Psalm 119:58
ਯਹੋਵਾਹ, ਮੈਂ ਪੂਰੀ ਤਰ੍ਹਾਂ ਤੁਹਾਡੇ ਉੱਤੇ ਨਿਰਭਰ ਹਾਂ। ਮੇਰੇ ਉੱਤੇ ਮਿਹਰਬਾਨ ਹੋਵੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ।
Psalm 119:58 in Other Translations
King James Version (KJV)
I intreated thy favour with my whole heart: be merciful unto me according to thy word.
American Standard Version (ASV)
I entreated thy favor with my whole heart: Be merciful unto me according to thy word.
Bible in Basic English (BBE)
I have given my mind to do your pleasure with all my heart; have mercy on me, as you have said.
Darby English Bible (DBY)
I have sought thy favour with [my] whole heart: be gracious unto me according to thy ùword.
World English Bible (WEB)
I sought your favor with my whole heart. Be merciful to me according to your word.
Young's Literal Translation (YLT)
I appeased Thy face with the whole heart, Favour me according to Thy saying.
| I intreated | חִלִּ֣יתִי | ḥillîtî | hee-LEE-tee |
| thy favour | פָנֶ֣יךָ | pānêkā | fa-NAY-ha |
| with my whole | בְכָל | bĕkāl | veh-HAHL |
| heart: | לֵ֑ב | lēb | lave |
| merciful be | חָ֝נֵּ֗נִי | ḥānnēnî | HA-NAY-nee |
| unto me according to thy word. | כְּאִמְרָתֶֽךָ׃ | kĕʾimrātekā | keh-eem-ra-TEH-ha |
Cross Reference
ਜ਼ਬੂਰ 119:41
ਵਾਉ ਯਹੋਵਾਹ, ਮੈਨੂੰ ਆਪਣਾ ਸੱਚਾ ਪਿਆਰ ਦਰਸਾਉ। ਮੈਨੂੰ ਬਚਾਉ ਜਿਵੇਂ ਕਿ ਤੁਸੀਂ ਵਾਅਦਾ ਕੀਤਾ ਸੀ।
ਜ਼ਬੂਰ 119:10
ਮੈਂ ਪਰਮੇਸ਼ੁਰ ਦੀ ਸੱਚੇ ਦਿਲੋ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਹੇ ਪਰਮੇਸ਼ੁਰ, ਤੁਹਾਡੇ ਆਦੇਸ਼ਾ ਨੂੰ ਮੰਨਣ ਵਿੱਚ ਮੇਰੀ ਮਦਦ ਕਰੋ।
ਇਬਰਾਨੀਆਂ 10:22
ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁੱਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸਰੀਰਾਂ ਨੂੰ ਸ਼ੁੱਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁੱਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ।
ਮੱਤੀ 24:35
ਪੂਰਾ ਸੰਸਾਰ ਧਰਤੀ ਅਤੇ ਅਕਾਸ਼ ਨਾਸ਼ ਹੋ ਜਾਣਗੇ ਪਰ ਮੇਰੇ ਬਚਨ ਕਦੇ ਵੀ ਨਾਸ਼ ਨਹੀਂ ਹੋਣਗੇ।
ਹੋ ਸੀਅ 7:14
ਉਹ ਕਦੇ ਮੈਨੂੰ ਆਪਣੇ ਦਿਲੋਂ ਨਹੀਂ ਪੁਕਾਰਦੇ। ਹਾਂ, ਉਹ ਆਪਣੇ ਬਿਸਤਰਿਆਂ ਤੇ ਰੋਦੇ ਹਨ, ਅਤੇ ਆਪਣੇ-ਆਪ ਨੂੰ ਕਟਦੇ ਹਨ ਜਦੋਂ ਉਹ ਭੋਜਨ ਅਤੇ ਨਵੀਂ ਮੈ ਮੰਗਦੇ ਹਨ, ਪਰ ਉਨ੍ਹਾਂ ਦੇ ਦਿਲਾਂ ਵਿੱਚ ਉਹ ਮੈਥੋਂ ਪਰ੍ਹਾਂ ਮੁੜ ਗਏ ਹਨ।
