ਦਾਨੀ ਐਲ 1:8 in Punjabi

ਪੰਜਾਬੀ ਪੰਜਾਬੀ ਬਾਈਬਲ ਦਾਨੀ ਐਲ ਦਾਨੀ ਐਲ 1 ਦਾਨੀ ਐਲ 1:8

Daniel 1:8
ਦਾਨੀਏਲ ਰਾਜੇ ਦਾ ਸ਼ਾਹੀ ਭੋਜਨ ਖਾਣਾ ਅਤੇ ਮੈਅ ਪੀਣੀ ਨਹੀਂ ਚਾਹੁੰਦਾ ਸੀ। ਦਾਨੀਏਲ ਉਸ ਭੋਜਨ ਅਤੇ ਮੈਅ ਨਾਲ ਆਪਣੇ-ਆਪ ਨੂੰ ਨਾਪਾਕ ਨਹੀਂ ਬਨਾਉਣਾ ਚਾਹੁੰਦਾ ਸੀ। ਇਸ ਲਈ ਉਸ ਨੇ ਅਸ਼ਪਨਜ਼ ਕੋਲੋਂ ਅਪਣੇ-ਆਪ ਇਸਤਰ੍ਹਾਂ ਨੂੰ ਨਾਪਾਕ ਨਾ ਬਨਣ੍ਹ ਦੀ ਇਜਾਜ਼ਤ ਮੰਗੀ।

Daniel 1:7Daniel 1Daniel 1:9

Daniel 1:8 in Other Translations

King James Version (KJV)
But Daniel purposed in his heart that he would not defile himself with the portion of the king's meat, nor with the wine which he drank: therefore he requested of the prince of the eunuchs that he might not defile himself.

American Standard Version (ASV)
But Daniel purposed in his heart that he would not defile himself with the king's dainties, nor with the wine which he drank: therefore he requested of the prince of the eunuchs that he might not defile himself.

Bible in Basic English (BBE)
And Daniel had come to the decision that he would not make himself unclean with the king's food or wine; so he made a request to the captain of the unsexed servants that he might not make himself unclean.

Darby English Bible (DBY)
And Daniel purposed in his heart that he would not pollute himself with the king's delicate food, nor with the wine which he drank; and he requested of the prince of the eunuchs that he might not have to pollute himself.

World English Bible (WEB)
But Daniel purposed in his heart that he would not defile himself with the king's dainties, nor with the wine which he drank: therefore he requested of the prince of the eunuchs that he might not defile himself.

Young's Literal Translation (YLT)
And Daniel purposeth in his heart that he will not pollute himself with the king's portion of food, and with the wine of his drinking, and he seeketh of the chief of the eunuchs that he may not pollute himself.

But
Daniel
וַיָּ֤שֶׂםwayyāśemva-YA-sem
purposed
דָּנִיֵּאל֙dāniyyēlda-nee-YALE
in
עַלʿalal
heart
his
לִבּ֔וֹlibbôLEE-boh
that
אֲשֶׁ֧רʾăšeruh-SHER
he
would
not
לֹֽאlōʾloh
himself
defile
יִתְגָּאַ֛לyitgāʾalyeet-ɡa-AL
king's
the
of
portion
the
with
בְּפַתְבַּ֥גbĕpatbagbeh-faht-BAHɡ
meat,
הַמֶּ֖לֶךְhammelekha-MEH-lek
wine
the
with
nor
וּבְיֵ֣יןûbĕyênoo-veh-YANE
which
he
drank:
מִשְׁתָּ֑יוmištāywmeesh-TAV
therefore
he
requested
וַיְבַקֵּשׁ֙waybaqqēšvai-va-KAYSH
prince
the
of
מִשַּׂ֣רmiśśarmee-SAHR
of
the
eunuchs
הַסָּרִיסִ֔יםhassārîsîmha-sa-ree-SEEM
that
אֲשֶׁ֖רʾăšeruh-SHER
not
might
he
לֹ֥אlōʾloh
defile
himself.
יִתְגָּאָֽל׃yitgāʾālyeet-ɡa-AL

