ਰਸੂਲਾਂ ਦੇ ਕਰਤੱਬ 6:10 in Punjabi

ਪੰਜਾਬੀ ਪੰਜਾਬੀ ਬਾਈਬਲ ਰਸੂਲਾਂ ਦੇ ਕਰਤੱਬ ਰਸੂਲਾਂ ਦੇ ਕਰਤੱਬ 6 ਰਸੂਲਾਂ ਦੇ ਕਰਤੱਬ 6:10

Acts 6:10
ਪਰ ਪਵਿੱਤਰ ਆਤਮਾ ਇਸਤੀਫ਼ਾਨ ਨੂੰ ਸਿਆਣਪ ਨਾਲ ਬੋਲਣ ਵਿੱਚ ਮਦਦ ਕਰ ਰਿਹਾ ਸੀ। ਉਸਦੀ ਗੱਲ ਇੰਨੀ ਸਿਆਣੀ ਤੇ ਜ਼ੋਰਦਾਰ ਸੀ ਕਿ ਕੋਈ ਵੀ ਯਹੂਦੀ ਉਸ ਅੱਗੇ ਠਹਿਰ ਨਾ ਸੱਕਿਆ।

Acts 6:9Acts 6Acts 6:11

Acts 6:10 in Other Translations

King James Version (KJV)
And they were not able to resist the wisdom and the spirit by which he spake.

American Standard Version (ASV)
And they were not able to withstand the wisdom and the Spirit by which he spake.

Bible in Basic English (BBE)
But they were not able to get the better of him, for his words were full of wisdom and of the Spirit.

Darby English Bible (DBY)
And they were not able to resist the wisdom and the Spirit with which he spoke.

World English Bible (WEB)
They weren't able to withstand the wisdom and the Spirit by which he spoke.

Young's Literal Translation (YLT)
and they were not able to resist the wisdom and the spirit with which he was speaking;

And
καὶkaikay
they
were
not
οὐκoukook
able
ἴσχυονischyonEE-skyoo-one
to
resist
ἀντιστῆναιantistēnaian-tee-STAY-nay
the
τῇtay
wisdom
σοφίᾳsophiasoh-FEE-ah
and
καὶkaikay
the
τῷtoh
spirit
πνεύματιpneumatiPNAVE-ma-tee
by
which
oh
he
spake.
ἐλάλειelaleiay-LA-lee

Cross Reference

ਲੋਕਾ 21:15
ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸੱਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸੱਕੇ।

੧ ਕੁਰਿੰਥੀਆਂ 2:4
ਮੇਰੀਆਂ ਗੱਲਾਂ ਅਤੇ ਮੇਰਾ ਪ੍ਰਚਾਰ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸੂਝ ਦੇ ਸ਼ਬਦ ਨਹੀਂ ਸਨ। ਪਰ ਮੇਰੀ ਸਿੱਖਿਆ ਦਾ ਪ੍ਰਮਾਣ ਉਹ ਸ਼ਕਤੀ ਹੈ ਜੋ ਪਵਿੱਤਰ ਆਤਮਾ ਤੋਂ ਪ੍ਰਾਪਤ ਕੀਤੀ ਗਈ ਹੈ।

ਰਸੂਲਾਂ ਦੇ ਕਰਤੱਬ 7:51
ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।

ਰਸੂਲਾਂ ਦੇ ਕਰਤੱਬ 5:39
ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸੱਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲੜ ਪਵੋਂ।” ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ।

ਯੂਹੰਨਾ 7:46
ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”

ਲੋਕਾ 12:11
“ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ।

ਲੋਕਾ 1:17
ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸ ਦੇ ਬੱਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹੜੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।”

ਮੱਤੀ 10:19
ਪਰ ਜਦੋਂ ਲੋਕ ਤੁਹਾਨੂੰ ਗਿਰਫ਼ਤਾਰ ਕਰਨ, ਤਾਂ ਇਹ ਚਿੰਤਾ ਨਾ ਕਰੋ ਕਿ ਇਸ ਬਾਰੇ ਕੀ ਆਖੀਏ ਅਤੇ ਉਨ੍ਹਾਂ ਨੂੰ ਕਿਵੇਂ ਦੱਸੀਏ। ਕਿਉਂਕਿ ਜਿਹੜੇ ਤੁਹਾਨੂੰ ਸ਼ਬਦ ਆਖਣੇ ਚਾਹੀਦੇ ਹਨ ਉਹ ਉਸੇ ਘੜੀ ਤੁਹਾਨੂੰ ਦਿੱਤੇ ਜਾਣਗੇ।

ਮੀਕਾਹ 3:8
ਮੀਕਾਹ ਪਰਮੇਸ਼ੁਰ ਦਾ ਸੱਚਾ ਨਬੀ ਪਰ ਯਹੋਵਾਹ ਦੇ ਆਤਮੇ ਨੇ ਮੈਨੂੰ ਤਾਕਤ, ਸ਼ਕਤੀ ਅਤੇ ਨੇਕੀ ਨਾਲ ਭਰ ਦਿੱਤਾ ਹੈ, ਤਾਂ ਕਿ ਮੈਂ ਯਾਕੂਬ ਨੂੰ ਉਸ ਦੇ ਪਾਪਾਂ ਬਾਰੇ ਦੱਸ ਸੱਕਦਾ ਹਾਂ, ਤਾਂ ਜੋ ਮੈਂ ਇਸਰਾਏਲ ਨੂੰ ਉਸ ਦੇ ਪਾਪਾਂ ਬਾਰੇ ਦੱਸਾਂ।”

