Psalm 27:3
ਪਰ ਭਾਵੇਂ ਪੂਰੀ ਫ਼ੌਜ ਮੈਨੂੰ ਘੇਰ ਲਵੇ, ਫ਼ੇਰ ਵੀ ਮੈਂ ਨਹੀਂ ਡਰਾਂਗਾ। ਭਾਵੇਂ ਯੁੱਧ ਵਿੱਚ ਲੋਕ ਮੇਰੇ ਉੱਤੇ ਹਮਲਾ ਕਰਨ, “ਮੈਨੂੰ ਕੋਈ ਡਰ ਨਹੀਂ ਹੋਵੇਗਾ। ਕਿਉਂਕਿ ਮੈਨੂੰ ਯਹੋਵਾਹ ਵਿੱਚ ਯਕੀਨ ਹੈ।”
Psalm 27:3 in Other Translations
King James Version (KJV)
Though an host should encamp against me, my heart shall not fear: though war should rise against me, in this will I be confident.
American Standard Version (ASV)
Though a host should encamp against me, My heart shall not fear: Though war should rise against me, Even then will I be confident.
Bible in Basic English (BBE)
Even if an army came against me with its tents, my heart would have no fear: if war was made on me, my faith would not be moved.
Darby English Bible (DBY)
If a host encamp against me, my heart shall not fear; if war rise against me, in this will I be confident.
Webster's Bible (WBT)
Though a host should encamp against me, my heart shall not fear: though war should rise against me, in this will I be confident.
World English Bible (WEB)
Though a host should encamp against me, My heart shall not fear. Though war should rise against me, Even then I will be confident.
Young's Literal Translation (YLT)
Though a host doth encamp against me, My heart doth not fear, Though war riseth up against me, In this I `am' confident.
| Though | אִם | ʾim | eem |
| an host | תַּחֲנֶ֬ה | taḥăne | ta-huh-NEH |
| should encamp | עָלַ֨י׀ | ʿālay | ah-LAI |
| against | מַחֲנֶה֮ | maḥăneh | ma-huh-NEH |
| heart my me, | לֹֽא | lōʾ | loh |
