Psalm 119:32
ਮੈਂ ਖੁਸ਼ੀ ਨਾਲ ਤੁਹਾਡੇ ਆਦੇਸ਼ ਮੰਨਾਗਾ। ਯਹੋਵਾਹ, ਤੁਹਾਡੇ ਆਦੇਸ਼ ਮੈਨੂੰ ਪ੍ਰਸੰਨ ਕਰਦੇ ਹਨ।
Psalm 119:32 in Other Translations
King James Version (KJV)
I will run the way of thy commandments, when thou shalt enlarge my heart.
American Standard Version (ASV)
I will run the way of thy commandments, When thou shalt enlarge my heart.
Bible in Basic English (BBE)
I will go quickly in the way of your teaching, because you have given me a free heart.
Darby English Bible (DBY)
I will run the way of thy commandments when thou shalt enlarge my heart.
World English Bible (WEB)
I run in the path of your commandments, For you have set my heart free.
Young's Literal Translation (YLT)
The way of Thy commands I run, For Thou dost enlarge my heart!
| I will run | דֶּֽרֶךְ | derek | DEH-rek |
| the way | מִצְוֹתֶ֥יךָ | miṣwōtêkā | mee-ts-oh-TAY-ha |
| commandments, thy of | אָר֑וּץ | ʾārûṣ | ah-ROOTS |
| when | כִּ֖י | kî | kee |
| thou shalt enlarge | תַרְחִ֣יב | tarḥîb | tahr-HEEV |
| my heart. | לִבִּֽי׃ | libbî | lee-BEE |
Cross Reference
੧ ਸਲਾਤੀਨ 4:29
ਸੁਲੇਮਾਨ ਦੀ ਸਿਆਣਪ ਪਰਮੇਸ਼ੁਰ ਨੇ ਸੁਲੇਮਾਨ ਨੂੰ ਕੁਝ ਵੱਧੇਰੇ ਹੀ ਸਿਆਣਪ ਅਤੇ ਸੂਝ ਦਿੱਤੀ, ਅਤੇ ਗਿਆਨ ਦਿੱਤਾ ਜੋ ਸਮੁੰਦਰ ਕਿਨਾਰੇ ਦੀ ਰੇਤੇ ਦੀ ਤਰ੍ਹਾਂ ਮਿਣਿਆ ਨਹੀਂ ਜਾ ਸੱਕਦਾ ਸੀ।
੨ ਕੁਰਿੰਥੀਆਂ 6:11
ਅਸੀਂ ਤੁਹਾਨੂੰ, ਕੋਰਿੰਥੁਸ ਦੇ ਲੋਕਾਂ ਨੂੰ, ਸਪੱਸ਼ਟਤਾ ਨਾਲ ਸੰਬੋਧਨ ਕੀਤਾ ਹੈ। ਅਸੀਂ ਤੁਹਾਡੇ ਅੱਗੇ ਆਪਣੇ ਹਿਰਦੇ ਖੋਲ੍ਹ ਦਿੱਤੇ ਹਨ।
