Amos 6:2
ਕਲਨਹ ਨੂੰ ਜਾਵੋ ਅਤੇ ਉੱਥੋਂ ਮਹਾਨ ਹਮਾਬ ਵੱਲ ਜਾਵੋ ਫ਼ਿਰ ਫ਼ਲਿਸਤੀਆਂ ਦੇ ਗਬ ਨੂੰ ਜਾਓ ਕੀ ਤੁਸੀਂ ਇਨ੍ਹਾਂ ਰਾਜਾਂ ਤੋਂ ਚੰਗੇ ਹੋ? ਨਹੀਂ! ਉਨ੍ਹਾਂ ਦੇ ਦੇਸ ਤੁਹਾਡੇ ਨਾਲੋਂ ਵੱਧੇਰੇ ਵੱਡੇ ਤੇ ਵਿਸ਼ਾਲ ਹਨ।
Amos 6:2 in Other Translations
King James Version (KJV)
Pass ye unto Calneh, and see; and from thence go ye to Hamath the great: then go down to Gath of the Philistines: be they better than these kingdoms? or their border greater than your border?
American Standard Version (ASV)
Pass ye unto Calneh, and see; and from thence go ye to Hamath the great; then go down to Gath of the Philistines: are they better than these kingdoms? or is their border greater than your border?
Bible in Basic English (BBE)
Go on to Calneh and see; and from there go to Hamath the great; then go down to Gath of the Philistines: are you better than these kingdoms? or is your land wider than theirs?
Darby English Bible (DBY)
Pass unto Calneh, and see; and from thence go to Hamath the great; and go down to Gath of the Philistines: are they better than these kingdoms? or their border greater than your border?
World English Bible (WEB)
Go to Calneh, and see; And from there go to Hamath the great; Then go down to Gath of the Philistines. Are they better than these kingdoms? Or is their border greater than your border?
Young's Literal Translation (YLT)
Pass ye over `to' Calneh and see, And go thence `to' Hamath the great, And go down `to' Gath of the Philistines, Are `they' better than these kingdoms? Greater `is' their border than your border?
| Pass | עִבְר֤וּ | ʿibrû | eev-ROO |
| ye unto Calneh, | כַֽלְנֵה֙ | kalnēh | hahl-NAY |
| and see; | וּרְא֔וּ | ûrĕʾû | oo-reh-OO |
| and from thence | וּלְכ֥וּ | ûlĕkû | oo-leh-HOO |
| go | מִשָּׁ֖ם | miššām | mee-SHAHM |