Cross Reference

ਹੋ ਸੀਅ 9:3
ਇਸਰਾਏਲੀ ਯਹੋਵਾਹ ਦੀ ਜ਼ਮੀਨ ਵਿੱਚ ਨਹੀਂ ਰਹਿਣਗੇ। ਅਫ਼ਰਾਈਮ ਮਿਸਰ ਨੂੰ ਮੁੜੇਗਾ ਅਤੇ ਅੱਸ਼ੂਰ ਵਿੱਚ ਅਸ਼ੁੱਧ ਭੋਜਨ ਖਾਵੇਗਾ।

ਹਿਜ਼ ਕੀ ਐਲ 4:13
ਫ਼ੇਰ ਯਹੋਵਾਹ ਨੇ ਆਖਿਆ, “ਇਹ ਗੱਲ ਦਰਸਾਵੇਗੀ ਕਿ ਇਸਰਾਏਲ ਦੇ ਪਰਿਵਾਰ ਨੂੰ ਵਿਦੇਸ਼ਾਂ ਵਿੱਚ ਨਾਪਾਕ ਰੋਟੀ ਖਾਣੀ ਪਵੇਗੀ। ਅਤੇ ਮੈਂ ਉਨ੍ਹਾਂ ਨੂੰ ਇਸਰਾਏਲ ਛੱਡ ਕੇ ਉਨ੍ਹਾਂ ਮੁਲਕਾਂ ਵਿੱਚ ਜਾਣ ਲਈ ਮਜ਼ਬੂਰ ਕੀਤਾ ਸੀ।”

ਅਹਬਾਰ 11:45
ਮੈਂ ਯਹੋਵਾਹ ਹਾਂ ਜੋ ਤੁਹਾਨੂੰ ਮਿਸਰ ਦੀ ਧਰਤੀ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋ ਸੱਕਾਂ। ਤੁਹਾਨੂੰ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਮੈਂ ਪਵਿੱਤਰ ਹਾਂ।”

੧ ਕੁਰਿੰਥੀਆਂ 10:18
ਇਸਰਾਏਲ ਦੇ ਲੋਕਾਂ ਬਾਰੇ ਸੋਚੋ। ਜਿਹੜੇ ਲੋਕ ਬਲੀ ਦਾ ਮਾਸ ਖਾਂਦੇ ਹਨ, ਕੀ ਉਹ ਜਗਵੇਦੀ ਵਿੱਚ ਸਾਂਝੀਵਾਨ ਨਾ ਬਣਦੇ?

ਜ਼ਬੂਰ 141:4
ਮੈਨੂੰ ਮੰਦੇ ਅਮਲ ਕਰਨ ਦੀ ਇੱਛਾ ਨਾ ਕਰਨ ਦਿਉ। ਮੈਨੂੰ ਉਹ ਚੀਜ਼ਾਂ ਸਾਂਝੀਆਂ ਨਾ ਕਰਨ ਦੇਵੋ ਜਿਹੜੀਆਂ ਉਹ ਦੁਸ਼ਟ ਲੋਕ ਕਰ ਰਹੇ ਹਨ।

੨ ਕੁਰਿੰਥੀਆਂ 9:7
ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸ ਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।

੧ ਕੁਰਿੰਥੀਆਂ 7:37
ਪਰ ਜੇਕਰ ਕਿਸੇ ਦੂਸਰੇ ਵਿਅਕਤੀ ਨੇ ਆਪਣੇ ਮਨ ਵਿੱਚ ਦ੍ਰਿੜ੍ਹਤਾ ਨਾਲ ਨਿਸ਼ਚਾ ਕੀਤਾ ਹੈ ਕਿ ਵਿਆਹ ਦੀ ਕੋਈ ਜ਼ਰੂਰਤ ਨਹੀਂ ਹੈ, ਤਾਂ ਉਹ, ਜੋ ਵੀ ਚਾਹੁੰਦਾ ਹੈ, ਕਰਨ ਵਾਸਤੇ ਸੁਤੰਤਰ ਹੈ। ਜੇਕਰ ਉਹ ਵਿਅਕਤੀ ਆਪਣੇ ਮਨ ਵਿੱਚ ਨਿਸ਼ਚਾ ਕਰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਨਹੀਂ ਕਰੇਗਾ, ਤਾਂ ਉਹ ਇੱਕ ਸਹੀ ਗੱਲ ਕਰ ਰਿਹਾ ਹੈ।

