Revelation 22:20
ਯਿਸੂ ਹੀ ਹੈ ਜਿਹੜਾ ਆਖਦਾ ਹੈ ਕਿ ਇਹ ਸਾਰੀਆਂ ਗੱਲਾਂ ਸੱਚ ਹਨ। ਹੁਣ ਉਹ ਆਖਦਾ ਹੈ, “ਹਾਂ, ਮੈਂ ਛੇਤੀ ਆ ਰਿਹਾ ਹਾਂ।” ਆਮੀਨ! ਆਓ ਪ੍ਰਭੂ ਯਿਸੂ!
Revelation 22:20 in Other Translations
King James Version (KJV)
He which testifieth these things saith, Surely I come quickly. Amen. Even so, come, Lord Jesus.
American Standard Version (ASV)
He who testifieth these things saith, Yea: I come quickly. Amen: come, Lord Jesus.
Bible in Basic English (BBE)
He who gives witness to these things says, Truly, I come quickly. Even so come, Lord Jesus.
Darby English Bible (DBY)
He that testifies these things says, Yea, I come quickly. Amen; come, Lord Jesus.
World English Bible (WEB)
He who testifies these things says, "Yes, I come quickly." Amen! Yes, come, Lord Jesus.
Young's Literal Translation (YLT)
he saith -- who is testifying these things -- `Yes, I come quickly!' Amen! Yes, be coming, Lord Jesus!
| He which | Λέγει | legei | LAY-gee |
| testifieth | ὁ | ho | oh |
| these things | μαρτυρῶν | martyrōn | mahr-tyoo-RONE |
| saith, | ταῦτα, | tauta | TAF-ta |
| Surely | Ναί | nai | nay |
| come I | ἔρχομαι | erchomai | ARE-hoh-may |
| quickly. | ταχύ. | tachy | ta-HYOO |
| Amen. | Ἀμήν, | amēn | ah-MANE |
| Even so, | ναί, | nai | nay |
| come, | ἔρχου, | erchou | ARE-hoo |
| Lord | κύριε | kyrie | KYOO-ree-ay |
| Jesus. | Ἰησοῦ | iēsou | ee-ay-SOO |
Cross Reference
ਪਰਕਾਸ਼ ਦੀ ਪੋਥੀ 22:7
‘ਧਿਆਨ ਨਾਲ ਸੁਣੋ ਮੈਂ ਛੇਤੀ ਹੀ ਆ ਰਿਹਾ ਹਾਂ। ਜਿਹੜਾ ਵਿਅਕਤੀ ਇਸ ਪੁਸਤਕ ਦੇ ਸੰਦੇਸ਼ ਦੇ ਬਚਨਾਂ ਦੀ ਪਾਲਣਾ ਕਰਦਾ ਹੈ ਉਹ ਖੁਸ਼ ਹੋਵੇਗਾ।’”
ਪਰਕਾਸ਼ ਦੀ ਪੋਥੀ 22:12
“ਸੁਣੋ। ਮੈਂ ਬਹੁਤ ਛੇਤੀ ਆ ਰਿਹਾ ਹਾਂ। ਮੈਂ ਆਪਣੇ ਨਾਲ ਇਨਾਮ ਲਿਆਵਾਂਗਾ। ਮੈਂ ਹਰੇਕ ਵਿਅਕਤੀ ਨੂੰ ਉਸ ਦੇ ਕੀਤੇ ਦਾ ਫ਼ਲ ਦੇਵਾਂਗਾ।
੨ ਤਿਮੋਥਿਉਸ 4:8