| ye to Hamath | חֲמַ֣ת | ḥămat | huh-MAHT |
| the great: | רַבָּ֑ה | rabbâ | ra-BA |
| then go down | וּרְד֣וּ | ûrĕdû | oo-reh-DOO |
| Gath to | גַת | gat | ɡaht |
| of the Philistines: | פְּלִשְׁתּ֗ים | pĕlištym | peh-leesh-T-y-m |
| be they better | הֲטוֹבִים֙ | hăṭôbîm | huh-toh-VEEM |
| than | מִן | min | meen |
| these | הַמַּמְלָכ֣וֹת | hammamlākôt | ha-mahm-la-HOTE |
| kingdoms? | הָאֵ֔לֶּה | hāʾēlle | ha-A-leh |
| or | אִם | ʾim | eem |
| their border | רַ֥ב | rab | rahv |
| greater | גְּבוּלָ֖ם | gĕbûlām | ɡeh-voo-LAHM |
| than your border? | מִגְּבֻלְכֶֽם׃ | miggĕbulkem | mee-ɡeh-vool-HEM |
Cross Reference
ਨਾ ਹੋਮ 3:8
ਨੀਨਵਾਹ, ਕੀ ਤੂੰ ਨੀਲ ਦਰਿਆ ਦੇ ਬੀਬਸ ਤੋਂ ਚੰਗਾ ਹੈਂ? ਨਹੀਂ! ਉਸ ਦੇ ਵੀ ਚਾਰੋ ਤਰਫ਼ ਪਾਣੀ ਸੀ ਜਿਸ ਦੀ ਉਹ ਆਪਣੇ ਵੈਰੀਆਂ ਤੋਂ ਬਚਣ ਲਈ ਪਨਾਹ ਲੈਂਦਾ ਸੀ ਉਹ ਪਾਣੀ ਦੁਸ਼ਮਣ ਤੋਂ ਬਚਣ ਲਈ ਦੀਵਾਰ ਦਾ ਕੰਮ ਕਰਦੇ ਸਨ।
ਪੈਦਾਇਸ਼ 10:10
ਨਿਮਰੋਦ ਦਾ ਰਾਜ ਬਾਬਲ, ਅਰਕ, ਅੱਕਦ ਅਤੇ ਕਲਨੇਹ ਵਿੱਚੋਂ ਸ਼ੁਰੂ ਹੋਇਆ, ਜੋ ਕਿ ਸ਼ਿਨਾਰ ਦੀ ਧਰਤੀ ਵਿੱਚ ਸਨ।
੨ ਸਲਾਤੀਨ 18:34
ਕਿੱਥੇ ਨੇ ਉਹ ਹਮਾਥ ਅਤੇ ਅਰਪਾਦ ਦੇ ਦੇਵਤੇ? ਕਿੱਥੇ ਹਨ ਉਹ ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ? ਕੀ ਉਹ ਸਾਮਰਿਯਾ ਨੂੰ ਮੇਰੇ ਹੱਥੋਂ ਬਚਾਅ ਸੱਕੇ? ਨਹੀ!
੨ ਤਵਾਰੀਖ਼ 26:6
ਉਜ਼ੀਯਾਹ ਨੇ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕੀਤੀ ਅਤੇ ਗਥ, ਯਬਨਹ ਅਤੇ ਅਸ਼ਦੋਦ ਸ਼ਹਿਰਾਂ ਦੀਆਂ ਕੰਧਾਂ ਢਾਹ ਦਿੱਤੀਆਂ। ਉਸ ਨੇ ਅਸ਼ਦੋਦ ਵਿੱਚ ਅਤੇ ਫ਼ਲਿਸਤੀਆਂ ਦਰਮਿਆਨ ਹੋਰਨਾਂ ਥਾਵਾਂ ਤੇ ਸ਼ਹਿਰ ਬਣਾਏ।
ਯਸਈਆਹ 10:9
ਕਾਲਨੋ ਦਾ ਸ਼ਹਿਰ ਕਰਕਮੀਸ਼ ਸ਼ਹਿਰ ਵਰਗਾ ਹੈ। ਅਤੇ ਅਰਪਦ ਸ਼ਹਿਰ ਹਮਾਬ ਸ਼ਹਿਰ ਵਰਗਾ ਹੈ। ਸਾਮਰਿਯਾ ਸ਼ਹਿਰ ਦੋਮਿਸ਼ਕ ਸ਼ਹਿਰ ਵਰਗਾ ਹੈ।
੧ ਸਮੋਈਲ 17:4
ਫ਼ਲਿਸਤੀਆਂ ਕੋਲ ਇੱਕ ਸੂਰਮਾ ਸਿਪਾਹੀ ਸੀ ਜਿਸਦਾ ਨਾਉਂ ਗੋਲਿਆਥ ਸੀ, ਜੋ ਕਿ ਗਾਥੀ ਸੀ। ਗੋਲੀਆਥ ਕਰੀਬ 9 ਫੁੱਟ ਲੰਬਾ ਸੀ। ਗੋਲਿਆਥ ਫ਼ਲਿਸਤੀ ਡੇਰੇ ਵਿੱਚੋਂ ਬਾਹਰ ਨਿਕਲਿਆ।
ਹਿਜ਼ ਕੀ ਐਲ 31:2
“ਆਦਮੀ ਦੇ ਪੁੱਤਰ, ਇਹ ਗੱਲਾਂ ਮਿਸਰ ਦੇ ਰਾਜੇ ਫਿਰਊਨ ਨੂੰ ਅਤੇ ਉਸ ਦੇ ਲੋਕਾਂ ਨੂੰ ਆਖ: “‘ਤੁਸੀਂ ਮਹਾਨ ਹੋ ਇੰਨੇ! ਕਿਸ ਨਾਲ ਕਰਾਂ ਮੈਂ ਤੁਲਨਾ ਤੁਹਾਡੀ?
