Psalm 90:11
ਕੋਈ ਵੀ ਬੰਦਾ ਤੁਹਾਡੇ ਗੁੱਸੇ ਦੀ ਪੂਰੀ ਸ਼ਕਤੀ ਨੂੰ ਨਹੀਂ ਜਾਣ ਸੱਕਦਾ, ਪਰਮੇਸ਼ੁਰ। ਪਰ ਹੇ ਪਰਮੇਸ਼ੁਰ, ਤੁਹਾਡੇ ਲਈ ਸਾਡਾ ਡਰ ਅਤੇ ਆਦਰ ਓਨਾ ਹੀ ਵੱਡਾ ਹੈ ਜਿੰਨਾ ਤੁਹਾਡਾ ਗੁੱਸਾ।
Psalm 90:11 in Other Translations
King James Version (KJV)
Who knoweth the power of thine anger? even according to thy fear, so is thy wrath.
American Standard Version (ASV)
Who knoweth the power of thine anger, And thy wrath according to the fear that is due unto thee?
Bible in Basic English (BBE)
Who has knowledge of the power of your wrath, or who takes note of the weight of your passion?
Darby English Bible (DBY)
Who knoweth the power of thine anger? and thy wrath according to the fear of thee?
Webster's Bible (WBT)
Who knoweth the power of thy anger? even according to thy fear, so is thy wrath.
World English Bible (WEB)
Who knows the power of your anger, Your wrath according to the fear that is due to you?
Young's Literal Translation (YLT)
Who knoweth the power of Thine anger? And according to Thy fear -- Thy wrath?
| Who | מִֽי | mî | mee |
| knoweth | י֭וֹדֵעַ | yôdēaʿ | YOH-day-ah |
| the power | עֹ֣ז | ʿōz | oze |
| of thine anger? | אַפֶּ֑ךָ | ʾappekā | ah-PEH-ha |
| fear, thy to according even | וּ֝כְיִרְאָתְךָ֗ | ûkĕyirʾotkā | OO-heh-yeer-ote-HA |
| so is thy wrath. | עֶבְרָתֶֽךָ׃ | ʿebrātekā | ev-ra-TEH-ha |
Cross Reference
ਅਹਬਾਰ 26:18
“ਇਨ੍ਹਾਂ ਗੱਲਾਂ ਤੋਂ ਬਾਦ ਜੇ ਤੁਸੀਂ ਫ਼ੇਰ ਵੀ ਮੇਰੀ ਪਾਲਣਾ ਨਾ ਕੀਤੀ। ਮੈਂ ਤੁਹਾਨੂੰ ਤੁਹਾਡੇ ਪਾਪਾਂ ਦੀ ਸੱਤ ਗੁਣਾ ਵੱਧੇਰੇ ਸਜ਼ਾ ਦੇਵਾਂਗਾ।
੨ ਕੁਰਿੰਥੀਆਂ 5:11
ਲੋਕਾਂ ਨੂੰ ਪਰਮੇਸ਼ੁਰ ਦੇ ਦੋਸਤ ਬਨਣ ਵਿੱਚ ਸਹਾਇਤਾ ਕਰਨਾ ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ।
ਲੋਕਾ 12:5
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦਾ ਇਖਤਿਆਰ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ।
ਨਾ ਹੋਮ 1:6
ਕੋਈ ਵੀ ਮਨੁੱਖ ਯਹੋਵਾਹ ਦੇ ਮਹਾਂਕਰੋਧ ਅੱਗੇ ਠਹਿਰ ਨਾ ਸੱਕੇਗਾ। ਕੋਈ ਵੀ ਮਨੁੱਖ ਉਸਦਾ ਅੱਗ ਵਾਂਗ ਭਭਕਦਾ ਕਰੋਧ ਸਹਾਰ ਨਾ ਪਾਵੇਗਾ। ਚੱਟਾਨਾਂ ਫ਼ਟ ਜਾਣਗੀਆਂ ਅਤੇ ਉਹ ਆਵੇਗਾ।
ਯਸਈਆਹ 33:14
ਸੀਯੋਨ ਦੇ ਪਾਪੀ ਭੈਭੀਤ ਹਨ। ਜਿਹੜੇ ਲੋਕ ਮੰਦੀਆਂ ਗੱਲਾਂ ਕਰਦੇ ਹਨ ਡਰ ਨਾਲ ਕੰਬ ਰਹੇ ਹਨ। ਉਹ ਆਖਦੇ ਹਨ, “ਕੀ ਸਾਡੇ ਵਿੱਚੋਂ ਕੋਈ ਇਸ ਤਬਾਹ ਕਰਨ ਵਾਲੀ ਅਗਨੀ ਵਿੱਚੋਂ ਜਿਉਂਦਾ ਬਚ ਸੱਕਦਾ ਹੈ? ਇਸ ਅੱਗ ਦੇ ਨੇੜੇ ਕੌਣ ਰਹਿ ਸੱਕਦਾ ਹੈ, ਜਿਹੜੀ ਸਦਾ ਬਲਦੀ ਰਹਿੰਦੀ ਹੈ?”