ਦਾਨੀ ਐਲ 1:5
ਰਾਜਾ ਨਬੂਕਦਨੱਸਰ ਉਨ੍ਹਾਂ ਜਵਾਨ ਆਦਮੀਆਂ ਨੂੰ ਹਰ ਰੋਜ਼ ਨਿਸ਼ਚਿਤ ਭੋਜਨ ਅਤੇ ਮੈਅ ਦਿੰਦਾ ਹੁੰਦਾ ਸੀ। ਇਹ ਉਸੇ ਤਰ੍ਹਾਂ ਦਾ ਭੋਜਨ ਸੀ ਜਿਹੜਾ ਰਾਜਾ ਆਪ ਖਾਂਦਾ ਸੀ। ਰਾਜਾ ਇਸਰਾਏਲ ਦੇ ਉਨ੍ਹਾਂ ਜਵਾਨ ਆਦਮੀਆਂ ਨੂੰ ਤਿੰਨ ਸਾਲ ਸਿੱਖਿਆ ਦ੍ਦੇਣਾ ਚਾਹੁੰਦਾ ਸੀ। ਫ਼ੇਰ ਤਿੰਨਾਂ ਸਾਲਾਂ ਬਾਅਦ ਉਹ ਪਾਤਸ਼ਾਹ ਅੱਗੇ ਹਾਜ਼ਰ ਕੀਤੇ ਜਾਣੇ ਸਨ।

ਜ਼ਬੂਰ 119:115
ਯਹੋਵਾਹ, ਬੁਰੇ ਬੰਦਿਆਂ ਨੂੰ ਮੇਰੇ ਨੇੜੇ ਨਾ ਆਉਣ ਦਿਉ। ਅਤੇ ਮੈਂ ਪਰਮੇਸ਼ੁਰ ਦਾ ਆਦੇਸ਼ ਮੰਨਾਗਾ।

ਰੁੱਤ 1:17
ਜਿੱਥੇ ਤੁਸੀਂ ਮਰੋਂਗੇ ਉੱਥੇ ਹੀ ਮੈਂ ਮਰਾਂਗੀ। ਅਤੇ ਉੱਥੇ ਹੀ ਮੈਨੂੰ ਦਫ਼ਨਾਇਆ ਜਾਵੇਗਾ। ਮੈਂ ਯਹੋਵਾਹ ਪਾਸੋਂ ਇਹ ਮੰਗ ਕਰਦੀ ਹਾਂ ਕਿ ਮੈਂ ਇਸ ਇਕਰਾਰ ਨੂੰ ਨਾ ਨਿਭਾਵਾਂ ਤਾਂ ਉਹ ਮੈਨੂੰ ਸਜ਼ਾ ਦੇਵੇ: ਸਿਰਫ਼ ਮੌਤ ਹੀ ਸਾਨੂੰ ਵੱਖ ਕਰੇਗੀ।”

ਅਸਤਸਨਾ 32:38
ਜਿਨ੍ਹਾਂ ਦੇਵਤਿਆਂ ਨੇ ਉਨ੍ਹਾਂ ਦੀ ਬਲੀ ਦੀ ਚਰਬੀ ਖਾਧੀ, ਅਤੇ ਜਿਨ੍ਹਾਂ ਨੇ ਉਨ੍ਹਾਂ ਦੀਆਂ ਭੇਟਾ ਦੀ ਮੈਅ ਪੀਤੀ। ਉਨ੍ਹਾਂ ਦੇਵਤਿਆਂ ਨੂੰ ਉੱਠਣ ਦਿਉ ਅਤੇ ਤੁਹਾਡੀ ਮਦਦ ਕਰਨ ਦਿਉ! ਉਨ੍ਹਾਂ ਨੂੰ ਤੁਹਾਡੀ ਰੱਖਿਆ ਕਰਨ ਦਿਉ।

