Amos 8:4
ਇਸਰਾਏਲ ਦੇ ਵਪਾਰੀਆਂ ਨੂੰ ਸਿਰਫ਼ ਧੰਨ ਇਕੱਠਾ ਕਰਨ ਦਾ ਲਾਲਚ ਮੇਰੀ ਗੱਲ ਸੁਣੋ! ਤੁਸੀਂ ਜੋ ਇਸ ਦੇਸ ਦੇ ਗਰੀਬਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਦੇ ਹੋ ਅਤੇ ਉਨ੍ਹਾਂ ਨੂੰ ਕੁਚਲਦੇ ਹੋ।
Amos 8:4 in Other Translations
King James Version (KJV)
Hear this, O ye that swallow up the needy, even to make the poor of the land to fail,
American Standard Version (ASV)
Hear this, O ye that would swallow up the needy, and cause the poor of the land to fail,
Bible in Basic English (BBE)
Give ear to this, you who are crushing the poor, and whose purpose is to put an end to those who are in need in the land,
Darby English Bible (DBY)
Hear this, ye that pant after the needy, even to cause to fail the poor of the land,
World English Bible (WEB)
Hear this, you who desire to swallow up the needy, And cause the poor of the land to fail,
Young's Literal Translation (YLT)
Hear this, ye who are swallowing up the needy, To cause to cease the poor of the land,
| Hear | שִׁמְעוּ | šimʿû | sheem-OO |
| this, | זֹ֕את | zōt | zote |
| swallow that ye O | הַשֹּׁאֲפִ֖ים | haššōʾăpîm | ha-shoh-uh-FEEM |
| up the needy, | אֶבְי֑וֹן | ʾebyôn | ev-YONE |
| poor the make to even | וְלַשְׁבִּ֖ית | wĕlašbît | veh-lahsh-BEET |
| of the land | עֲנִוֵּי | ʿăniwwê | uh-nee-WAY |
| to fail, | אָֽרֶץ׃ | ʾāreṣ | AH-rets |
Cross Reference
ਜ਼ਬੂਰ 14:4
