Psalm 144:1
ਦਾਊਦ ਦਾ ਇੱਕ ਗੀਤ। ਯਹੋਵਾਹ ਮੇਰੀ ਚੱਟਾਨ ਹੈ, ਯਹੋਵਾਹ ਨੂੰ ਅਸੀਸ ਦਿਉ। ਯਹੋਵਾਹ ਮੈਨੂੰ ਯੁੱਧ ਲਈ ਤਿਆਰ ਕਰਦਾ ਹੈ। ਯਹੋਵਾਹ ਲੜਾਈ ਲਈ ਮੈਨੂੰ ਸਿਖਲਾਈ ਦਿੰਦਾ ਹੈ।
Psalm 144:1 in Other Translations
King James Version (KJV)
Blessed be the LORD my strength which teacheth my hands to war, and my fingers to fight:
American Standard Version (ASV)
Blessed be Jehovah my rock, Who teacheth my hands to war, `And' my fingers to fight:
Bible in Basic English (BBE)
<A Psalm. Of David.> Praise be to the God of my strength, teaching my hands the use of the sword, and my fingers the art of fighting:
Darby English Bible (DBY)
{[A Psalm] of David.} Blessed be Jehovah my rock, who teacheth my hands to war, my fingers to fight;
World English Bible (WEB)
> Blessed be Yahweh, my rock, Who teaches my hands to war, And my fingers to battle:
Young's Literal Translation (YLT)
By David. Blessed `is' Jehovah my rock, who is teaching My hands for war, my fingers for battle.
| Blessed | בָּ֘ר֤וּךְ | bārûk | BA-ROOK |
| be the Lord | יְהוָ֨ה׀ | yĕhwâ | yeh-VA |
| my strength, | צוּרִ֗י | ṣûrî | tsoo-REE |
| which teacheth | הַֽמְלַמֵּ֣ד | hamlammēd | hahm-la-MADE |
| hands my | יָדַ֣י | yāday | ya-DAI |
| to war, | לַקְרָ֑ב | laqrāb | lahk-RAHV |
| and my fingers | אֶ֝צְבְּעוֹתַ֗י | ʾeṣbĕʿôtay | ETS-beh-oh-TAI |
| to fight: | לַמִּלְחָמָֽה׃ | lammilḥāmâ | la-meel-ha-MA |
Cross Reference
ਜ਼ਬੂਰ 18:34
ਪਰਮੇਸ਼ੁਰ ਮੈਨੂੰ ਜੰਗ ਦੀ ਸਿਖਲਾਈ ਦਿੰਦਾ ਹੈ ਤਾਂ ਜੋ ਮੇਰੀਆਂ ਬਾਹਾਂ ਸ਼ਕਤੀਸ਼ਾਲੀ ਧਨੁਸ਼ ਨੂੰ ਝੁਕਾ ਸੱਕਣ।
ਜ਼ਬੂਰ 18:2
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ। ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।
ਅਫ਼ਸੀਆਂ 6:10
ਪਰਮੇਸ਼ੁਰ ਦੀ ਢਾਲ ਪਹਿਨ ਲਵੋ ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ।
੨ ਕੁਰਿੰਥੀਆਂ 10:4
ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸੱਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ।
ਜ਼ਬੂਰ 44:3
ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ। ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ। ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰੱਖਵਾਲੀ ਕਰ ਰਹੇ ਸੀ। ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ।
੨ ਸਮੋਈਲ 22:35
ਪਰਮੇਸ਼ੁਰ ਮੇਰੇ ਹੱਥਾਂ ਨੂੰ ਯੁੱਧ ਕਰਨਾ ਸਿੱਖਾਉਂਦਾ ਹੈ ਜਿਸ ਸਦਕਾ ਮੇਰੀਆਂ ਬਾਹਾਂ ਪਿੱਤਲ ਦਾ ਧਨੁੱਖ ਵੀ ਝੁਕਾਅ ਸੱਕਦੀਆਂ ਹਨ।
ਅਸਤਸਨਾ 32:30
ਕੀ ਇੱਕਲਾ ਬੰਦਾ 1,000 ਬੰਦਿਆ ਨੂੰ ਭਜਾ ਸੱਕਦਾ ਹੈ? ਕੀ ਦੋ ਬੰਦੇ 10,000 ਬੰਦਿਆ ਨੂੰ ਭਜਾ ਸੱਕਦੇ ਹਨ? ਇਹ ਉਦੋਂ ਹੀ ਵਾਪਰੇਗਾ ਜਦੋਂ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦਿਆਂ ਦੁਸ਼ਮਣਾ ਨੂੰ ਸੌਂਪ ਦੇਵੇਗਾ ਇਹ ਉਦੋਂ ਹੀ ਵਾਪਰੇਗਾ ਜੇ ਉਨ੍ਹਾਂ ਦੀ ਚੱਟਾਨ (ਪਰਮੇਸ਼ੁਰ) ਉਨ੍ਹਾਂ ਨੂੰ ਗੁਲਾਮਾ ਵਾਂਗ ਵੇਚ ਦੇਵੇਗੀ!
