Romans 1:24
ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।
Romans 1:24 in Other Translations
King James Version (KJV)
Wherefore God also gave them up to uncleanness through the lusts of their own hearts, to dishonour their own bodies between themselves:
American Standard Version (ASV)
Wherefore God gave them up in the lusts of their hearts unto uncleanness, that their bodies should be dishonored among themselves:
Bible in Basic English (BBE)
For this reason God gave them up to the evil desires of their hearts, working shame in their bodies with one another:
Darby English Bible (DBY)
Wherefore God gave them up [also] in the lusts of their hearts to uncleanness, to dishonour their bodies between themselves:
World English Bible (WEB)
Therefore God also gave them up in the lusts of their hearts to uncleanness, that their bodies should be dishonored among themselves,
Young's Literal Translation (YLT)
Wherefore also God did give them up, in the desires of their hearts, to uncleanness, to dishonour their bodies among themselves;
| Wherefore | Διὸ | dio | thee-OH |
| καὶ | kai | kay | |
| God | παρέδωκεν | paredōken | pa-RAY-thoh-kane |
| also | αὐτοὺς | autous | af-TOOS |
| gave up | ὁ | ho | oh |
| them | θεὸς | theos | thay-OSE |
| to | ἐν | en | ane |
| uncleanness | ταῖς | tais | tase |
| through | ἐπιθυμίαις | epithymiais | ay-pee-thyoo-MEE-ase |
| the | τῶν | tōn | tone |
| καρδιῶν | kardiōn | kahr-thee-ONE | |
| lusts | αὐτῶν | autōn | af-TONE |
| own their of | εἰς | eis | ees |
| ἀκαθαρσίαν | akatharsian | ah-ka-thahr-SEE-an | |
| hearts, | τοῦ | tou | too |
| ἀτιμάζεσθαι | atimazesthai | ah-tee-MA-zay-sthay | |
| to dishonour | τὰ | ta | ta |
| own their | σώματα | sōmata | SOH-ma-ta |
| bodies | αὐτῶν | autōn | af-TONE |
| between | ἐν | en | ane |
| themselves: | ἑαυτοῖς | heautois | ay-af-TOOS |
Cross Reference
੧ ਥੱਸਲੁਨੀਕੀਆਂ 4:4