੧ ਕੁਰਿੰਥੀਆਂ 10:28
ਪਰ ਜੇ ਕੋਈ ਵਿਅਕਤੀ ਤੁਹਾਨੂੰ ਦੱਸਦਾ ਹੈ ਕਿ, “ਇਹ ਭੋਜਨ ਮੂਰਤਾਂ ਨੂੰ ਭੇਟ ਕੀਤਾ ਗਿਆ ਸੀ” ਤਾਂ ਉਸ ਭੋਜਨ ਨੂੰ ਨਾ ਖਾਓ। ਉਸ ਨੂੰ ਨਾ ਖਾਓ। ਕਿਉਂਕਿ ਤੁਸੀਂ ਉਸ ਵਿਅਕਤੀ ਦੇ ਵਿਸ਼ਵਾਸ ਨੂੰ ਸੱਟ ਨਹੀਂ ਮਾਰਨਾ ਚਾਹੁੰਦੇ ਜਿਸਨੇ ਤੁਹਾਨੂੰ ਇਸ ਬਾਰੇ ਕਿਹਾ ਅਤੇ ਇਸ ਲਈ ਵੀ ਕਿਉਂਕਿ ਕੁਝ ਲੋਕ ਸਮਝਦੇ ਹਨ ਕਿ ਉਹ ਮਾਸ ਖਾਣਾ ਗਲਤ ਹੈ।

੧ ਕੁਰਿੰਥੀਆਂ 8:7
ਪਰ ਇਹ ਗੱਲ ਸਾਰੇ ਲੋਕ ਨਹੀਂ ਜਾਣਦੇ। ਕੁਝ ਲੋਕਾਂ ਵਿੱਚ ਹੁਣ ਤੱਕ ਵੀ ਮੂਰਤੀ ਦੀ ਉਪਾਸਨਾ ਕਰਨ ਦੀ ਆਦਤ ਹੈ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਮਹਿਸੂਸ ਕਰਦੇ ਹਨ ਜਿਵੇਂ ਇਹ ਮੂਰਤੀ ਦਾ ਹੀ ਹੈ। ਉਹ ਇਹ ਨਹੀਂ ਜਾਣਦੇ ਕਿ ਕੀ ਇਸ ਮਾਸ ਨੂੰ ਖਾਣਾ ਠੀਕ ਹੈ ਜਾਂ ਨਹੀਂ। ਇਸ ਲਈ ਜਦੋਂ ਉਹ ਇਹ ਮਾਸ ਖਾਂਦੇ ਹਨ, ਉਹ ਸੋਚਦੇ ਹਨ ਕਿ ਉਹ ਗਲਤ ਕਰ ਰਹੇ ਹਨ।

ਰੋਮੀਆਂ 14:15
ਜੇਕਰ ਤੇਰੇ ਭੋਜਨ ਕਾਰਣ ਤੇਰਾ ਭਰਾ ਨਾਰਾਜ਼ ਹੁੰਦਾ ਹੈ ਤਾਂ ਇਸਦਾ ਭਾਵ ਤੂੰ ਅਜੇ ਪ੍ਰੇਮ ਨਾਲ ਨਹੀਂ ਚਲਦਾ। ਆਪਣੇ ਭਰਾ ਦੀ ਵਿਸ਼ਵਾਸ ਉਹ ਭੋਜਨ ਖਾਕੇ ਨਸ਼ਟ ਨਾ ਕਰੋ ਜਿਹੜਾ ਉਹ ਖਾਣ ਲਈ ਗਲਤ ਸਮਝਦਾ ਹੈ। ਉਸਦੀ ਨਿਹਚਾ ਨੂੰ ਨਸ਼ਟ ਨਾ ਕਰੋ। ਮਸੀਹ ਨੇ ਉਸ ਲਈ ਆਪਣੀ ਜਾਨ ਦਿੱਤੀ।

