Romans 12:15
ਜਦੋਂ ਦੂਜੇ ਲੋਕ ਖੁਸ਼ ਹੋਣ, ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਵੇ ਜੇਕਰ ਉਹ ਉਦਾਸ ਹੋਣ, ਉਨ੍ਹਾਂ ਦੀ ਉਦਾਸੀ ਸਾਂਝੀ ਕਰੋ।
Romans 12:15 in Other Translations
King James Version (KJV)
Rejoice with them that do rejoice, and weep with them that weep.
American Standard Version (ASV)
Rejoice with them that rejoice; weep with them that weep.
Bible in Basic English (BBE)
Take part in the joy of those who are glad, and in the grief of those who are sorrowing.
Darby English Bible (DBY)
Rejoice with those that rejoice, weep with those that weep.
World English Bible (WEB)
Rejoice with those who rejoice. Weep with those who weep.
Young's Literal Translation (YLT)
to rejoice with the rejoicing, and to weep with the weeping,
| Rejoice | χαίρειν | chairein | HAY-reen |
| with | μετὰ | meta | may-TA |
| them that do rejoice, | χαιρόντων | chairontōn | hay-RONE-tone |
| and | καὶ | kai | kay |
| weep | κλαίειν | klaiein | KLAY-een |
| with | μετὰ | meta | may-TA |
| them that weep. | κλαιόντων | klaiontōn | klay-ONE-tone |
Cross Reference
੧ ਕੁਰਿੰਥੀਆਂ 12:26
ਜੇ ਸਰੀਰ ਦਾ ਇੱਕ ਅੰਗ ਦੁੱਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁੱਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।
ਇਬਰਾਨੀਆਂ 13:3
ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹੜੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ।
ਫ਼ਿਲਿੱਪੀਆਂ 2:17
ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸ ਨੂੰ ਅਰਪਣ ਕਰਦੇ ਹੋਂ। ਹੋ ਸੱਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ।
ਅੱਯੂਬ 30:25
ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਮੁਸੀਬਤ ਵਿੱਚ ਪਏ ਲੋਕਾਂ ਲਈ ਰੋਇਆ ਹਾਂ। ਤੁਸੀਂ ਜਾਣਦੇ ਹੋ ਕਿ ਮੇਰਾ ਦਿਲ ਗਰੀਬਾਂ ਲਈ ਬਹੁਤ ਉਦਾਸ ਸੀ।
ਜ਼ਬੂਰ 35:13
ਜਦੋਂ ਉਹ ਲੋਕ ਬਿਮਾਰ ਸਨ, ਮੈਂ ਉਨ੍ਹਾਂ ਲਈ ਦੁੱਖੀ ਸੀ। ਮੈਂ ਭੋਜਨ ਛੱਡ ਕੇ ਉਨ੍ਹਾਂ ਨੂੰ ਆਪਣਾ ਪਿਆਰ ਦਰਸਾਇਆ। ਕੀ ਮੈਨੂੰ ਉਨ੍ਹਾਂ ਦੀ ਪ੍ਰਾਰਥਨਾ ਕਰਕੇ ਇਹੀ ਸਿਲਾ ਮਿਲਿਆ?
੨ ਕੁਰਿੰਥੀਆਂ 11:29
ਜਦੋਂ ਕੋਈ ਦੂਸਰਾ ਕਮਜ਼ੋਰ ਹੁੰਦਾ ਹੈ ਤਾਂ ਮੈਂ ਵੀ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਦਾ ਹਾਂ ਜਦੋਂ ਕਿਸੇ ਵਿਅਕਤੀ ਨੂੰ ਪਾਪ ਲਈ ਪਰਤਾਇਆ ਜਾਂਦਾ ਹੈ, ਮੈਂ ਵੀ ਪਰੇਸ਼ਾਨ ਹੋ ਜਾਂਦਾ ਹਾਂ।
ਯੂਹੰਨਾ 11:33
ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦਰਦ ਅਤੇ ਦੁੱਖ ਮਹਿਸੂਸ ਕੀਤਾ।
ਲੋਕਾ 1:58
