Psalm 43:3
ਹੇ ਪਰਮੇਸ਼ੁਰ, ਆਪਣੇ ਨੂਰ ਅਤੇ ਸੱਚ ਨੂੰ ਮੇਰੇ ਉੱਪਰ ਚਮਕਣ ਦਿਉ। ਤੁਹਾਡਾ ਨੂਰ ਅਤੇ ਸੱਚ ਮੈਨੂੰ ਰਾਹ ਦਿਖਾਵੇਗਾ। ਉਹ ਤੁਹਾਡੇ ਪਵਿੱਤਰ ਪਹਾੜ ਵੱਲ ਮੇਰੀ ਅਗਵਾਈ ਕਰਨਗੇ।
Psalm 43:3 in Other Translations
King James Version (KJV)
O send out thy light and thy truth: let them lead me; let them bring me unto thy holy hill, and to thy tabernacles.
American Standard Version (ASV)
Oh send out thy light and thy truth; let them lead me: Let them bring me unto thy holy hill, And to thy tabernacles.
Bible in Basic English (BBE)
O send out your light and your true word; let them be my guide: let them take me to your holy hill, and to your tents.
Darby English Bible (DBY)
Send out thy light and thy truth: *they* shall lead me, *they* shall bring me to thy holy mount, and unto thy habitations.
Webster's Bible (WBT)
O send out thy light and thy truth: let them lead me; let them bring me to thy holy hill, and to thy tabernacles.
World English Bible (WEB)
Oh, send out your light and your truth. Let them lead me. Let them bring me to your holy hill, To your tents.
Young's Literal Translation (YLT)
Send forth Thy light and Thy truth, They -- they lead me, they bring me in, Unto Thy holy hill, and unto Thy tabernacles.
| O send out | שְׁלַח | šĕlaḥ | sheh-LAHK |
| thy light | אוֹרְךָ֣ | ʾôrĕkā | oh-reh-HA |
| truth: thy and | וַ֭אֲמִתְּךָ | waʾămittĕkā | VA-uh-mee-teh-ha |
| let them | הֵ֣מָּה | hēmmâ | HAY-ma |
| lead | יַנְח֑וּנִי | yanḥûnî | yahn-HOO-nee |
| bring them let me; | יְבִיא֥וּנִי | yĕbîʾûnî | yeh-vee-OO-nee |
| me unto | אֶל | ʾel | el |
| holy thy | הַֽר | har | hahr |