ਜ਼ਬੂਰ 76:7
ਹੇ ਪਰਮੇਸ਼ੁਰ, ਤੂੰ ਭਰਮ ਭਰਿਆ ਹੈਂ। ਤੇਰੇ ਖਿਲਾਫ਼ ਉਦੋਂ ਕੋਈ ਨਹੀਂ ਖਲੋ ਸੱਕਦਾ ਜਦੋਂ ਤੂੰ ਗੁੱਸੇ ਵਿੱਚ ਹੁੰਦਾ ਹੈਂ।
ਅਸਤਸਨਾ 29:20
ਯਹੋਵਾਹ ਉਸ ਬੰਦੇ ਨੂੰ ਮਾਫ਼ ਨਹੀਂ ਕਰੇਗਾ। ਉਹ ਉਸ ਬੰਦੇ ਦੇ ਬਹੁਤ ਪਰੇਸ਼ਾਨ ਅਤੇ ਗੁੱਸੇ ਹੋਵੇਗਾ ਅਤੇ ਉਹ ਉਸ ਬੰਦੇ ਨੂੰ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਨਾਲੋਂ ਵੱਖ ਕਰ ਦੇਵੇਗਾ। ਉਹ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਉਹ ਸਾਰੀਆਂ ਮੰਦੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਉਸ ਬੰਦੇ ਨਾਲ ਵਾਪਰਨਗੀਆਂ। ਇਹ ਗੱਲਾਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਇਕਰਾਰਨਾਮੇ ਦਾ ਹਿੱਸਾ ਹਨ।
ਅਸਤਸਨਾ 28:59
ਯਹੋਵਾਹ ਤੁਹਾਨੂੰ ਅਤੇ ਤੁਹਾਡੇ ਉੱਤਰਾਧਿਕਾਰੀਆਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦੇਵੇਗਾ। ਤੁਹਾਡੀਆਂ ਮੁਸੀਬਤਾਂ ਅਤੇ ਬਿਮਾਰੀਆਂ ਬਹੁਤ ਭਿਆਨਕ ਹੋਣਗੀਆਂ।
ਅਹਬਾਰ 26:28
ਤਾਂ ਮੈਂ ਸੱਚਮੁੱਚ ਆਪਣਾ ਕਰੋਧ ਦਰਸਾਵਾਂਗਾ। ਮੈਂ-ਮੈਂ ਯਹੋਵਾਹ ਹਾਂ-ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣਾ ਸਜ਼ਾ ਦਿਆਂਗਾ।
ਅਹਬਾਰ 26:24
ਤਾਂ ਮੈਂ ਵੀ ਤੁਹਾਡੇ ਵਿਰੁੱਧ ਹੋ ਜਾਵਾਂਗਾ। ਮੈਂ-ਮੈਂ ਯਹੋਵਾਹ ਹਾਂ-ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਵਾਰੀ ਸਜ਼ਾ ਦਿਆਂਗਾ।
ਅਹਬਾਰ 26:21
“ਫ਼ੇਰ ਵੀ, ਜੇ ਤੁਸੀਂ ਮੇਰੇ ਖਿਲਾਫ਼ ਹੋਵੋਂਗੇ ਅਤੇ ਮੈਨੂੰ ਮੰਨਣ ਤੋਂ ਇਨਕਾਰ ਕਰੋਂਗੇ, ਮੈਂ ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣੇ ਜ਼ਿਆਦਾ ਸਜ਼ਾ ਦਿਆਂਗਾ।
ਪਰਕਾਸ਼ ਦੀ ਪੋਥੀ 6:17
ਉਨ੍ਹਾਂ ਦੇ ਗੁੱਸੇ ਦਾ ਮਹਾਨ ਦਿਨ ਆ ਚੁੱਕਿਆ ਹੈ। ਕੌਣ ਇਸਦਾ ਸਾਹਮਣਾ ਕਰ ਸੱਕਦਾ ਹੈ?”