ਅਸਤਸਨਾ 1
1 ਮੂਸਾ ਇਸਰਾਏਲ ਦੇ ਲੋਕਾਂ ਨਾਲ ਗੱਲ ਕਰਦਾ ਹੈ ਇਹ ਉਹ ਸੰਦੇਸ਼ ਹੈ ਜਿਹੜਾ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਦਿੱਤਾ। ਉਸ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਯਰਦਨ ਦੀ ਵਾਦੀ ਵਿੱਚ ਮਾਰੂਥਲ ਅੰਦਰ ਸਨ ਜੋ ਕਿ ਯਰਦਨ ਨਦੀ ਦੇ ਪੂਰਬ ਵੱਲ ਹੈ। ਇਹ ਜਗ਼੍ਹਾ ਸੂਫ਼ ਦੇ ਦੂਸਰੇ ਪਾਸੇ, ਪਾਰਾਨ ਪਰਬਤ, ਤੋਂਫ਼ਲ, ਲਾਬਾਨ ਹਸੇਰੋਥ ਅਤੇ ਦੀਜ਼ਾਹਾਬ ਦੇ ਵਿੱਚਕਾਰ ਸੀ।
2 ਹੋਰੇਬ ਪਰਬਤ ਤੋਂ ਸੇਈਰ ਪਰਬਤਾਂ ਰਾਹੀਂ ਕਾਦੇਸ਼ ਬਰਨੇਆ ਦਾ ਸਫ਼ਰ ਸਿਰਫ਼ 11 ਦਿਨਾਂ ਦਾ ਹੈ।
3 ਇੱਥੇ ਪਹੁੰਚਣ ਨੂੰ ਇਸਰਾਏਲ ਦੇ ਲੋਕਾਂ ਨੂੰ ਮਿਸਰ ਨੂੰ ਛੱਡਣ ਤੋਂ ਬਾਦ 40 ਸਾਲ ਲੱਗੇ। 40ਵੇਂ ਸਾਲ ਦੇ 11ਵੇਂ ਮਹੀਨੇ ਦੇ ਪਹਿਲੇ ਦਿਨ ਨੂੰ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ ਅਤੇ ਉਹ ਸਾਰੀਆਂ ਗੱਲਾਂ ਆਖੀਆਂ ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਆਖਣ ਦਾ ਹੁਕਮ ਦਿੱਤਾ ਸੀ।
4 ਇਹ ਯਹੋਵਾਹ ਦੇ ਸੀਹੋਨ ਅਤੇ ਓਗ ਨੂੰ ਹਰਾਉਣ ਤੋਂ ਬਾਦ ਵਾਪਰਿਆ। (ਸੀਹੋਨ ਅਮੋਰੀਆਂ ਦਾ ਰਾਜਾ ਸੀ, ਜੋ ਕਿ ਹਸ਼ਬੋਨ ਵਿੱਚ ਹਕੂਮਤ ਕਰਦਾ ਸੀ। ਓਗ ਬਾਸ਼ਾਨ ਦਾ ਰਾਜਾ ਸੀ। ਜੋ ਕਿ ਅਸ਼ਤਾਰੋਥ ਅਤੇ ਅਦਰਈ ਵਿੱਚ ਹਕੂਮਤ ਕਰਦਾ ਸੀ।)
5 ਇਸਰਾਏਲ ਦੇ ਲੋਕ ਮੋਆਬ ਦੀ ਧਰਤੀ ਉੱਤੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਸਨ, ਅਤੇ ਮੂਸਾ ਨੇ ਉਹ ਗੱਲਾਂ ਸਮਝਾਉਣੀਆਂ ਸ਼ੁਰੂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਮੂਸਾ ਨੇ ਆਖਿਆ:
6 “ਹੋਰੇਬ ਪਰਬਤ ਵਿਖੇ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਸਾਡੇ ਨਾਲ ਗੱਲ ਕੀਤੀ। ਉਸ ਨੇ ਆਖਿਆ, ‘ਤੁਸੀਂ ਕਾਫ਼ੀ ਲੰਮੇ ਸਮੇਂ ਤੀਕ ਇਸ ਪਰਬਤ ਉੱਤੇ ਰਹਿ ਚੁੱਕੇ ਹੋਂ।
