Psalm 119:98
ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵੱਧੇਰੇ ਸਿਆਣਾ ਬਣਾ ਦਿੱਤਾ ਹੈ। ਤੁਹਾਡਾ ਨੇਮ ਸਦਾ ਮੇਰੇ ਨਾਲ ਹੈ।
Psalm 119:98 in Other Translations
King James Version (KJV)
Thou through thy commandments hast made me wiser than mine enemies: for they are ever with me.
American Standard Version (ASV)
Thy commandments make me wiser than mine enemies; For they are ever with me.
Bible in Basic English (BBE)
Your teaching has made me wiser than my haters: for it is mine for ever.
Darby English Bible (DBY)
Thy commandments make me wiser than mine enemies; for they are ever with me.
World English Bible (WEB)
Your commandments make me wiser than my enemies, For your commandments are always with me.
Young's Literal Translation (YLT)
Than mine enemies Thy command maketh me wiser, For it `is' before me to the age.
| Thou through thy commandments | מֵ֭אֹ֣יְבַי | mēʾōyĕbay | MAY-OH-yeh-vai |
| hast made me wiser | תְּחַכְּמֵ֣נִי | tĕḥakkĕmēnî | teh-ha-keh-MAY-nee |
| enemies: mine than | מִצְוֹתֶ֑ךָ | miṣwōtekā | mee-ts-oh-TEH-ha |
| for | כִּ֖י | kî | kee |
| they | לְעוֹלָ֣ם | lĕʿôlām | leh-oh-LAHM |
| are ever | הִיא | hîʾ | hee |
| with me. | לִֽי׃ | lî | lee |
Cross Reference
ਅਸਤਸਨਾ 4:6
ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਨਾਲ ਕਰੋ। ਇਹ ਗੱਲਾਂ ਹੋਰਨਾ ਦੇਸ਼ਾਂ ਦੇ ਲੋਕਾਂ ਨੂੰ ਦਰਸਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਨਣਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ, ਸੱਚ ਮੁੱਚ ਸਿਆਣੇ ਅਤੇ ਸਮਝਦਾਰ ਹਨ।’
ਯਾਕੂਬ 1:25
ਪਰ ਇੱਕ ਆਦਮੀ ਜਿਹੜਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹੜਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪੜ੍ਹਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸ ਨੂੰ ਪੜ੍ਹਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸ ਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।
ਕੁਲੁੱਸੀਆਂ 3:16
ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।
ਅਮਸਾਲ 2:6
ਕਿਉਂ ਜੋ ਯਹੋਵਾਹ ਹੀ ਸਿਆਣਪ ਦਿੰਦਾ ਹੈ, ਅਤੇ ਗਿਆਨ ਅਤੇ ਸਮਝਦਾਰੀ ਉਸ ਦੇ ਮੂੰਹ ਚੋਂ ਆਉਂਦੀ ਹੈ।
ਜ਼ਬੂਰ 119:104
ਤੁਹਾਡੀਆਂ ਸਿੱਖਿਆਵਾਂ ਮੈਨੂੰ ਸਿਆਣਾ ਬਣਾਉਂਦੀਆਂ ਹਨ। ਇਸ ਲਈ ਮੈਂ ਝੂਠੀਆਂ ਸਿੱਖਿਆਵਾ ਨੂੰ ਨਫ਼ਰਤ ਕਰਦਾ ਹਾਂ।
ਜ਼ਬੂਰ 119:30
ਯਹੋਵਾਹ, ਮੈਂ ਆਪਣੇ-ਆਪ ਨੂੰ ਤੁਹਾਡੇ ਪ੍ਰਤਿ ਵਫ਼ਾਦਾਰ ਹੋਣ ਲਈ ਚੁਣਿਆ ਹੈ। ਮੈਂ ਤੁਹਾਡੇ ਸਿਆਣੇ ਫ਼ੈਸਲਿਆਂ ਨੂੰ ਧਿਆਨ ਨਾਲ ਪੜ੍ਹਦਾ ਹਾਂ।
ਜ਼ਬੂਰ 119:11
ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।
੧ ਸਮੋਈਲ 18:30
ਤਦ ਫ਼ਲਿਸਤੀਆਂ ਦੇ ਸਰਦਾਰਾਂ ਨੇ ਲਗਾਤਾਰ ਇਸਰਾਏਲੀਆਂ ਨਾਲ ਲੜਾਈ ਜਾਰੀ ਰੱਖੀ ਪਰ ਹਰ ਵਾਰ ਦਾਊਦ ਨੇ ਉਨ੍ਹਾਂ ਨੂੰ ਹਰਾਇਆ। ਦਾਊਦ ਸ਼ਾਊਲ ਦਾ ਸਭ ਤੋਂ ਵੱਧੀਆ ਅਤੇ ਬਹਾਦੁਰ ਅਫ਼ਸਰ ਸੀ ਅਤੇ ਉਹ ਸਭਨਾ ਵਿੱਚ ਬੜਾ ਮਸ਼ਹੂਰ ਹੋਇਆ।
੧ ਸਮੋਈਲ 18:14
ਯਹੋਵਾਹ ਦਾਊਦ ਦੇ ਨਾਲ ਸੀ ਇਸ ਲਈ ਉਹ ਜਿਸ ਕੰਮ ਨੂੰ ਵੀ ਹੱਥ ਪਾਉਂਦਾ ਉਸ ਨੂੰ ਸਫ਼ਲਤਾ ਮਿਲਦੀ।
੧ ਸਮੋਈਲ 18:5
ਸ਼ਾਊਲ ਉਸਦੀ ਸਫ਼ਲਤਾ ਵਾਚਦਾ ਰਿਹਾ ਸ਼ਾਊਲ ਨੇ ਦਾਊਦ ਨੂੰ ਬਹੁਤ ਸਾਰੀਆਂ ਲੜਾਈਆਂ ਵਿੱਚ ਲੜਨ ਨੂੰ ਭੇਜਿਆ ਅਤੇ ਉਹ ਉਨ੍ਹਾਂ ਜੰਗਾਂ ਵਿੱਚ ਬੜਾ ਕਾਮਯਾਬ ਵੀ ਰਿਹਾ। ਫ਼ਿਰ ਸ਼ਾਊਲ ਨੇ ਉਸ ਨੂੰ ਸੈਨਾ ਦਾ ਸਰਦਾਰ ਬਣਾ ਦਿੱਤਾ। ਇਹ ਗੱਲ ਸਭ ਨੂੰ ਇੱਥੋਂ ਤੱਕ ਕਿ ਸ਼ਾਊਲ ਦੇ ਅਫ਼ਸਰਾਂ ਨੂੰ ਵੀ ਬੜੀ ਚੰਗੀ ਲੱਗੀ।
ਅਸਤਸਨਾ 4:8
ਅਤੇ ਕੋਈ ਵੀ ਹੋਰ ਕੌਮ ਇੰਨੀ ਮਹਾਨ ਨਹੀਂ ਕਿ ਉਸ ਦੇ ਕੋਲ ਇੰਨੇ ਚੰਗੇ ਅਤੇ ਨੇਮ ਹੋਣ ਜਿਨ੍ਹਾਂ ਦੀ ਸਿੱਖਿਆ ਮੈਂ ਤੁਹਾਨੂੰ ਅੱਜ ਦਿੰਦਾ ਹਾਂ।