Amos 5:21
ਯਹੋਵਾਹ ਵੱਲੋਂ ਇਸਰਾਏਲ ਦੀ ਉਪਾਸਨਾ ਨੂੰ ਰੱਦ ਕਰਨਾ “ਮੈਂ ਤੁਹਾਡੇ ਪਰਬਾਂ ਨੂੰ ਨਫ਼ਰਤ ਕਰਦਾ ਹਾਂ ਅਤੇ ਉਨ੍ਹਾਂ ਨੂੰ ਰੱਦ ਕਰਦਾ ਹਾਂ। ਮੈਂ ਤੁਹਾਡੀਆਂ ਧਾਰਮਿਕ ਸਭਾਵਾਂ ਨੂੰ ਵੀ ਨਹੀਂ ਮਾਣਦਾ।
Amos 5:21 in Other Translations
King James Version (KJV)
I hate, I despise your feast days, and I will not smell in your solemn assemblies.
American Standard Version (ASV)
I hate, I despise your feasts, and I will take no delight in your solemn assemblies.
Bible in Basic English (BBE)
Your feasts are disgusting to me, I will have nothing to do with them; I will take no delight in your holy meetings.
Darby English Bible (DBY)
I hate, I despise your feasts, and I will not smell [a sweet odour] in your solemn assemblies.
World English Bible (WEB)
I hate, I despise your feasts, And I can't stand your solemn assemblies.
Young's Literal Translation (YLT)
I have hated -- I have loathed your festivals, And I am not refreshed by your restraints.
| I hate, | שָׂנֵ֥אתִי | śānēʾtî | sa-NAY-tee |
| I despise | מָאַ֖סְתִּי | māʾastî | ma-AS-tee |
| your feast days, | חַגֵּיכֶ֑ם | ḥaggêkem | ha-ɡay-HEM |
| not will I and | וְלֹ֥א | wĕlōʾ | veh-LOH |
| smell | אָרִ֖יחַ | ʾārîaḥ | ah-REE-ak |
| in your solemn assemblies. | בְּעַצְּרֹֽתֵיכֶֽם׃ | bĕʿaṣṣĕrōtêkem | beh-ah-tseh-ROH-tay-HEM |
Cross Reference
ਯਸਈਆਹ 1:11
ਯਹੋਵਾਹ ਆਖਦਾ ਹੈ, “ਕਿਉਂ ਤੁਸੀਂ ਮੈਨੂੰ ਇਹ ਸਾਰੀਆਂ ਬਲੀਆਂ ਚੜ੍ਹਾਉਂਦੇ ਜਾ ਰਹੇ ਹੋ? ਮੈਂ ਤੁਹਾਡੇ ਭੇਡੂਆਂ ਅਤੇ ਮੋਟੇ-ਤਾਜ਼ੇ ਜਾਨਵਰਾਂ ਦੀਆਂ ਕਾਫੀ ਬਲੀਆਂ ਪ੍ਰਾਪਤ ਕਰ ਚੁੱਕਿਆ ਹ੍ਹਾਂ। ਮੈਨੂੰ ਤੁਹਾਡੀਆਂ ਬੱਕਰੀਆਂ, ਬਲਦਾਂ ਅਤੇ ਭੇਡਾਂ ਦੇ ਖੂਨ ਵਿੱਚ ਪ੍ਰਸੰਨਤਾ ਨਹੀਂ ਮਿਲਦੀ।
ਯਰਮਿਆਹ 6:20
ਯਹੋਵਾਹ ਆਖਦਾ ਹੈ, “ਤੁਸੀਂ ਸ਼ਬਾ ਦੇ ਦੇਸ਼ ਤੋਂ ਮੇਰੇ ਲਈ ਧੂਫ਼ ਕਿਉਂ ਲੈ ਕੇ ਆਉਂਦੇ ਹੋ? ਤੁਸੀਂ ਦੂਰ-ਦੁਰਾਡੇ ਦੇਸ਼ਾਂ ਤੋਂ ਮੇਰੇ ਲਈ ਗੰਨੇ ਕਿਉਂ ਲੈ ਕੇ ਆਉਂਦੇ ਹੋ? ਤੁਹਾਡੀਆਂ ਹੋਮ ਦੀਆਂ ਭੇਟਾਂ ਮੈਨੂੰ ਖੁਸ਼ੀ ਨਹੀਂ ਦਿੰਦੀਆਂ। ਤੁਹਾਡੀਆਂ ਬਲੀਆਂ ਮੈਨੂੰ ਪ੍ਰਸੰਨ ਨਹੀਂ ਕਰਦੀਆਂ।”
