Titus 1:14
ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਣਗੇ ਜਿਹੜੇ ਸੱਚ ਦੀ ਪ੍ਰਵਾਹ ਨਹੀਂ ਕਰਦੇ।
Titus 1:14 in Other Translations
King James Version (KJV)
Not giving heed to Jewish fables, and commandments of men, that turn from the truth.
American Standard Version (ASV)
not giving heed to Jewish fables, and commandments of men who turn away from the truth.
Bible in Basic English (BBE)
Giving no attention to the fictions of the Jews and the rules of men who have no true knowledge.
Darby English Bible (DBY)
not turning [their] minds to Jewish fables and commandments of men turning away from the truth.
World English Bible (WEB)
not paying attention to Jewish fables and commandments of men who turn away from the truth.
Young's Literal Translation (YLT)
not giving heed to Jewish fables and commands of men, turning themselves away from the truth;
| Not | μὴ | mē | may |
| giving heed to | προσέχοντες | prosechontes | prose-A-hone-tase |
| Jewish | Ἰουδαϊκοῖς | ioudaikois | ee-oo-tha-ee-KOOS |
| fables, | μύθοις | mythois | MYOO-thoos |
| and | καὶ | kai | kay |
| commandments | ἐντολαῖς | entolais | ane-toh-LASE |
| of men, | ἀνθρώπων | anthrōpōn | an-THROH-pone |
| that turn from | ἀποστρεφομένων | apostrephomenōn | ah-poh-stray-foh-MAY-none |
| the | τὴν | tēn | tane |
| truth. | ἀλήθειαν | alētheian | ah-LAY-thee-an |
Cross Reference
ਕੁਲੁੱਸੀਆਂ 2:22
ਇਹ ਸਾਰੇ ਨੇਮ ਉਨ੍ਹਾਂ ਗੱਲਾਂ ਬਾਰੇ ਹਨ। ਜੋ ਇੱਕ ਵਾਰ ਵਰਤੋਂ ਕਰਨ ਤੋਂ ਬਾਦ ਨਸ਼ਟ ਹੋ ਜਾਂਦੇ ਹਨ। ਇਹ ਉਹ ਹੁਕਮ ਅਤੇ ਉਪਦੇਸ਼ ਹਨ ਜਿਹੜੇ ਲੋਕਾਂ ਤੋਂ ਆਉਂਦੇ ਹਨ।
੨ ਤਿਮੋਥਿਉਸ 4:4
ਲੋਕ ਸੱਚ ਨੂੰ ਸੁਣਨਾ ਛੱਡ ਦੇਣਗੇ। ਉਹ ਮਨਘੜਤ ਕਥਾ ਕਹਾਣੀਆਂ ਦੇ ਉਪਦੇਸ਼ ਤੇ ਅਮਲ ਕਰਨਾ ਸ਼ੁਰੂ ਕਰ ਦੇਣਗੇ।
ਯਸਈਆਹ 29:13
ਮੇਰਾ ਮਾਲਿਕ ਆਖਦਾ ਹੈ, “ਇਹ ਲੋਕ ਆਖਦੇ ਨੇ ਕਿ ਇਹ ਮੈਨੂੰ ਪਿਆਰ ਕਰਦੇ ਨੇ। ਇਹ ਆਪਣੇ ਮੂੰਹੋਁ ਨਿਕਲਦੇ ਸ਼ਬਦਾਂ ਰਾਹੀਂ ਮੇਰੇ ਲਈ ਆਦਰ ਪ੍ਰਗਟ ਕਰਦੇ ਹਨ। ਪਰ ਉਨ੍ਹਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ। ਜਿਹੜਾ ਆਦਰ ਉਹ ਮੈਨੂੰ ਦਰਸਾਉਂਦੇ ਹਨ ਉਹ ਕੁਝ ਵੀ ਨਹੀਂ ਸਿਰਫ਼ ਰਟੇ-ਰਟਾਏ ਮਨੁੱਖੀ ਅਸੂਲ ਹਨ।
ਮੱਤੀ 15:9
ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।’”
ਮਰਕੁਸ 7:7
ਉਨ੍ਹਾਂ ਦਾ ਮੱਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ। ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।’
ਗਲਾਤੀਆਂ 4:9
ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁੱਚ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁੱਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਣਨਾ ਚਾਹੁੰਦੇ ਹੋ?
੧ ਤਿਮੋਥਿਉਸ 1:4
ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹੜੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪੱਤ੍ਰੀਆਂ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖੜ੍ਹਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ।
ਇਬਰਾਨੀਆਂ 12:25
ਸਾਵੱਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸ ਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸੱਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾੜੀ ਹੋਵੇਗੀ ਜਿਹੜੇ ਉਸ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
੨ ਪਤਰਸ 2:22
ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ: “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁੜ ਚਿੱਕੜ ਵਿੱਚ ਲੇਟਣ ਲਈ ਵਾਪਸ ਚੱਲਿਆ ਜਾਂਦਾ ਹੈ।”