Acts 7:44
“ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸ ਨੇ ਇਸ ਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸ ਨੂੰ ਵਿਖਾਇਆ ਸੀ।
Acts 7:44 in Other Translations
King James Version (KJV)
Our fathers had the tabernacle of witness in the wilderness, as he had appointed, speaking unto Moses, that he should make it according to the fashion that he had seen.
American Standard Version (ASV)
Our fathers had the tabernacle of the testimony in the wilderness, even as he appointed who spake unto Moses, that he should make it according to the figure that he had seen.
Bible in Basic English (BBE)
Our fathers had the Tent of witness in the waste land, as God gave orders to Moses to make it after the design which he had seen.
Darby English Bible (DBY)
Our fathers had the tent of the testimony in the wilderness, as he that spoke to Moses commanded to make it according to the model which he had seen;
World English Bible (WEB)
"Our fathers had the tent of the testimony in the wilderness, even as he who spoke to Moses commanded him to make it according to the pattern that he had seen;
Young's Literal Translation (YLT)
`The tabernacle of the testimony was among our fathers in the wilderness, according as He did direct, who is speaking to Moses, to make it according to the figure that he had seen;
| Our | Ἡ | hē | ay |
| fathers | σκηνὴ | skēnē | skay-NAY |
| τοῦ | tou | too | |
| the | μαρτυρίου | martyriou | mahr-tyoo-REE-oo |
| tabernacle | ἦν | ēn | ane |
of | ἐν | en | ane |
| witness | τοῖς | tois | toos |
| in | πατράσιν | patrasin | pa-TRA-seen |
| the | ἡμῶν | hēmōn | ay-MONE |
| wilderness, | ἐν | en | ane |
| as | τῇ | tē | tay |