ਜਦੋਂ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਸੁਣਿਆ ਕਿ ਪ੍ਰਭੂ ਨੇ ਉਸ ਉੱਪਰ ਆਪਣੀ ਮਹਾਨ ਦਯਾ ਵਿਖਾਈ ਹੈ ਤਾਂ ਉਹ ਉਸ ਦੇ ਨਾਲ ਜਸ਼ਨ ਮਨਾਉਣ ਲਈ ਆਏ।
ਯਰਮਿਆਹ 9:1
ਜੇ ਮੇਰਾ ਸਿਰ ਸਿਰਫ਼ ਪਾਣੀ ਨਾਲ ਹੀ ਭਰਿਆ ਹੁੰਦਾ, ਅਤੇ ਜੇ ਕਿਧਰੇ ਮੇਰੀਆਂ ਅੱਖਾਂ ਹੰਝੂਆਂ ਦਾ ਫ਼ੁਹਾਰਾ ਹੁੰਦੀਆਂ, ਮੈਂ ਆਪਣੇ ਲੋਕਾਂ ਲਈ ਦਿਨ-ਰਾਤ ਰੋਦਾ, ਜਿਹੜੇ ਤਬਾਹ ਹੋ ਗਏ ਨੇ।
ਨਹਮਿਆਹ 1:4
ਜਦੋਂ ਮੈਂ ਇੰਝ ਸੁਣਿਆ, ਮੈਂ ਹੇਠਾਂ ਬੈਠ ਗਿਆ ਅਤੇ ਕਈ ਦਿਨਾਂ ਤਾਈਂ ਸੋਗ ਮਨਾਇਆ। ਮੈਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਵਰਤ ਰੱਖੇ।
ਫ਼ਿਲਿੱਪੀਆਂ 2:28
ਇਸ ਲਈ ਮੈਂ ਜਲਦੀ ਹੀ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਜਦੋਂ ਤੁਸੀਂ ਉਸ ਨੂੰ ਵੇਖੋਂਗੇ, ਤਾਂ ਤੁਸੀਂ ਇੱਕ ਵਾਰ ਫ਼ੇਰ ਖੁਸ਼ ਹੋਵੋਂਗੇ। ਅਤੇ ਮੇਰੀ ਚਿੰਤਾ ਵੀ ਘੱਟ ਜਾਵੇਗੀ।
ਫ਼ਿਲਿੱਪੀਆਂ 2:26
ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ।
੨ ਕੁਰਿੰਥੀਆਂ 2:3
ਮੈਂ ਕਿਸੇ ਕਾਰਣ ਹੀ ਤੁਹਾਨੂੰ ਖੱਤ ਲਿਖਿਆ ਸੀ; ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਉਨ੍ਹਾਂ ਲੋਕਾਂ ਵੱਲੋਂ ਉਦਾਸੀ ਨਾ ਮਿਲੇ ਜਿਨ੍ਹਾਂ ਤੋਂ ਮੈਨੂੰ ਖੁਸ਼ੀ ਮਿਲਣੀ ਚਾਹੀਦੀ ਹੈ। ਮੈਨੂੰ ਤੁਹਾਡੇ ਵਿੱਚ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਮਰੀ ਖੁਸ਼ੀ ਸਾਂਝੀ ਕਰੋਂਗੇ।
ਰਸੂਲਾਂ ਦੇ ਕਰਤੱਬ 11:23
ਬਰਨਬਾਸ ਇੱਕ ਚੰਗਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਤੇ ਵੇਖਕੇ ਬਹੁਤ ਖੁਸ਼ ਸੀ। ਉਸ ਨੇ ਸਾਰੇ ਨਿਹਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵਫ਼ਾਦਾਰ ਹੋਣਾ ਜਾਰੀ ਰੱਖਣ ਲਈ ਉਤਸਾਹਤ ਕੀਤਾ। ਇਸ ਕਰਕੇ, ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ।
ਯੂਹੰਨਾ 11:19
ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਉਨ੍ਹਾਂ ਦੇ ਭਰਾ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।
ਲੋਕਾ 15:5
ਤੇ ਜਦੋਂ ਉਸ ਨੂੰ ਉਹ ਗੁਆਚੀ ਹੋਈ ਭੇਡ ਲੱਭ ਜਾਂਦੀ ਹੈ, ਤਾਂ ਉਹ ਮਨੁੱਖ ਬੜਾ ਖੁਸ਼ ਹੁੰਦਾ ਹੈ ਅਤੇ ਖੁਸ਼ੀ ਨਾਲ ਉਸ ਨੂੰ ਆਪਣੇ ਮੋਢਿਆ ਉੱਤੇ ਚੁੱਕ ਲੈਂਦਾ ਹੈ।
ਯਸਈਆਹ 66:10
ਹੇ ਯਰੂਸ਼ਲਮ, ਖੁਸ਼ ਹੋ! ਤੁਸੀਂ ਸਾਰੇ ਲੋਕੋ, ਜਿਹੜੇ ਯਰੂਸ਼ਲਮ ਨੂੰ ਪਿਆਰ ਕਰਦੇ ਹੋ, ਪ੍ਰਸੰਨ ਹੋਵੋ! ਯਰੂਸ਼ਲਮ ਨਾਲ, ਉਦਾਸ ਗੱਲਾਂ ਵਾਪਰੀਆਂ ਸਨ, ਇਸ ਲਈ ਤੁਹਾਡੇ ਵਿੱਚੋਂ ਕੁਝ ਲੋਕ ਉਦਾਸ ਨੇ। ਪਰ ਹੁਣ ਤੁਹਾਨੂੰ ਲੋਕਾਂ ਨੂੰ ਖੁਸ਼ ਹੋ ਜਾਣਾ ਚਾਹੀਦਾ ਹੈ।
ਅੱਯੂਬ 2:11
ਅੱਯੂਬ ਦੇ ਤਿੰਨ ਦੋਸਤ ਉਸ ਨੂੰ ਮਿਲਣ ਲਈ ਆਉਂਦੇ ਹਨ ਅੱਯੂਬ ਦੇ ਤਿੰਨ ਦੋਸਤ ਸਨ ਤੇਮਾਨੀ ਤੋਂ ਅਲੀਫ਼ਜ, ਸੂਹੀ ਤੋਂ ਬਿਲਦਦ, ਅਤੇ ਨਅਮਾਤੀ ਤੋਂ ਸੋਫ਼ਰ। ਇਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨਾਲ ਵਾਪਰੀਆਂ ਮੰਦੀਆਂ ਘਟਨਾਵਾਂ ਬਾਰੇ ਸੁਣਿਆ। ਇਹ ਤਿੰਨੇ ਦੋਸਤ ਘਰੋ ਨਿਕਲ ਕੇ ਇਕੱਠੇ ਹੋਏ। ਉਨ੍ਹਾਂ ਨੇ ਨਿਆਂ ਕੀਤਾ ਕਿ ਅੱਯੂਬ ਕੋਲ ਜਾਕੇ ਉਸ ਨਾਲ ਹਮਦਰਦੀ ਜਤਾਉਣ ਤੇ ਉਸ ਨੂੰ ਹੌਸਲਾ ਦੇਣ।