| shall not | יִירָ֪א | yîrāʾ | yee-RA |
| fear: | לִ֫בִּ֥י | libbî | LEE-BEE |
| though | אִם | ʾim | eem |
| war | תָּק֣וּם | tāqûm | ta-KOOM |
| should rise | עָ֭לַי | ʿālay | AH-lai |
| against | מִלְחָמָ֑ה | milḥāmâ | meel-ha-MA |
| this in me, | בְּ֝זֹ֗את | bĕzōt | BEH-ZOTE |
| will I | אֲנִ֣י | ʾănî | uh-NEE |
| be confident. | בוֹטֵֽחַ׃ | bôṭēaḥ | voh-TAY-ak |
Cross Reference
ਜ਼ਬੂਰ 3:6
ਹਜ਼ਾਰਾਂ ਸਿਪਾਹੀਆਂ ਨੂੰ ਮੈਨੂੰ ਘੇਰ ਲੈਣ ਦਿਉ ਮੈਂ ਉਨ੍ਹਾਂ ਦੁਸ਼ਮਣਾਂ ਤੋਂ ਨਹੀਂ ਡਰਾਂਗਾ।
ਫ਼ਿਲਿੱਪੀਆਂ 1:28
ਅਤੇ ਤੁਹਾਨੂੰ ਉਨ੍ਹਾਂ, ਲੋਕਾਂ ਤੋਂ ਕੋਈ ਡਰ ਨਹੀਂ ਹੋਵੇਗਾ, ਜਿਹੜੇ ਤੁਹਾਡੇ ਖਿਲਾਫ਼ ਹਨ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਵੱਲੋਂ ਸਬੂਤ ਹਨ ਕਿ ਤੁਸੀਂ ਬਚਾਏ ਜਾਵੋਂਗੇ ਅਤੇ ਤੁਹਾਡੇ ਵੈਰੀ ਨਸ਼ਟ ਕੀਤੇ ਜਾਣਗੇ।
ਪਰਕਾਸ਼ ਦੀ ਪੋਥੀ 12:7
ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ।
ਪਰਕਾਸ਼ ਦੀ ਪੋਥੀ 2:10
ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ।
੧ ਪਤਰਸ 3:14
ਜਦੋਂ ਤੁਸੀਂ ਉਹੀ ਕਰੋਂ ਜੋ ਚੰਗਾ ਹੈ, ਸ਼ਾਇਦ ਤੁਹਾਨੂੰ ਦੁੱਖ ਭੋਗਣਾ ਪਵੇ। ਜੇ ਅਜਿਹਾ ਵਾਪਰਦਾ ਹੈ ਤਾਂ ਤੁਸੀਂ ਧੰਨ ਹੋ। “ਉਨ੍ਹਾਂ ਲੋਕਾਂ ਤੋਂ ਨਾ ਡਰੋ ਜਿਹੜੇ ਤੁਹਾਨੂੰ ਧਮਕਾਉਂਦੇ ਹਨ ਅਤੇ ਪਰੇਸ਼ਾਨ ਨਾ ਹੋਵੋ।”
੨ ਕੁਰਿੰਥੀਆਂ 5:6
ਇਸ ਲਈ ਅਸੀਂ ਸਦਾ ਹੌਂਸਲਾ ਰੱਖਦੇ ਹਾਂ ਅਸੀਂ ਜਾਣਦੇ ਹਾਂ ਕਿ ਜਿੰਨਾ ਚਿਰ ਅਸੀਂ ਇਸ ਸਰੀਰ ਵਿੱਚ ਰਹਿ ਰਹੇ ਹਾਂ ਅਸੀਂ ਪ੍ਰਭੂ ਤੋਂ ਦੂਰ ਹਾਂ।
ਰੋਮੀਆਂ 8:35
ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸੱਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸੱਕਦੇ ਹਨ? ਨਹੀਂ। ਕੀ ਮੁਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵੱਖ ਕਰ ਸੱਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪੜੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸੱਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸੱਕਦੇ ਹਨ? ਨਹੀਂ।
