ਜ਼ਬੂਰ 139:24 in Punjabi

ਪੰਜਾਬੀ ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 139 ਜ਼ਬੂਰ 139:24

Psalm 139:24
ਵੇਖੋ ਕਿਤੇ ਮੇਰੇ ਵਿੱਚਾਰ ਬੁਰੇ ਤਾਂ ਨਹੀਂ ਹਨ। ਅਤੇ ਮੇਰੀ ਰਾਹਨੁਮਾਈ ਉਸ ਰਾਹ ਉੱਤੇ ਕਰੋ ਜਿਹੜਾ ਸਦੀਵੀ ਹੈ।

Psalm 139:23Psalm 139

Psalm 139:24 in Other Translations

King James Version (KJV)
And see if there be any wicked way in me, and lead me in the way everlasting.

American Standard Version (ASV)
And see if there be any wicked way in me, And lead me in the way everlasting. Psalm 140 For the Chief Musician. A Psalm of David.

Bible in Basic English (BBE)
See if there is any way of sorrow in me, and be my guide in the eternal way.

Darby English Bible (DBY)
And see if there be any grievous way in me; and lead me in the way everlasting.

World English Bible (WEB)
See if there is any wicked way in me, And lead me in the everlasting way.

Young's Literal Translation (YLT)
And see if a grievous way be in me, And lead me in a way age-during!

And
see
וּרְאֵ֗הûrĕʾēoo-reh-A
if
אִםʾimeem
wicked
any
be
there
דֶּֽרֶךְderekDEH-rek
way
עֹ֥צֶבʿōṣebOH-tsev
lead
and
me,
in
בִּ֑יbee
me
in
the
way
וּ֝נְחֵ֗נִיûnĕḥēnîOO-neh-HAY-nee
everlasting.
בְּדֶ֣רֶךְbĕderekbeh-DEH-rek
עוֹלָֽם׃ʿôlāmoh-LAHM

Cross Reference

ਜ਼ਬੂਰ 143:10
ਜੋ ਕੁਝ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ, ਮੈਨੂੰ ਦਰਸਾਉ। ਤੁਸੀਂ ਮੇਰੇ ਪਰਮੇਸ਼ੁਰ ਹੋ।

ਜ਼ਬੂਰ 5:8
ਹੇ ਯਹੋਵਾਹ, ਲੋਕੀ ਸਿਰਫ਼ ਮੇਰੀਆਂ ਕਮਜ਼ੋਰੀਆਂ ਨੂੰ ਹੀ ਲੱਭਦੇ ਹਨ। ਇਸ ਲਈ ਮੈਨੂੰ ਆਪਣੇ ਜੀਵਨ ਦੀ ਸਹੀ ਜਾਂਚ ਸਿੱਖਾ ਤਾਂ ਕਿ ਉਸਦਾ ਅਨੁਸਰਣ ਕਰਨਾ ਮੇਰੇ ਲਈ ਸੁਖਾਲਾ ਹੋਵੇ।

ਯਰਮਿਆਹ 17:9
“ਬੰਦੇ ਦਾ ਮਨ ਬਹੁਤ ਚਲਾਕ ਹੁੰਦਾ ਹੈ! ਹੋ ਸੱਕਦਾ ਹੈ ਕਿ ਮਨ ਰੋਗੀ ਹੋਵੇ ਅਤੇ ਕੋਈ ਸੱਚਮੁੱਚ ਇਸ ਨੂੰ ਨਾ ਸਮਝੇ।

ਅਮਸਾਲ 28:26
ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।

ਜ਼ਬੂਰ 119:32
ਮੈਂ ਖੁਸ਼ੀ ਨਾਲ ਤੁਹਾਡੇ ਆਦੇਸ਼ ਮੰਨਾਗਾ। ਯਹੋਵਾਹ, ਤੁਹਾਡੇ ਆਦੇਸ਼ ਮੈਨੂੰ ਪ੍ਰਸੰਨ ਕਰਦੇ ਹਨ।

