ਰਸੂਲਾਂ ਦੇ ਕਰਤੱਬ 16:26 in Punjabi

ਪੰਜਾਬੀ ਪੰਜਾਬੀ ਬਾਈਬਲ ਰਸੂਲਾਂ ਦੇ ਕਰਤੱਬ ਰਸੂਲਾਂ ਦੇ ਕਰਤੱਬ 16 ਰਸੂਲਾਂ ਦੇ ਕਰਤੱਬ 16:26

Acts 16:26
ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਹਾਂ ਤੱਕ ਹਿੱਲ ਗਈਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜ਼ੀਰਾਂ ਖੁੱਲ੍ਹ ਗਈਆਂ।

Acts 16:25Acts 16Acts 16:27

Acts 16:26 in Other Translations

King James Version (KJV)
And suddenly there was a great earthquake, so that the foundations of the prison were shaken: and immediately all the doors were opened, and every one's bands were loosed.

American Standard Version (ASV)
and suddenly there was a great earthquake, so that the foundations of the prison-house were shaken: and immediately all the doors were opened, and every one's bands were loosed.

Bible in Basic English (BBE)
And suddenly there was an earth-shock, so that the base of the prison was moved: and all the doors came open, and everyone's chains came off.

Darby English Bible (DBY)
And suddenly there was a great earthquake, so that the foundations of the prison shook, and all the doors were immediately opened, and the bonds of all loosed.

World English Bible (WEB)
Suddenly there was a great earthquake, so that the foundations of the prison were shaken; and immediately all the doors were opened, and everyone's bonds were loosened.

Young's Literal Translation (YLT)
and suddenly a great earthquake came, so that the foundations of the prison were shaken, opened also presently were all the doors, and of all -- the bands were loosed;

And
ἄφνωaphnōAH-fnoh
suddenly
δὲdethay
there
was
σεισμὸςseismossee-SMOSE
a
great
ἐγένετοegenetoay-GAY-nay-toh
earthquake,
μέγαςmegasMAY-gahs
that
so
ὥστεhōsteOH-stay
the
σαλευθῆναιsaleuthēnaisa-layf-THAY-nay
foundations
τὰtata
of
the
θεμέλιαthemeliathay-MAY-lee-ah
prison
τοῦtoutoo
shaken:
were
δεσμωτηρίου·desmōtēriouthay-smoh-tay-REE-oo
and
ἀνεῴχθησανaneōchthēsanah-nay-OKE-thay-sahn
immediately
τεtetay
all
παραχρῆμαparachrēmapa-ra-HRAY-ma
the
αἱhaiay
doors
θύραιthyraiTHYOO-ray
opened,
were
πᾶσαιpasaiPA-say
and
καὶkaikay
every
one's
πάντωνpantōnPAHN-tone
bands
τὰtata
were
loosed.
δεσμὰdesmathay-SMA
ἀνέθηanethēah-NAY-thay

Cross Reference

ਰਸੂਲਾਂ ਦੇ ਕਰਤੱਬ 4:31
ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿੱਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਈ ਤੇ ਉਹ ਸਾਰੇ ਇੱਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।

ਰਸੂਲਾਂ ਦੇ ਕਰਤੱਬ 12:10
ਤਦ ਉਹ ਦੋਨੋਂ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿਕਲ ਕੇ ਇੱਕ ਲੋਹੇ ਦੇ ਫ਼ਾਟਕ ਤੱਕ ਆਏ ਜਿਹੜਾ ਕਿ ਸ਼ਹਿਰ ਵਿੱਚ ਪਹੁੰਚਾਉਂਦਾ ਸੀ। ਉਹ ਆਪਣੇ-ਆਪ ਹੀ ਉਨ੍ਹਾਂ ਲਈ ਖੁਲ੍ਹ ਗਿਆ ਉੱਥੋਂ ਨਿਕਲ ਕੇ ਉਹ ਇੱਕ ਗਲੀ ਦੇ ਰਸਤੇ ਤੇ ਤੁਰ ਪਏ ਪਰ ਉਸੇ ਵੇਲੇ ਦੂਤ ਉਸ ਕੋਲੋਂ ਫ਼ਿਰ ਅਲੋਪ ਹੋ ਗਿਆ।

ਰਸੂਲਾਂ ਦੇ ਕਰਤੱਬ 12:7
ਅਚਾਨਕ ਉੱਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬੜੀ ਰੌਸ਼ਨੀ ਹੋਈ। ਦੂਤ ਨੇ ਉਸ ਨੂੰ ਪਾਸੇ ਤੋਂ ਛੋਹਿਆ ਅਤੇ ਉਸ ਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉੱਠ।” ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁੱਟ ਗਈਆਂ।

ਰਸੂਲਾਂ ਦੇ ਕਰਤੱਬ 5:19
ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ,

ਪਰਕਾਸ਼ ਦੀ ਪੋਥੀ 11:13
ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦੱਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹੜੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।

