੇ ਬਥਸ਼ਬਾ ਨਾਲ ਗੁਨਾਹ ਤੋਂ ਬਾਅਦ ਦਾਊਦ ਕੋਲ ਜਾਂਦਾ ਹੈ। ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ। ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ।
ਜ਼ਬੂਰ 38:18
ਯਹੋਵਾਹ, ਮੈਂ ਤੁਹਾਨੂੰ ਆਪਣੇ ਮੰਦੇ ਅਮਲਾਂ ਬਾਰੇ ਦੱਸਿਆ ਸੀ। ਮੈਂ ਆਪਣੇ ਗੁਨਾਹਾਂ ਬਾਰੇ ਉਦਾਸ ਹਾਂ।