ਦੁਸ਼ਟ ਲੋਕਾਂ ਨੇ ਮੇਰੇ ਲੋਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਹ ਬੁਰੇ ਲੋਕ ਪਰਮੇਸ਼ੁਰ ਬਾਰੇ ਨਹੀਂ ਜਾਣਦੇ। ਬੁਰੇ ਵਿਅਕਤੀਆਂ ਕੋਲ ਚੋਖਾ ਭੋਜਨ ਹੈ ਅਤੇ ਉਹ ਯਹੋਵਾਹ ਦੀ ਉਪਾਸਨਾ ਨਹੀਂ ਕਰਦੇ।
ਅਮਸਾਲ 30:14
ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।
ਆਮੋਸ 5:11
ਤੁਸੀਂ ਗਰੀਬਾਂ ਤੋਂ ਨਾਜਾਇਜ਼ ਕਰ ਲੈਂਦੇ ਅਤੇ ਉਨ੍ਹਾਂ ਤੋਂ ਵਾਧੂ ਕਣਕ ਲੈਂਦੇ ਅਤੇ ਆਪਣੇ ਘਰਾਂ ਨੂੰ ਕੀਮਤੀ ਪੱਥਰ ਨਾਲ ਸਜਾਉਂਦੇ ਤੇ ਘੜਦੇ ਪਰ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਨਾ ਪਾਵੋਂਗੇ ਤੁਸੀਂ ਅੱਤ ਸੁੰਦਰ ਅੰਗੂਰਾਂ ਦੇ ਬਾਗ਼ ਲਗਵਾਏ ਪਰ ਤੁਸੀਂ ਉਨ੍ਹਾਂ ਦੀ ਮੈਅ ਨਾ ਪੀ ਸੱਕੇਂਗੇ।
ਯਾਕੂਬ 5:6
ਤੁਸੀਂ ਚੰਗੇ ਲੋਕਾਂ ਉੱਪਰ ਕੋਈ ਮਿਹਰ ਨਹੀਂ ਦਿਖਾਈ। ਉਹ ਤੁਹਾਡਾ ਵਿਰੋਧ ਨਹੀਂ ਕਰ ਰਹੇ ਸਨ, ਫ਼ੇਰ ਵੀ ਤੁਸੀਂ ਉਨ੍ਹਾਂ ਨੂੰ ਮਾਰ ਦਿੱਤਾ।
ਮੱਤੀ 23:13
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅੜਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”
ਆਮੋਸ 7:16
ਇਸ ਲਈ ਯਹੋਵਾਹ ਦੇ ਸੰਦੇਸ਼ ਨੂੰ ਸੁਣੋ! ਤੂੰ ਆਖਦਾ ਹੈਂ ਕਿ ‘ਇਸਰਾਏਲ ਦੇ ਵਿਰੁੱਧ ਅਗੰਮ ਵਾਕ ਨਾ ਵਾਚ। ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਨਾ ਕਰ।’
ਆਮੋਸ 2:6
ਇਸਰਾਏਲ ਲਈ ਸਜ਼ਾ ਯਹੋਵਾਹ ਇਉਂ ਆਖਦਾ ਹੈ: “ਮੈਂ ਇਸਰਾਏਲ ਨੂੰ ਵੀ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਸਜ਼ਾ ਅਵੱਸ਼ ਦੇਵਾਂਗਾ ਕਿਉਂ ਕਿ ਉਨ੍ਹਾਂ ਨੇ ਬੋੜੇ ਜਿਹੇ ਚਾਂਦੀ ਦੇ ਸਿੱਕਿਆਂ ਬਦਲੇ ਮਾਸੂਮ ਤੇ ਚੰਗੇ ਲੋਕਾਂ ਨੂੰ ਵੇਚਿਆ। ਇੱਕ ਜੋੜੇ ਬੂਟਾਂ ਬਦਲੇ ਉਨ੍ਹਾਂ ਗਰੀਬ ਲੋਕਾਂ ਨੂੰ ਵੇਚਿਆ।
ਯਰਮਿਆਹ 28:15
ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਆਖਿਆ, “ਸੁਣੋ, ਹਨਨਯਾਹ! ਯਹੋਵਾਹ ਨੇ ਤੈਨੂੰ ਨਹੀਂ ਭੇਜਿਆ। ਪਰ ਤੂੰ ਯਹੂਦਾਹ ਦੇ ਲੋਕਾਂ ਨੂੰ ਆਪਣੇ ਝੂਠ ਉੱਤੇ ਭਰੋਸਾ ਕਰਾ ਦਿੱਤਾ ਹੈ।
ਯਰਮਿਆਹ 5:21
ਇਹ ਸੰਦੇਸ਼ ਸੁਣੋ: ਮੂਰਖ ਲੋਕੋ ਤੁਹਾਨੂੰ ਕੋਈ ਸਮਝ ਨਹੀਂ ਹੈ, ਤੁਹਾਡੀਆਂ ਅੱਖਾਂ ਹਨ ਪਰ ਤੁਸੀਂ ਨਹੀਂ ਦੇਖ ਸੱਕਦੇ! ਤੁਹਾਡੇ ਕੰਨ ਹਨ ਪਰ ਤੁਸੀਂ ਸੁਣਦੇ ਨਹੀਂ!