| hill, | קָ֝דְשְׁךָ֗ | qādĕškā | KA-desh-HA |
| and to | וְאֶל | wĕʾel | veh-EL |
| thy tabernacles. | מִשְׁכְּנוֹתֶֽיךָ׃ | miškĕnôtêkā | meesh-keh-noh-TAY-ha |
Cross Reference
ਜ਼ਬੂਰ 2:6
ਅਤੇ ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ। ਸੀਯੋਨ ਮੇਰਾ ਪਵਿੱਤਰ ਪਰਬਤ ਹੈ। ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ।”
ਜ਼ਬੂਰ 84:1
ਨਿਰਦੇਸ਼ਕ ਲਈ: ਗਿੱਤੀਥ ਦੀ ਸੰਗਤ ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ।
ਜ਼ਬੂਰ 40:11
ਇਸ ਲਈ ਯਹੋਵਾਹ, ਮੇਰੇ ਪਾਸੋਂ ਆਪਣਾ ਰਹਮ ਨਾ ਛੁਪਾਉ। ਤੁਹਾਡੀ ਦਯਾ ਅਤੇ ਵਫ਼ਾਦਾਰੀ ਨੂੰ ਮੇਰੀ ਰੱਖਿਆ ਕਰਨ ਦਿਉ।
ਜ਼ਬੂਰ 3:4
ਮੈਂ ਯਹੋਵਾਹ ਨੂੰ ਪ੍ਰਾਰਥਨਾ ਕਰਾਂਗਾ ਤੇ ਉਹ ਮੈਨੂੰ ਆਪਣੇ ਪਵਿੱਤਰ ਪਰਬਤ ਉੱਤੋਂ ਉੱਤਰ ਦੇਵੇਗਾ।
ਯੂਹੰਨਾ 1:17
ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸੂ ਮਸੀਹ ਰਾਹੀਂ ਆਈ।
ਜ਼ਬੂਰ 57:3
ਉਹ ਸਵਰਗ ਵਿੱਚੋਂ, ਮੇਰੀ ਸਹਾਇਤਾ ਕਰਦਾ ਅਤੇ ਮੈਨੂੰ ਬਚਾਉਂਦਾ ਹੈ। ਉਸ ਨੇ ਉਨ੍ਹਾਂ ਲੋਕਾਂ ਨੂੰ ਹਰਾਇਆ ਜੋ ਮੈਨੂੰ ਦੁੱਖ ਦਿੰਦੇ ਹਨ। ਪਰਮੇਸ਼ੁਰ ਆਪਣਾ ਸੱਚਾ ਪਿਆਰ ਮੇਰੇ ਲਈ ਦਰਸ਼ਾਉਂਦਾ ਹੈ।
ਜ਼ਬੂਰ 132:13
ਯਹੋਵਾਹ ਨੇ ਸੀਯੋਨ ਨੂੰ ਆਪਣੇ ਮੰਦਰ ਸਥਾਨ ਵਜੋਂ ਚੁਣਿਆ। ਇਹ ਉਹੀ ਥਾਂ ਹੈ ਜਿਹੜੀ ਉਹ ਆਪਣੇ ਘਰ ਵਾਸਤੇ ਚਾਹੁੰਦਾ ਸੀ।
ਜ਼ਬੂਰ 143:10
ਜੋ ਕੁਝ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ, ਮੈਨੂੰ ਦਰਸਾਉ। ਤੁਸੀਂ ਮੇਰੇ ਪਰਮੇਸ਼ੁਰ ਹੋ।
ਅਮਸਾਲ 3:5
ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।
ਮੀਕਾਹ 7:20
ਹੇ ਪਰਮੇਸ਼ੁਰ, ਯਾਕੂਬ ਨਾਲ ਸੱਚਾ ਰਹੀਁ ਅਤੇ ਅਬਰਾਹਾਮ ਨੂੰ ਮਿਹਰ ਦਰਸਾਈਁ ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਬਹੁਤ ਪਹਿਲਾਂ ਇਕਰਾਰ ਕੀਤਾ ਸੀ।
ਯੂਹੰਨਾ 1:4
ਉਸ ਵਿੱਚ ਜੀਵਨ ਸੀ। ਉਹ ਜੀਵਨ ਸੰਸਾਰ ਦੇ ਲੋਕਾਂ ਵਾਸਤੇ ਚਾਨਣ ਸੀ।
ਮੀਕਾਹ 7:8
ਭਾਵੇਂ ਮੈਂ ਡਿੱਗ ਪਿਆ ਹਾਂ, ਪਰ ਮੇਰੇ ਵੈਰੀ, ਮੇਰੀ ਹਸੀਁ ਨਾ ਕਰਨਾ! ਮੈਂ ਮੁੜ ਉੱਠ ਖੜੋਵਾਂਗਾ ਹੁਣ ਮੈਂ ਹਨੇਰੇ ’ਚ ਬੈਠਿਆ ਹਾਂ ਪਰ ਯਹੋਵਾਹ ਮੇਰੇ ਲਈ ਰੋਸ਼ਨੀ ਹੋਵੇਗਾ।
ਜ਼ਬੂਰ 119:105
ਨੂਣ ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ।
੨ ਸਮੋਈਲ 15:20
