ਸਫ਼ਨਿਆਹ 2:10 in Punjabi

ਪੰਜਾਬੀ ਪੰਜਾਬੀ ਬਾਈਬਲ ਸਫ਼ਨਿਆਹ ਸਫ਼ਨਿਆਹ 2 ਸਫ਼ਨਿਆਹ 2:10

Zephaniah 2:10
ਇਹ ਸਭ ਕੁਝ ਉਸ ਧਰਤੀ ਤੇ ਇਸ ਲਈ ਵਾਪਰੇਗਾ ਕਿਉਂ ਕਿ ਮੋਆਬ ਅਤੇ ਅਮੋਨ ਦੇ ਲੋਕ ਇੰਨੇ ਹੰਕਾਰੇ ਹੋਏ ਅਤੇ ਜ਼ਾਲਿਮ ਸਨ ਕਿ ਉਨ੍ਹਾਂ ਯਹੋਵਾਹ, ਸਰਬ ਸ਼ਕਤੀਮਾਨ ਦੀ ਪਰਜਾ ਨੂੰ ਜ਼ਲੀਲ ਕੀਤਾ।

Zephaniah 2:9Zephaniah 2Zephaniah 2:11

Zephaniah 2:10 in Other Translations

King James Version (KJV)
This shall they have for their pride, because they have reproached and magnified themselves against the people of the LORD of hosts.

American Standard Version (ASV)
This shall they have for their pride, because they have reproached and magnified themselves against the people of Jehovah of hosts.

Bible in Basic English (BBE)
This will be their fate because of their pride, because they have said evil, lifting themselves up against the people of the Lord of armies.

Darby English Bible (DBY)
This shall they have for their pride, because they have reproached and magnified themselves against the people of Jehovah of hosts.

World English Bible (WEB)
This they will have for their pride, because they have reproached and magnified themselves against the people of Yahweh of Hosts.

Young's Literal Translation (YLT)
This `is' to them for their arrogancy, Because they have reproached, And they magnify `themselves' against the people of Jehovah of Hosts.

This
זֹ֥אתzōtzote
shall
they
have
for
לָהֶ֖םlāhemla-HEM
pride,
their
תַּ֣חַתtaḥatTA-haht
because
גְּאוֹנָ֑םgĕʾônāmɡeh-oh-NAHM
they
have
reproached
כִּ֤יkee
magnified
and
חֵֽרְפוּ֙ḥērĕpûhay-reh-FOO
themselves
against
וַיַּגְדִּ֔לוּwayyagdilûva-yahɡ-DEE-loo
the
people
עַלʿalal
Lord
the
of
עַ֖םʿamam
of
hosts.
יְהוָ֥הyĕhwâyeh-VA
צְבָאֽוֹת׃ṣĕbāʾôttseh-va-OTE

Cross Reference

ਯਸਈਆਹ 16:6
ਅਸੀਂ ਸੁਣਿਆ ਹੈ ਕਿ ਮੋਆਬ ਦੇ ਲੋਕ ਬਹੁਤ ਗੁਮਾਨੀ ਅਤੇ ਹਂਕਾਰੀ ਹਨ। ਇਹ ਲੋਕ ਬਹੁਤ ਹਿਂਸੱਕ ਹਨ ਅਤੇ ਫ਼ਢ਼ਾਂ ਮਾਰਦੇ ਹਨ। ਪਰ ਉਨ੍ਹਾਂ ਦੀਆਂ ਫ਼ਢ਼ਾਂ ਫ਼ੋਕੇ ਸ਼ਬਦ ਹੀ ਹਨ।

