Psalm 120:4
ਸਜ਼ਾ ਵਜੋਂ ਤੁਹਾਨੂੰ ਫ਼ੌਜੀ ਦਾ ਇੱਕ ਤਿੱਖਾ ਤੀਰ ਅਤੇ ਗਰਮ ਕੋਲੇ ਮਿਲਣਗੇ।
Psalm 120:4 in Other Translations
King James Version (KJV)
Sharp arrows of the mighty, with coals of juniper.
American Standard Version (ASV)
Sharp arrows of the mighty, With coals of juniper.
Bible in Basic English (BBE)
Sharp arrows of the strong, and burning fire.
Darby English Bible (DBY)
Sharp arrows of a mighty one, with burning coals of broom-wood.
World English Bible (WEB)
Sharp arrows of the mighty, With coals of juniper.
Young's Literal Translation (YLT)
Sharp arrows of a mighty one, with broom-coals.
| Sharp | חִצֵּ֣י | ḥiṣṣê | hee-TSAY |
| arrows | גִבּ֣וֹר | gibbôr | ɡEE-bore |
| of the mighty, | שְׁנוּנִ֑ים | šĕnûnîm | sheh-noo-NEEM |
| with | עִ֝֗ם | ʿim | eem |
| coals | גַּחֲלֵ֥י | gaḥălê | ɡa-huh-LAY |
| of juniper. | רְתָמִֽים׃ | rĕtāmîm | reh-ta-MEEM |
Cross Reference
ਜ਼ਬੂਰ 45:5
ਤੁਹਾਡੇ ਤੀਰ ਤਿੱਖੇ ਹਨ, ਤੁਹਾਡੇ ਦੁਸ਼ਮਣਾਂ ਦੇ ਦਿਲਾਂ ਅੰਦਰ ਡੂੰਘੇ ਉਤਰਦੇ ਹਨ। ਧਰਤੀ ਉੱਤੇ ਲੋਕ ਤੁਹਾਡੇ ਸਾਹਮਣੇ ਡਿੱਗਣਗੇ।
ਪਰਕਾਸ਼ ਦੀ ਪੋਥੀ 21:8
ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਵਿਸ਼ਵਾਸ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।”
ਯਾਕੂਬ 3:5
ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ।
ਅਮਸਾਲ 19:9
ਝੂਠੇ ਗਵਾਹ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ! ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ।
ਅਮਸਾਲ 19:5
ਜਿਹੜਾ ਬੰਦਾ ਕਿਸੇ ਹੋਰ ਦੇ ਖਿਲਾਫ਼ ਝੂਠ ਬੋਲਦਾ ਹੈ ਉਸ ਨੂੰ ਸਜ਼ਾ ਮਿਲੇਗੀ। ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਸੁਰੱਖਿਅਤ ਨਹੀਂ ਰਹੇਗਾ।