ਯਰਮਿਆਹ 2:10
ਸਮੁੰਦਰ ਪਾਰ ਕਰਕੇ ਕਿੱਤੀਮ ਦੇ ਟਾਪੂਆਂ ਵੱਲ ਜਾਓ। ਕਿਸੇ ਨੂੰ ਕੇਦਾਰ ਦੀ ਧਰਤੀ ਉੱਤੇ ਭੇਜੋ। ਧਿਆਨ ਨਾਲ ਦੇਖੋ। ਦੇਖੋ ਕਿ ਕੀ ਕਿਸੇ ਬੰਦੇ ਨੇ ਕਦੇ ਅਜਿਹਾ ਕੀਤਾ ਹੈ।
ਯਸਈਆਹ 37:12
ਕੀ ਉਨ੍ਹਾਂ ਲੋਕਾਂ ਦੇ ਦੇਵਤਿਆਂ ਨੇ ਉਨ੍ਹਾਂ ਨੂੰ ਬਚਾਇਆ? ਨਹੀਂ! ਮੇਰੇ ਪੁਰਖਿਆਂ ਨੇ ਉਨ੍ਹਾਂ ਸਭਨਾਂ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ, ਹਾਰਾਨ, ਰਸਫ਼ ਅਤੇ ਤੱਲਾਸਰ ਵਿੱਚ ਰਹਿਣ ਵਾਲੇ ਅਦਨ ਦੇ ਲੋਕਾਂ ਨੂੰ ਤਬਾਹ ਕਰ ਦਿੱਤਾ।
ਯਸਈਆਹ 36:18
ਹਿਜ਼ਕੀਯਾਹ ਨੂੰ ਆਪਣੇ ਲਈ ਮੁਸੀਬਤ ਖੜੀ ਨਾ ਕਰਨ ਦਿਓ। ਉਹ ਆਖਦਾ ਹੈ, “ਯਹੋਵਾਹ ਸਾਡੀ ਰੱਖਿਆ ਕਰੇਗਾ।” ਪਰ ਮੈਂ ਤੁਹਾਨੂੰ ਪੁੱਛਦਾ ਹਾਂ ਕਿ ਕਿਸੇ ਹੋਰ ਕੌਮ ਦੇ ਦੇਵਤਿਆਂ ਨੇ ਅੱਸ਼ੂਰ ਦੇ ਰਾਜੇ ਕੋਲੋਂ ਆਪਣੇ ਦੇਸ਼ ਨੂੰ ਬਚਾਇਆ ਸੀ? ਨਹੀਂ!
੨ ਸਲਾਤੀਨ 19:13
ਕਿੱਥੇ ਹੈ ਹਮਾਥ ਦਾ ਪਾਤਸ਼ਾਹ? ਤੇ ਕਿੱਥੇ ਹੈ ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਪਾਤਸ਼ਾਹ? ਹੇਨਾ ਅਤੇ ਇੱਵਾਹ ਦੇ ਪਾਤਸ਼ਾਹ ਕਿੱਥੇ ਗਏ? ਉਹ ਸਭ ਨਸ਼ਟ ਹੋ ਗਏ ਸਨ।’”
੨ ਸਲਾਤੀਨ 17:30
ਬਾਬਲ ਦੇ ਲੋਕਾਂ ਨੇ ਸੁੱਕੋਥ ਬਨੋਥ ਨੂੰ ਬਣਾਇਆ ਅਤੇ ਕੂਥ ਦਿਆਂ ਲੋਕਾਂ ਨੇ ਨੇਰਗਾਲ (ਝੂਠੇ ਦੇਵਤਾ) ਨੂੰ ਬਣਾਇਆ ਅਤੇ ਹਮਾਥ ਦਿਆਂ ਲੋਕਾਂ ਨੇ ਅਸ਼ੀਮਾਂ ਨੂੰ (ਨਕਲੀ ਦੇਵਤਾ) ਬਣਾਇਆ।