ਸਫ਼ਨਿਆਹ 2:8
ਯਹੋਵਾਹ ਆਖਦਾ ਹੈ, “ਮੈਂ ਜਾਣਦਾ ਹਾਂ ਕਿ ਮੋਆਬ ਅਤੇ ਅੰਮੋਨੀਆਂ ਦੇ ਲੋਕਾਂ ਨੇ ਕੀ-ਕੀ ਕੀਤਾ! ਉਨ੍ਹਾਂ ਨੇ ਮੇਰੀ ਪਰਜਾ ਨੂੰ ਸਰਮਿੰਦਿਆਂ ਕੀਤਾ ਅਤੇ ਆਪਣੇ ਰਾਜ ਨੂੰ ਵੱਡਾ ਕਰਨ ਲਈ ਮੇਰੇ ਲੋਕਾਂ ਦੀ ਜ਼ਮੀਨ ਖੋਹ ਲਈ।

੧ ਪਤਰਸ 5:5
ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”

ਅਬਦ ਯਾਹ 1:3
ਤੇਰੇ ਹੰਕਾਰ ਨੇ ਤੈਨੂੰ ਮਾਰਿਆ ਹੈ, ਤੂੰ ਚੱਟਾਨਾਂ ਦੀਆਂ ਗੁਫ਼ਾਵਾਂ ’ਚ ਜਾਕੇ ਵਸਿਆ ਤੇ ਤੇਰਾ ਘਰ ਉਚਿਆਈਆਂ ਤੇ ਹੈ ਇਸ ਲਈ ਤੂੰ ਆਪਣੇ-ਆਪ ਨੂੰ ਆਖਦਾ ਹੈਂ, ‘ਕੋਈ ਮੈਨੂੰ ਧਰਤੀ ਤੇ ਨਹੀਂ ਲਾਹ ਸੱਕਦਾ।’”

ਦਾਨੀ ਐਲ 5:20
“ਪਰ ਨਬੂਕਦਨੱਸਰ ਗੁਮਾਨੀ ਅਤੇ ਜ਼ਿੱਦੀ ਬਣ ਗਿਆ। ਇਸ ਲਈ ਉਸਦੀ ਸ਼ਕਤੀ ਉਸ ਕੋਲੋਂ ਖੋਹ ਲਈ ਗਈ। ਉਸ ਨੂੰ ਉਸ ਦੇ ਸ਼ਾਹੀ ਤਖਤ ਤੋਂ ਉੱਠਾ ਦਿੱਤਾ ਗਿਆ ਅਤੇ ਉਸਦਾ ਪਰਤਾਪ ਖਤਮ ਕਰ ਦਿੱਤਾ ਗਇਆ।

ਦਾਨੀ ਐਲ 4:37
ਹੁਣ ਮੈਂ, ਨਬੂਕਦਨੱਸਰ, ਅਕਾਸ਼ ਦੇ ਪਾਤਸ਼ਾਹ ਦੀ ਉਸਤਤ ਅਤੇ ਉਸਦੀ ਇੱਜ਼ਤ ਕਰਦਾ ਹਾਂ ਅਤੇ ਪਰਤਾਪ ਦਾ ਗੁਣਗਾਨ ਕਰਦਾ ਹਾਂ। ਹਰ ਗੱਲ ਜਿਹੜੀ ਉਹ ਕਰਦਾ ਹੈ, ਠੀਕ ਹੈ। ਉਹ ਸਦਾ ਬੇਲਾਗ ਹੈ। ਅਤੇ ਉਹ ਗੁਮਾਨੀ ਲੋਕਾਂ ਨੂੰ ਨਿਮਾਣੇ ਬਨਾਉਣ ਦੇ ਸਮਰਬ ਹੈ!

