Psalm 119:52
ਮੈਂ ਸਦਾ ਤੁਹਾਡੇ ਸਿਆਣੇ ਨਿਆਂ ਯਾਦ ਕਰਦਾ ਹਾਂ। ਯਹੋਵਾਹ, ਤੁਹਾਡੇ ਸਿਆਣੇ ਨਿਆਂ ਮੈਨੂੰ ਸੁਕੂਨ ਦਿੰਦੇ ਹਨ।
Psalm 119:52 in Other Translations
King James Version (KJV)
I remembered thy judgments of old, O LORD; and have comforted myself.
American Standard Version (ASV)
I have remembered thine ordinances of old, O Jehovah, And have comforted myself.
Bible in Basic English (BBE)
I have kept the memory of your decisions from times past, O Lord; and they have been my comfort.
Darby English Bible (DBY)
I remembered thy judgments of old, O Jehovah, and have comforted myself.
World English Bible (WEB)
I remember your ordinances of old, Yahweh, And have comforted myself.
Young's Literal Translation (YLT)
I remembered Thy judgments of old, O Jehovah, And I comfort myself.
| I remembered | זָ֘כַ֤רְתִּי | zākartî | ZA-HAHR-tee |
| thy judgments | מִשְׁפָּטֶ֖יךָ | mišpāṭêkā | meesh-pa-TAY-ha |
| of old, | מֵעוֹלָ֥ם׀ | mēʿôlām | may-oh-LAHM |
| Lord; O | יְהוָ֗ה | yĕhwâ | yeh-VA |
| and have comforted | וָֽאֶתְנֶחָֽם׃ | wāʾetneḥām | VA-et-neh-HAHM |
Cross Reference
੨ ਪਤਰਸ 2:4
ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ।
ਜ਼ਬੂਰ 105:5
ਉਸ ਦੇ ਕਰਿਸ਼ਮਿਆਂ ਅਤੇ ਸਿਆਣੇ ਨਿਆਂਇਆਂ ਨੂੰ ਚੇਤੇ ਰੱਖੋ।
ਜ਼ਬੂਰ 103:18
ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਕਰਾਰ ਉੱਤੇ ਚੱਲਦੇ ਹਨ। ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਹੁਕਮ ਮੰਨਦੇ ਹਨ।
ਜ਼ਬੂਰ 77:11
ਮੈਨੂੰ ਯਾਦ ਹੈ ਯਹੋਵਾਹ ਨੇ ਕੀ ਕੁਝ ਕੀਤਾ। ਹੇ ਪਰਮੇਸ਼ੁਰ, ਮੈਨੂੰ ਉਹ ਅਦਭੁਤ ਗੱਲਾਂ ਚੇਤੇ ਹਨ ਜਿਹੜੀਆਂ ਤੁਸਾਂ ਬਹੁਤ ਸਮਾਂ ਪਹਿਲਾਂ ਕੀਤੀਆਂ ਸਨ।
ਜ਼ਬੂਰ 77:5
ਮੈਂ ਅਤੀਤ ਬਾਰੇ ਸੋਚਦਾ ਰਿਹਾ। ਮੈਂ ਉਨ੍ਹਾਂ ਗੱਲਾਂ ਬਾਰੇ ਸੋਚਦਾ ਰਿਹਾ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ।
ਅਸਤਸਨਾ 4:3
“ਤੁਸੀਂ ਦੇਖ ਚੁੱਕੇ ਹੋ ਕਿ ਯਹੋਵਾਹ ਨੇ ਬਆਲ-ਪਓਰ ਵਿਖੇ ਕੀ ਕੀਤਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉੱਥੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਸੀ ਜਿਨ੍ਹਾਂ ਨੇ ਝੂਠੇ ਦੇਵਤੇ ਬਆਲ-ਪਓਰ ਦਾ ਅਨੁਸਰਣ ਕੀਤਾ ਸੀ।
ਅਸਤਸਨਾ 1:35
‘ਤੁਹਾਡੇ ਜਿਹੇ ਬੁਰੇ ਬੰਦਿਆਂ ਵਿੱਚੋਂ ਜਿਹੜੇ ਹੁਣ ਜੀਵਿਤ ਹੋ, ਕੋਈ ਵੀ ਉਸ ਚੰਗੀ ਧਰਤੀ ਵਿੱਚ ਨਹੀਂ ਜਾਵੇਗਾ ਜਿਸਦਾ ਮੈਂ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
ਗਿਣਤੀ 16:3
ਉਹ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੋਲਣ ਲਈ ਇੱਕ ਟੋਲੇ ਵਿੱਚ ਆਏ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਬਹੁਤ ਦੂਰ ਚੱਲੇ ਗਏ ਹੋ! ਇਸਰਾਏਲ ਦੇ ਸਾਰੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਦਰਮਿਆਨ ਹੈ! ਤੁਸੀਂ ਆਪਣੇ-ਆਪ ਨੂੰ ਯਹੋਵਾਹ ਦੇ ਹੋਰਨਾਂ ਲੋਕਾਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾ ਰਹੇ ਹੋ।”
ਖ਼ਰੋਜ 14:29
ਪਰ ਇਸਰਾਏਲ ਦੇ ਲੋਕ ਸਮੁੰਦਰ ਰਾਹੀਂ ਸੁੱਕੀ ਧਰਤੀ ਤੇ ਲੰਘ ਗਏ। ਪਾਣੀ ਸੱਜੇ ਪਾਸੇ ਅਤੇ ਖੱਬੇ ਪਾਸੇ ਕੰਧਾਂ ਵਾਂਗ ਖਲੋਤਾ ਰਿਹਾ।
ਜ਼ਬੂਰ 143:5
ਪਰ ਮੈਂ ਉਹ ਗੱਲਾਂ ਯਾਦ ਕਰਦਾ ਹਾਂ, ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਮੈਂ ਉਨ੍ਹਾਂ ਬਹੁਤ ਸਾਰੀਆਂ ਗੱਲਾਂ ਬਾਰੇ ਸੋਚ ਰਿਹਾ ਹਾਂ ਜਿਹੜੀਆਂ ਤੁਸਾਂ ਕੀਤੀਆਂ ਸਨ। ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੀਆਂ ਤੁਸਾਂ ਆਪਣੀ ਮਹਾਨ ਸ਼ਕਤੀ ਨਾਲ ਕੀਤੀਆਂ ਸਨ!