| appointed, he had | ἐρήμῳ | erēmō | ay-RAY-moh |
| καθὼς | kathōs | ka-THOSE | |
| speaking | διετάξατο | dietaxato | thee-ay-TA-ksa-toh |
| unto | ὁ | ho | oh |
| Moses, | λαλῶν | lalōn | la-LONE |
| make should he that | τῷ | tō | toh |
| it | Μωσῇ, | mōsē | moh-SAY |
| according to | ποιῆσαι | poiēsai | poo-A-say |
| the | αὐτὴν | autēn | af-TANE |
| fashion | κατὰ | kata | ka-TA |
| that | τὸν | ton | tone |
| had he seen. | τύπον | typon | TYOO-pone |
| ὃν | hon | one | |
| had | ἑωράκει· | heōrakei | ay-oh-RA-kee |
Cross Reference
ਖ਼ਰੋਜ 38:21
ਮੂਸਾ ਨੇ ਲੇਵੀ ਲੋਕਾਂ ਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲੈਣ ਦਾ ਹੁਕਮ ਦਿੱਤਾ ਜਿਹੜੀਆਂ ਪਵਿੱਤਰ ਤੰਬੂ ਨੂੰ ਅਰਥਾਤ ਇਕਰਾਰਨਾਮੇ ਵਾਲੇ ਤੰਬੂ ਨੂੰ ਬਨਾਉਣ ਲਈ ਵਰਤੀਆਂ ਗਈਆਂ ਸਨ, ਹਾਰੂਨ ਦਾ ਪੁੱਤਰ ਈਥਾਮਾਰ ਸੂਚੀ ਰੱਖਣ ਦਾ ਇੰਚਾਰਜ ਸੀ।
ਖ਼ਰੋਜ 25:40
ਹਰ ਚੀਜ਼ ਨੂੰ ਉਵੇਂ ਬਨਾਉਣ ਲਈ ਬਹੁਤ ਸਾਵੱਧਾਨੀ ਵਰਤੋਂ ਜਿਵੇਂ ਮੈਂ ਤੁਹਾਨੂੰ ਪਰਬਤ ਉੱਪਰ ਦਰਸਾਇਆ ਹੈ।”
ਇਬਰਾਨੀਆਂ 8:5
ਜਿਹੜਾ ਕਾਰਜ ਇਹ ਜਾਜਕ ਕਰਦੇ ਹਨ ਉਹ ਅਸਲ ਵਿੱਚ ਸਵਰਗੀ ਚੀਜ਼ਾਂ ਦੀ ਨਕਲ ਤੇ ਪ੍ਰਛਾਵਾਂ ਮਾਤਰ ਹਨ। ਇਹੀ ਕਾਰਣ ਹੈ ਕਿ ਜਦੋਂ ਮੂਸਾ ਪਵਿੱਤਰ ਖੈਮਾ ਉਸਾਰਨ ਲਈ ਤਿਆਰ ਸੀ ਤਾਂ ਪਰਮੇਸ਼ੁਰ ਨੇ ਉਸ ਨੂੰ ਚੇਤਾਵਨੀ ਦਿੱਤੀ ਸੀ। “ਤੈਨੂੰ ਸਭ ਕੁਝ ਧਿਆਨ ਨਾਲ ਉਸੇ ਨਮੂਨੇ ਤੇ ਬਨਾਉਣਾ ਚਾਹੀਦਾ ਜੋ ਮੈਂ ਤੈਨੂੰ ਪਰਬਤ ਉੱਤੇ ਦਰਸ਼ਾਇਆ ਸੀ।”
ਇਬਰਾਨੀਆਂ 8:2
ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹੜਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।
੨ ਤਵਾਰੀਖ਼ 24:6
ਤਦ ਯੋਆਸ਼ ਪਾਤਸ਼ਾਹ ਨੇ ਯਹੋਯਾਦਾ ਜਾਜਕ ਨੂੰ ਸੱਦਿਆ ਤੇ ਆਖਿਆ, “ਤੈਨੂੰ ਯਹੂਦਾਹ ਅਤੇ ਯਰੂਸ਼ਲਮ ਵਿੱਚੋਂ ਲੰਘ ਕੇ ਕਰ ਇਕੱਠਾ ਕਰਨ ਲਈ ਲੇਵੀਆਂ ਦੀ ਜ਼ਰੂਰਤ ਕਿਉਂ ਨਹੀਂ, ਜੋ ਕਿ ਮੂਸਾ, ਯਹੋਵਾਹ ਦੇ ਸੇਵਕ ਦੁਆਰਾ ਲਾਇਆ ਗਿਆ ਸੀ। ਮੂਸਾ ਅਤੇ ਇਸਰਾਏਲੀ ਕਰ ਦੇ ਉਸ ਧਨ ਨੂੰ ਪਵਿੱਤਰ ਤੰਬੂ ਲਈ ਵਰਤਦੇ ਸਨ।”
੧ ਤਵਾਰੀਖ਼ 28:19
ਦਾਊਦ ਨੇ ਕਿਹਾ, “ਇਨ੍ਹਾਂ ਸਾਰੇ ਨਕਸ਼ਿਆਂ ਨੂੰ ਬਨਾਉਣ ਵਿੱਚ ਯਹੋਵਾਹ ਨੇ ਹੀ ਮੇਰੀ ਅਗਵਾਈ ਕੀਤੀ ਹੈ ਅਤੇ ਉਸ ਨੇ ਇਨ੍ਹਾਂ ਸਾਰੇ ਨਕਸ਼ਿਆਂ ਵਿੱਚਲੇ ਸਭ ਕਾਸੇ ਨੂੰ ਸਮਝਣ ਵਿੱਚ ਮੇਰੀ ਮਦਦ ਕੀਤੀ।”