ਅਮਸਾਲ 18:21
ਵਿਅਕਤੀ ਦੀ ਜ਼ਬਾਨ ’ਚ ਜੀਵਨ ਅਤੇ ਮੌਤ ਦੀ ਸ਼ਕਤੀ ਹੈ ਕੋਈ ਵੀ ਜੋ ਇਸ ਨੂੰ ਇਸਤੇਮਾਲ ਕਰਨਾ ਪਸੰਦ ਕਰਦਾ ਇਸਦੇ ਫ਼ਲ ਨੂੰ ਖਾਂਦਾ ਹੈ।
ਅਮਸਾਲ 18:8
ਲੋਕ ਚੁਗਲੀਆਂ ਦੇ ਭੰਡਾਰ ਹਨ। ਇਹ ਚੰਗੇ ਭੋਜਨ ਵਾਂਗ ਹੈ ਜੋ ਢਿੱਡ ਦੀ ਗਹਿਰਾਈ ਤਾਂਈ ਪਹੁੰਚਦੀਆਂ ਹਨ।
ਅਮਸਾਲ 16:27
ਇੱਕ ਸਮਾਜ ਧ੍ਰੋਹੀ ਆਦਮੀ ਹਮੇਸ਼ਾ ਮੰਦੀਆਂ ਗੱਲਾਂ ਵਿਉਂਤਦਾ, ਅਤੇ ਉਸਦਾ ਉਪਦੇਸ਼ ਉਸ ਅੱਗ ਵਾਂਗ ਹੈ ਜੋ ਚੀਜ਼ਾਂ ਨੂੰ ਤਬਾਹ ਕਰਦੀ ਹੈ।
ਅਮਸਾਲ 12:22
ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ।
ਅਮਸਾਲ 11:18
ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ।
ਅਮਸਾਲ 11:12
ਸਦ ਭਾਵਨਾ ਤੋਂ ਕੋਰਾ ਬੰਦਾ ਆਪਣੇ ਗਵਾਂਢੀਆਂ ਦੀ ਨਿੰਦਿਆ ਕਰਦਾ ਹੈ। ਪਰ ਸਿਆਣਾ ਆਦਮੀ ਜਾਣਦਾ ਹੈ ਕਿ ਕਦੋਂ ਚੁੱਪ ਰਹਿਣਾ ਹੈ।
ਅਮਸਾਲ 11:9
ਇੱਕ ਕਪਟੀ ਵਿਅਕਤੀ ਆਪਣੀਆਂ ਗੱਲਾਂ ਨਾਲ ਆਪਣੇ ਗੁਆਢੀ ਨੂੰ ਤਬਾਹ ਕਰ ਦਿੰਦਾ ਹੈ ਪਰ ਧਰਮੀ ਲੋਕ ਆਪਣੀ ਸਮਝਦਾਰੀ ਦੁਆਰਾ ਬਚ ਨਿਕਲਦੇ ਹਨ।
ਜ਼ਬੂਰ 140:9
ਯਹੋਵਾਹ, ਮੇਰੇ ਦੁਸ਼ਮਣਾ ਨੂੰ ਨਾ ਜਿੱਤਣ ਦਿਉ। ਉਹ ਲੋਕ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ, ਪਰ ਕੁਝ ਅਜਿਹਾ ਕਰੋ ਕਿ ਮੰਦੀਆਂ ਗੱਲਾਂ ਉਨ੍ਹਾਂ ਨਾਲ ਹੀ ਵਾਪਰਨ।
ਜ਼ਬੂਰ 59:7
ਉਨ੍ਹਾਂ ਦੀਆਂ ਗਾਲ੍ਹਾਂ ਅਤੇ ਧਮਕੀਆਂ ਸੁਣੋ। ਉਹ ਬੜੀਆਂ ਜ਼ੁਲਮੀ ਗੱਲਾਂ ਆਖਦੇ ਹਨ ਅਤੇ ਇਹ ਵੀ ਖਿਆਲ ਨਹੀਂ ਕਰਦੇ ਕਿ ਉਨ੍ਹਾਂ ਨੂੰ ਕੌਣ ਸੁਣਦਾ ਹੈ।
ਜ਼ਬੂਰ 57:4
ਮੇਰੀ ਜ਼ਿੰਦਗੀ ਖਤਰੇ ਵਿੱਚ ਹੈ। ਮੈਂ ਮੇਰੇ ਵੈਰੀਆਂ ਦੁਆਰਾ ਘਿਰਿਆ ਹੋਇਆ ਹਾਂ। ਉਹ ਆਦਮ ਖੋਰ ਸ਼ੇਰਾਂ ਵਰਗੇ ਹਨ, ਉਨ੍ਹਾਂ ਦੇ ਦੰਦ ਤੀਰਾਂ ਅਤੇ ਨੇਜਿਆਂ ਨਾਲੋਂ ਵੀ ਤਿੱਖੇ ਹਨ, ਉਨ੍ਹਾਂ ਦੀਆਂ ਜੀਭਾਂ ਇੱਕ ਤਲਵਾਰ ਜਿੰਨੀਆਂ ਤਿੱਖੀਆਂ ਹਨ।
ਜ਼ਬੂਰ 52:5
ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ। ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ।
ਅਸਤਸਨਾ 32:23
“‘ਮੈਂ ਇਸਰਾਏਲੀਆਂ ਉੱਪਰ ਮੁਸੀਬਤਾਂ ਲਿਆਵਾਂਗਾ। ਮੈਂ ਆਪਣੇ ਸਾਰੇ ਤੀਰ ਉਨ੍ਹਾਂ ਉੱਪਰ ਚੱਲਾ ਦਿਆਂਗਾ।