ਅਹਬਾਰ 26:31
ਮੈਂ ਤੁਹਾਡੇ ਸ਼ਹਿਰ ਤਬਾਹ ਕਰ ਦਿਆਂਗਾ। ਮੈਂ ਤੁਹਾਡੇ ਪਵਿੱਤਰ ਸਥਾਨਾਂ ਨੂੰ ਸਖਣੇ ਕਰ ਦਿਆਂਗਾ। ਮੈਂ ਤੁਹਾਡੀ ਭੇਟ ਦੀ ਸੁਗੰਧੀ ਲੈਣੀ ਬੰਦ ਕਰ ਦਿਆਂਗਾ।
ਯਸਈਆਹ 66:3
ਕੁਝ ਲੋਕ ਬਲੀ ਲਈ ਬਲਦਾਂ ਨੂੰ ਮਾਰਦੇ ਨੇ ਪਰ ਉਹ ਲੋਕਾਂ ਨੂੰ ਵੀ ਕੱਟਦੇ ਨੇ। ਉਹ ਲੋਕ ਬਲੀ ਲਈ ਭੇਡਾਂ ਨੂੰ ਮਾਰਦੇ ਨੇ ਪਰ ਉਹ ਕੁਤਿਆਂ ਦ੍ਦੀਆਂ ਵੀ ਗਰਦਨਾਂ ਤੋਂੜਦੇ ਨੇ! ਉਹ ਲੋਕ ਅਨਾਜ ਦੀ ਭੇਟ ਚੜ੍ਹਾਉਂਦੇ ਨੇ ਪਰ ਉਹ ਸੂਰਾਂ ਦਾ ਖੂਨ ਵੀ ਚੜ੍ਹਾਉਂਦੇ ਨੇ। ਉਹ ਧੂਫ਼ ਧੁਖਾਉਂਦੇ ਨੇ, ਪਰ ਉਹ ਆਪਣੀਆਂ ਨਿਕੰਮੀਆਂ ਮੂਰਤੀਆਂ ਨੂੰ ਵੀ ਪਿਆਰ ਕਰਦੇ ਨੇ। ਉਹ ਲੋਕ ਆਪਣੇ ਰਸਤੇ ਚੁਣਦੇ ਨੇ। ਅਤੇ ਉਹ ਆਪਣੇ ਭਿਆਨਕ ਬੁੱਤਾਂ ਨੂੰ ਵੀ ਪਿਆਰ ਕਰਦੇ ਨੇ।
ਅਮਸਾਲ 28:9
ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।
ਅਮਸਾਲ 21:27
ਇੱਕ ਦੁਸ਼ਟ ਵਿਅਕਤੀ ਦੀਆਂ ਬਲੀਆਂ ਆਪਣੇ-ਆਪ ’ਚ ਹੀ ਬੁਰੀਆਂ ਹਨ, ਇਹ ਹੋਰ ਵੀ ਭਿਆਨਕ ਹੋਵੇਗਾ ਜਦੋਂ ਉਹ ਇਨ੍ਹਾਂ ਨੂੰ ਬੁਰੇ ਖਿਆਲ ਨਾਲ ਚੜ੍ਹਾਉਂਦਾ ਹੈ।
ਅਮਸਾਲ 15:8
ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।
ਫ਼ਿਲਿੱਪੀਆਂ 4:18
ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।
ਅਫ਼ਸੀਆਂ 5:2
ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।
ਮੱਤੀ 23:13
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅੜਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”
ਹੋ ਸੀਅ 8:13
ਇਸਰਾਏਲੀ ਬਲੀਆਂ ਪਸੰਦ ਕਰਦੇ ਹਨ। ਉਹ ਮਾਸ ਚੜ੍ਹਾਕੇ ਇਸ ਨੂੰ ਖਾ ਜਾਂਦੇ ਹਨ ਯਹੋਵਾਹ ਉਨ੍ਹਾਂ ਦੀਆਂ ਬਲੀਆਂ ਸਵੀਕਾਰ ਹੀਂ ਕਰਦਾ ਉਸ ਨੂੰ ਉਨ੍ਹਾਂ ਦੇ ਪਾਪ ਚੇਤੇ ਹਨ ਤੇ ਉਹ ਉਨ੍ਹਾਂ ਨੂੰ ਦੰਡ ਦੇਵੇਗਾ। ਉਹ ਕੈਦੀਆਂ ਵਾਂਗ ਮਿਸਰ ਨੂੰ ਲਿਜਾਏ ਜਾਣਗੇ।
ਯਰਮਿਆਹ 7:21
ਯਹੋਵਾਹ ਬਲੀ ਨਾਲੋਂ ਵੱਧੇਰੇ ਆਗਿਆਕਰਤਾ ਚਾਹੁੰਦਾ ਹੈ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਇਹ ਗੱਲਾਂ ਆਖਦਾ ਹੈ, “ਜਾਓ ਅਤੇ ਜਿੰਨੀਆਂ ਮਰਜ਼ੀ ਹੋਮ ਦੀਆਂ ਭੇਟਾਂ ਅਤੇ ਬਲੀਆਂ ਚੜ੍ਹਾਓ। ਉਨ੍ਹਾਂ ਬਲੀਆਂ ਦਾ ਮਾਸ ਖੁਦ ਖਾਓ।
ਪੈਦਾਇਸ਼ 8:21
ਯਹੋਵਾਹ ਨੇ ਇਨ੍ਹਾਂ ਬਲੀਆਂ ਦੀ ਸੁਗੰਧ ਲਈ ਅਤੇ ਇਸ ਨਾਲ ਪ੍ਰਸੰਨ ਹੋ ਗਿਆ। ਯਹੋਵਾਹ ਨੇ ਮਨ ਵਿੱਚ ਆਖਿਆ, “ਮੈਂ ਫ਼ੇਰ ਕਦੇ ਵੀ ਲੋਕਾਂ ਨੂੰ ਸਜ਼ਾ ਦੇਣ ਲਈ ਧਰਤੀ ਨੂੰ ਸਰਾਪ ਨਹੀਂ ਦੇਵਾਂਗਾ। ਜਵਾਨੀ ਵੇਲੇ ਤੋਂ ਲੋਕ ਮੰਦੇ ਹੁੰਦੇ ਹਨ। ਇਸ ਲਈ ਮੈਂ ਫ਼ੇਰ ਕਦੇ ਵੀ ਧਰਤੀ ਉੱਤੇ ਰਹਿਣ ਵਾਲੇ ਜੀਵਾਂ ਨੂੰ ਇਸ ਤਰ੍ਹਾਂ ਤਬਾਹ ਨਹੀਂ ਕਰਾਂਗਾ ਜਿਵੇਂ ਹੁਣੇ ਕੀਤਾ ਹੈ।