Acts 15:28
ਪਵਿੱਤਰ ਆਤਮਾ ਚਾਹੁੰਦਾ ਹੈ ਕਿ ਤੁਹਾਡੇ ਉੱਪਰ ਹੋਰ ਭਾਰ ਨਾ ਪਵੇ, ਇਸ ਲਈ ਅਸੀਂ ਮੰਨ ਲਿਆ। ਤੁਹਾਨੂੰ ਸਿਰਫ਼ ਇਹੀ ਗੱਲਾਂ ਕਰਨ ਦੀ ਲੋੜ ਹੈ:
Acts 15:28 in Other Translations
King James Version (KJV)
For it seemed good to the Holy Ghost, and to us, to lay upon you no greater burden than these necessary things;
American Standard Version (ASV)
For it seemed good to the Holy Spirit, and to us, to lay upon you no greater burden than these necessary things:
Bible in Basic English (BBE)
For it seemed good to the Holy Spirit and to us, to put on you nothing more than these necessary things;
Darby English Bible (DBY)
For it has seemed good to the Holy Spirit and to us to lay upon you no greater burden than these necessary things:
World English Bible (WEB)
For it seemed good to the Holy Spirit, and to us, to lay no greater burden on you than these necessary things:
Young's Literal Translation (YLT)
`For it seemed good to the Holy Spirit, and to us, no more burden to lay upon you, except these necessary things:
| For | ἔδοξεν | edoxen | A-thoh-ksane |
| it seemed good | γὰρ | gar | gahr |
| to the | τῷ | tō | toh |
| Holy | ἁγίῳ | hagiō | a-GEE-oh |
| Ghost, | πνεύματι | pneumati | PNAVE-ma-tee |
| and | καὶ | kai | kay |
| to us, | ἡμῖν | hēmin | ay-MEEN |
| upon lay to | μηδὲν | mēden | may-THANE |
| you | πλέον | pleon | PLAY-one |
| no | ἐπιτίθεσθαι | epitithesthai | ay-pee-TEE-thay-sthay |
| greater | ὑμῖν | hymin | yoo-MEEN |
| burden | βάρος | baros | VA-rose |
| than | πλὴν | plēn | plane |
| these | τῶν | tōn | tone |
| ἐπάναγκες | epanankes | ape-AH-nahng-kase | |
| necessary things; | τούτων | toutōn | TOO-tone |
Cross Reference
ਪਰਕਾਸ਼ ਦੀ ਪੋਥੀ 2:24
“ਪਰ ਤੁਸਾਂ, ਥੂਆਤੀਰੇ ਦੇ ਬਾਕੀ ਲੋਕਾਂ ਨੇ ਉਪਦੇਸ਼ਾਂ ਨੂੰ ਉਲੰਘਿਆ। ਤੁਸੀਂ ਉਹ ਗੱਲਾਂ ਨਹੀਂ ਸਿੱਖੀਆਂ ਜਿਨ੍ਹਾਂ ਨੂੰ ਉਹ ਸ਼ੈਤਾਨ ਡੂੰਘੇ ਰਹੱਸ ਆਖਦੇ ਹਨ। ਤੁਹਾਨੂੰ ਮੈਂ ਇਹ ਆਖਦਾ ਹਾਂ। ਮੈਂ ਤੁਹਾਡੇ ਉੱਪਰ ਕੋਈ ਹੋਰ ਭਾਰ ਨਹੀਂ ਪਾਵਾਂਗਾ।
੧ ਕੁਰਿੰਥੀਆਂ 7:40
