Acts 8:17
ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।
Acts 8:17 in Other Translations
King James Version (KJV)
Then laid they their hands on them, and they received the Holy Ghost.
American Standard Version (ASV)
Then laid they their hands on them, and they received the Holy Spirit.
Bible in Basic English (BBE)
Then they put their hands on them, and the Holy Spirit came on them.
Darby English Bible (DBY)
Then they laid their hands upon them, and they received [the] Holy Spirit.
World English Bible (WEB)
Then they laid their hands on them, and they received the Holy Spirit.
Young's Literal Translation (YLT)
then were they laying hands on them, and they received the Holy Spirit.
| Then | τότε | tote | TOH-tay |
| laid they | ἐπετίθουν | epetithoun | ape-ay-TEE-thoon |
| their | τὰς | tas | tahs |
| hands | χεῖρας | cheiras | HEE-rahs |
| on | ἐπ' | ep | ape |
| them, | αὐτούς | autous | af-TOOS |
| and | καὶ | kai | kay |
| they received | ἐλάμβανον | elambanon | ay-LAHM-va-none |
| the Holy Ghost. | πνεῦμα | pneuma | PNAVE-ma |
| ἅγιον | hagion | A-gee-one |
Cross Reference
ਰਸੂਲਾਂ ਦੇ ਕਰਤੱਬ 6:6
ਫ਼ੇਰ ਉਹ ਇਨ੍ਹਾਂ ਸੱਤਾਂ ਆਦਮੀਆਂ ਨੂੰ ਰਸੂਲਾਂ ਸਾਹਮਣੇ ਲਿਆਏ। ਰਸੂਲਾਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ।
ਇਬਰਾਨੀਆਂ 6:2
ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਜਿਵਾਲੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿੱਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵੱਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵੱਧਣਾ ਚਾਹੀਦਾ ਹੈ।
ਰਸੂਲਾਂ ਦੇ ਕਰਤੱਬ 19:6
ਫ਼ੇਰ, ਜਦੋਂ ਪੌਲੁਸ ਨੇ ਉਨ੍ਹਾਂ ਤੇ ਆਪਣਾ ਹੱਥ ਰੱਖਿਆ ਤਾਂ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ। ਤਾਂ ਉਹ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿੱਖ ਬਾਣੀਆਂ ਕਰਨ ਲੱਗੇ।
ਰਸੂਲਾਂ ਦੇ ਕਰਤੱਬ 9:17
ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸ ਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸ ਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿੱਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਦੁਬਾਰਾ ਵੇਖ ਸੱਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”
੨ ਤਿਮੋਥਿਉਸ 1:6
ਇਸੇ ਲਈ ਮੈਂ ਚਾਹੁੰਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹੜੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰੱਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸ ਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆੜੀ ਲਾਟ ਬਣ ਜਾਂਦੀ ਹੈ।
੧ ਤਿਮੋਥਿਉਸ 5:22
ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ।
੧ ਤਿਮੋਥਿਉਸ 4:14
ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ।
ਗਲਾਤੀਆਂ 3:2
ਮੈਨੂੰ ਇੱਕ ਗੱਲ ਦੱਸੋਂ ਕਿ ਤੁਸੀਂ ਪਵਿੱਤਰ ਆਤਮਾ ਨੂੰ ਕਿਵੇਂ ਪ੍ਰਾਪਤ ਕੀਤਾ? ਕੀ ਤੁਸੀਂ ਨੇਮ ਦਾ ਅਨੁਸਰਣ ਕਰਕੇ ਪਵਿੱਤਰ ਆਤਮਾ ਨੂੰ ਪ੍ਰਾਪਤ ਕੀਤਾ? ਨਹੀਂ! ਤੁਸੀਂ ਆਤਮਾ ਇਸ ਲਈ ਪ੍ਰਾਪਤ ਕੀਤਾ ਸੀ ਕਿਉਂਕਿ ਤੁਸਾਂ ਖੁਸ਼ਖਬਰੀ ਸੁਣੀ ਉਸ ਵਿੱਚ ਵਿਸ਼ਵਾਸ ਵੀ ਕੀਤਾ।
ਰੋਮੀਆਂ 1:11
ਮੈਂ ਤੁਹਾਨੂੰ ਮਿਲਣ ਲਈ ਉਤਸੁਕ ਹਾਂ ਅਤੇ ਤੁਹਾਨੂੰ ਬਲਵਾਨ ਬਨਾਉਣ ਲਈ ਕੁਝ ਆਤਮਕ ਤੋਹਫ਼ੇ ਦੇਣਾ ਚਾਹੁੰਦਾ ਹਾਂ।
ਰਸੂਲਾਂ ਦੇ ਕਰਤੱਬ 13:3
ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।
ਰਸੂਲਾਂ ਦੇ ਕਰਤੱਬ 8:18
ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰੱਖੇ।
ਰਸੂਲਾਂ ਦੇ ਕਰਤੱਬ 2:4
ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵੱਖ-ਵੱਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।
ਗਿਣਤੀ 27:18
ਇਸ ਲਈ ਯਹੋਵਾਹ ਨੇ ਮੂਸਾ ਨੂੰ ਆਖਿਆ, “ਨੂਨ ਦਾ ਪੁੱਤਰ ਯਹੋਸ਼ੁਆ ਨਵਾਂ ਆਗੂ ਹੋਵੇਗਾ। ਉਹ ਬਹੁਤ ਸਿਆਣਾ ਹੈ। ਉਸ ਨੂੰ ਨਵਾਂ ਆਗੂ ਬਣਾ ਦੇ।
ਗਿਣਤੀ 8:10
ਲੇਵੀ ਲੋਕਾਂ ਨੂੰ ਯਹੋਵਾਹ ਦੇ ਸਮੂਹ ਦੇ ਸਾਹਮਣੇ ਲਿਆਉ। ਇਸਰਾਏਲ ਦੇ ਲੋਕ ਉਨ੍ਹਾਂ ਉੱਤੇ ਆਪਣੇ ਹੱਥ ਧਰਨਗੇ।