੨ ਕੁਰਿੰਥੀਆਂ 3:17
ਇੱਥੇ ਸ਼ਬਦ “ਪ੍ਰਭੂ” ਆਤਮਾ ਨਾਲ ਸੰਬੰਧਿਤ ਹੈ। ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਆਜ਼ਾਦੀ ਹੈ।
੧ ਕੁਰਿੰਥੀਆਂ 9:24
ਤੁਸੀਂ ਜਾਣਦੇ ਹੋ ਕਿ ਦੌੜ ਵਿੱਚ ਸਾਰੇ ਦੌੜਾਕ ਦੌੜਦੇ ਹਨ। ਪਰ ਕੋਈ ਇੱਕ ਦੌੜਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌੜਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌੜਨਾ ਚਾਹੀਦਾ ਹੈ।
ਯੂਹੰਨਾ 8:36
ਇਸ ਲਈ ਜੇਕਰ ਤੁਹਾਨੂੰ ਪੁੱਤਰ ਆਜ਼ਾਦ ਕਰ ਦਿੰਦਾ ਹੈ ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਵੋਂਗੇ।
ਯੂਹੰਨਾ 8:32
ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।”
ਯਸਈਆਹ 60:5
“ਇਹ ਭਵਿੱਖ ਵਿੱਚ ਵਾਪਰੇਗਾ। ਤੇ ਓਸ ਵੇਲੇ, ਤੁਸੀਂ ਆਪਣੇ ਲੋਕਾਂ ਨੂੰ ਅਤੇ ਆਪਣਿਆਂ ਚਿਹਰਿਆਂ ਨੂੰ ਖੁਸ਼ੀ ਨਾਲ ਚਮਕਦਿਆਂ ਦੇਖੋਂਗੇ। ਤੁਸੀਂ ਪਹਿਲਾਂ ਭੈਭੀਤ ਹੋਵੋਂਗੇ ਪਰ ਫ਼ੇਰ ਤੁਸੀਂ ਉੱਤੇਜਿਤ ਹੋਵੋਂਗੇ! ਸਮੁੰਦਰੋ ਪਾਰ ਦੀਆਂ ਸਮੂਹ ਦੌਲਤਾਂ ਤੁਹਾਡੇ ਸਾਹਮਣੇ ਰੱਖ ਦਿੱਤੀਆਂ ਜਾਣਗੀਆਂ। ਕੌਮਾਂ ਦੀਆਂ ਦੌਲਤਾਂ ਤੁਹਾਡੇ ਕੋਲ ਆਉਣਗੀਆਂ।
੧ ਪਤਰਸ 2:16
ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢੱਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ।
ਇਬਰਾਨੀਆਂ 12:1
ਸਾਨੂੰ ਯਿਸੂ ਦੀ ਮਿਸਾਲ ਤੇ ਚੱਲਣਾ ਚਾਹੀਦਾ ਸਾਡੇ ਆਲੇ-ਦੁਆਲੇ ਬਹੁਤ ਸਾਰੇ ਨਿਹਚਾਵਾਨ ਲੋਕ ਹਨ। ਉਨ੍ਹਾਂ ਦੀਆਂ ਜ਼ਿੰਦਗੀਆਂ ਸਾਨੂੰ ਦਸੱਦੀਆਂ ਹਨ ਕਿ ਨਿਹਚਾ ਦਾ ਕੀ ਅਰਥ ਹੈ। ਇਸ ਲਈ ਸਾਨੂੰ ਉਨ੍ਹਾਂ ਵਰਗਾ ਹੋਣਾ ਚਾਹੀਦਾ ਹੈ। ਸਾਨੂੰ ਵੀ ਉਹ ਦੌੜ ਲਾਉਣੀ ਚਾਹੀਦੀ ਹੈ ਜਿਹੜੀ ਸਾਡੇ ਸਾਹਮਣੇ ਹੈ ਅਤੇ ਕਦੇ ਵੀ ਕੋਸ਼ਿਸ਼ ਕਰਨੀ ਨਹੀਂ ਛੱਡਣੀ ਚਾਹੀਦੀ। ਸਾਨੂੰ ਆਪਣੇ ਜੀਵਨ ਵਿੱਚੋਂ ਉਹ ਹਰ ਚੀਜ਼ ਜਿਹੜੀ ਸਾਨੂੰ ਰੋਕਦੀ ਹੋਵੇ ਦੂਰ ਕਰ ਦੇਣੀ ਚਾਹੀਦੀ ਹੈ। ਸਾਨੂੰ ਉਸ ਪਾਪ ਨੂੰ ਵੀ ਦੂਰ ਸੁੱਟ ਦੇਣਾ ਚਾਹੀਦਾ ਹੈ ਜਿਹੜਾ ਸਾਨੂੰ ਆਸਾਨੀ ਨਾਲ ਫ਼ੜ ਲੈਂਦਾ ਹੈ।