ਯਸਈਆਹ 32:6
ਮੂਰਖ ਬੰਦਾ ਮੂਰੱਖਤਾਪੂਰਣ ਗੱਲਾਂ ਕਰਦਾ ਹੈ ਅਤੇ ਆਪਣੇ ਦਿਲ (ਮਨ) ਵਿੱਚ ਮੰਦੇ ਕੰਮਾਂ ਦੀ ਯੋਜਨਾ ਬਣਾਉਂਦਾ ਹੈ। ਮੂਰਖ ਬੰਦਾ ਮੰਦੇ ਕੰਮ ਕਰਨੇ ਲੋਚਦਾ ਹੈ। ਮੂਰਖ ਬੰਦਾ ਯਹੋਵਾਹ ਦੇ ਖਿਲਾਫ਼ ਮੰਦੇ ਬਚਨ ਬੋਲਦਾ ਹੈ। ਮੂਰਖ ਬੰਦਾ ਭੁੱਖਿਆਂ ਨੂੰ ਰੋਟੀ ਨਹੀਂ ਖਾਣ ਦਿੰਦਾ। ਮੂਰਖ ਬੰਦਾ ਪਿਆਸਿਆਂ ਨੂੰ ਪਾਣੀ ਨਹੀਂ ਪੀਣ ਦਿੰਦਾ।
ਯਸਈਆਹ 28:14
ਕੋਈ ਬੰਦਾ ਵੀ ਪਰਮੇਸ਼ੁਰ ਦੇ ਨਿਆਂ ਤੋਂ ਬਚ ਨਹੀਂ ਸੱਕਦਾ ਤੁਸੀਂ ਮਖੌਲੀਓ ਜੋ ਯਰੂਸ਼ਲਮ ਦੇ ਲੋਕਾਂ ਉੱਪਰ ਸ਼ਾਸ਼ਨ ਕਰਦੇ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।
ਯਸਈਆਹ 1:10
ਸਦੂਮ ਦੇ ਆਗੂਓ ਸੁਣੋ ਤੁਸੀਂ, ਯਹੋਵਾਹ ਦੇ ਪੈਗਾਮ ਨੂੰ। ਤੁਸੀਂ, ਅਮੂਰਾਹ ਦੇ ਲੋਕੋ ਯਹੋਵਾਹ ਦੀ ਬਿਵਸਬਾ ਨੂੰ ਸੁਣੋ!
ਜ਼ਬੂਰ 140:12
ਮੈਂ ਜਾਣਦਾ ਹਾਂ ਕਿ ਯਹੋਵਾਹ ਨਿਰਪੱਖ ਹੋਕੇ ਗਰੀਬ ਲੋਕਾਂ ਬਾਰੇ ਨਿਆਂ ਕਰੇਗਾ। ਪਰਮੇਸ਼ੁਰ ਬੇਸਹਾਰਿਆਂ ਦੀ ਮਦਦ ਕਰੇਗਾ।
ਜ਼ਬੂਰ 56:1
ਨਿਰਦੇਸ਼ਕ ਲਈ: ਧੁਨੀ ਨੂੰ “ਉੱਕ ਦੇ ਰੁੱਖ ਉੱਤੇ ਬੈਠੀ ਘੁੱਗੀ।” ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ, ਜਦੋਂ ਫ਼ਲਿਸਤਿਆਂ ਨੇ ਉਸ ਨੂੰ ਗਥ ਵਿੱਚ ਫ਼ੜ ਲਿਆ ਸੀ। ਹੇ ਪਰਮੇਸ਼ੁਰ ਲੋਕਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ, ਇਸ ਲਈ ਮੇਰੇ ਉੱਪਰ ਮਿਹਰ ਕਰੋ। ਉਹ ਲਗਾਤਾਰ ਮੇਰਾ ਪਿੱਛਾ ਕਰਦੇ ਰਹੇ ਹਨ ਅਤੇ ਮੇਰੇ ਉੱਤੇ ਹਮਲਾ ਕਰਦੇ ਰਹੇ ਹਨ।
ਜ਼ਬੂਰ 12:5
ਪਰ ਯਹੋਵਾਹ ਆਖਦਾ, “ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ, ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ। ਪਰ ਹੁਣ ਉਨ੍ਹਾਂ ਥੱਕਿਆਂ ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।”
੧ ਸਲਾਤੀਨ 22:19
ਪਰ ਮੀਕਾਯਾਹ ਯਹੋਵਾਹ ਵਲੋਂ ਬੋਲਦਾ ਰਿਹਾ ਅਤੇ ਆਖਿਆ, “ਸੁਣੋ! ਇਹ ਵਾਕ ਹਨ ਜੋ ਯਹੋਵਾਹ ਨੇ ਕਹੇ। ਮੈਂ ਯਹੋਵਾਹ ਨੂੰ ਅਕਾਸ਼ ਵਿੱਚ ਆਪਣੇ ਸਿੰਘਾਸਣ ਤੇ ਬੈਠਿਆਂ ਅਤੇ ਉਸ ਦੇ ਦੂਤਾਂ ਨੂੰ ਉਸ ਦੇ ਨਜ਼ਦੀਕ ਖੜ੍ਹੇ ਵੇਖਿਆ ਹੈ।