ਹਿਜ਼ ਕੀ ਐਲ 38:14
ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੇਰੇ ਲਈ ਗੋਗ ਨਾਲ ਗੱਲ ਕਰ। ਉਸ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ! ‘ਤੂੰ ਮੇਰੇ ਲੋਕਾਂ ਉੱਤੇ ਉਦੋਂ ਹਮਲਾ ਕਰਨ ਲਈ ਆਵੇਂਗਾ ਜਦੋਂ ਉਹ ਸ਼ਾਂਤੀ ਅਤੇ ਸੁਰੱਖਿਆ ਨਾਲ ਰਹਿ ਰਹੇ ਹਨ।

ਯਰਮਿਆਹ 48:29
“ਅਸੀਂ ਮੋਆਬ ਦੇ ਗੁਮਾਨ ਬਾਰੇ ਸੁਣਿਆ ਹੈ। ਉਹ ਬਹੁਤ ਗੁਮਾਨੀ ਸੀ। ਉਹ ਸੋਚਦਾ ਸੀ ਕਿ ਉਹ ਬਹੁਤ ਮਹੱਤਵਪੂਰਣ ਹੈ। ਉਹ ਹਮੇਸ਼ਾ ਹੀ ਫ਼ਢ਼ਾਂ ਮਾਰਦਾ ਸੀ। ਉਹ ਬਹੁਤ-ਬਹੁਤ ਗੁਮਾਨੀ ਸੀ।”

ਯਸਈਆਹ 37:22
“ਸਨਹੇਰੀਬ ਬਾਰੇ ਯਹੋਵਾਹ ਦਾ ਸੰਦੇਸ਼ ਇਉਂ ਹੈ: ‘ਅੱਸ਼ੂਰ ਦੇ ਰਾਜੇ, ਸੀਯੋਨ ਯਰੂਸ਼ਲਮ ਦੀ ਕਂਵਾਰੀ ਪੁੱਤਰੀ ਤੈਨੂੰ ਮਹੱਤਵਪੂਰਣ ਨਹੀਂ ਸਮਝਦੀ। ਉਹ ਤੇਰੇ ਉੱਤੇ ਹੱਸਦੀ ਹੈ। ਯਰੂਸ਼ਲਮ ਦੀ ਪੁੱਤਰੀ ਮਜ਼ਾਕ ਤੇਰਾ ਉਡਾਉਂਦੀ ਹੈ।

ਯਸਈਆਹ 10:12
ਮੇਰਾ ਪ੍ਰਭੂ ਉਨ੍ਹਾਂ ਗੱਲਾਂ ਨੂੰ ਪੂਰਾ ਕਰੇਗਾ ਜਿਸਦੀ ਯੋਜਨਾ ਉਸ ਨੇ ਯਰੂਸ਼ਲਮ ਅਤੇ ਸੀਯੋਨ ਪਰਬਤ ਲਈ ਬਣਾਈ ਸੀ। ਫ਼ੇਰ ਯਹੋਵਾਹ ਅੱਸ਼ੂਰ ਨੂੰ ਸਜ਼ਾ ਦੇਵੇਗਾ। ਅੱਸ਼ੂਰ ਦਾ ਰਾਜ ਬਹੁਤ ਗੁਮਾਨੀ ਹੈ। ਉਸ ਦੇ ਹਂਕਾਰ ਨੇ ਉਸ ਕੋਲੋਂ ਬਹੁਤ ਮੰਦੇ ਕੰਮ ਕਰਵਾਏ ਹਨ। ਇਸ ਲਈ ਪਰਮੇਸ਼ੁਰ ਉਸ ਨੂੰ ਸਜ਼ਾ ਦੇਵੇਗਾ।

ਖ਼ਰੋਜ 10:3
ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਵੱਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਕਿੰਨਾ ਚਿਰ ਤੱਕ ਤੁਸੀਂ ਮੇਰਾ ਹੁਕਮ ਮੰਨਣ ਤੋਂ ਇਨਕਾਰ ਕਰੋਂਗੇ? ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦਿਉ।

ਖ਼ਰੋਜ 9:17
ਤੂੰ ਫ਼ੇਰ ਵੀ ਮੇਰੇ ਲੋਕਾਂ ਦੇ ਵਿਰੁੱਧ ਹੈ। ਤੂੰ ਉਨ੍ਹਾਂ ਨੂੰ ਅਜ਼ਾਦ ਹੋਕੇ ਜਾਣ ਨਹੀਂ ਦੇ ਰਿਹਾ।