7 ਉਸ ਪਹਾੜੀ ਪ੍ਰਦੇਸ਼ ਵਿੱਚ ਜਾਓ ਜਿੱਥੇ ਅਮੋਰੀ ਲੋਕ ਰਹਿੰਦੇ ਹਨ। ਉਸ ਦੇ ਆਲੇ-ਦੁਆਲੇ ਦੀਆਂ ਸਾਰੀਆਂ ਥਾਵਾਂ ਉੱਤੇ ਜਾਓ। ਯਰਦਨ ਵਾਦੀ, ਪਹਾੜੀ ਪ੍ਰਦੇਸ਼, ਪੱਛਮੀ ਢਲਾਵਾਂ, ਨਿਜੀਵ ਅਤੇ ਸਮੁੰਦਰੀ ਤੱਟ ਵੱਲ ਜਾਓ। ਕਨਾਨ ਅਤੇ ਲਬਾਨੋਨ ਦੀ ਧਰਤੀ ਤੋਂ ਹੁੰਦੇ ਹੋਏ ਮਹਾਂਨਦੀ ਫ਼ਰਾਤ ਤੀਕ ਜਾਓ।
8 ਦੇਖੋ, ਮੈਂ ਤੁਹਾਨੂੰ ਉਹ ਧਰਤੀ ਦੇ ਰਿਹਾ ਹਾਂ। ਜਾਓ ਅਤੇ ਇਸ ਨੂੰ ਹਾਸਿਲ ਕਰੋ। ਮੈਂ ਇਹ ਧਰਤੀ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ-ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਇਹ ਧਰਤੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ।’”
9 ਮੂਸਾ ਆਗੂਆਂ ਦੀ ਚੋਣ ਕਰਦਾ ਹੈ “ਉਸ ਸਮੇਂ, ਮੈਂ ਤੁਹਾਨੂੰ ਆਖਿਆ ਸੀ ਕਿ ‘ਮੈਂ ਖੁਦ ਤੁਹਾਡੀ ਦੇਖ-ਭਾਲ ਨਹੀਂ ਕਰ ਸੱਕਿਆ ਸਾਂ।
10 ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਲੋਕਾਂ ਨੂੰ ਬਹੁਤ ਵੱਧਾ ਦਿੱਤਾ ਹੈ, ਇਸ ਲਈ ਹੁਣ ਤੁਸੀਂ ਗਿਣਤੀ ਵਿੱਚ ਇੰਨੇ ਹੋ ਜਿੰਨੇ ਕਿ ਅਕਾਸ਼ ਵਿੱਚ ਤਾਰੇ ਹਨ।
11 ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹੁਣ ਨਾਲੋਂ 1,000 ਗੁਣਾ ਹੋਰ ਵੱਧਾ ਦੇਵੇ ਅਤੇ ਉਹ ਤੁਹਾਨੂੰ ਆਪਣੇ ਇਕਰਾਰ ਅਨੁਸਾਰ ਅਸੀਸ ਦੇਵੇ!
12 ਪਰ ਮੈਂ ਇੱਕਲਿਆਂ ਤੁਹਾਡੀ ਦੇਖ-ਭਾਲ ਨਹੀਂ ਕਰ ਸੱਕਿਆ ਸਾਂ ਅਤੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ, ਕਸ਼ਟ ਅਤੇ ਦਲੀਲਾਂ ਨਹੀਂ ਸੁਲਝਾ ਸੱਕਦਾ ਸਾਂ।
13 ਇਸ ਲਈ ਮੈਂ ਤੁਹਾਨੂੰ ਆਖਿਆ ਸੀ: ਹਰੇਕ ਪਰਿਵਾਰ-ਸਮੂਹ ਵਿੱਚੋਂ ਕੁਝ ਬੰਦੇ ਚੁਣ ਲਵੋ, ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਬਣਾ ਦਿਆਂਗਾ। ਉਨ੍ਹਾਂ ਸਿਆਣੇ ਬੰਦਿਆਂ ਦੀ ਚੋਣ ਕਰੋ ਜਿਨ੍ਹਾਂ ਕੋਲ ਸਮਝ ਅਤੇ ਅਨੁਭਵ ਹੈ।’
14 “ਅਤੇ ਤੁਸੀਂ ਆਖਿਆ ਸੀ, ‘ਇਹ ਗੱਲ ਕਰਨੀ ਚੰਗੀ ਹੈ।’
