Psalm 38:20
ਮੇਰੇ ਦੁਸ਼ਮਣਾਂ ਨੇ ਮੇਰੇ ਨਾਲ ਦੁਸ਼ਟਤਾ ਭਰੀਆਂ ਗੱਲਾਂ ਕੀਤੀਆਂ ਜਦ ਕਿ ਮੈਂ ਉਨ੍ਹਾਂ ਨਾਲ ਸਦਾ ਹੀ ਚੰਗਾ ਵਿਹਾਰ ਕੀਤਾ। ਮੈਂ ਸਿਰਫ਼ ਚੰਗੇ ਸਲੂਕ ਦੀ ਕੋਸ਼ਿਸ਼ ਕੀਤੀ ਪਰ ਫ਼ੇਰ ਵੀ ਉਹ ਲੋਕ ਮੇਰੇ ਖਿਲਾਫ਼ ਹੋ ਗਏ।
Psalm 38:20 in Other Translations
King James Version (KJV)
They also that render evil for good are mine adversaries; because I follow the thing that good is.
American Standard Version (ASV)
They also that render evil for good Are adversaries unto me, because I follow the thing that is good.
Bible in Basic English (BBE)
They give me back evil for good; they are my haters because I go after the thing which is right.
Darby English Bible (DBY)
And they that render evil for good are adversaries unto me; because I pursue what is good.
Webster's Bible (WBT)
But my enemies are lively, and they are strong: and they that hate me wrongfully are multiplied.
World English Bible (WEB)
They who also render evil for good are adversaries to me, Because I follow what is good.
Young's Literal Translation (YLT)
And those paying evil for good accuse me, Because of my pursuing good.
| They also that render | וּמְשַׁלְּמֵ֣י | ûmĕšallĕmê | oo-meh-sha-leh-MAY |
| evil | רָ֭עָה | rāʿâ | RA-ah |
| for | תַּ֣חַת | taḥat | TA-haht |
| good | טוֹבָ֑ה | ṭôbâ | toh-VA |
| adversaries; mine are | יִ֝שְׂטְנ֗וּנִי | yiśṭĕnûnî | YEES-teh-NOO-nee |
| because | תַּ֣חַת | taḥat | TA-haht |
| I follow | רָֽדְופִי | rādĕwpî | RA-dev-fee |
| the thing that good | טֽוֹב׃ | ṭôb | tove |
Cross Reference
ਜ਼ਬੂਰ 35:12
ਮੈਂ ਤਾਂ ਸਿਰਫ਼ ਚੰਗੇ ਕੰਮ ਕੀਤੇ ਹਨ। ਪਰ ਉਹ ਲੋਕ ਮੇਰੇ ਨਾਲ ਮੰਦੇ ਕੰਮ ਕਰਨਗੇ। ਯਹੋਵਾਹ, ਮੈਨੂੰ ਸ਼ੁਭ ਚੀਜ਼ਾਂ ਦਿਉ ਜਿਨ੍ਹਾਂ ਦਾ ਮੈਂ ਹੱਕਦਾਰ ਹਾਂ।
੧ ਯੂਹੰਨਾ 3:12
ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਹਾਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂ ਕਿ ਜਿਹੜੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹੜੀਆਂ ਗੱਲਾਂ ਹਾਬਲ ਨੇ ਕੀਤੀਆਂ ਚੰਗੀਆਂ ਸਨ।
੧ ਪਤਰਸ 4:14
ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ।
੧ ਪਤਰਸ 3:17
ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ।
੧ ਪਤਰਸ 3:13
ਜੇਕਰ ਤੁਸੀਂ ਚੰਗਿਆਈ ਕਰਨ ਲਈ ਸਖਤ ਮਿਹਨਤ ਕਰੋਂਗੇ, ਕੋਈ ਵੀ ਤੁਹਾਨੂੰ ਨੁਕਸਾਨ ਨਹੀਂ ਪਹੁੰਚਾਵੇਗਾ।
ਯੂਹੰਨਾ 10:32
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਅਨੇਕਾਂ ਚੰਗੀਆਂ ਕਰਨੀਆਂ ਵਿਖਾਈਆਂ। ਉਨ੍ਹਾਂ ਵਿੱਚੋਂ ਕਿਸ ਕਾਰਜ ਵਾਸਤੇ ਤੁਸੀਂ ਮੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਹੋ?”