ਅਜੇ ਕੱਲ੍ਹ ਹੀ ਤਾਂ ਤੂੰ ਮੇਰੇ ਕੋਲ ਆਇਆ ਹੈਂ ਅਤੇ ਭਲਾ ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਓਧਰ ਘੁਮਾਵਾਂ? ਨਹੀਂ! ਤੂੰ ਆਪਣੇ ਸਾਥੀਆਂ ਨੂੰ ਆਪਣੇ ਨਾਲ ਲੈ ਕੇ ਇੱਥੋਂ ਮੁੜ ਜਾ ਅਤੇ ਦਯਾ ਅਤੇ ਸੱਚਾਈ ਤੇਰੇ ਨਾਲ ਰਹੇ।”
੧ ਤਵਾਰੀਖ਼ 16:1
ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਲਿਆ ਕੇ ਡੇਰੇ ਦੇ ਅੰਦਰ ਰੱਖਿਆ, ਜਿਹੜਾ ਕਿ ਦਾਊਦ ਨੇ ਸੰਦੂਕ ਰੱਖਣ ਲਈ ਬਣਾਇਆ ਸੀ। ਉਪਰੰਤ ਉਨ੍ਹਾਂ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਪਰਮੇਸ਼ੁਰ ਅੱਗੇ ਚੜ੍ਹਾਈਆਂ।
੧ ਤਵਾਰੀਖ਼ 16:39
ਦਾਊਦ ਨੇ ਸਾਦੋਕ ਜਾਜਕ ਅਤੇ ਉਸ ਦੇ ਭਰਾਵਾਂ ਜਾਜਕਾਂ ਨੂੰ ਉੱਥੇ ਰਹਿਣ ਦਿੱਤਾ ਜਿਹੜੇ ਗਿਬਓਨ ਦੇ ਉੱਚੇ ਥਾਂ ਤੇ ਯਹੋਵਾਹ ਦੇ ਤੰਬੂ ਦੇ ਸਾਹਮਣੇ ਉਸਦੀ ਸੇਵਾ ਕਰਦੇ ਸਨ।
੧ ਤਵਾਰੀਖ਼ 21:29
(ਪਵਿੱਤਰ ਤੰਬੂ ਅਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਗਿਬਓਨ ਵਿੱਚ ਉੱਚੇ ਥਾਂ ਉੱਤੇ ਸੀ। ਜਦੋਂ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ ਉਸ ਵਕਤ ਮੂਸਾ ਨੇ ਇਹ ਪਵਿੱਤਰ ਤੰਬੂ ਬਣਾਇਆ ਸੀ।
ਜ਼ਬੂਰ 25:4
ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
ਜ਼ਬੂਰ 36:9
ਯਹੋਵਾਹ, ਜੀਵਨ ਦਾ ਚਸ਼ਮਾ ਤੁਹਾਡੇ ਵੱਲੋਂ ਵੱਗਦਾ ਹੈ। ਤੁਹਾਡੇ ਚਾਨਣ ਵਿੱਚ, ਅਸੀਂ ਚਾਨਣ ਦੇਖਦੇ ਹਾਂ।
ਜ਼ਬੂਰ 42:4
ਇਸ ਲਈ ਮੈਂ ਉਦੋਂ ਇਹ ਗੱਲਾਂ ਯਾਦ ਕਰਦਾ ਹਾਂ ਜਦੋਂ ਮੈਂ ਆਪਣੀ ਰੂਹ ਬਾਹਰ ਡੋਲ੍ਹ ਰਿਹਾ ਹੁੰਦਾ। ਮੈਂ ਭੀੜਾਂ ਵਿੱਚੋਂ ਲੰਘਦਾ ਹੋਇਆ ਯਾਦ ਕਰਦਾ ਹਾਂ ਜਦੋਂ ਮੈਂ ਉਨ੍ਹਾਂ ਦੀ ਅਗਵਾਈ ਪਰਮੇਸ਼ੁਰ ਦੇ ਮੰਦਰ ਵੱਲ ਕਰਦਾ ਹਾਂ ਮੈਂ ਉਸਤਤਿ ਦੇ ਖੁਸ਼ੀ ਭਰੇ ਗੀਤ ਯਾਦ ਕਰਦਾ ਹਾਂ ਭੀੜਾਂ ਨੇ ਉਤਸਵਾਂ ਦੇ ਜਸ਼ਨ ਮਨਾਏ।
ਜ਼ਬੂਰ 46:4
ਇੱਕ ਦਰਿਆ ਹੈ ਜਿਸ ਦੀਆਂ ਧਾਰਾਵਾਂ ਪਰਮੇਸ਼ੁਰ ਦੇ ਸ਼ਹਿਰ ਅੰਦਰ, ਸਭ ਤੋਂ ਉੱਚੇ ਪਰਮੇਸ਼ੁਰ ਦੇ ਪਵਿੱਤਰ ਸ਼ਹਿਰ ਅੰਦਰ ਖੁਸ਼ੀ ਲਿਆਉਂਦੀਆਂ ਹਨ।
ਜ਼ਬੂਰ 68:15
ਬਾਸ਼ਾਨ ਪਰਬਤ ਕਈ ਸ਼ਿਖਰਾਂ ਵਾਲਾ ਇੱਕ ਮਹਾਨ ਪਰਬਤ ਹੈ।
ਜ਼ਬੂਰ 78:68
ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ। ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸ ਨੂੰ ਉਹ ਪਿਆਰ ਕਰਦਾ ਹੈ।
ਜ਼ਬੂਰ 97:11
ਨੇਕ ਲੋਕਾਂ ਉੱਤੇ ਰੌਸ਼ਨੀ ਅਤੇ ਖੁਸ਼ੀ ਚਮਕਦੀ ਹੈ।