ਪਰਕਾਸ਼ ਦੀ ਪੋਥੀ 6:12
ਫ਼ੇਰ ਮੈਂ ਦੇਖ ਰਿਹਾ ਸੀ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਉੱਥੇ ਬਹੁਤ ਵੱਡਾ ਭੁਚਾਲ ਆ ਗਿਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਬੋਰੇ ਵਰਗਾ ਕਾਲਾ ਹੋ ਗਿਆ। ਪੂਰਾ ਚੰਨ ਲਹੂ ਵਾਂਗ ਲਾਲ ਹੋ ਗਿਆ।

ਮੱਤੀ 28:2
ਉਸ ਵਕਤ ਉੱਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸ ਦੇ ਉੱਪਰੋਂ ਉਹ ਵੱਡਾ ਪੱਥਰ ਰੇੜ੍ਹਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ।

ਜ਼ਿਕਰ ਯਾਹ 9:11
ਯਹੋਵਾਹ ਆਪਣੇ ਲੋਕਾਂ ਨੂੰ ਬਚਾਵੇਗਾ ਹੇ ਯਰੂਸ਼ਲਮ! ਮੈਂ ਤੈਨੂੰ ਤੇਰੇ ਇਕਰਾਰਨਾਮੇ ਦੇ ਲਹੂ ਕਾਰਣ ਤੇਰੇ ਬੰਦਿਆਂ ਨੂੰ ਬਿਨ ਪਾਣੀ ਦੇ ਟੋਏ ਵਿੱਚੋਂ ਕੱਢ ਲਿਆਵਾਂਗਾ।

ਯਸਈਆਹ 61:1
ਯਹੋਵਾਹ ਦਾ ਆਜ਼ਾਦੀ ਦਾ ਸੰਦੇਸ਼ “ਮੇਰੇ ਪ੍ਰਭੂ, ਯਹੋਵਾਹ ਨੇ ਆਪਣੀ ਰੂਹ ਮੇਰੇ ਅੰਦਰ ਰੱਖ ਦਿੱਤੀ ਸੀ। ਯਹੋਵਾਹ ਨੇ ਮੇਰੀ ਚੋਣ ਗਰੀਬ ਲੋਕਾਂ ਨੂੰ ਸ਼ੁਭ ਸਮਾਚਾਰ ਦੇਣ ਲਈ ਅਤੇ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਕੀਤੀ ਸੀ। ਯਹੋਵਾਹ ਨੇ ਮੈਨੂੰ ਬੰਦੀਵਾਨਾਂ ਨੂੰ ਇਹ ਆਖਣ ਲਈ ਕਿ ਉਹ ਆਜ਼ਾਦ ਹਨ ਅਤੇ ਗੁਲਾਮਾਂ ਨੂੰ ਇਹ ਕਿ ਉਨ੍ਹਾਂ ਨੂੰ ਅਜ਼ਾਦ ਕਰ ਦਿੱਤਾ ਜਾਵੇਗਾ, ਆਖਣ ਲਈ ਭੇਜਿਆ ਸੀ।

ਯਸਈਆਹ 42:7
ਤੁਸੀਂ ਅੰਨ੍ਹੇ ਲੋਕਾਂ ਦੀਆਂ ਅੱਖਾਂ ਖੋਲ੍ਹ ਦਿਓਗੇ ਤੇ ਉਹ ਦੇਖਣ ਦੇ ਯੋਗ ਹੋ ਜਾਣਗੇ। ਬਹੁਤ ਲੋਕ ਕੈਦ ਅੰਦਰ ਹਨ, ਤੁਸੀਂ ਉਨ੍ਹਾਂ ਲੋਕਾਂ ਨੂੰ ਮੁਕਤ ਕਰੋਂਗੇ। ਬਹੁਤ ਲੋਕ ਹਨੇਰੇ ਅੰਦਰ ਰਹਿੰਦੇ ਨੇ, ਤੁਸੀਂ ਉਨ੍ਹਾਂ ਨੂੰ ਉਸ ਕੈਦ ਵਿੱਚੋਂ ਬਾਹਰ ਕੱਢੋਁਗੇ।

ਜ਼ਬੂਰ 146:7
ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।

ਜ਼ਬੂਰ 102:20
ਅਤੇ ਉਹ ਬੰਦੀਵਾਨਾਂ ਦੀਆਂ ਪ੍ਰਾਰਥਨਾ ਸੁਣੇਗਾ। ਉਹ ਉਨ੍ਹਾਂ ਲੋਕਾਂ ਨੂੰ ਮੁਕਤ ਕਰ ਦੇਵੇਗਾ ਜਿਨ੍ਹਾਂ ਨੂੰ ਮੌਤ ਦੀ ਸਜ਼ਾ ਮਿਲੀ ਸੀ।

ਜ਼ਬੂਰ 79:11
ਕਿਰਪਾ ਕਰਕੇ ਕੈਦੀਆਂ ਦੀ ਕੁਰਲਾਟ ਸੁਣੋ। ਹੇ ਪਰਮੇਸ਼ੁਰ, ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕਰੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਮੌਤ ਦੇ ਹਵਾਲੇ ਕੀਤਾ ਗਿਆ ਹੈ।