15 “ਇਸ ਲਈ ਮੈਂ ਤੁਹਾਡੇ ਪਰਿਵਾਰ-ਸਮੂਹਾਂ ਵਿੱਚੋਂ ਚੁਣੇ ਹੋਏ ਸਿਆਣੇ ਅਤੇ ਅਨੁਭਵੀ ਲੋਕਾਂ ਨੂੰ ਲਿਆ ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਥਾਪ ਦਿੱਤਾ। ਇਸ ਤਰ੍ਹਾਂ ਨਾਲ ਮੈਂ ਤੁਹਾਨੂੰ 1,000 ਲੋਕਾਂ ਦੇ ਆਗੂ, 100 ਲੋਕਾਂ ਦੇ ਆਗੂ, 50 ਲੋਕਾਂ ਦੇ ਆਗੂ ਅਤੇ 10 ਲੋਕਾਂ ਦੇ ਆਗੂ ਦਿੱਤੇ। ਮੈਂ ਤੁਹਾਨੂੰ ਤੁਹਾਡੇ ਹਰੇਕ ਪਰਿਵਾਰ-ਸਮੂਹ ਲਈ ਅਧਿਕਾਰੀ ਦਿੱਤੇ।
16 “ਉਸ ਸਮੇਂ, ਮੈਂ ਉਨ੍ਹਾਂ ਜੱਜਾਂ ਨੂੰ ਆਖਿਆ, ‘ਆਪਣੇ ਲੋਕਾਂ ਦੇ ਝਗੜਿਆਂ ਦੀ ਸੁਣਵਾਈ ਕਰੋ। ਹਰ ਮਾਮਲੇ ਦਾ ਨਿਆਂ ਕਰਨ ਵੇਲੇ ਨਿਰਪੱਖ ਹੋਵੋ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਝਗੜਾ ਦੋ ਇਸਰਾਏਲੀ ਬੰਦਿਆਂ ਵਿੱਚਕਾਰ ਹੈ ਜਾਂ ਕਿਸੇ ਇਸਰਾਏਲੀ ਅਤੇ ਵਿਦੇਸ਼ੀ ਵਿੱਚਕਾਰ ਹੈ। ਤੁਹਾਨੂੰ ਹਰੇਕ ਬਾਰੇ ਨਿਰਪੱਖਤਾ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।
17 ਜਦੋਂ ਤੁਸੀਂ ਇਨਸਾਫ਼ ਕਰੋ ਤਾਂ ਇਹ ਨਾ ਸੋਚੋ ਕਿ ਕੋਈ ਇੱਕ ਬੰਦਾ ਕਿਸੇ ਦੂਸਰੇ ਬੰਦੇ ਨਾਲੋਂ ਵੱਧੇਰੇ ਮਹੱਤਵਪੂਰਣ ਹੈ। ਤੁਹਾਨੂੰ ਹਰ ਬੰਦੇ ਨਾਲ ਇੱਕੋ ਜਿਹਾ ਇਨਸਾਫ਼ ਕਰਨਾ ਚਾਹੀਦਾ ਹੈ। ਕਿਸੇ ਕੋਲੋਂ ਵੀ ਨਾ ਡਰੋ, ਕਿਉਂਕਿ ਤੁਹਾਡਾ ਫ਼ੈਸਲਾ ਪਰਮੇਸ਼ੁਰ ਵੱਲੋਂ ਹੈ। ਪਰ ਜੇ ਕੋਈ ਮਾਮਲਾ ਤੁਹਾਡੇ ਲਈ ਇਨਸਾਫ਼ ਕਰਨ ਵਿੱਚ ਮੁਸ਼ਕਿਲ ਹੈ, ਤਾਂ ਉਸ ਨੂੰ ਮੇਰੇ ਕੋਲ ਲਿਆਵੋ ਅਤੇ ਮੈਂ ਇਸਦਾ ਇਨਸਾਫ਼ ਕਰਾਂਗਾ।’
18 ਉਸੇ ਵੇਲੇ, ਮੈਂ ਤੁਹਾਨੂੰ ਉਹ ਸਭ ਕਾਸੇ ਦਾ ਹੁਕਮ ਦਿੱਤਾ ਸੀ ਜੋ ਤੁਹਾਨੂੰ ਕਰਨਾ ਚਾਹੀਦਾ।
19 ਜਾਸੂਸ ਕਨਾਨ ਵੱਲ ਜਾਂਦੇ ਹਨ “ਫ਼ੇਰ ਅਸਾਂ ਆਪਣੇ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨੀ। ਅਸਾਂ ਹੇਰੋਬ ਪਰਬਤ ਨੂੰ ਛੱਡ ਦਿੱਤਾ ਅਤੇ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵੱਲ ਚੱਲੇ ਗਏ। ਅਸੀਂ ਉਸ ਵੱਡੇ ਅਤੇ ਭਿਆਨਕ ਮਾਰੂਥਲ ਵਿੱਚੋਂ ਲੰਘੇ ਜਿਸ ਨੂੰ ਤੁਸੀਂ ਦੇਖਿਆ। ਅਸੀਂ ਕਾਦੇਸ਼ ਬਰਨੇਆ ਆ ਗਏ।