ਹੁਣ ਧਾਰਮਿਕਤਾ ਦਾ ਇੱਕ ਤਾਜ ਮੇਰੀ ਉਡੀਕ ਕਰ ਰਿਹਾ ਹੈ ਪਰਮੇਸ਼ੁਰ ਹੀ ਹੈ ਜਿਹੜਾ ਨਿਰਪੱਖ ਨਿਆਂ ਕਰਦਾ ਹੈ ਉਸ ਦਿਨ ਉਹ ਮੈਨੂੰ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੀ ਦੇਵੇਗਾ ਜਿਹੜੇ ਤਾਂਘ ਨਾਲ ਉਸ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।
ਪਰਕਾਸ਼ ਦੀ ਪੋਥੀ 22:10
ਫ਼ਿਰ ਦੂਤ ਨੇ ਮੈਨੂੰ ਕਿਹਾ, “ਇਸ ਪੁਸਤਕ ਦੇ ਅਗੰਮ ਵਾਕ ਦੇ ਬਚਨਾਂ ਨੂੰ ਗੁਪਤ ਨਾ ਰੱਖ। ਇਨ੍ਹਾਂ ਗੱਲਾਂ ਦੇ ਵਾਪਰਨ ਦਾ ਸਮਾਂ ਬਹੁਤ ਨੇੜੇ ਹੈ।
੧ ਕੁਰਿੰਥੀਆਂ 16:22
ਜੇ ਕੋਈ ਵਿਅਕਤੀ ਪ੍ਰਭੂ ਨੂੰ ਪਿਆਰ ਨਹੀਂ ਕਰਦਾ ਤਾਂ ਉਸ ਵਿਅਕਤੀ ਨੂੰ ਪਰਮੇਸ਼ੁਰ ਤੋ ਜੁਦਾ ਰਹਿਣ ਦਿਉ ਹਮੇਸ਼ਾ ਗੁਆਚਿਆ ਹੋਇਆ! ਹੇ ਪ੍ਰਭੂ, ਆ ਜਾਓ।
ਇਬਰਾਨੀਆਂ 9:28
ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
ਪਰਕਾਸ਼ ਦੀ ਪੋਥੀ 22:18
ਹੁਣ ਮੈਂ ਉਨ੍ਹਾਂ ਸਭ ਨੂੰ ਚਿਤਾਵਨੀ ਦਿੰਦਾ ਹਾਂ ਜਿਹੜੇ ਇਸ ਪੁਸਤਕ ਦੀ ਅਗੰਮ ਵਾਕ ਦੇ ਸ਼ਬਦਾਂ ਨੂੰ ਸੁਣਦੇ ਹਨ। ਜੇਕਰ ਕੋਈ ਇਨ੍ਹਾਂ ਸ਼ਬਦਾਂ ਵਿੱਚ ਕੁਝ ਜੋੜਦਾ ਹੈ, ਪਰਮੇਸ਼ੁਰ ਉਸ ਉੱਤੇ ਉਹ ਮੁਸੀਬਤਾਂ ਲਿਆਵੇਗਾ ਜਿਨ੍ਹਾਂ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੋਇਆ।
ਪਰਕਾਸ਼ ਦੀ ਪੋਥੀ 1:18
ਮੈਂ ਹੀ ਹਾਂ ਜਿਹੜਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ।
ਪਰਕਾਸ਼ ਦੀ ਪੋਥੀ 1:2
ਯੂਹੰਨਾ ਨੇ ਉਹ ਸਭ ਕੁਝ ਕਿਹਾ ਜੋ ਉਸ ਨੇ ਦੇਖਿਆ ਸੀ। ਇਹ ਉਹ ਸੱਚ ਹੈ ਜਿਹੜਾ ਯਿਸੂ ਮਸੀਹ ਨੇ ਉਸ ਨੂੰ ਦੱਸਿਆ ਸੀ; ਇਹ ਪਰਮੇਸ਼ੁਰ ਦਾ ਸੰਦੇਸ਼ ਹੈ।
੨ ਪਤਰਸ 3:12
ਤੁਹਾਨੂੰ ਪਰਮੇਸ਼ੁਰ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿੱਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।
ਯੂਹੰਨਾ 21:25
ਯਿਸੂ ਨੇ ਹੋਰ ਵੀ ਬਹੁਤ ਗੱਲਾਂ ਕੀਤੀਆਂ। ਜੇ ਉਹ ਸਾਰੀਆਂ ਇੱਕ-ਇੱਕ ਕਰਕੇ ਲਿਖੀਆਂ ਜਾਂਦੀਆਂ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰੀ ਦੁਨੀਆਂ ਵੀ ਕਾਫ਼ੀ ਨਾ ਹੁੰਦੀ।
ਯਸਈਆਹ 25:9
ਉਸ ਸਮੇਂ, ਆਖਣਗੇ ਲੋਕ, “ਇੱਥੇ ਹੈ ਸਾਡਾ ਪਰਮੇਸ਼ੁਰ! ਉਹੀ ਹੈ ਉਹ ਜਿਸਦੀ ਸਾਨੂੰ ਉਡੀਕ ਸੀ ਉਹ ਸਾਨੂੰ ਬਚਾਉਣ ਲਈ ਆ ਗਿਆ ਹੈ। ਅਸੀਂ ਆਪਣੇ ਯਹੋਵਾਹ ਨੂੰ ਉਡੀਕਦੇ ਰਹੇ ਹਾਂ। ਇਸ ਲਈ ਅਸੀਂ ਖੁਸ਼ੀ ਮਨਾਵਾਂਗੇ ਤੇ ਪ੍ਰਸੰਨ ਹੋਵਾਂਗੇ ਜਦੋਂ ਯਹੋਵਾਹ ਅਸਾਂ ਨੂੰ ਬਚਾਵੇਗਾ।”
ਗ਼ਜ਼ਲ ਅਲਗ਼ਜ਼ਲਾਤ 8:14
ਉਹ ਉਸ ਨੂੰ ਆਖਦੀ ਹੈ ਛੇਤੀ ਕਰ ਮੇਰੇ ਪ੍ਰੀਤਮ। ਬਣ ਜਾ ਕਿਸੇ ਹਿਰਨ ਜਾਂ ਹਰਨੋਟੇ ਵਰਗਾ ਮਸਾਲਿਆਂ ਦੇ ਪਰਬਤ ਉੱਤੇ।