ਜੋ ਉਹ ਔਰਤ ਦੁਬਾਰਾ ਵਿਆਹ ਨਹੀਂ ਕਰਵਾਉਂਦੀ, ਤਾਂ ਉਹ ਵੱਧੇਰੇ ਖੁਸ਼ ਹੋਵੇਗੀ। ਇਹ ਮੇਰੀ ਰਾਏ ਹੈ ਅਤੇ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਹੈ।
ਰਸੂਲਾਂ ਦੇ ਕਰਤੱਬ 5:32
ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸੱਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸ ਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।”
ਯੂਹੰਨਾ 16:13
ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ।
੧ ਪਤਰਸ 1:12
ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮਾ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦੱਸੀਆਂ ਗਈਆਂ ਹਨ।
੧ ਥੱਸਲੁਨੀਕੀਆਂ 4:8
ਇਸ ਲਈ ਜਿਹੜਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।
੧ ਕੁਰਿੰਥੀਆਂ 14:37
ਜੇਕਰ ਇੱਕ ਵਿਅਕਤੀ ਆਪਣੇ-ਆਪ ਨੂੰ ਨਬੀ ਸੋਚਦਾ ਹੈ ਜਾਂ ਇਹ ਕਿ ਉਸ ਕੋਲ ਆਤਮਕ ਦਾਤ ਹੈ, ਤਾਂ ਉਸ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੋ ਮੈਂ ਤੁਹਾਨੂੰ ਲਿਖ ਰਿਹਾ ਹਾਂ ਉਹ ਪ੍ਰਭੂ ਦਾ ਹੁਕਮ ਹੈ।
੧ ਕੁਰਿੰਥੀਆਂ 7:25
ਵਿਆਹ ਕਰਵਾਉਣ ਸੰਬੰਧੀ ਪ੍ਰਸ਼ਨ ਹੁਣ ਮੈਂ ਉਨ੍ਹਾਂ ਲੋਕਾਂ ਬਾਰੇ ਲਿਖਦਾ ਹਾਂ ਜਿਹੜੇ ਵਿਆਹੇ ਹੋਏ ਨਹੀਂ ਹਨ। ਇਸ ਬਾਰੇ ਮੇਰੇ ਕੋਲ ਪ੍ਰਭੂ ਵੱਲੋਂ ਹੁਕਮ ਨਹੀਂ ਹੈ। ਪਰ ਮੈਂ ਆਪਣੀ ਰਾਇ ਦਿੰਦਾ ਹਾਂ। ਤੁਸੀਂ ਮੇਰੇ ਵਿੱਚ ਭਰੋਸਾ ਰੱਖ ਸੱਕਦੇ ਹੋ ਕਿਉਂਕਿ ਪ੍ਰਭੂ ਮੇਰੇ ਉੱਤੇ ਮਿਹਰਬਾਨ ਸੀ।
ਰਸੂਲਾਂ ਦੇ ਕਰਤੱਬ 15:25
ਅਸੀਂ ਸਾਰੇ ਇੱਕਸਾਥ ਇਕੱਠੇ ਹੋਏ ਅਤੇ ਹਾਮੀ ਭਰੀ ਕਿ ਸਾਨੂੰ ਕੁਝ ਆਦਮੀਆਂ ਨੂੰ ਚੁਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਾਡੇ ਪਿਆਰੇ ਮਿੱਤਰ ਪੌਲੁਸ ਅਤੇ ਬਰਨਬਾਸ ਨਾਲ ਤੁਹਾਡੇ ਕੋਲ ਭੇਜਣ ਚਾਹੀਦਾ ਹੈ।
ਰਸੂਲਾਂ ਦੇ ਕਰਤੱਬ 15:19
“ਇਸ ਲਈ, ਮੇਰਾ ਖਿਆਲ ਹੈ ਕਿ ਤੁਹਾਨੂੰ ਗੈਰ-ਯਹੂਦੀ ਭਰਾਵਾਂ ਨੂੰ ਨਹੀਂ ਸਤਾਉਣਾ ਚਾਹੀਦਾ, ਜੋ ਪਰਮੇਸ਼ੁਰ ਵੱਲ ਮੁੜ ਪਏ ਹਨ।
ਰਸੂਲਾਂ ਦੇ ਕਰਤੱਬ 15:8
ਪਰਮੇਸ਼ੁਰ ਸਭ ਦੇ ਦਿਲਾਂ ਦੀਆਂ ਜਾਣਦਾ ਹੈ ਤਾਂ ਹੀ ਉਸ ਨੇ ਗੈਰ ਯਹੂਦੀਆਂ ਨੂੰ ਸਵੀਕਾਰ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇਕੇ ਜਿਵੇਂ ਕਿ ਉਸ ਨੇ ਸਾਨੂੰ ਦਿੱਤਾ ਸੀ ਦੇਕੇ ਸਾਨੂੰ ਇਹ ਸਾਬਿਤ ਕੀਤਾ।
ਮੱਤੀ 23:4
ਉਹ ਸਖਤ ਨੇਮ ਬਣਾਉਂਦੇ ਹਨ ਜਿਹੜੇ ਮੰਨਣ ਲਈ ਬੜੇ ਕਠੋਰ ਹਨ, ਉਹ ਇਨ੍ਹਾਂ ਨੂੰ ਲੋਕਾਂ ਤੇ ਲਾਗੂ ਕਰਦੇ ਹਨ। ਪਰ ਉਹ ਇਨ੍ਹਾਂ ਵਿੱਚੋਂ ਕਿਸੇ ਵੀ ਨੇਮ ਦਾ ਅਨੁਸਰਣ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰਦੇ।
ਮੱਤੀ 11:30
ਕਿਉਂਕਿ ਮੇਰਾ ਜੂਲਾ ਸੁਖਾਲਾ ਹੈ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹੌਲਾ ਹੈ।”