ਜ਼ਬੂਰ 138:2
ਹੇ ਪਰਮੇਸ਼ੁਰ, ਮੈਂ ਤੇਰੇ ਪਵਿੱਤਰ ਮੰਦਰ ਨੂੰ ਸਿਜਦਾ ਕਰਦਾ ਹਾਂ। ਮੈਂ ਤੇਰੇ ਨਾਮ ਦੀ, ਤੇਰੇ ਸੱਚੇ ਪਿਆਰ ਦੀ, ਅਤੇ ਤੇਰੀ ਵਫ਼ਾਦਾਰੀ ਦੀ ਉਸਤਤਿ ਕਰਦਾ ਹਾਂ। ਤੂੰ ਆਪਣੇ ਸ਼ਬਦ ਦੀ ਸ਼ਕਤੀ ਲਈ ਮਸ਼ਹੂਰ ਹੈਂ ਹੁਣ ਤੂੰ ਇਸ ਨੂੰ ਹੋਰ ਵੀ ਮਹਾਨ ਬਣਾ ਦਿੱਤਾ ਹੈ।
ਜ਼ਬੂਰ 119:170
ਯਹੋਵਾਹ, ਮੇਰੀ ਪ੍ਰਾਰਥਨਾ ਨੂੰ ਸੁਣੋ। ਮੈਨੂੰ ਬਚਾਉ ਜਿਵੇਂ ਤੁਸੀਂ ਇਕਰਾਰ ਕੀਤਾ ਸੀ।
ਜ਼ਬੂਰ 119:76
ਹੁਣ, ਮੈਨੂੰ ਆਪਣੇ ਸੱਚੇ ਪਿਆਰ ਨਾਲ ਸੁਕੂਨ ਪਹੁੰਚਾ। ਮੈਨੂੰ ਸੁਕੂਨ ਪਹੁੰਚਾਉ ਜਿਵੇਂ ਤੁਸੀਂ ਵਾਅਦਾ ਕੀਤਾ ਸੀ।
ਜ਼ਬੂਰ 119:65
ਟੇਥ ਯਹੋਵਾਹ, ਤੁਸੀਂ ਮੇਰੇ ਲਈ, ਤੁਹਾਡੇ ਸੇਵਕ ਲਈ ਸ਼ੁਭ ਗੱਲਾਂ ਕੀਤੀਆਂ। ਤੁਸੀਂ ਬਿਲਕੁਲ ਉਵੇਂ ਹੀ ਕੀਤਾ ਜਿਸਦਾ ਤੁਸਾਂ ਵਾਅਦਾ ਕੀਤਾ ਸੀ।
ਜ਼ਬੂਰ 86:1
ਦਾਊਦ ਦੀ ਇੱਕ ਪ੍ਰਾਰਥਨਾ। ਮੈਂ ਇੱਕ ਗਰੀਬ ਬੇਸਹਾਰਾ ਆਦਮੀ ਹਾਂ। ਯਹੋਵਾਹ, ਕਿਰਪਾ ਕਰਕੇ ਮੈਨੂੰ ਸੁਣੋ ਅਤੇ ਮੈਨੂੰ ਮੇਰੀ ਪ੍ਰਾਰਥਨਾ ਦਾ ਉੱਤਰ ਦਿਉ।
ਜ਼ਬੂਰ 56:10
ਮੈਂ ਪਰਮੇਸ਼ੁਰ ਦੀ ਉਸ ਦੇ ਵਾਅਦੇ ਲਈ ਉਸਤਤਿ ਕਰਾਂਗਾ, ਮੈਂ ਯਹੋਵਾਹ ਦੀ ਉਸ ਵੱਲੋਂ ਦਿੱਤੇ ਵਾਅਦੇ ਲਈ ਉਸਤਤਿ ਕਰਦਾ ਹਾਂ।
ਜ਼ਬੂਰ 56:4
ਹੇ ਪਰਮੇਸ਼ੁਰ, ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ ਇਸ ਲਈ ਮੈਂ ਉਨ੍ਹਾਂ ਗੱਲਾਂ ਤੋਂ ਨਿਰਭੈ ਹਾਂ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ। ਮੈਂ ਪਰਮੇਸ਼ੁਰ ਦੀ ਮੇਰੇ ਨਾਲ ਕੀਤੇ ਵਾਅਦੇ ਲਈ ਉਸਤਤਿ ਕਰਦਾ ਹਾਂ।
ਜ਼ਬੂਰ 51:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਇਹ ਗੀਤ ਉਸ ਸਮੇਂ ਬਾਰੇ ਹੈ ਜਦੋਂ ਨਾਥਾਨ ਨੱਬੀ ਦਾਊਦ ਦੇ ਬਥਸ਼ਬਾ ਨਾਲ ਗੁਨਾਹ ਤੋਂ ਬਾਅਦ ਦਾਊਦ ਕੋਲ ਜਾਂਦਾ ਹੈ। ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ। ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ।
ਜ਼ਬੂਰ 27:8
ਯਹੋਵਾਹ, ਮੈਂ ਤੁਹਾਡੇ ਨਾਲ ਗੱਲਾਂ ਕਰਨੀਆਂ ਚਾਹੁੰਦਾ ਹਾਂ। ਮੈਂ ਆਪਣੇ ਦਿਲ ਦੀਆਂ ਗੱਲਾਂ ਆਖਣੀਆਂ ਚਾਹੁੰਦਾ ਹਾਂ। ਮੈਂ ਤੁਹਾਡੇ ਨਾਲ ਗੱਲ ਕਰਨ ਲਈ ਤੁਹਾਡੇ ਸਨਮੁੱਖ ਆ ਗਿਆ ਹਾਂ।
ਜ਼ਬੂਰ 4:6
ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ? ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।”
ਅੱਯੂਬ 11:19
ਤੂੰ ਆਰਾਮ ਕਰਨ ਲਈ ਪੈ ਗਿਆ ਹੋਵੇਂਗਾ ਅਤੇ ਕਿਸੇ ਨੇ ਤੇਰਾ ਫ਼ਿਕਰ ਨਹੀਂ ਕੀਤਾ ਹੋਣਾ, ਅਤੇ ਬਹੁਤ ਸਾਰੇ ਲੋਕਾਂ ਨੇ ਤੇਰੀ ਮਿਹਰ ਨੂੰ ਭਾਲਿਆ ਹੋਵੇਗਾ।
੧ ਸਲਾਤੀਨ 13:6
ਤਦ ਰਾਜੇ ਯਾਰਾਬੁਆਮ ਨੇ ਪਰਮੇਸ਼ੁਰ ਦੇ ਮਨੁੱਖ ਨੂੰ ਆਖਿਆ, “ਕਿਰਪਾ ਕਰਕੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਤਾਂ ਜੋ ਮੈਂ ਆਪਣੀ ਬਾਂਹ ਹਿਲਾਉਣ ਯੋਗ ਹੋ ਸੱਕਾਂ।” ਤਾਂ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਰਾਜਾ ਆਪਣੀ ਬਾਂਹ ਹਿਲਾਉਣ ਦੇ ਯੋਗ ਸੀ। ਇਹ ਫ਼ਿਰ ਤੋਂ ਓਵੇਂ ਦੀ ਹੋ ਗਈ ਜਿਵੇਂ ਦੀ ਇਹ ਪਹਿਲਾਂ ਸੀ।