20 ਫ਼ੇਰ ਮੈਂ ਤੁਹਾਨੂੰ ਆਖਿਆ, ‘ਤੁਸੀਂ ਹੁਣ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵਿੱਚ ਆ ਪਹੁੰਚੇ ਹੋ। ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਇਹ ਧਰਤੀ ਦੇ ਦੇਵੇਗਾ।
21 ਵੇਖੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਧਰਤੀ ਦੇ ਰਿਹਾ ਹੈ! ਜਾਓ ਅਤੇ ਇਸ ਧਰਤੀ ਨੂੰ ਆਪਣੇ ਲਈ ਹਾਸਿਲ ਕਰ ਲਵੋ! ਯਹੋਵਾਹ, ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਕਰਨ ਲਈ ਆਖਿਆ ਹੈ। ਡਰੋ ਨਹੀਂ, ਅਤੇ ਕਿਸੇ ਗੱਲ ਦੀ ਚਿੰਤਾ ਨਾ ਕਰੋ।’
22 “ਪਰ ਤੁਸੀਂ ਸਾਰੇ ਮੇਰੇ ਕੋਲ ਆਏ ਅਤੇ ਆਖਿਆ, ‘ਆਓ, ਆਪਾਂ ਕੁਝ ਲੋਕਾਂ ਨੂੰ ਧਰਤੀ ਦੇਖਣ ਲਈ ਭੇਜੀਏ। ਤਾਂ ਉਹ ਵਾਪਸ ਆਕੇ ਸਾਨੂੰ ਦੱਸ ਸੱਕਣਗੇ, ਸਾਨੂੰ ਕਿਸ ਰਸਤੇ ਜਾਣਾ ਚਾਹੀਦਾ ਅਤੇ ਉਨ੍ਹਾਂ ਨਗਰਾਂ ਬਾਰੇ ਜਿੱਥੇ ਆਪਾਂ ਜਾਣਾ ਹੈ।’
23 “ਮੈਂ ਸੋਚਿਆ ਕਿ ਇਹ ਚੰਗਾ ਵਿੱਚਾਰ ਸੀ। ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਬੰਦੇ ਚੁਣੇ, ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ ਬੰਦਾ।
24 ਫ਼ੇਰ ਉਹ ਬੰਦੇ ਚੱਲੇ ਗਏ ਅਤੇ ਪਹਾੜੀ ਦੇਸ਼ ਨੂੰ ਗਏ। ਉਹ ਅਸ਼ਕੋਲ ਦੀ ਵਾਦੀ ਨੂੰ ਆਏ ਅਤੇ ਇਸਦੀ ਛਾਣ-ਬੀਨ ਕੀਤੀ।
25 ਉਨ੍ਹਾਂ ਨੇ ਉਸ ਧਰਤੀ ਤੋਂ ਕੁਝ ਫ਼ਲ ਇਕੱਠੇ ਕੀਤੇ ਅਤੇ ਸਾਡੇ ਕੋਲ ਵਾਪਸ ਲੈ ਕੇ ਆ ਗਏ। ਉਨ੍ਹਾਂ ਨੇ ਸਾਨੂੰ ਉਸ ਧਰਤੀ ਬਾਰੇ ਦੱਸਿਆ। ਉੱਨ੍ਹਾਂ ਨੇ ਆਖਿਆ, ‘ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਚੰਗੀ ਧਰਤੀ ਦੇ ਰਿਹਾ ਹੈ।’
26 “ਪਰ ਤੁਸੀਂ ਉਸ ਧਰਤੀ ਵੱਲ ਜਾਣ ਤੋਂ ਇਨਕਾਰ ਕਰ ਦਿੱਤਾ। ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ।
27 ਤੁਸੀਂ ਆਪਣੇ ਤੰਬੂਆਂ ਅੰਦਰ ਚੱਲੇ ਗਏ ਅਤੇ ਸ਼ਿਕਾਇਤਾਂ ਕਰਨ ਲੱਗ ਪਏ। ਤੁਸੀਂ ਆਖਿਆ, ‘ਯਹੋਵਾਹ ਸਾਨੂੰ ਨਫ਼ਰਤ ਕਰਦਾ ਹੈ। ਉਹ ਸਾਨੂੰ ਮਿਸਰ ਦੀ ਧਰਤੀ ਤੋਂ ਸਿਰਫ਼ ਇਸ ਲਈ ਬਾਹਰ ਲੈ ਕੇ ਆਇਆ ਕਿ ਅਮੋਰੀ ਲੋਕ ਸਾਨੂੰ ਤਬਾਹ ਕਰ ਸੱਕਣ!
