Romans 1:31
ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ।
Romans 1:31 in Other Translations
King James Version (KJV)
Without understanding, covenantbreakers, without natural affection, implacable, unmerciful:
American Standard Version (ASV)
without understanding, covenant-breakers, without natural affection, unmerciful:
Bible in Basic English (BBE)
Without knowledge, not true to their undertakings, unkind, having no mercy:
Darby English Bible (DBY)
void of understanding, faithless, without natural affection, unmerciful;
World English Bible (WEB)
without understanding, covenant-breakers, without natural affection, unforgiving, unmerciful;
Young's Literal Translation (YLT)
unintelligent, faithless, without natural affection, implacable, unmerciful;
| Without understanding, | ἀσυνέτους | asynetous | ah-syoo-NAY-toos |
| covenantbreakers, without natural | ἀσυνθέτους | asynthetous | ah-syoon-THAY-toos |
| affection, | ἀστόργους | astorgous | ah-STORE-goos |
| implacable, | ἀσπόνδους, | aspondous | ah-SPONE-thoos |
| unmerciful: | ἀνελεήμονας· | aneleēmonas | ah-nay-lay-A-moh-nahs |
Cross Reference
੨ ਤਿਮੋਥਿਉਸ 3:3
ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ।
੨ ਸਲਾਤੀਨ 18:14
ਤਦ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਅਤੇ ਆਖਿਆ, “ਮੇਰੇ ਕੋਲ ਭੁੱਲ ਹੋ ਗਈ। ਤੂੰ ਮੇਰੇ ਕੋਲੋਂ ਵਾਪਸ ਮੁੜ ਜਾ। ਜੋ ਕੁਝ ਤੂੰ ਮੇਰੇ ਤੋਂ ਚਾਹੇ ਮੈਂ ਭਰਨ ਨੂੰ ਤਿਆਰ ਹਾਂ।” ਤਦ ਅੱਸ਼ੂਰ ਦੇ ਪਾਤਸ਼ਾਹ ਨੇ 10,200 ਕਿੱਲੋ ਚਾਂਦੀ ਅਤੇ 10,20 ਕਿੱਲੋ ਸੋਨਾ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਦੇਣ ਲਈ ਕਿਹਾ।
ਅਮਸਾਲ 18:2
ਮੂਰਖ ਬੰਦਾ ਹੋਰਨਾਂ ਲੋਕਾਂ ਤੋਂ ਸਿੱਖਿਆ ਲੈਣਾ ਨਹੀਂ ਚਾਹੁੰਦਾ ਉਹ ਬੰਦਾ ਸਿਰਫ਼ ਆਪਣੇ ਵਿੱਚਾਰ ਹੀ ਦੱਸਣਾ ਚਾਹੁੰਦਾ ਹੈ।
ਯਸਈਆਹ 27:11
ਵੇਲਾਂ ਸੁੱਕ ਜਾਣਗੀਆਂ। ਸਾਰੀਆਂ ਟਾਹਣੀਆਂ ਟੁੱਟ ਜਾਣਗੀਆਂ ਔਰਤਾਂ ਇਨ੍ਹਾਂ ਟਾਹਣੀਆਂ ਨੂੰ ਬਾਲਣ ਲਈ ਵਰਤਣਗੀਆਂ।ਲੋਕ ਸਮਝਣ ਤੋਂ ਇਨਕਾਰ ਕਰਦੇ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਮਾਲਿਕ, ਉਨ੍ਹਾਂ ਨੂੰ ਹੌਸਲਾ ਨਹੀਂ ਦੇਵੇਗਾ। ਉਨ੍ਹਾਂ ਦਾ ਸਿਰਜਣਹਾਰ ਉਨ੍ਹਾਂ ਉੱਤੇ ਮਿਹਰਬਾਨ ਨਹੀਂ ਹੋਵੇਗਾ।
ਯਸਈਆਹ 33:8
ਸੜਕਾਂ ਤਬਾਹ ਹੋ ਗਈਆਂ ਹਨ। ਗਲੀਆਂ ਵਿੱਚ ਕੋਈ ਵੀ ਨਹੀਂ ਤੁਰ ਫ਼ਿਰ ਰਿਹਾ। ਲੋਕਾਂ ਨੇ ਆਪਣੇ ਕੀਤੇ ਇਕਰਾਰਨਾਮੇ ਤੋੜ ਦਿੱਤੇ ਹਨ। ਲੋਕ ਗਵਾਹਾਂ ਦੀ ਸ਼ਹਾਦਤ ਵਿੱਚ ਭਰੋਸਾ ਨਹੀਂ ਕਰਦੇ। ਕੋਈ ਬੰਦਾ ਵੀ ਦੂਸਰਿਆਂ ਦਾ ਆਦਰ ਨਹੀਂ ਕਰਦਾ।
ਯਰਮਿਆਹ 4:22
ਪਰਮੇਸ਼ੁਰ ਨੇ ਆਖਿਆ, “ਮੇਰੇ ਲੋਕ ਮੂਰਖ ਨੇ। ਉਹ ਮੈਨੂੰ ਨਹੀਂ ਜਾਣਦੇ। ਉਹ ਮੂਰਖ ਬੱਚੇ ਹਨ। ਉਹ ਨਹੀਂ ਸਮਝਦੇ। ਉਹ ਬਦੀ ਕਰਨ ਵਿੱਚ ਮਾਹਰ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।”
ਮੱਤੀ 15:16
ਉਸ ਨੇ ਕਿਹਾ, “ਦੂਜੇ ਲੋਕਾਂ ਦੀ ਤਰ੍ਹਾਂ ਕੀ ਹਾਲੇ ਵੀ ਤੁਹਾਨੂੰ ਸਮਝਣਾ ਮੁਸ਼ਕਿਲ ਹੈ।
ਰੋਮੀਆਂ 1:20
ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸੱਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸ ਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪੱਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹੜੇ ਉਹ ਕਰਦੇ ਹਨ।
ਰੋਮੀਆਂ 3:11
ਇੱਥੇ ਕੋਈ ਨਹੀਂ ਜੋ ਸਮਝਦਾ ਹੈ। ਕੋਈ ਵੀ ਨਹੀਂ ਜੋ ਪਰਮੇਸ਼ੁਰ ਨੂੰ ਖੋਜਦਾ ਹੈ।