ਪਰਮੇਸ਼ੁਰ ਚਾਹੁੰਦਾ ਹੈ। ਕਿ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸਰੀਰ ਉੱਤੇ ਕਾਬੂ ਰੱਖਣਾ ਸਿੱਖ ਲਵੇ। ਆਪਣੇ ਸਰੀਰ ਦਾ ਇਸਤੇਮਾਲ ਉਸ ਢੰਗ ਨਾਲ ਕਰੋ ਜਿਹੜਾ ਪਵਿੱਤਰ ਅਤੇ ਸਤਿਕਾਰਯੋਗ ਹੈ।
ਅਫ਼ਸੀਆਂ 4:18
ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ।
ਰੋਮੀਆਂ 6:12
ਪਰ ਪਾਪ ਨੂੰ, ਇੱਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵੱਸ ਨਹੀਂ ਹੋਣਾ ਚਾਹੀਦਾ।
ਰੋਮੀਆਂ 1:26
ਪਰਮੇਸ਼ੁਰ ਨੇ ਉਨ੍ਹਾਂ ਨੂੰ ਸ਼ਰਮਸਾਰੀ ਵਾਲੀਆਂ ਗੱਲਾਂ ਕਰਨ ਲਈ ਛੱਡ ਦਿੱਤਾ, ਜਿਨ੍ਹਾਂ ਦੀ ਉਨ੍ਹਾਂ ਨੇ ਇੱਛਾ ਕੀਤੀ ਸੀ। ਉਨ੍ਹਾਂ ਦੀਆਂ ਔਰਤਾਂ ਨੇ ਮਰਦਾਂ ਨਾਲੋਂ ਜਿਨਸੀ ਸੰਬੰਧ ਤੋੜ ਲਏ ਅਤੇ ਦੂਸਰੀਆਂ ਔਰਤਾਂ ਨਾਲ ਜਿਨਸੀ ਸੰਬੰਧ ਜੋੜ ਲਏ।
੨ ਤਿਮੋਥਿਉਸ 2:20
ਇੱਕ ਵੱਡੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਕੁਝ ਵਸਤਾਂ ਹਨ। ਪਰ ਕੁਝ ਵਸਤਾਂ ਲਕੜੀ ਤੇ ਮਿੱਟੀ ਦੀਆਂ ਵੀ ਬਣੀਆਂ ਹੋਈਆਂ ਹਨ। ਕੁਝ ਚੀਜ਼ਾਂ ਨੂੰ ਖਾਸ ਮੌਕਿਆਂ ਤੇ ਇਸਤੇਮਾਲ ਕੀਤਾ ਜਾਂਦਾ ਹੈ। ਹੋਰ ਕਈ ਚੀਜ਼ਾਂ ਮੰਦੇ ਕੰਮਾਂ ਲਈ ਵੀ ਇਸਤੇਮਾਲ ਕੀਤੀਆਂ ਜਾਂਦੀਆਂ ਹਨ।
੨ ਥੱਸਲੁਨੀਕੀਆਂ 2:10
ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ।
੧ ਕੁਰਿੰਥੀਆਂ 6:18
ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸ ਦੇ ਸਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ।
੧ ਕੁਰਿੰਥੀਆਂ 6:13
“ਭੋਜਨ ਮਿਹਦੇ ਵਾਸਤੇ ਹੈ ਅਤੇ ਮਿਹਦਾ ਭੋਜਨ ਵਾਸਤੇ” ਠੀਕ ਹੈ। ਪਰ ਪਰਮੇਸ਼ੁਰ ਦੋਹਾਂ ਦਾ ਹੀ ਨਾਸ਼ ਕਰ ਦੇਵੇਗਾ। ਸਰੀਰ ਜਿਨਸੀ ਗੁਨਾਹ ਵਾਸਤੇ ਨਹੀਂ ਹੈ। ਸਰੀਰ ਪ੍ਰਭੂ ਵਾਸਤੇ ਹੈ ਅਤੇ ਪ੍ਰਭੂ ਸਰੀਰ ਵਾਸਤੇ ਹੈ।
ਰਸੂਲਾਂ ਦੇ ਕਰਤੱਬ 17:29
“ਅਸੀਂ ਪਰਮੇਸ਼ੁਰ ਦੇ ਬੱਚੇ ਹਾਂ। ਇਸ ਲਈ ਸਾਨੂੰ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ੁਰ ਕੁਝ ਅਜਿਹਾ ਹੈ ਜੋ ਲੋਕ ਸੋਚਦੇ ਜਾਂ ਬਣਾਉਂਦੇ ਹਨ। ਉਹ ਸੋਨੇ ਚਾਂਦੀ ਜਾਂ ਪੱਥਰ ਦੀਆਂ ਬਣੀਆਂ ਮੂਰਤਾਂ ਵਰਗਾ ਨਹੀਂ ਹੈ।
ਰਸੂਲਾਂ ਦੇ ਕਰਤੱਬ 14:16
“ਪਿੱਛਲੇ ਸਮਿਆਂ ਵਿੱਚ ਪਰਮੇਸ਼ੁਰ ਨੇ ਕੌਮਾਂ ਨੂੰ ਉਹ ਕਰਨ ਦਿੱਤਾ ਜੋ ਉਨ੍ਹਾਂ ਨੇ ਚਾਹਾ।
ਰਸੂਲਾਂ ਦੇ ਕਰਤੱਬ 7:42
ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿੱਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ, ‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ।
ਮੱਤੀ 15:14
ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”
ਹੋ ਸੀਅ 4:17
“ਅਫ਼ਰਾਈਮ ਆਪਣੇ ਬੁੱਤਾਂ ਨਾਲ ਜੁੜ ਗਿਆ ਹੈ, ਇਸ ਲਈ ਉਸ ਨੂੰ ਇੱਕਲਾ ਛੱਡ ਦਿਓ।
ਜ਼ਬੂਰ 81:11
“ਪਰ ਮੇਰੇ ਲੋਕਾਂ ਨੇ ਮੇਰੀ ਗੱਲ ਨਹੀਂ ਸੁਣੀ, ਇਸਰਾਏਲ ਨੇ ਮੇਰਾ ਹੁਕਮ ਨਹੀਂ ਮੰਨਿਆ।
ਅਹਬਾਰ 18:22
“ਤੁਹਾਨੂੰ ਕਿਸੇ ਮਰਦ ਨਾਲ ਔਰਤ ਵਾਂਗ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਭਿਆਨਕ ਪਾਪ ਹੈ।