ਰਸੂਲਾਂ ਦੇ ਕਰਤੱਬ 11:23
ਬਰਨਬਾਸ ਇੱਕ ਚੰਗਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਤੇ ਵੇਖਕੇ ਬਹੁਤ ਖੁਸ਼ ਸੀ। ਉਸ ਨੇ ਸਾਰੇ ਨਿਹਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵਫ਼ਾਦਾਰ ਹੋਣਾ ਜਾਰੀ ਰੱਖਣ ਲਈ ਉਤਸਾਹਤ ਕੀਤਾ। ਇਸ ਕਰਕੇ, ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ।

ਰਸੂਲਾਂ ਦੇ ਕਰਤੱਬ 10:14
ਪਰ ਪਤਰਸ ਨੇ ਕਿਹਾ, “ਪ੍ਰਭੂ। ਅਜਿਹਾ ਮੈਂ ਕਦੇ ਨਹੀਂ ਕੀਤਾ, ਮੈਂ ਕਦੇ ਅਪਵਿੱਤਰ ਜਾਂ ਅਸ਼ੁੱਧ ਚੀਜ਼ ਨਹੀਂ ਖਾਧੀ।”

ਜ਼ਬੂਰ 119:106
ਤੁਹਾਡੇ ਨੇਮ ਸ਼ੁਭ ਹਨ। ਮੈਂ ਇਨ੍ਹਾਂ ਨੂੰ ਮੰਨਣ ਦਾ ਵਾਅਦਾ ਕਰਦਾ ਹਾਂ। ਅਤੇ ਮੈਂ ਆਪਣਾ ਵਾਅਦਾ ਨਿਭਾਵਾਂਗਾ।

ਜ਼ਬੂਰ 106:28
ਫ਼ੇਰ ਬਾਲ ਪਿਓਰ ਦੀ ਥਾਂ ਉੱਤੇ, ਪਰਮੇਸ਼ੁਰ ਦੇ ਲੋਕਾਂ ਨੇ ਇਕੱਠੇ ਬਾਲ ਦੀ ਪੂਜਾ ਕਰਨੀ ਸ਼ੁਰੂ ਕੀਤੀ। ਪਰਮੇਸ਼ੁਰ ਦੇ ਲੋਕਾਂ ਨੇ ਦਾਅਵਤਾਂ ਦਾ ਆਨੰਦ ਮਾਣਿਆ ਅਤੇ ਮੁਰਦਿਆਂ ਨੂੰ ਸਤਿਕਾਰਨ ਵਾਸਤੇ ਬਲੀਆਂ ਖਾਧੀਆਂ।

੧ ਸਲਾਤੀਨ 5:5
“ਯਹੋਵਾਹ ਨੇ ਮੇਰੇ ਪਿਤਾ ਦਾਊਦ ਨਾਲ ਇਕਰਾਰ ਕਰਕੇ ਆਖਿਆ ਸੀ, ‘ਮੈਂ ਤੇਰੇ ਉਪਰੰਤ ਤੇਰੇ ਪੁੱਤਰ ਨੂੰ ਪਾਤਸ਼ਾਹ ਠਹਿਰਾਵਾਂਗਾ ਅਤੇ ਉਹ ਮੈਨੂੰ ਸਤਿਕਾਰਨ ਲਈ ਇੱਕ ਮੰਦਰ ਦਾ ਨਿਰਮਾਣ ਕਰੇਗਾ।’ ਹੁਣ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਸਤਿਕਾਰ ਕਰਨ ਲਈ ਉਸ ਮੰਦਰ ਦਾ ਨਿਰਮਾਣ ਕਰਨ ਦੀ ਵਿਉਂਤ ਬਣਾਈ ਹੈ।