28 ਹੁਣ ਅਸੀਂ ਕਿੱਥੇ ਜਾ ਸੱਕਦੇ ਹਾਂ? ਸਾਡੇ ਰਿਸ਼ਤੇਦਾਰਾਂ (ਜਾਸੂਸਾਂ) ਨੇ ਸਾਨੂੰ ਇਹ ਆਖਕੇ ਭੈਭੀਤ ਕਰ ਦਿੱਤਾ: “ਓਥੋਂ ਦੇ ਲੋਕ ਸਾਡੇ ਨਾਲੋਂ ਵੱਡੇਰੇ ਅਤੇ ਲੰਮੇਰੇ ਹਨ! ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਜਿੰਨੀਆਂ ਉੱਚੀਆਂ ਹਨ ਅਤੇ ਅਸੀਂ ਉੱਥੇ ਦੈਂਤ ਵੀ ਦੇਖੇ ਹਨ।”’
29 “ਇਸ ਲਈ ਮੈਂ ਤੁਹਾਨੂੰ ਆਖਿਆ ਸੀ, ‘ਘਬਰਾਉ ਨਾ! ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੋ!
30 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਉਨ੍ਹਾਂ ਨਾਲ ਤੁਹਾਡੇ ਲਈ ਲੜੇਗਾ। ਉਹ ਉਹੀ ਗੱਲਾਂ ਕਰੇਗਾ ਜਿਵੇਂ ਉਸ ਨੇ ਮਿਸਰ ਵਿੱਚ ਅਤੇ ਮਾਰੂਥਲ ਵਿੱਚ ਤੁਹਾਡੀਆਂ ਅੱਖਾਂ ਸਾਹਮਣੇ ਕੀਤੀਆਂ ਸਨ।
31 ਤੁਸੀਂ ਮਾਰੂਥਲ ਵਿੱਚ ਵੇਖਿਆ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇੰਝ ਚੁੱਕਿਆ ਜਿਵੇਂ ਕੋਈ ਪਿਤਾ ਆਪਣੇ ਪੁੱਤਰ ਨੂੰ ਚੁੱਕਦਾ ਅਤੇ ਤੁਹਾਨੂੰ ਇੱਥੇ ਸੁਰੱਖਿਆ ਨਾਲ ਲਿਆਂਦਾ।’
32 “ਪਰ ਤੁਸੀਂ ਫ਼ੇਰ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਵਿੱਚ ਭਰੋਸਾ ਨਹੀਂ ਕੀਤਾ!
33 ਜਿੱਥੇ ਕਿਤੇ ਵੀ ਤੁਸੀਂ ਸਫ਼ਰ ਕੀਤਾ ਉਹ ਤੁਹਾਡੇ ਅੱਗੇ-ਅੱਗੇ ਗਿਆ ਅਤੇ ਤੁਹਾਡੇ ਡੇਰਾ ਲਾਉਣ ਦੀ ਜਗ਼੍ਹਾ ਲੱਭੀ ਤੁਹਾਨੂੰ ਰਸਤਾ ਵਿਖਾਉਣ ਲਈ ਕਿ ਤੁਸੀਂ ਕਿਸ ਰਾਹ ਜਾਣਾ ਸੀ ਉਹ ਰਾਤ ਵੇਲੇ ਅੱਗ ਵਿੱਚ ਅਤੇ ਦਿਨ ਵੇਲੇ ਬੱਦਲ ਵਿੱਚ ਗਿਆ।
34 ਲੋਕਾਂ ਨੂੰ ਕਨਾਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ “ਜੋ ਤੁਸੀਂ ਆਖਿਆ, ਉਸ ਨੂੰ ਯਹੋਵਾਹ ਨੇ ਸੁਣਿਆ, ਅਤੇ ਉਹ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਕਰੜੀ ਸੌਂਹ ਚੁੱਕੀ। ਉਸ ਨੇ ਆਖਿਆ,
35 ‘ਤੁਹਾਡੇ ਜਿਹੇ ਬੁਰੇ ਬੰਦਿਆਂ ਵਿੱਚੋਂ ਜਿਹੜੇ ਹੁਣ ਜੀਵਿਤ ਹੋ, ਕੋਈ ਵੀ ਉਸ ਚੰਗੀ ਧਰਤੀ ਵਿੱਚ ਨਹੀਂ ਜਾਵੇਗਾ ਜਿਸਦਾ ਮੈਂ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
36 ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਧਰਤੀ ਨੂੰ ਦੇਖੇਗਾ। ਮੈਂ ਕਾਲੇਬ ਨੂੰ ਅਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਉਹ ਧਰਤੀ ਦੇਵਾਂਗਾ ਜਿਸ ਵਿੱਚ ਉਹ ਚੱਲਿਆ ਸੀ। ਕਿਉਂਕਿ ਕਾਲੇਬ ਨੇ ਉਹ ਸਭ ਕੁਝ ਕੀਤਾ ਜੋ ਮੈਂ ਉਸ ਨੂੰ ਕਰਨ ਲਈ ਕਿਹਾ ਸੀ।’