੧ ਤਵਾਰੀਖ਼ 28:11
ਉਪਰੰਤ ਦਾਊਦ ਨੇ ਸੁਲੇਮਾਨ ਨੂੰ ਮੰਦਰ ਦੇ ਨਕਸ਼ੇ ਦਿੱਤੇ। ਉਹ ਨਕਸ਼ੇ ਮੰਦਰ ਦੇ ਆਲੇ-ਦੁਆਲੇ ਦੇ ਦਾਲਾਨ, ਇਸ ਦੀਆਂ ਇਮਾਰਤਾਂ, ਇਸ ਦੇ ਕਮਰਿਆਂ, ਇਸਦੇ ਉੱਪਰ ਕਮਰਿਆਂ, ਅੰਦਰਲੇ ਕਮਰਿਆਂ, ਅੰਦਰਲੇ ਕਮਰਿਆਂ ਅਤੇ ਦਇਆ ਦੇ ਸਥਾਨ ਲਈ ਵੀ ਸਨ।
ਯਸ਼ਵਾ 18:1
ਬਾਕੀ ਦੀ ਧਰਤੀ ਦੀ ਵੰਡ ਸਾਰੇ ਇਸਰਾਏਲੀ ਲੋਕ ਸ਼ੀਲੋਹ ਵਿੱਚ ਇਕੱਠੇ ਹੋਏ ਅਤੇ ਉੱਥੇ ਮੰਡਲੀ ਦਾ ਤੰਬੂ ਸਥਾਪਿਤ ਕੀਤਾ। ਇਸਰਾਏਲੀਆਂ ਨੇ ਉਸ ਦੇਸ਼ ਵਿੱਚਲੇ ਸਾਰੇ ਦੁਸ਼ਮਣਾ ਨੂੰ ਹਰਾ ਦਿੱਤਾ ਅਤੇ ਉਸ ਦੇਸ਼ ਨੂੰ ਆਪਣੇ ਨਿਯੰਤ੍ਰਣ ਹੇਠਾ ਕਰ ਲਿਆ।
ਗਿਣਤੀ 18:2
ਆਪਣੇ ਪਰਿਵਾਰ-ਸਮੂਹ ਵਿੱਚੋਂ ਹੋਰਨਾ ਲੇਵੀਆਂ, ਆਪਣੇ ਭਰਾਵਾਂ ਨੂੰ ਵੀ ਆਪਣੇ ਨਾਲ ਸ਼ਾਮਿਲ ਕਰ ਲੈ। ਉਹ ਮੰਡਲੀ ਵਾਲੇ ਤੰਬੂ ਵਿੱਚ ਤੇਰੇ ਅਤੇ ਤੇਰੇ ਪੁੱਤਰਾਂ ਦੇ ਕੰਮ ਵਿੱਚ ਸਹਾਇਤਾ ਕਰਨਗੇ।
ਗਿਣਤੀ 17:7
ਮੂਸਾ ਨੇ ਇਹ ਸੋਟੀਆਂ ਇਕਰਾਰਨਾਮੇ ਵਲੇ ਤੰਬੂ ਵਿੱਚ ਯਹੋਵਾਹ ਦੇ ਸਾਹਮਣੇ ਧਰ ਦਿੱਤੀਆਂ।
ਗਿਣਤੀ 10:11
ਇਸਰਾਏਲ ਦੇ ਲੋਕ ਆਪਣਾ ਡੇਰਾ ਅੱਗੇ ਵੱਧਾਉਂਦੇ ਹਨ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਤੋਂ ਮਗਰੋਂ ਦੂਸਰੇ ਵਰ੍ਹੇ ਦੇ ਦੂਸਰੇ ਮਹੀਨੇ ਦੇ 20ਵੇਂ ਦਿਨ, ਇਕਰਾਰਨਾਮੇ ਵਾਲੇ ਤੰਬੂ ਤੋਂ ਬੱਦਲ ਉੱਠਿਆ।
ਗਿਣਤੀ 9:15
ਬੱਦਲ ਅਤੇ ਅੱਗ ਉਸ ਦਿਨ ਪਵਿੱਤਰ ਤੰਬੂ, ਇਕਰਾਰਨਾਮੇ ਵਾਲਾ ਤੰਬੂ ਸਥਾਪਿਤ ਕੀਤਾ ਗਿਆ। ਯਹੋਵਾਹ ਦੇ ਬੱਦਲ ਨੇ ਇਸ ਨੂੰ ਕੱਜ ਲਿਆ। ਰਾਤ ਵੇਲੇ ਪਵਿੱਤਰ ਤੰਬੂ ਉੱਪਰਲਾ ਬੱਦਲ ਅੱਗ ਵਾਂਗ ਦਿਸਦਾ ਸੀ।
ਗਿਣਤੀ 1:50
ਲੇਵੀ ਦੇ ਲੋਕਾਂ ਨੂੰ ਆਖਣਾ ਕਿ ਉਹ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਲਈ ਜ਼ਿੰਮੇਵਾਰ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਤੰਬੂ ਅਤੇ ਉਸ ਵਿੱਚਲੀਆਂ ਸਾਰੀਆਂ ਚੀਜ਼ਾਂ ਦੀ ਸੰਭਾਲ ਕਰਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪਵਿੱਤਰ ਤੰਬੂ ਅਤੇ ਉਸ ਵਿੱਚਲੀਆਂ ਸਭ ਚੀਜ਼ਾਂ ਨੂੰ ਚੁੱਕਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਡੇਰੇ ਇਸਦੇ ਆਲੇ-ਦੁਆਲੇ ਲਾਉਣ ਅਤੇ ਇਸਦੀ ਦੇਖ-ਭਾਲ ਕਰਨ।
ਖ਼ਰੋਜ 26:30
ਪਵਿੱਤਰ ਤੰਬੂ ਨੂੰ ਉਸੇ ਤਰ੍ਹਾਂ ਬਣਾਉ ਜਿਵੇਂ ਮੈਂ ਤੁਹਾਨੂੰ ਪਰਬਤ ਉੱਤੇ ਦਰਸ਼ਾਇਆ ਸੀ।
ਖ਼ਰੋਜ 25:8
ਪਵਿੱਤਰ ਤੰਬੂ ਪਰਮੇਸ਼ੁਰ ਨੇ ਇਹ ਵੀ ਆਖਿਆ, “ਲੋਕ ਮੇਰੇ ਲਈ ਪਵਿੱਤਰ ਸਥਾਨ ਬਨਾਉਣਗੇ, ਫ਼ੇਰ ਮੈਂ ਉਨ੍ਹਾਂ ਦਰਮਿਆਨ ਰਹਿ ਸੱਕਾਂਗਾ।