ਜ਼ਬੂਰ 16:11
ਤੂੰ ਮੈਨੂੰ ਸਿਰਫ਼ ਤੇਰੇ ਨਜ਼ਦੀਕ ਆਕੇ ਜਿਉਣ ਦਾ ਸਹੀ ਤਰੀਕਾ ਸਿੱਖਾਵੇਂਗਾ। ਯਹੋਵਾਹ, ਮੈਂ ਪੂਰਨ ਖੁਸ਼ੀ ਦਾ ਆਨੰਦ ਮਾਣਾਂਗਾ। ਤੇਰੇ ਸੱਜੇ ਪਾਸੇ ਹੋਕੇ ਮੈਂ ਸਦੀਵੀ ਅਸੀਸ ਦਾ ਆਨੰਦ ਮਾਣਾਂਗਾ।

ਇਬਰਾਨੀਆਂ 12:15
ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ।

ਕੁਲੁੱਸੀਆਂ 2:6
ਮਸੀਹ ਵਿੱਚ ਜਿਉਣਾ ਜਾਰੀ ਰੱਖੋ ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ।

ਯੂਹੰਨਾ 14:6
ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸੱਕਦਾ।

ਮੱਤੀ 7:14
ਪਰ ਉਹ ਫਾਟਕ ਬੜਾ ਭੀੜਾ ਹੈ ਅਤੇ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹੜੇ ਉਸ ਨੂੰ ਲੱਭਦੇ ਹਨ ਉਹ ਵਿਰਲੇ ਹਨ।

ਅਮਸਾਲ 15:9
ਯਹੋਵਾਹ ਦੁਸ਼ਟ ਲੋਕਾਂ ਦੇ ਜੀਵਨ ਢੰਗ ਨੂੰ ਨਫ਼ਰਤ ਕਰਦਾ ਹੈ।

ਜ਼ਬੂਰ 143:8
ਹੇ ਪਰਮੇਸ਼ੁਰ, ਤੜਕੇ, ਮੈਨੂੰ ਆਪਣਾ ਸੱਚਾ ਪਿਆਰ ਦਰਸਾ। ਮੈਂ ਤੇਰੇ ਵਿੱਚ ਯਕੀਨ ਰੱਖਾਂਗਾ। ਮੈਨੂੰ ਉਹ ਗੱਲਾਂ ਦਰਸਾ ਜੋ ਮੈਨੂੰ ਕਰਨੀਆਂ ਚਾਹੀਦੀਆਂ ਹਨ। ਮੈਂ ਆਪਣੀ ਜ਼ਿੰਦਗੀ ਤੁਹਾਡੇ ਹੱਥਾਂ ਵਿੱਚ ਸੌਂਪਦਾ ਹਾਂ।

ਜ਼ਬੂਰ 119:1
ਅਲਫ਼ ਸ਼ੁੱਧ ਜੀਵਨ ਜਿਉਣ ਵਾਲੇ ਲੋਕ ਖੁਸ਼ ਹਨ। ਉਹ ਲੋਕ ਯਹੋਵਾਹ ਦੀਆਂ ਸਿੱਖਿਆਵਾਂ ਉੱਤੇ ਚੱਲਦੇ ਹਨ।

ਜ਼ਬੂਰ 25:8
ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।

ਜ਼ਬੂਰ 17:3
ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ। ਤੁਸੀਂ ਸਾਰੀ ਰਾਤ ਮੇਰੇ ਨਾਲ ਸੀ। ਤੁਸੀਂ ਮੈਨੂੰ ਪਰੱਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲੱਭੀ ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ।

ਜ਼ਬੂਰ 7:3
ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਕੋਈ ਮੰਦਾ ਕੰਮ ਨਹੀਂ ਕੀਤਾ। ਮੈਂ ਵਾਅਦਾ ਕਰਦਾ ਹਾਂ ਮੈਂ ਕੋਈ ਵੀ ਗਲਤ ਕੰਮ ਨਹੀਂ ਕੀਤਾ।