ਲੋਕਾ 1:74
ਕਿ ਉਹ ਸਾਨੂੰ ਸਾਡੇ ਦੁਸ਼ਮਣਾਂ ਦੇ ਹੱਥੋਂ ਛੁਟਕਾਰਾ ਦੁਆਵੇਗਾ ਤਾਂ ਜੋ ਅਸੀਂ ਉਸਦੀ ਨਿਰਭੈ ਹੋਕੇ ਸੇਵਾ ਕਰ ਸੱਕੀਏ
ਯਸਈਆਹ 61:1
ਯਹੋਵਾਹ ਦਾ ਆਜ਼ਾਦੀ ਦਾ ਸੰਦੇਸ਼ “ਮੇਰੇ ਪ੍ਰਭੂ, ਯਹੋਵਾਹ ਨੇ ਆਪਣੀ ਰੂਹ ਮੇਰੇ ਅੰਦਰ ਰੱਖ ਦਿੱਤੀ ਸੀ। ਯਹੋਵਾਹ ਨੇ ਮੇਰੀ ਚੋਣ ਗਰੀਬ ਲੋਕਾਂ ਨੂੰ ਸ਼ੁਭ ਸਮਾਚਾਰ ਦੇਣ ਲਈ ਅਤੇ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਕੀਤੀ ਸੀ। ਯਹੋਵਾਹ ਨੇ ਮੈਨੂੰ ਬੰਦੀਵਾਨਾਂ ਨੂੰ ਇਹ ਆਖਣ ਲਈ ਕਿ ਉਹ ਆਜ਼ਾਦ ਹਨ ਅਤੇ ਗੁਲਾਮਾਂ ਨੂੰ ਇਹ ਕਿ ਉਨ੍ਹਾਂ ਨੂੰ ਅਜ਼ਾਦ ਕਰ ਦਿੱਤਾ ਜਾਵੇਗਾ, ਆਖਣ ਲਈ ਭੇਜਿਆ ਸੀ।
ਯਸਈਆਹ 40:31
ਪਰ ਉਹ ਲੋਕ ਜਿਹੜੇ ਯਹੋਵਾਹ ਤੇ ਭਰੋਸ਼ਾ ਰੱਖਦੇ ਹਨ ਫਿਰ ਤੋਂ ਮਜ਼ਬੂਤ ਹੋ ਜਾਂਦੇ ਨੇ ਅਤੇ ਬਾਜ ਵਾਂਗ ਉੱਚਾ ਉੱਡਦੇ ਨੇ ਉਹ ਬਿਨਾਂ ਕਮਜ਼ੋਰ ਹੋਇਆਂ ਦੌੜਦੇ ਨੇ ਅਤੇ ਬਿਨਾ ਬਕਿਆਂ ਤ੍ਤੁਰਦੇ ਹਨ
ਗ਼ਜ਼ਲ ਅਲਗ਼ਜ਼ਲਾਤ 1:4
ਮੈਨੂੰ ਆਪਣੇ ਪਿੱਛੇ ਖਿੱਚ ਲੈ, ਆਪਾਂ ਭੱਜ ਜਾਈਏ! ਰਾਜਾ ਲੈ ਗਿਆ ਮੈਨੂੰ ਆਪਣੇ ਕਮਰੇ ਅੰਦਰ। ਯਰੂਸ਼ਲਮ ਦੀਆਂ ਔਰਤਾਂ ਆਦਮੀ ਨੂੰ ਆਨੰਦ ਮਾਣਾਂਗੀਆਂ ਅਸੀਂ ਅਤੇ ਖੁਸ਼ ਹੋਵਾਂਗੀਆਂ ਤੇਰੇ ਲਈ। ਆਪਾਂ ਯਾਦ ਰੱਖੀ, ਪਿਆਰ ਤੇਰਾ ਹੈ ਬਿਹਤਰ ਸ਼ਰਾਬ ਨਾਲੋਂ। ਕੋਈ ਅਜੂਬਾ ਨਹੀਂ, ਕਰਨ ਜਵਾਨ ਔਰਤਾਂ ਪਿਆਰ ਤੈਨੂੰ।
ਜ਼ਬੂਰ 119:45
ਤਾਂ ਜੋ ਮੈਂ ਮੁਕਤ ਹੋ ਜਾਵਾ। ਕਿਉਂ? ਕਿਉਂਕਿ ਮੈਂ ਤੁਹਾਡੇ ਨੇਮਾਂ ਨੂੰ ਮੰਨਣ ਦੀ ਸਖਤ ਕੋਸ਼ਿਸ਼ ਕਰਦਾ ਹਾਂ।
ਜ਼ਬੂਰ 18:36
ਮੇਰੀਆਂ ਲੱਤਾਂ ਅਤੇ ਗਿੱਟਿਆਂ ਨੂੰ ਮਜ਼ਬੂਤ ਬਣਾ ਤਾਂ ਜੋ ਮੈਂ ਠੋਕਰਾਂ ਤੋਂ ਬਿਨਾ ਤੇਜ ਤੁਰ ਸੱਕਾਂ।
ਅੱਯੂਬ 36:15
ਪਰ ਪਰਮੇਸ਼ੁਰ ਇੱਕ ਨਿਮਾਣੇ ਬੰਦੇ ਨੂੰ ਬਚਾ ਸੱਕਦਾ ਹੈ ਜੋ ਆਪਣੇ ਕਸ਼ਟਾਂ ਤੋਂ ਸਿੱਖਦਾ ਹੈ। ਪਰਮੇਸ਼ੁਰ ਉਨ੍ਹਾਂ ਕਸ਼ਟਾਂ ਨੂੰ, ਉਸ ਬੰਦੇ ਨੂੰ ਪਰਮੇਸ਼ੁਰ ਦੀ ਇੱਛਾ ਨੂੰ ਸਮਝਣ ਲਈ ਇਸਤੇਮਾਲ ਕਰੇਗਾ।