ਯਸਈਆਹ 54:16
“ਦੇਖੋ, ਮੈਂ ਲੋਹਾਰ ਨੂੰ ਸਾਜਿਆ ਸੀ। ਉਹ ਅੱਗ ਉੱਤੇ ਧੌਁਖਣੀ ਚਲਾਉਂਦਾ, ਇਸ ਨੂੰ ਹੋਰ ਤੇਜ਼ ਕਰਨ ਲਈ ਅਤੇ ਹਬਿਆਰ ਨੂੰ ਇਸ ਦੇ ਕੰਮ ਲਈ ਉਚਿਤ ਬਣਾਉਂਦਾ ਹੈ। ਇਸੇ ਤਰ੍ਹਾਂ ਹੀ ਮੈਂ ‘ਤਬਾਹੀ’ ਨੂੰ ਸਾਜਿਆ ਸੀ ਜਿਹੜੀ ਚੀਜ਼ਾਂ ਨੂੰ ਤਬਾਹ ਕਰਦੀ ਹੈ।
ਯਸਈਆਹ 41:11
ਦੇਖ, ਕੁਝ ਲੋਕੀ ਤੇਰੇ ਨਾਲ ਨਾਰਾਜ਼ ਹਨ। ਪਰ ਉਹ ਸ਼ਰਮਸਾਰ ਹੋਵਣਗੇ। ਤੇਰੇ ਦੁਸ਼ਮਣ ਗੁਆਚ ਜਾਵਣਗੇ ਅਤੇ ਗੁੰਮ ਜਾਣਗੇ।
ਜ਼ਬੂਰ 52:6
ਨੇਕ ਲੋਕ ਇਸ ਨੂੰ ਦੇਖਣਗੇ ਅਤੇ ਪਰਮੇਸ਼ੁਰ ਤੋਂ ਡਰਨਾ ਅਤੇ ਉਸਦਾ ਆਦਰ ਕਰਨਾ ਸਿੱਖਣਗੇ। ਉਹ ਤੁਹਾਡੇ ਉੱਤੇ ਹੱਸਣਗੇ ਅਤੇ ਆਖਣਗੇ,
੨ ਤਵਾਰੀਖ਼ 20:15
ਯਹਜ਼ੀਏਲ ਨੇ ਕਿਹਾ, “ਹੇ ਪਾਤਸ਼ਾਹ ਯਹੋਸ਼ਾਫ਼ਾਟ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕੋ ਸੁਣੋ। ਯਹੋਵਾਹ ਤੁਹਾਨੂੰ ਇਉਂ ਆਖਦਾ ਹੈ ਕਿ: ‘ਇਸ ਵੱਡੀ ਭਾਰੀ ਫ਼ੌਜ ਦੀ ਨਾ ਚਿੰਤਾ ਕਰੋ ਤੇ ਨਾ ਹੀ ਘਬਰਾਓ, ਕਿਉਂ ਕਿ ਇਹ ਲੜਾਈ ਤੁਹਾਡੀ ਲੜਾਈ ਨਹੀਂ ਸਗੋਂ ਯਹੋਵਾਹ ਦੀ ਹੈ।
੧ ਸਮੋਈਲ 28:15
ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੈਨੂੰ ਕਿਉਂ ਤੰਗ ਕਰਦਾ ਹੈ, ਕਿਉਂ ਤੂੰ ਮੈਨੂੰ ਧਰਤੀ ਉੱਪਰ ਸੱਦਿਆ ਹੈ?” ਸ਼ਾਊਲ ਨੇ ਕਿਹਾ, “ਮੈਂ ਮੁਸੀਬਤ ਵਿੱਚ ਹਾਂ। ਫ਼ਲਿਸਤੀ ਮੇਰੇ ਵਿਰੁੱਧ ਲੜਨ ਆਏ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ, ਉਹ ਹੁਣ ਮੇਰੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ। ਹੁਣ ਉਹ ਨਬੀ ਵੀ ਨਹੀਂ ਘੱਲਦਾ ਅਤੇ ਮੇਰੇ ਸੁਪਨਿਆਂ ’ਚ ਵੀ ਗੱਲ ਨਹੀਂ ਕਰਦਾ। ਇਸੇ ਲਈ ਮੈਂ ਤੈਨੂੰ ਬੁਲਾਇਆ ਹੈ ਕਿ ਦੱਸ ਹੁਣ ਮੈਂ ਕੀ ਕਰਾਂ?”
ਅੱਯੂਬ 4:6
ਕੀ ਤੈਨੂੰ ਹੌਂਸਲਾ ਨਹੀਂ ਰੱਖਣਾ ਚਾਹੀਦਾ ਕਿਉਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ, ਕੀ ਤੈਨੂੰ ਆਸ ਨਹੀਂ ਰੱਖਣੀ ਚਾਹੀਦੀ ਕਿਉਂ ਕਿ ਤੇਰਾ ਜੀਵਨ ਨਿਰਦੋਸ਼ ਹੈ?
੨ ਸਲਾਤੀਨ 6:15
ਉਸ ਸਵੇਰ ਅਲੀਸ਼ਾ ਦੇ ਸੇਵਕ ਤੜਕਸਾਰ ਉੱਠੇ। ਇੱਕ ਸੇਵਕ ਜਦੋਂ ਬਾਹਰ ਗਿਆ ਤਾਂ ਉਸ ਨੇ ਘੋੜੇ ਰੱਥਾਂ ਤੇ ਫ਼ੌਜ ਨਾਲ ਸ਼ਹਿਰ ਨੂੰ ਘਿਰਿਆ ਵੇਖਿਆ। ਅਲੀਸ਼ਾ ਦੇ ਸੇਵਕ ਨੇ ਉਸ ਨੂੰ ਕਿਹਾ, “ਓ ਮੇਰੇ ਸੁਆਮੀ! ਹੁਣ ਅਸੀਂ ਕੀ ਕਰੀਏ?”