37 “ਯਹੋਵਾਹ ਤੁਹਾਡੇ ਕਾਰਣ ਮੇਰੇ ਨਾਲ ਵੀ ਗੁੱਸੇ ਸੀ। ਉਸ ਨੇ ਮੈਨੂੰ ਆਖਿਆ, ‘ਮੂਸਾ, ਤੂੰ ਵੀ ਉਸ ਧਰਤੀ ਅੰਦਰ ਦਾਖਲ ਨਹੀਂ ਹੋ ਸੱਕਦਾ।
38 ਪਰ ਤੇਰਾ ਸਹਾਇਕ, ਨੂਨ ਦਾ ਪੁੱਤਰ ਯਹੋਸ਼ੁਆ, ਉਸ ਧਰਤੀ ਅੰਦਰ ਜਾਵੇਗਾ। ਯਹੋਸ਼ੁਆ ਨੂੰ ਹੌਂਸਲਾ ਦੇ, ਕਿਉਂਕਿ ਉਹ ਇਸਰਾਏਲ ਦੇ ਲੋਕਾਂ, ਦੀ ਉਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਅਗਵਾਈ ਕਰੇਗਾ।
39 ਤੁਸੀਂ ਆਖਿਆ ਸੀ ਕਿ ਤੁਹਾਡੇ ਨਿਆਣਿਆਂ ਨੂੰ ਦੁਸ਼ਮਣ ਲੈ ਜਾਣਗੇ ਪਰ ਉਹ ਬੱਚੇ ਉਸ ਧਰਤੀ ਵਿੱਚ ਦਾਖਲ ਹੋਣਗੇ। ਮੈਂ ਤੁਹਾਡੀਆਂ ਭੁੱਲਾਂ ਦਾ ਇਲਜ਼ਾਮ ਤੁਹਾਡੇ ਬੱਚਿਆਂ ਉੱਤੇ ਨਹੀਂ ਲਾਉਂਦਾ, ਕਿਉਂ ਜੋ ਉਹ ਹਾਲੇ ਕੀ ਸਹੀ ਹੈ ਅਤੇ ਕੀ ਗਲਤ ਹੈ ਤੋਂ ਅਨਜਾਣ ਹੈ। ਇਸ ਲਈ ਮੈਂ ਇਹ ਧਰਤੀ ਉਨ੍ਹਾਂ ਨੂੰ ਦੇਵਾਂਗਾ ਅਤੇ ਉਹ ਇਸ ਧਰਤੀ ਨੂੰ ਆਪਣੀ ਖੁਦ ਦੀ ਬਣਾ ਲੈਣਗੇ।
40 ਪਰ ਤੁਸੀਂ, ਤੁਹਾਨੂੰ ਵਾਪਸ ਪਰਤਨਾ ਪਵੇਗਾ ਅਤੇ ਉਸ ਮਾਰੂਥਲ ਵੱਲ ਜਾਣਾ ਪਵੇਗਾ ਜਿਹੜਾ ਲਾਲ ਸਾਗਰ ਵੱਲ ਜਾਂਦੇ ਰਸਤੇ ਉੱਤੇ ਹੈ।’
41 “ਫ਼ੇਰ ਤੁਸੀਂ ਆਖਿਆ, ‘ਮੂਸਾ, ਅਸੀਂ ਯਹੋਵਾਹ ਦੇ ਖਿਲਾਫ਼ ਗੁਨਾਹ ਕੀਤਾ ਹੈ। ਪਰ ਹੁਣ ਅਸੀਂ ਜਾਵਾਂਗੇ ਅਤੇ ਲੜਾਂਗੇ ਜਿਹਾ ਕਿ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਪਹਿਲਾਂ ਆਦੇਸ਼ ਦਿੱਤਾ ਹੈ।’ “ਫ਼ੇਰ ਤੁਹਾਡੇ ਵਿੱਚੋਂ ਹਰੇਕ ਨੇ ਹਥਿਆਰ ਪਹਿਨ ਲਈ। ਤੁਸੀਂ ਸੋਚਿਆ ਸੀ ਕਿ ਪਹਾੜੀ ਪ੍ਰਦੇਸ਼ ਵੱਲ ਜਾਣਾ ਅਤੇ ਉਸ ਨੂੰ ਹਾਸਿਲ ਕਰਨਾ ਸੌਖਾ ਹੋਵੇਗਾ।
42 ਪਰ ਯਹੋਵਾਹ ਨੇ ਮੈਨੂੰ ਆਖਿਆ, ‘ਲੋਕਾਂ ਨੂੰ ਆਖ ਕਿ ਉਹ ਉੱਪਰ ਵੱਲ ਨਾ ਜਾਣ ਅਤੇ ਲੜਾਈ ਨਾ ਕਰਨ। ਕਿਉਂ? ਕਿਉਂਕਿ ਮੈਂ ਉਨ੍ਹਾਂ ਦੇ ਅੰਗ-ਸੰਗ ਨਹੀਂ ਹੋਵਾਂਗਾ ਅਤੇ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਹਰਾ ਦੇਣਗੇ!’
43 “ਮੈਂ ਤੁਹਾਡੇ ਨਾਲ ਗੱਲ ਕੀਤੀ, ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਯਹੋਵਾਹ ਦੇ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਤੁਸੀਂ ਸੋਚਿਆ ਕਿ ਤੁਸੀਂ ਆਪਣੀ ਤਾਕਤ ਦੀ ਵਰਤੋਂ ਕਰ ਸੱਕੋਂਗੇ। ਇਸ ਲਈ ਤੁਸੀਂ ਪਹਾੜੀ ਪ੍ਰਦੇਸ਼ ਵੱਲ ਉਤਾਂਹ ਨੂੰ ਚੱਲੇ ਗਏ।
44 ਪਰ ਉੱਥੇ ਰਹਿਣ ਵਾਲੇ ਅਮੋਰੀ ਮਖਿਆਲ ਵਾਂਗ ਤੁਹਾਡੇ ਖਿਲਾਫ਼ ਲੜਾਈ ਕਰਨ ਲਈ ਬਾਹਰ ਨਿਕਲ ਆਏ ਅਤੇ ਸੇਈਰ ਤੋਂ ਹਾਰਮਾਹ ਤੀਕ ਤੁਹਾਡਾ ਪਿੱਛਾ ਕੀਤਾ।