ਹਿਜ਼ ਕੀ ਐਲ 3:27
ਪਰ ਮੈਂ ਤੇਰੇ ਨਾਲ ਗੱਲ ਕਰਾਂਗਾ। ਅਤੇ ਫ਼ੇਰ ਮੈਂ ਤੈਨੂੰ ਬੋਲਣ ਦੀ ਇਜਾਜ਼ਤ ਦਿਆਂਗਾ। ਪਰ ਤੂੰ ਉਨ੍ਹਾਂ ਨੂੰ ਇਹ ਜ਼ਰੂਰ ਆਖੀਂ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’ ਜੇ ਕੋਈ ਬੰਦਾ ਸੁਣਨਾ ਚਾਹੁੰਦਾ ਹੈ, ਤਾਂ ਚੰਗੀ ਗੱਲ ਹੈ। ਜੇ ਕੋਈ ਬੰਦਾ ਨਹੀਂ ਸੁਣਨਾ ਚਾਹੁੰਦਾ, ਤਾਂ ਵੀ ਚੰਗੀ ਗੱਲ ਹੈ। ਪਰ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ।

ਯਰਮਿਆਹ 15:20
ਮੈਂ ਤੈਨੂੰ ਮਜ਼ਬੂਤ ਬਣਾ ਦਿਆਂਗਾ। ਉਹ ਲੋਕ ਸੋਚਣਗੇ ਕਿ ਤੂੰ ਤਾਂਬੇ ਦੀ ਬਣੀ ਮਜ਼ਬੂਤ ਕੰਧ ਵਰਗਾ ਹੈਂ। ਯਹੂਦਾਹ ਦੇ ਲੋਕ ਤੇਰੇ ਖਿਲਾਫ਼ ਲੜਨਗੇ। ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ ਕਿ ਮੈਂ ਤੇਰੇ ਨਾਲ ਹਾਂ। ਮੈਂ ਤੇਰੀ ਸਹਾਇਤਾ ਕਰਾਂਗਾ ਅਤੇ ਮੈਂ ਤੈਨੂੰ ਬਚਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

ਯਰਮਿਆਹ 1:18
ਜਿੱਥੇ ਤੀਕ ਮੇਰਾ ਸਂਬਧ ਹੈ, ਮੈਂ ਅੱਜ ਤੈਨੂੰ ਇੱਕ ਮਜ਼ਬੂਤ ਸ਼ਹਿਰ ਵਾਂਗ ਬਣਾ ਦਿਆਂਗਾ, ਇੱਕ ਲੋਹੇ ਦੀ ਲਠ੍ਠ ਵਾਂਗ, ਇੱਕ ਤਾਂਬੇ ਦੀ ਕੰਧ ਵਾਂਗ। ਤੂੰ ਯਹੂਦਾਹ ਦੇ ਦੇਸ਼ ਦੇ ਰਾਜਿਆਂ, ਆਗੂਆਂ, ਜਾਜਕਾਂ ਅਤੇ ਸਾਧਾਰਣ ਲੋਕ ਦੇ ਹਰ ਇੱਕ ਦੇ ਖਿਲਾਫ਼ ਖਲੋ ਸੱਕਣ ਦੇ ਯੋਗ ਹੋਵੇਂਗਾ।

ਯਸਈਆਹ 54:17
“ਲੋਕ ਤੇਰੇ ਵਿਰੁੱਧ ਲੜਨ ਲਈ ਹਬਿਆਰ ਬਨਾਉਣਗੇ, ਪਰ ਉਹ ਹਬਿਆਰ ਤੈਨੂੰ ਨਹੀਂ ਹਰਾਉਣਗੇ। ਕੁਝ ਲੋਕ ਤੇਰੇ ਵਿਰੁੱਧ ਬੋਲਣਗੇ। ਪਰ ਹਰ ਉਹ ਬੰਦਾ ਜਿਹੜਾ ਤੇਰੇ ਵਿਰੁੱਧ ਬੋਲੇਗਾ, ਗ਼ਲਤ ਸਿੱਧ ਹੋਵੇਗਾ।” ਯਹੋਵਾਹ ਆਖਦਾ ਹੈ, “ਯਹੋਵਾਹ ਦੇ ਸੇਵਕਾਂ ਨੂੰ ਕੀ ਮਿਲਦਾ ਹੈ? ਉਨ੍ਹਾਂ ਨੂੰ ਉਹ ਦੋਸ਼-ਮੁਕਤੀ ਮਿਲਦੀ ਹੈ ਜਿਹੜੀ ਮੇਰੇ ਪਾਸੋਂ ਆਉਂਦੀ ਹੈ!”

ਅੱਯੂਬ 32:18
ਮੇਰੇ ਕੋਲ ਕਹਿਣ ਨੂੰ ਇੰਨਾ ਕੁਝ ਹੈ, ਕਿ ਮੈਂ ਫਟਣ ਹੀ ਵਾਲਾ ਹਾਂ।

ਅੱਯੂਬ 32:8
ਪਰ ਪਰਮੇਸ਼ੁਰ ਦਾ ਆਤਮਾ ਹੀ ਮਨੁੱਖ ਨੂੰ ਸਿਆਣਾ ਬਣਾਉਂਦਾ ਹੈ। ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲੋਂ ਆਉਂਦਾ ‘ਸਾਰੇ’ ਲੋਕਾਂ ਨੂੰ ਸਮਝ ਪ੍ਰਦਾਨ ਕਰਦਾ ਹੈ।

ਖ਼ਰੋਜ 4:12
ਇਸ ਲਈ ਜਾਹ। ਜਦੋਂ ਤੂੰ ਬੋਲੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ। ਮੈਂ ਤੈਨੂੰ ਆਖਣ ਲਈ ਸ਼ਬਦ ਦੇਵਾਂਗਾ।”