ਜ਼ਬੂਰ 18:31
ਪਰਮੇਸ਼ੁਰ ਤੋਂ ਬਿਨਾ ਕੋਈ ਯਹੋਵਾਹ ਨਹੀਂ ਹੈ। ਸਾਡੇ ਪਰਮੇਸ਼ੁਰ ਤੋਂ ਬਿਨਾ ਕੋਈ ਚੱਟਾਨ ਨਹੀਂ।
ਯਸਈਆਹ 45:24
ਲੋਕ ਆਖਣਗੇ, ‘ਨੇਕੀ ਅਤੇ ਸ਼ਕਤੀ ਸਿਰਫ਼ ਯਹੋਵਾਹ ਵੱਲੋਂ ਆਉਂਦੀ ਹੈ।’” ਕੁਝ ਲੋਕ ਯਹੋਵਾਹ ਉੱਤੇ ਨਾਰਾਜ਼ ਹਨ। ਪਰ ਯਹੋਵਾਹ ਦੇ ਗਵਾਹ ਆਉਣਗੇ ਅਤੇ ਉਨ੍ਹਾਂ ਗੱਲਾਂ ਬਾਰੇ ਦੱਸਣਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਹਨ। ਇਸ ਲਈ ਉਹ ਨਾਰਾਜ਼ ਲੋਕ ਸ਼ਰਮਸਾਰ ਹੋ ਜਾਣਗੇ।
ਯਸਈਆਹ 26:4
ਇਸ ਲਈ, ਯਹੋਵਾਹ ਉੱਤੇ ਸਦਾ ਹੀ ਭਰੋਸਾ ਰੱਖੋ। ਕਿਉਂ ਕਿ ਤੁਹਾਡਾ ਸੁਰੱਖਿਅਤ ਟਿਕਾਣਾ ਸਦਾ ਲਈ ਯਹੋਵਾਹ ਯਾਹ ਅੰਦਰ ਹੈ!
ਜ਼ਬੂਰ 95:1
ਆਉ, ਅਸੀਂ ਪਰਮੇਸ਼ੁਰ ਦੀ ਉਸਤਤਿ ਕਰੀਏ। ਆਉ, ਉਸ ਚੱਟਾਨ ਲਈ, ਉਸਤਤਿ ਦੇ ਜੈਕਾਰੇ ਗਾਈਏ। ਜਿਹੜੀ ਸਾਡੀ ਰੱਖਿਆ ਕਰਦੀ ਹੈ।
ਜ਼ਬੂਰ 71:3
ਮੇਰਾ ਕਿਲ੍ਹਾ ਬਣਾਉ, ਅਤੇ ਉਹ ਘਰ ਜਿਸ ਵਿੱਚ ਮੈਂ ਸੁਰੱਖਿਆ ਲਈ ਨੱਸ ਕੇ ਆ ਵੜਾਂ। ਤੁਸੀਂ ਮੇਰੀ ਓਟ ਹੋ ਮੇਰਾ ਸੁਰੱਖਿਅਤ ਟਿਕਾਣਾ। ਇਸ ਲਈ ਮੇਰੀ ਸੁਰੱਖਿਆ ਦਾ ਨਿਰਦੇਸ਼ ਦੇ ਦੇਵੋ।
ਜ਼ਬੂਰ 60:12
ਸਿਰਫ਼ ਪਰਮੇਸ਼ੁਰ ਹੀ ਸਾਨੂੰ ਮਜ਼ਬੂਤ ਬਣਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਹੀ ਸਾਡੇ ਵੈਰੀਆਂ ਨੂੰ ਹਰਾ ਸੱਕਦਾ ਹੈ।