45 ਫ਼ੇਰ ਤੁਸੀਂ ਵਾਪਸ ਆ ਗਏ ਅਤੇ ਯਹੋਵਾਹ ਅੱਗੇ ਸਹਾਇਤਾ ਲਈ ਰੋਏ ਕੁਰਲਾਏ। ਪਰ ਯਹੋਵਾਹ ਨੇ ਤੁਹਾਡੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ।
46 ਇਸ ਲਈ ਤੁਸੀਂ ਲੰਮਾ ਸਮਾਂ ਕਾਦੇਸ਼ ਵਿਖੇ ਟਿਕੇ ਰਹੇ।
1 These be the words which Moses spake unto all Israel on this side Jordan in the wilderness, in the plain over against the Red sea, between Paran, and Tophel, and Laban, and Hazeroth, and Dizahab.
2 (There are eleven days’ journey from Horeb by the way of mount Seir unto Kadesh-barnea.)
3 And it came to pass in the fortieth year, in the eleventh month, on the first day of the month, that Moses spake unto the children of Israel, according unto all that the Lord had given him in commandment unto them;
4 After he had slain Sihon the king of the Amorites, which dwelt in Heshbon, and Og the king of Bashan, which dwelt at Astaroth in Edrei:
5 On this side Jordan, in the land of Moab, began Moses to declare this law, saying,
6 The Lord our God spake unto us in Horeb, saying, Ye have dwelt long enough in this mount:
7 Turn you, and take your journey, and go to the mount of the Amorites, and unto all the places nigh thereunto, in the plain, in the hills, and in the vale, and in the south, and by the sea side, to the land of the Canaanites, and unto Lebanon, unto the great river, the river Euphrates.
8 Behold, I have set the land before you: go in and possess the land which the Lord sware unto your fathers, Abraham, Isaac, and Jacob, to give unto them and to their seed after them.