੨ ਸਲਾਤੀਨ 17:24
ਸਾਮਰਿਯਾ ਦੇ ਲੋਕਾਂ ਦੀ ਸ਼ੁਰੂਆਤ ਅੱਸ਼ੂਰ ਦੇ ਪਾਤਸ਼ਾਹ ਨੇ ਬਾਬਲ, ਕੂਥਾਹ, ਅੱਵਾ ਅਤੇ ਹਮਾਥ ਅਤੇ ਸਫ਼ਰਵਇਮ ਦਿਆਂ ਲੋਕਾਂ ਨੂੰ ਲਿਆ ਕੇ ਸਾਮਰਿਯਾ ਵਿੱਚ ਇਸਰਾਏਲੀਆਂ ਦੀ ਜਗ੍ਹਾ ਵਸਾਇਆ। ਉਨ੍ਹਾਂ ਲੋਕਾਂ ਨੇ ਸਾਮਰਿਯਾ ਨੂੰ ਮੱਲ ਲਿਆ ਅਤੇ ਉਸ ਦੇ ਸ਼ਹਿਰਾਂ ਵਿੱਚ ਵੱਸਣ ਲੱਗ ਪਏ।
੧ ਸਲਾਤੀਨ 8:65
ਇਉਂ ਸੁਲੇਮਾਨ ਨੇ ਉਸ ਵਕਤ ਸਾਰੇ ਇਸਰਾਏਲ ਸਮੇਤ ਜੋ ਕਿ ਇੱਕ ਬਹੁਤ ਵੱਡੀ ਸਭਾ ਸੀ ਉੱਤਰ ਵਿੱਚ ਹਮਾਥ ਦੇ ਰਸਤੇ ਤੋਂ ਦੱਖਣ ਵਿੱਚ ਮਿਸਰ ਦੀ ਨਦੀ ਤੀਕ ਯਹੋਵਾਹ ਪਰਮੇਸ਼ੁਰ ਦੇ ਅੱਗੇ ਉਸ ਪੁਰਬ ਨੂੰ ਮਨਾਇਆ। ਉੱਥੇ ਬਹੁਤ ਵੱਡੀ ਭੀੜ ਇੱਕਤਰ ਹੋਈ ਅਤੇ ਉਨ੍ਹਾਂ ਸੱਤ ਦਿਨ ਯਹੋਵਾਹ ਦੇ ਨਾਲ ਇਕੱਠਿਆਂ ਖੂਬ ਖਾਧਾ, ਪੀਤਾ ਤੇ ਰੱਜ ਕੇ ਮੌਜ ਮਨਾਈ। ਫ਼ਿਰ ਉਹ ਸੱਤਾਂ ਦਿਨਾਂ ਲਈ ਉੱਥੇ ਹੋਰ ਠਹਿਰੇ। ਇਉਂ ਕੁਲ ਮਿਲਾ ਕੇ ਉਨ੍ਹਾਂ ਨੇ 14 ਦਿਨ ਉਤਸਵ ਮਨਾਇਆ।
੧ ਸਮੋਈਲ 17:23
ਫ਼ਿਰ ਦਾਊਦ ਨੇ ਆਪਣੇ ਭਰਾਵਾਂ ਨਾਲ ਗੱਲ ਬਾਤ ਕਰਨੀ ਸ਼ੁਰੂ ਕੀਤੀ। ਅਜੇ ਉਹ ਹਾਲ-ਚਾਲ ਹੀ ਪੁੱਛ ਰਿਹਾ ਸੀ ਤਦ ਗੋਲਿਆਥ ਉਹ ਬਲਵਾਨ ਫ਼ਲਿਸਤੀ ਗਾਥੀ ਪਾਲਾਂ ਵਿੱਚੋਂ ਨਿਕਲਿਆ ਅਤੇ ਉਸ ਰੋਜ਼ ਵਾਂਗ ਫ਼ੇਰ ਗੱਲਾਂ ਕੀਤੀਆਂ ਅਤੇ ਲਲਕਾਰਿਆ ਜੋ ਦਾਊਦ ਨੇ ਵੀ ਸੁਣਿਆ।