ਮੱਤੀ 5:10
ਉਹ ਵਡਭਾਗੇ ਹਨ ਜਿਹੜੇ ਸਹੀ ਕਾਰਜ ਕਰਨ ਦੇ ਕਾਰਣ ਸਤਾਏ ਜਾ ਰਹੇ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੋਵੇਗਾ।
ਯਰਮਿਆਹ 18:20
ਕੀ ਲੋਕਾਂ ਨੂੰ ਨੇਕੀ ਦਾ ਬਦਲਾ ਬਦੀ ਨਾਲ ਦੇਣਾ ਚਾਹੀਦਾ ਹੈ? ਨਹੀਂ! ਯਾਦ ਰੱਖੋ, ਮੈਂ ਤੁਹਾਡੇ ਸਾਹਮਣੇ ਖਲੋਤਾ ਸਾਂ ਅਤੇ ਉਨ੍ਹਾਂ ਬਾਰੇ ਉਹ ਚੰਗੀਆਂ ਗੱਲਾਂ ਆਖੀਆਂ ਤਾਂ ਜੋ ਤੁਸੀਂ ਉਨ੍ਹਾਂ ਉੱਤੇ ਗੁੱਸੇ ਹੋਣੋ ਹਟ ਜਾਵੋਁ। ਪਰ ਉਹ ਮੈਨੂੰ ਫ਼ਸਾਉਣ ਦੀ ਅਤੇ ਮਾਰਨ ਦੀ ਕੋਸ਼ਿਸ਼ ਕਰ ਰਹੇ ਨੇ।
ਜ਼ਬੂਰ 109:3
ਲੋਕੀ ਮੇਰੇ ਬਾਰੇ ਨਫ਼ਰਤ ਭਰੀਆਂ ਗੱਲਾਂ ਆਖ ਰਹੇ ਹਨ। ਲੋਕ ਮੇਰੇ ਉੱਤੇ ਬਿਨਾ ਕਾਰਣ ਹਮਲਾ ਕਰ ਰਹੇ ਹਨ।
ਜ਼ਬੂਰ 7:4
ਮੈਂ ਆਪਣੇ ਕਿਸੇ ਵੀ ਸਹਾਇਕ ਦਾ ਮੰਦਾ ਕੰਮ ਨਹੀਂ ਕੀਤਾ। ਅਤੇ ਨਾ ਹੀ ਆਪਣੇ ਸਹਾਇਕ ਦੇ ਦੁਸ਼ਮਣਾਂ ਦੀ ਕੋਈ ਮਦਦ ਕੀਤੀ ਹੈ।
੧ ਸਮੋਈਲ 25:21
ਦਾਊਦ ਅਜੇ ਜਦੋਂ ਅਬੀਗੈਲ ਨੂੰ ਨਹੀਂ ਸੀ ਮਿਲਿਆ ਤਾਂ ਦਾਊਦ ਆਖ ਰਿਹਾ ਸੀ, “ਮੈਂ ਉਜਾੜ ਵਿੱਚ ਨਾਬਾਲ ਦੀ ਜ਼ਾਇਦਾਦ ਦੀ ਰੱਖਿਆ ਕੀਤੀ। ਮੈਂ ਉਸਦੀ ਇੱਕ ਵੀ ਭੇਡ ਨਾ ਗੁਆਚਣ ਦਿੱਤੀ। ਮੈਂ ਵਿਅਰਥ ਹੀ ਉਸਦੀ ਇੰਨੀ ਰਾਖੀ ਕਰਦਾ ਰਿਹਾ। ਮੈਂ ਉਸ ਨਾਲ ਭਲਾਈ ਕਰਦਾ ਰਿਹਾ ਪਰ ਉਸ ਨੇ ਮੇਰੇ ਨਾਲ ਬੁਰਿਆਈ ਕੀਤੀ।
੧ ਸਮੋਈਲ 25:16
ਦਾਊਦ ਦੇ ਆਦਮੀਆਂ ਨੇ ਦਿਨ-ਰਾਤ ਸਾਡੀ ਰੱਖਿਆ ਕੀਤੀ। ਜਦੋਂ ਅਸੀਂ ਆਪਣੀਆਂ ਭੇਡਾਂ ਦੀ ਰੱਖਵਾਲੀ ਲਈ ਨਿਕਲੇ ਸਾਂ ਤਾਂ ਦਾਊਦ ਦੇ ਆਦਮੀਆਂ ਨੇ ਸਾਨੂੰ, ਚਾਰ ਦਿਵਾਰੀ ਵਾਂਗ, ਹਰ ਮੁਸੀਬਤ ਤੋਂ ਬਚਾਇਆ ਅਤੇ ਸਾਡੀ ਹਿਫ਼ਾਜ਼ਤ ਕੀਤੀ।
੧ ਸਮੋਈਲ 23:12
ਦਾਊਦ ਨੇ ਫ਼ਿਰ ਪੁੱਛਿਆ, “ਕੀ ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਆਦਮੀਆਂ ਨੂੰ ਸ਼ਾਊਲ ਦੇ ਸਪੁਰਦ ਕਰ ਦੇਣਗੇ?” ਯਹੋਵਾਹ ਨੇ ਕਿਹਾ, “ਹਾਂ ਉਹ ਅਜਿਹਾ ਕਰਨਗੇ।”
੧ ਸਮੋਈਲ 23:5
ਤਾਂ ਦਾਊਦ ਅਤੇ ਉਸ ਦੇ ਆਦਮੀ ਕਈਲਾਹ ਵਿੱਚ ਗਏ ਅਤੇ ਉਹ ਫ਼ਲਿਸਤੀਆਂ ਦੇ ਵਿਰੁੱਧ ਲੜੇ ਅਤੇ ਉਨ੍ਹਾਂ ਨੂੰ ਹਰਾਕੇ ਉਨ੍ਹਾਂ ਦੇ ਸਾਰੇ ਪਸ਼ੂ ਲੁੱਟ ਲਿਆਏ। ਇਉਂ ਦਾਊਦ ਨੇ ਕਈਲਾਹ ਦੇ ਲੋਕਾਂ ਨੂੰ ਬਚਾਇਆ।
੧ ਸਮੋਈਲ 19:4
ਸੋ ਯੋਨਾਥਾਨ ਨੇ ਆਪਣੇ ਪਿਉ ਨਾਲ ਦਾਊਦ ਦੀ ਵਡਿਆਈ ਕੀਤੀ ਅਤੇ ਕਿਹਾ, “ਤੂੰ ਪਾਤਸ਼ਾਹ ਹੈਂ ਅਤੇ ਦਾਊਦ ਤੇਰਾ ਸੇਵਕ ਹੈ ਅਤੇ ਉਸ ਨੇ ਤੇਰਾ ਕੁਝ ਵਿਗਾੜਿਆ ਵੀ ਨਹੀਂ ਇਸ ਲਈ ਤੂੰ ਉਸ ਨਾਲ ਬੁਰਾ ਨਾ ਕਰ।