9 And I spake unto you at that time, saying, I am not able to bear you myself alone:
10 The Lord your God hath multiplied you, and, behold, ye are this day as the stars of heaven for multitude.
11 (The Lord God of your fathers make you a thousand times so many more as ye are, and bless you, as he hath promised you!)
12 How can I myself alone bear your cumbrance, and your burden, and your strife?
13 Take you wise men, and understanding, and known among your tribes, and I will make them rulers over you.
14 And ye answered me, and said, The thing which thou hast spoken is good for us to do.
15 So I took the chief of your tribes, wise men, and known, and made them heads over you, captains over thousands, and captains over hundreds, and captains over fifties, and captains over tens, and officers among your tribes.
16 And I charged your judges at that time, saying, Hear the causes between your brethren, and judge righteously between every man and his brother, and the stranger that is with him.
17 Ye shall not respect persons in judgment; but ye shall hear the small as well as the great; ye shall not be afraid of the face of man; for the judgment is God’s: and the cause that is too hard for you, bring it unto me, and I will hear it.
18 And I commanded you at that time all the things which ye should do.
19 And when we departed from Horeb, we went through all that great and terrible wilderness, which ye saw by the way of the mountain of the Amorites, as the Lord our God commanded us; and we came to Kadesh-barnea.
20 And I said unto you, Ye are come unto the mountain of the Amorites, which the Lord our God doth give unto us.
21 Behold, the Lord thy God hath set the land before thee: go up and possess it, as the Lord God of thy fathers hath said unto thee; fear not, neither be discouraged.
22 And ye came near unto me every one of you, and said, We will send men before us, and they shall search us out the land, and bring us word again by what way we must go up, and into what cities we shall come.
23 And the saying pleased me well: and I took twelve men of you, one of a tribe:
24 And they turned and went up into the mountain, and came unto the valley of Eshcol, and searched it out.
25 And they took of the fruit of the land in their hands, and brought it down unto us, and brought us word again, and said, It is a good land which the Lord our God doth give us.
26 Notwithstanding ye would not go up, but rebelled against the commandment of the Lord your God:
27 And ye murmured in your tents, and said, Because the Lord hated us, he hath brought us forth out of the land of Egypt, to deliver us into the hand of the Amorites, to destroy us.
28 Whither shall we go up? our brethren have discouraged our heart, saying, The people is greater and taller than we; the cities are great and walled up to heaven; and moreover we have seen the sons of the Anakims there.
29 Then I said unto you, Dread not, neither be afraid of them.
30 The Lord your God which goeth before you, he shall fight for you, according to all that he did for you in Egypt before your eyes;
31 And in the wilderness, where thou hast seen how that the Lord thy God bare thee, as a man doth bear his son, in all the way that ye went, until ye came into this place.
32 Yet in this thing ye did not believe the Lord your God,
33 Who went in the way before you, to search you out a place to pitch your tents in, in fire by night, to shew you by what way ye should go, and in a cloud by day.
34 And the Lord heard the voice of your words, and was wroth, and sware, saying,
35 Surely there shall not one of these men of this evil generation see that good land, which I sware to give unto your fathers,
36 Save Caleb the son of Jephunneh; he shall see it, and to him will I give the land that he hath trodden upon, and to his children, because he hath wholly followed the Lord.
37 Also the Lord was angry with me for your sakes, saying, Thou also shalt not go in thither.
38 But Joshua the son of Nun, which standeth before thee, he shall go in thither: encourage him: for he shall cause Israel to inherit it.
39 Moreover your little ones, which ye said should be a prey, and your children, which in that day had no knowledge between good and evil, they shall go in thither, and unto them will I give it, and they shall possess it.
40 But as for you, turn you, and take your journey into the wilderness by the way of the Red sea.
41 Then ye answered and said unto me, We have sinned against the Lord, we will go up and fight, according to all that the Lord our God commanded us. And when ye had girded on every man his weapons of war, ye were ready to go up into the hill.
42 And the Lord said unto me, Say unto them, Go not up, neither fight; for I am not among you; lest ye be smitten before your enemies.
43 So I spake unto you; and ye would not hear, but rebelled against the commandment of the Lord, and went presumptuously up into the hill.
44 And the Amorites, which dwelt in that mountain, came out against you, and chased you, as bees do, and destroyed you in Seir, even unto Hormah.
45 And ye returned and wept before the Lord; but the Lord would not hearken to your voice, nor give ear unto you.
46 So ye abode in Kadesh many days, according unto the days that ye abode there.